ਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੀ ਕੀਤੀ ਜਾਵੇਗੀ ਸਫ਼ਾਈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਦਿੜ੍ਹਬਾ, 14 ਅਕਤੂਬਰ- ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਸੂਬੇ ਦੀ ਸਥਾਈ ਸੁਰੱਖਿਆ ਲਈ ਬਹੁਤ ਗੰਭੀਰ ਹੈ। ਇਸ ਉਦੇਸ਼ ਲਈ ਰਾਵੀ ਅਤੇ ਸਤਲੁਜ ਦਰਿਆਵਾਂ ਦੇ ਪੰਜਾਬ ਵਿਚਲੇ ਹਿੱਸਿਆਂ ਨੂੰ ਸਾਫ਼ ਕਰਨ, ਡੂੰਘਾ ਕਰਨ ਅਤੇ ਚੌੜਾ ਕਰਨ ਦੀਆਂ ਯੋਜਨਾ ਹੈ, ਜਦੋਂ ਕਿ ਰਾਮਸਰ ਸਾਈਟ ਵਜੋਂ ਮਨੋਨੀਤ ਬਿਆਸ ਦਰਿਆ ਨੂੰ ਸਾਫ਼ ਕਰਨ ਲਈ ਕੇਂਦਰ ਸਰਕਾਰ ਤੋਂ ਇਜਾਜ਼ਤ ਮੰਗੀ ਗਈ ਹੈ। ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ. ਚੀਮਾ ਨੇ ਸਾਲ 2023 ਅਤੇ 2025 ਵਿੱਚ ਹੜ੍ਹਾਂ ਕਾਰਨ ਪੰਜਾਬ ਨੂੰ ਹੋਏ ਵੱਡੇ ਨੁਕਸਾਨ ਨੂੰ ਉਜਾਗਰ ਕੀਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲੰਬੇ ਸਮੇਂ ਲਈ ਹੜ੍ਹਾਂ ਤੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਰਿਆਵਾਂ ਨੂੰ ਸਾਫ਼ ਕਰਨ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਦੀਆਂ 28 ਥਾਵਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਨੂੰ ਤੁਰੰਤ ਸਫ਼ਾਈ ਦੀ ਲੋੜ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਪਹਿਲਕਦਮੀ ਲਈ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦੀ ਅਪ...








