Thursday, October 1Malwa News
Shadow

Tag: punjab news

ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੇ ਉਪਰਾਲੇ ਲਗਾਤਾਰ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੇ ਉਪਰਾਲੇ ਲਗਾਤਾਰ ਜਾਰੀ: ਗੁਰਮੀਤ ਸਿੰਘ ਖੁੱਡੀਆਂ

Hot News
ਮਲੋਟ/ਸ੍ਰੀ ਮੁਕਤਸਰ ਸਾਹਿਬ 2 ਸਤੰਬਰ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੋ ਰਹੇ ਵਿਕਾਸ ਕਾਰਜ਼ਾਂ ਦੀ ਲੜੀ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਆਤਮਾ ਸਕੀਮ ਅਧੀਨ ਆਧੁਨਿਕ ਅਤੇ ਟਿਕਾਊ ਖੇਤੀ ਕਰਨ ਸਬੰਧੀ ਰਾਜ ਪੱਧਰੀ ਕਿਸਾਨ ਮੇਲਾ ਅੱਜ ਮਲੋਟ ਵਿਖੇ ਲਗਾਇਆ ਗਿਆ। ਇਸ ਮੇਲੇ ਵਿੱਚ ਖੇਤੀਬਾੜੀ , ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੇਲੇ ਦੀ ਸੁਚੱਜੀ ਅਗਵਾਈ ਸ਼੍ਰੀਮਤੀ ਬਲਦੀਪ ਕੌਰ, ਆਈ.ਏ.ਐਸ., ਵਿਸ਼ੇਸ਼ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਕੀਤੀ ਗਈ। ਇਸ ਮੇਲੇ ਦੌਰਾਨ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਮੇਲਿਆਂ ਦੀ ਮਹੱਤਤਾ ਸਬੰਧੀ ਦੱਸਿਆ ਅਤੇ ਖੇਤੀ ਵਿਗਿਆਨੀਆਂ ਦੀ ਸਲਾਹ ਮੰਨ ਕੇ ਖੇਤੀ ਕਰਨ ਲਈ ਪ੍ਰੇਰਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੇਲੇ ਦੌਰਾਨ ਲੱਗੀਆਂ ਸਟਾਲਾਂ ਤੇ ਸੈਲਫ਼ ਹੈਲਪ ਗਰੁੱਪਾਂ ਦੇ ਉਤਪਾਦ...
ਨਾਇਲਿਟ ਯੂਨੀਵਰਸਿਟੀ ਵੱਲੋਂ 12 ਕੈਂਪਸਾਂ ਦੇ 1500 ਤੋਂ ਵੱਧ ਨਵੇਂ ਵਿਦਿਆਰਥੀਆਂ ਦਾ ਸਵਾਗਤ

ਨਾਇਲਿਟ ਯੂਨੀਵਰਸਿਟੀ ਵੱਲੋਂ 12 ਕੈਂਪਸਾਂ ਦੇ 1500 ਤੋਂ ਵੱਧ ਨਵੇਂ ਵਿਦਿਆਰਥੀਆਂ ਦਾ ਸਵਾਗਤ

Hot News
ਰੂਪਨਗਰ, 1 ਸਤੰਬਰ: ਨਾਇਲਿਟ ਡੀਮਡ ਟੂ ਬੀ ਯੂਨੀਵਰਸਿਟੀ ਰੂਪਨਗਰ ਵੱਲੋਂ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿਖੇ ਕਰਵਾਏ ਗਏ ਉਦਘਾਟਨੀ ਅਤੇ ਵਿਦਿਆਰਥੀ-ਪ੍ਰਵੇਸ਼ ਸਮਾਗਮ ਦੌਰਾਨ 12 ਕੈਂਪਸਾਂ ਤੋਂ 2026 ਬੈਚ ਦੇ 1500 ਤੋਂ ਵੱਧ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦਾ ਰਸਮੀ ਤੌਰ ’ਤੇ ਸਵਾਗਤ ਕੀਤਾ ਗਿਆ। ਇਸ ਸਮਾਗਮ ਨਾਲ ਨਵੇਂ ਵਿਦਿਆਰਥੀਆਂ ਦੀ ਅਕਾਦਮਿਕ ਯਾਤਰਾ ਦਾ ਆਗਾਜ਼ ਹੋਇਆ ਅਤੇ ਉਨ੍ਹਾਂ ਨੂੰ ਯੂਨੀਵਰਸਿਟੀ ਦੀ ਅਗਵਾਈ, ਅਕਾਦਮਿਕ ਢਾਂਚੇ ਅਤੇ ਸੰਸਥਾਗਤ ਪ੍ਰਬੰਧਾਂ ਨਾਲ ਜਾਣੂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੀ ਆਰਥਿਕ ਸਲਾਹਕਾਰ ਡਾ. ਏ. ਪ੍ਰਤਿਭਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਨਾਇਲਿਟ ਡੀਮਡ ਟੂ ਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਅਤੇ ਨਾਇਲਿਟ ਦੇ ਡਾਇਰੈਕਟਰ ਜਨਰਲ ਡਾ. ਐੱਮ. ਐੱਮ. ਤ੍ਰਿਪਾਠੀ, ਕਾਰਜਕਾਰੀ ਨਿਰਦੇਸ਼ਕ ਸ੍ਰੀ ਦੀਪਕ ਵਾਸਨ, ਸੀਨੀਅਰ ਅਧਿਕਾਰੀ, ਅਧਿਆਪਕ ਵਰਗ ਅਤੇ ਨਵੇਂ ਦਾਖ਼ਲ ਹੋਏ ਵਿਦਿਆਰਥੀ ਹਾਜ਼ਰ ਸਨ। ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਾਰਜਕਾਰੀ ਨਿਰਦੇਸ਼ਕ ਸ੍ਰੀ ਦੀਪਕ ਵਾਸਨ ਨੇ ਵਿਦਿਆਰਥੀਆਂ ਲਈ...
ਹੁਸ਼ਿਆਰਪੁਰ ‘ਚ 4 ਤੇ 5 ਸਤੰਬਰ ਨੂੰ ਹੋਵੇਗਾ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਮੰਚਨ : ਵਿਧਾਇਕ ਜਿੰਪਾ

ਹੁਸ਼ਿਆਰਪੁਰ ‘ਚ 4 ਤੇ 5 ਸਤੰਬਰ ਨੂੰ ਹੋਵੇਗਾ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਮੰਚਨ : ਵਿਧਾਇਕ ਜਿੰਪਾ

Hot News
ਹੁਸ਼ਿਆਰਪੁਰ, 2 ਸਤੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਪੰਜਾਬ ਸੱਭਿਆਚਾਰ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਹੁਸ਼ਿਆਰਪੁਰ ਵਿੱਚ 4 ਅਤੇ 5 ਸਤੰਬਰ ਨੂੰ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਮੰਚਨ ਕੀਤਾ ਜਾਵੇਗਾ। ਸਥਾਨਕ ਜੇਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਹੋਣ ਵਾਲੀਆਂ ਇਨ੍ਹਾਂ ਪੇਸ਼ਕਾਰੀਆਂ ਦੌਰਾਨ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਆਪਣੀ ਪੂਰੀ ਟੀਮ ਸਮੇਤ ਭਗਵਾਨ ਰਾਮ ਜੀ ਦੇ ਜੀਵਨ, ਆਦਰਸ਼ਾਂ ਅਤੇ ਦਰਸ਼ਨ ’ਤੇ ਆਧਾਰਿਤ ਨਾਟਕ ਪੇਸ਼ ਕਰਨਗੇ।ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਿੰਪਾ ਅਤੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਆਪਸੀ ਭਾਈਚਾਰੇ, ਧਾਰਮਿਕ ਸਦਭਾਵਨਾ ਅਤੇ ਸਾਰੇ ਧਰਮਾਂ ਪ੍ਰਤੀ ਸਤਿਕਾਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਸਨਾਤਨ ਧਰਮ ਦੀ ਅਮੀਰ ਅਧਿਆਤਮਿਕ ਵਿਰਾਸਤ ਅਤੇ ਭਗਵਾਨ ਰਾਮ ਜੀ ਦੇ ਜੀਵਨ ਨਾਲ ਜੁੜੇ ਆਦਰਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ‘ਸਾਡੇ ਰਾਮ’ ਨਾਟਕ ਦਾ ਆਯੋਜਨ ਕੀਤਾ ਜਾ ਰਿਹ...
ਸੰਸਦ ਮੈਂਬਰ ਮੀਤ ਹੇਅਰ ਵਲੋਂ ਚਿੰਟੂ ਪਾਰਕ ‘ਚ 45 ਲੱਖ ਦੀ ਲਾਗਤ ਵਾਲੇ ਟਿਊਬਵੈੱਲ ਦਾ ਉਦਘਾਟਨ

ਸੰਸਦ ਮੈਂਬਰ ਮੀਤ ਹੇਅਰ ਵਲੋਂ ਚਿੰਟੂ ਪਾਰਕ ‘ਚ 45 ਲੱਖ ਦੀ ਲਾਗਤ ਵਾਲੇ ਟਿਊਬਵੈੱਲ ਦਾ ਉਦਘਾਟਨ

Hot News
ਬਰਨਾਲਾ, 2 ਸਤੰਬਰ      ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਏਥੇ ਚਿੰਟੂ ਪਾਰਕ ਵਿਚ 45 ਲੱਖ ਦੀ ਲਾਗਤ ਵਾਲੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਓਹਨਾਂ ਕਿਹਾ ਕਿ ਚਿੰਟੂ ਪਾਰਕ ਦੇ ਆਸ - ਪਾਸ ਦੇ ਇਲਾਕਿਆਂ ਵਿਚ ਪਾਣੀ ਦੀ ਕਾਫੀ ਕਿੱਲਤ ਆਉਂਦੀ ਸੀ ਤੇ ਇਸ ਇਲਾਕੇ ਦੀ ਲੰਮੇ ਸਮੇਂ ਦੀ ਮੰਗ ਸੀ ਜਿਸ ਦੇ ਮੱਦੇਨਜ਼ਰ ਨਵਾਂ ਟਿਊਬਵੈੱਲ ਲਾਇਆ ਗਿਆ ਹੈ ਜਿਸ ਨਾਲ ਵਾਰਡ ਨੰਬਰ 29, 30, 39, 40 , 41 ਦੇ ਵਾਸੀਆਂ ਨੂੰ ਪਾਣੀ ਦੀ ਸਹੂਲਤ ਮਿਲੇਗੀ ਅਤੇ ਪੀਣ ਵਾਲੇ ਪਾਣੀ ਦੀ ਕਿੱਲਤ ਦੀ ਵੱਡੀ ਸਮੱਸਿਆ ਹੱਲ ਹੋਵੇਗੀ।     ਓਹਨਾਂ ਕਿਹਾ ਕਿ ਇਸ ਤੋਂ ਪਹਿਲਾਂ 4 ਹੋਰ ਟਿਊਬਵੈੱਲ ਵੱਖ ਵੱਖ ਇਲਾਕਿਆਂ ਵਿਚ ਲਗਾਏ ਜਾ ਚੁੱਕੇ ਹਨ ਅਤੇ ਕਰੀਬ 5 ਨਵੇਂ ਟਿਊਬਵੈਲਾਂ ਦਾ ਐਸਟੀਮੇਟ ਤਿਆਰ ਕੀਤਾ ਜਾ ਰਿਹਾ ਹੈ।   ਓਹਨਾਂ ਕਿਹਾ ਕਿ ਸ਼ਹਿਰ ਵਿਚ ਜਿਥੇ ਨਵੇਂ ਟਿਊਬਵੈੱਲ ਲਾਏ ਜਾ ਰਹੇ ਹਨ ਓਥੇ ਵਾਰੋ ਵਾਰੀ ਪਾਇਪਲਾਈਨ ਵੀ ਬਦਲੀ ਜਾ ਰਹੀ ਹੈ। 80 ਕਿਲੋਮੀਟਰ ਦੇ ਕਰੀਬ ਸੀਵਰੇਜ ਪਾਇਪ ਲਾਈਨ ਬਦਲੀ ਜਾ ਰਹੀ ਹੈ ਅਤੇ ਕਈ ਜਗ੍ਹਾ ਉੱ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ

Breaking News
ਚੰਡੀਗੜ੍ਹ, 2 ਸਤੰਬਰ : ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ ਸੂਬੇ ਦੇ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇਆਈਸੀਏ) ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਇੱਕ ਹੌਰਟੀਕਲਚਰ ਨਾਲਿਜ ਸੈਂਟਰ ਸਥਾਪਤ ਕਰਨ ਨੂੰ ਮਨਜ਼ੂਰੀ ਦਿੱਤੀ। ਇਹ ਪਹਿਲਕਦਮੀ 1300 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਹਿੱਸਾ ਹੈ, ਜਿਸ ਉਦੇਸ਼ ਬਾਗਬਾਨੀ ਦਾ ਵਿਸਥਾਰ ਕਰਨਾ, ਵੈਲਯੂ ਚੇਨ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੇ 2036 ਤੱਕ ਬਾਗਬਾਨੀ ਹੇਠਲੇ ਰਕਬੇ ਨੂੰ 16 ਲੱਖ ਹੈਕਟੇਅਰ ਤੱਕ ਵਧਾਉਣ ਦਾ ਟੀਚਾ ਰੱਖਿਆ ਹੈ। ਬਾਗ਼ਬਾਨੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਪ੍ਰਾਜੈਕਟ ਦਾ ਮੁੱਖ ਉਦੇਸ਼ ਬਾਗ਼ਬਾਨੀ ਹੇਠਲੇ ਰਕਬੇ ਦਾ ਵਿਸਥਾਰ ਅਤੇ ਮਜ਼ਬੂਤ ਵੈਲਯੂ ਚੇਨ ਬੁਨਿਆਦੀ ਢਾਂਚੇ ਰਾਹੀਂ ਬਾਗਬਾਨੀ ਫ਼ਸਲਾਂ ਨੂੰ ਉਤਸ਼ਾਹਿਤ ਕਰਨਾ ਹੈ। ਇਹ ਨਾ ਸਿਰਫ਼ ਫਸਲੀ ਵਿ...
ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

Hot News
ਚੰਡੀਗੜ੍ਹ, 2 ਸਤੰਬਰ: ਇੱਕ ਇਤਿਹਾਸਕ ਮਨੁੱਖਤਾਵਾਦੀ ਅਤੇ ਤਕਨੀਕੀ ਪਹਿਲਕਦਮੀ ਤਹਿਤ ਪੰਜਾਬ, ਸੂਬੇ ਭਰ ਦੇ ਸਰਕਾਰੀ ਮੁਰਦਾਘਰਾਂ ਵਿੱਚ ਲਿਆਂਦੀਆਂ ਜਾਣ ਵਾਲੀਆਂ ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਡਿਜੀਟਲ ਸ਼ਨਾਖ਼ਤ ਲਈ ਸੂਬਾ ਪੱਧਰੀ ਜਨਤਕ ਪੋਰਟਲ "ਪਹਿਚਾਣ" ਸ਼ੁਰੂ ਕਰਨ ਵਾਲਾ ਦੇਸ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਰਾਜ ਪੱਧਰੀ ਪੋਰਟਲ ਦੀ ਰਸਮੀ ਸ਼ੁਰੂਆਤ ਅੱਜ ਇਥੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 'ਪਹਿਚਾਣ' ਪਹਿਲਕਦਮੀ ਤਹਿਤ ਪੰਜਾਬ ਦੇ ਕਿਸੇ ਵੀ ਸਰਕਾਰੀ ਮੁਰਦਾਘਰ ਵਿੱਚ ਪੋਸਟਮਾਰਟਮ ਦੇ 48 ਘੰਟਿਆਂ ਦੇ ਅੰਦਰ-ਅੰਦਰ ਹਰੇਕ ਅਣਪਛਾਤੇ, ਲਾਵਾਰਿਸ ਮ੍ਰਿਤਕ ਵਿਅਕਤੀ ਦੇ ਚਿਹਰੇ ਦੀਆਂ ਤਸਵੀਰਾਂ, ਸਥਾਈ ਸ਼ਨਾਖ਼ਤੀ ਨਿਸ਼ਾਨ ਜਿਵੇਂ ਕਿ ਟੈਟੂ, ਜਨਮ ਤੋਂ ਕੋਈ ਨਿਸ਼ਾਨ, ਕਿਸੇ ਖਾਸ ਸਰੀਰਕ ਨੁਕਸ ਦੀਆਂ ਤਸਵੀਰਾਂ ਅਤੇ ਵਿਸਤ੍ਰਿਤ ਸਰੀਰਕ ਹੁਲੀਆ ਪੋਰਟਲ 'ਤੇ ਅੱਪਲੋਡ ਕੀਤਾ ਜਾਵੇਗਾ। ਇਹ ਪੋਰਟਲ ਸਿਹਤ ਵਿਭਾਗ ਦੀਆਂ ਸਾਰੀਆਂ ਅਧਿਕਾਰਤ ਵੈੱਬਸਾਈਟਾਂ ਰਾਹੀਂ ਬਿਲਕੁਲ ਮੁਫ਼ਤ ਉਪਲਬਧ ਹੈ ਅਤੇ ਭਾਰਤ ਜਾਂ ਵਿਦੇਸ਼ ਵਿੱਚ ਕਿਸੇ ਵੀ ਥਾਂ ਤੋਂ ਪ...
ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ

Hot News
ਚੰਡੀਗੜ੍ਹ, 2 ਸਤੰਬਰ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 225ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 567 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 225ਵੇਂ ਦਿਨ, ਪੁਲਿਸ ਟੀਮਾਂ ਨੇ 185 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 67,390 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹ...
ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 2 ਸਤੰਬਰ: ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਬੈਕਵਰਡ ਕਲਾਸ (ਬੀ.ਸੀ.) ਸਰਟੀਫਿਕੇਟਾਂ ਸਬੰਧੀ ਫੈਲੇ ਭਰਮ ਨੂੰ ਦੂਰ ਕਰਨ ਅਤੇ ਹਰ ਯੋਗ ਵਿਅਕਤੀ ਨੂੰ ਉਸ ਦਾ ਬਣਦਾ ਹੱਕ ਯਕੀਨੀ ਬਣਾਉਣ ਲਈ ਸੂਬਾ ਪੱਧਰ 'ਤੇ ਵਿਸ਼ੇਸ਼ ਜਾਗਰੂਕਤਾ ਅਤੇ ਸੁਵਿਧਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਧਿਆਨ ਵਿੱਚ ਇਹ ਗੱਲ ਆਈ ਹੈ ਕਿ ਕਈ ਥਾਵਾਂ 'ਤੇ ਨਿਯਮਾਂ ਦੀ ਗਲਤ ਵਿਆਖਿਆ ਕਾਰਨ ਯੋਗ ਬਿਨੈਕਾਰਾਂ ਨੂੰ ਬੀ.ਸੀ. ਸਰਟੀਫਿਕੇਟ ਜਾਰੀ ਕਰਨ ਵਿੱਚ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੀ.ਸੀ. ਸਰਟੀਫਿਕੇਟਾਂ ਸਬੰਧੀ ਨਿਯਮਾਂ ਨੂੰ ਸੂਬੇ ਭਰ ਵਿੱਚ ਇੱਕਸਾਰ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਬੀ.ਸੀ. ਸਰਟੀਫਿਕੇਟ ਲਈ ਯੋਗਤਾ ਦਾ ਨਿਰਧਾਰਨ ਕੇਵਲ ਬਿਨੈਕਾਰ ਦੇ ਮਾਪਿਆਂ ਦੀ ਸਥਿਤੀ ਦੇ ਆ...
ਭਗਵਾਨ ਗਣੇਸ਼ ਦੀ ਮੂਰਤੀ ਖਰੀਦਦੇ ਸਮੇਂ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ? ਜਾਣੋ

ਭਗਵਾਨ ਗਣੇਸ਼ ਦੀ ਮੂਰਤੀ ਖਰੀਦਦੇ ਸਮੇਂ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ? ਜਾਣੋ

Hot News
GANESH CHATURTHI 2026 DATE: ਗਣੇਸ਼ ਚਤੁਰਥੀ ਦਸ ਦਿਨਾਂ ਦਾ ਤਿਓਹਾਰ ਹੈ, ਜੋ ਬਹੁਤ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਤਿਓਹਾਰ ਭਗਵਾਨ ਗਣੇਸ਼ ਨੂੰ ਸਮਰਪਿਤ ਹੈ, ਜੋ ਗਿਆਨ, ਖੁਸ਼ਹਾਲੀ ਅਤੇ ਚੰਗੀ ਕਿਸਮਤ ਦੇ ਦੇਵਤਾ ਹਨ। ਗਣੇਸ਼ ਚਤੁਰਥੀ ਦੁਨੀਆ ਭਰ ਦੇ ਲੱਖਾਂ ਹਿੰਦੂਆਂ ਲਈ ਬਹੁਤ ਖੁਸ਼ੀ ਅਤੇ ਭਗਤੀ ਦਾ ਸਮੇਂ ਹੁੰਦਾ ਹੈ। ਇਸ ਸਾਲ ਗਣੇਸ਼ ਚਤੁਰਥੀ 14 ਸਤੰਬਰ ਤੋਂ ਸ਼ੁਰੂ ਹੋ ਕੇ 25 ਸਤੰਬਰ ਤੱਕ ਚੱਲੇਗੀ। ਇਸ ਤਿਓਹਾਰ ਦੀ ਇੱਕ ਖਾਸ ਗੱਲ ਗਣੇਸ਼ ਜੀ ਦੀ ਮੂਰਤੀ ਨੂੰ ਖਰੀਦਣਾ ਅਤੇ ਸਥਾਪਿਤ ਕਰਨਾ ਹੈ, ਜੋ ਘਰਾਂ ਅਤੇ ਜਨਤਕ ਥਾਵਾਂ 'ਤੇ ਦੇਵਤਾ ਦੇ ਆਉਣ ਦਾ ਪ੍ਰਤੀਕ ਹੈ। ਇਸ ਸ਼ੁਭ ਤਿਓਹਾਰ ਦੀ ਤਿਆਰੀ ਕਰਦੇ ਸਮੇਂ ਕੁਝ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ, ਤਾਂਕਿ ਉਤਸ਼ਾਹ ਵਾਤਾਵਰਣ ਦੇ ਪ੍ਰਤੀ ਜਾਗਰੂਕ ਤਰੀਕੇ ਨਾਲ ਮਨਾਇਆ ਜਾ ਸਕੇ। ਇੱਥੇ ਕੁਝ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਗਣੇਸ਼ ਜੀ ਦੀ ਮੂਰਤੀ ਖਰੀਦਦੇ ਸਮੇਂ ਕੀ ਕਰਨਾ ਚਾਹੀਦਾ? ਵਾਤਾਵਰਣ ਅਨੁਕੂਲ ਮੂਰਤੀਆਂ ਚੁਣੋ:ਮਿੱਟੀ, ਪੇਪਰ-ਮੈਸ਼ੋ ਜਾਂ ਅਸਲੀ ਰੰਗਾਂ ਵਰਗੀ ਕੁਦਰਤੀ ਅਤੇ ਆਸਾਨੀ ਨਾਲ ਖਤਮ ਹੋਣ ਵਾਲੀ ਚੀਜ਼ਾਂ ਤ...
ਮੁੰਬਈ ਪੁੱਜੀ ਪਾਲੀਵੁੱਡ ਅਦਾਕਾਰਾ ਲਵ ਗਿੱਲ, ਬਿੱਗ ਬੌਸ 20 ਦਾ ਬਣੇਗੀ ਹਿੱਸਾ

ਮੁੰਬਈ ਪੁੱਜੀ ਪਾਲੀਵੁੱਡ ਅਦਾਕਾਰਾ ਲਵ ਗਿੱਲ, ਬਿੱਗ ਬੌਸ 20 ਦਾ ਬਣੇਗੀ ਹਿੱਸਾ

Entertainment
ਚੰਡੀਗੜ੍ਹ: ਪੰਜਾਬੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਅਤੇ ਮਿਊਜ਼ਿਕ ਵੀਡੀਓ ਮਾਡਲ ਲਵ ਗਿੱਲ ਅੱਜ ਬਿੱਗ ਬੌਸ 20 ਦੇ ਗ੍ਰੈਂਡ ਪ੍ਰੀਮੀਅਰ ਤੋਂ ਪਹਿਲਾਂ ਮੁੰਬਈ ਪਹੁੰਚ ਗਈ ਹੈ, ਜਿਸ ਦੌਰਾਨ ਅੰਧੇਰੀ ਦੇ ਏਅਰਪੋਰਟ ਉਤੇ ਉਤਰੀ ਇਹ ਖੂਬਸੂਰਤ ਅਦਾਕਾਰਾ ਕਾਫ਼ੀ ਸਟਾਈਲਿਸ਼ ਅਤੇ ਊਰਜਾਵਾਨ ਦਿਖਾਈ ਦਿੱਤੀ। ਇਸ ਸਮੇਂ ਅਪਣੇ ਉਤਸ਼ਾਹ ਦਾ ਪ੍ਰਗਟਾਵਾ ਕਰਦਿਆਂ ਉਸਨੇ ਆਪਣੇ ਆਉਣ ਦਾ ਐਲਾਨ ਕਰਨ ਲਈ ਦਿਲਜੀਤ ਦੁਸਾਂਝ ਦੀ ਪ੍ਰਸਿੱਧ ਲਾਈਨ "ਪੰਜਾਬੀ ਆ ਗਏ ਓਏ" ਕਿਹਾ। ਜ਼ਿਕਰਯੋਗ ਹੈ ਕਿ ਕਲਰਸ ਦੇ ਉਕਤ ਵਿਵਾਦਿਤ ਰਿਐਲਿਟੀ ਸ਼ੋਅਜ਼ ਲਈ ਰਵਾਨਗੀ ਭਰਨ ਤੋਂ ਪਹਿਲਾਂ ਉਨਾਂ ਬੀਤੇ ਦਿਨ ਚੰਡੀਗੜ੍ਹ ਦੇ ਇੱਕ ਗੁਰਦੁਆਰੇ ਸਾਹਿਬ ਵਿੱਚ ਇਸ ਅਹਿਮ ਕਰੀਅਰ ਪ੍ਰਾਪਤੀ ਲਈ ਸ਼ੁਕਰਾਨਾ ਵੀ ਅਦਾ ਕੀਤਾ। ਬਾਲੀਵੁੱਡ ਤੋਂ ਲੈ ਕੇ ਪਾਲੀਵੁੱਡ ਗਲਿਆਰਿਆਂ ਵਿੱਚ ਖਿੱਚ ਦਾ ਕੇਂਦਰ ਬਣੇ ਉਕਤ ਸ਼ੋਅ ਦੇ ਸੰਦਰਭ ਵਿੱਚ ਹੀ ਇਹ ਦੱਸਣਾ ਵੀ ਬਣਦਾ ਹੈ ਕਿ ਇਸ ਦਾ ਪ੍ਰੀਮੀਅਰ 06 ਸਤੰਬਰ ਨੂੰ ਪ੍ਰਾਈਮ ਟਾਈਮ ਸਲਾਟ 'ਚ ਹੋਣ ਜਾ ਰਿਹਾ ਹੈ, ਜਿਸ ਦੌਰਾਨ ਇਸ ਗ੍ਰੈਂਡ ਅਗਾਜ਼ ਦੀ ਮੇਜ਼ਬਾਨੀ ਹਿੰਦੀ ਸਿਨੇਮਾ ਸਟਾਰ ਅਤੇ ਉਕਤ ਸ਼ੋਅ ਦੇ ਹੋਸਟ ਸਲਮਾਨ ਖਾਨ ਕਰ...