Sunday, August 16Malwa News
Shadow

Tag: punjab news

ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ  

ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ  

Punjab News
ਰੂਪਨਗਰ, 13 ਦਸੰਬਰ: ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਰੂਪਨਗਰ ਵਲੋਂ ਆਤਮਾ ਸਕੀਮ ਅਧੀਨ ਬਲਾਕ ਰੂਪਨਗਰ ਦੇ ਪਿੰਡ ਦਬੁਰਜੀ ਵਿਖੇ ਇੱਕ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਅੰਬੂਜਾ ਫਾਊਂਡੇਸ਼ਨ ਵੱਲੋਂ ਬਣਾਏ ਗਏ ਇਸ ਪਿੰਡ ਵਿਖੇ ਮਹਿਲਾ ਗਰੁੱਪ ਦੀਆਂ ਮਹਿਲਾਵਾਂ ਵੱਲੋਂ ਭਾਗ ਲਿਆ ਗਿਆ।  ਇਸ ਮੌਕੇ ਬਾਗਬਾਨੀ ਵਿਕਾਸ ਅਫ਼ਸਰ ਰੂਪਨਗਰ ਡਾ. ਚਤੁਰਜੀਤ ਸਿੰਘ ਰਤਨ ਨੇ ਸਭ ਤੋਂ ਪਹਿਲਾਂ ਦੱਸਿਆ ਕਿ ਇਸ ਕੈਂਪ ਦਾ ਮੁੱਖ ਮੰਤਵ ਢੀਂਗਰੀ ਖੁੰਭ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨਾ ਹੈ ਅਤੇ ਇਸ ਦੀ ਪੈਦਾਵਾਰ ਨੂੰ ਵਪਾਰਕ ਪੱਧਰ ਤੇ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦੀ ਕਾਸ਼ਤ ਕਰਕੇ ਸਰੀਰਕ ਖੁਰਾਕੀ ਤੱਤਾਂ ਦੀ ਆਪਣੀ ਲੋੜ ਪੂਰੀ ਕਰਨ ਦੇ ਨਾਲ ਨਾਲ ਆਰਥਿਕ ਫਾਇਦਾ ਲੈ ਸਕਣ। ਉਨ੍ਹਾਂ ਦੱਸਿਆ ਕਿ ਮਨੁੱਖੀ ਸਿਹਤ ਲਈ ਸੰਤੁਲਿਤ ਖੁਰਾਕ ਜਿਸ ਵਿਚ ਵਿਟਾਮਿਨ, ਖਣਿਜ, ਪ੍ਰੋਟੀਨ ਅਤੇ ਹੋਰ ਖੁਰਾਕੀ ਤੱਤ ਭਰਪੂਰ ਮਾਤਰਾ ਵਿਚ ਹੋਣ, ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ। ਢੀਂਗਰੀ ਖੁੰਭ ਵਿਚਾਲੇ ਖੁਰਾਕੀ ਤੱਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਓਹਨਾਂ ਕਿਹਾ ਕਿ ਇਹ ...
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ  ਲਈ ਨਗਰ ਕੌਂਸਲ ਵਿਖੇ  ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ

ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ  ਲਈ ਨਗਰ ਕੌਂਸਲ ਵਿਖੇ  ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ

Local
 ਫ਼ਰੀਦਕੋਟ 13 ਦਸੰਬਰ ( )  ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਖੇਤਰੀ ਦਫ਼ਤਰ ਫਰੀਦਕੋਟ ਦੁਆਰਾ ਸ੍ਰੀ ਰਵੀਦੀਪ ਸਿੰਗਲਾ ਵਾਤਾਵਰਣ ਇੰਜੀਨੀਅਰ ਦੀ ਅਗਵਾਈ ਹੇਠ ਆਮ ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਅਤੇ ਸੁੱਕੇ ਅਤੇ ਗਿੱਲੇ ਰਹਿੰਦ-ਖੂੰਹਦ ਨੂੰ ਸਹੀ ਢੰਗ ਨਾਲ ਵੱਖ ਕਰਨ ਨੂੰ ਉਤਸ਼ਾਹਿਤ ਕਰਨ ਲਈ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਨਗਰ ਕੌਂਸਲ ਫ਼ਰੀਦਕੋਟ ਵਿਖੇ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਨਗਰ ਕੌਂਸਲ ਫ਼ਰੀਦਕੋਟ ਅਧੀਨ ਸਾਰੇ ਸਫਾਈ ਸੇਵਕਅਤੇ ਫੀਲਡ ਸਟਾਫ ਨੇ ਸ਼ਿਰਕਤ ਕੀਤੀ। ਇਸ ਸਿਖਲਾਈ ਸੈਸ਼ਨ ਵਿੱਚ ਬਿਕਰਮਜੀਤ ਸਿੰਘ  ਸਹਾਇਕ ਵਾਤਾਵਰਣ ਇੰਜੀਨੀਅਰ ਨੇ ਭਾਗੀਦਾਰਾਂ ਨੂੰ ਠੋਸ ਰਹਿੰਦ-ਖੂੰਹਦ ਨੂੰ ਸਾੜਨ ਦੇ ਸਿਹਤ ਪ੍ਰਭਾਵਾਂ, ਨਗਰਪਾਲਿਕਾ ਅਤੇ ਬਾਗਬਾਨੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਹਵਾ ਪ੍ਰਦੂਸ਼ਣ ਵਿੱਚ ਇਸਦੇ ਯੋਗਦਾਨ ਬਾਰੇ ਜਾਗਰੂਕ ਕੀਤਾ । ਉਨ੍ਹਾਂ ਵੱਲੋਂ ਪ੍ਰਭਾਵਸ਼ਾਲੀ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਸੁੱਕੇ ਅਤੇ ਗਿੱਲੇ ਰਹਿੰਦ-ਖੂੰਹਦ ਨੂੰ ਸਰੋਤ 'ਤੇ ਵੱਖ ਕਰਨ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਕਚਰਾ ਬਾਲਣ ਨਾਲ ਹਵਾ ਵਿੱਚ ਨੁਕਸਾਨਦੇਹ ਤੱਤ ...
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ

ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ

Local
ਰੂਪਨਗਰ, 13 ਦਸੰਬਰ: ਬਲਾਕ ਪੱਧਰ ਤੇ ਖੇਡ ਟੂਰਨਾਮੈਂਟ 2025 ਦਾ ਸਫਲ ਆਯੋਜਨ ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤਾ ਗਿਆ।  ਇਸ ਟੂਰਨਾਮੈਂਟ ਦੌਰਾਨ ਲੜਕੀਆਂ ਲਈ ਖੋ-ਖੋ, ਲੜਕਿਆਂ ਲਈ ਰੱਸਾ-ਕੱਸੀ ਅਤੇ ਲੜਕੇ-ਲੜਕੀਆਂ ਲਈ 100 ਮੀਟਰ ਅਤੇ 200 ਮੀਟਰ ਦੌੜਾਂ ਕਰਵਾਈਆਂ ਗਈਆਂ । ਵਿਦਿਆਰਥੀਆਂ ਨੇ ਭਰਪੂਰ ਜੋਸ਼ ਅਤੇ ਖੇਡ-ਭਾਵਨਾ ਨਾਲ ਹਿੱਸਾ ਲਿਆ। ਇਸ ਮੌਕੇ ਸ਼੍ਰੀ ਕਲਗੀਧਰ ਕੰਆ ਪਾਠਸ਼ਾਲਾ ਵੱਲੋਂ ਸ. ਮਨਿੰਦਰ ਪਾਲ ਸਿੰਘ ਸਾਹਨੀ (ਪ੍ਰਧਾਨ), ਪ੍ਰਿੰ. ਮਲਕੀਤ ਕੌਰ, ਮੈਨੇਜਰ ਸੁਖਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਰਮਤਾ ਸ਼ਰਮਾ ਅਤੇ ਪੂਰੀ ਸਕੂਲ ਟੀਮ ਨੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਆਯੋਜਿਤ ਕੀਤਾ ਤੇ ਸਫਲ ਬਣਾਉਣ ਵਿੱਚ ਮਹੱਤਵਪੂਰਣ ਯੋਗਦਾਨ ਪਾਇਆ। ਇਸ ਤੋਂ ਇਲਾਵਾ ਐਡਵੋਕੇਟ ਅਮਨਪ੍ਰੀਤ ਸਿੰਘ ਕਬੜਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦੇ ਨਾਲ ਹੀ ਸਰਪੰਚ ਪਿੰਡ ਲੋਧੀ ਮਾਜਰਾ, ਰੋਟੇਰੀਅਨ ਸ. ਅਜਮੇਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੇਰਾ ਯੂਵਾ ਭਾਰਤ ਰੂਪਨਗਰ ਵੱਲੋਂ ਸਾਹਿਲ ਵਲੇਚਾ ਅਕਾਊਂਟਸ ਅਤੇ ਪ੍ਰੋਗਰਾਮ ਅਫਸਰ ਨਾਲੇ ਯੂਥ ਲੀਡਰ ਪਾਰਸ਼ਵ...
ਆਂਗਣਵਾੜੀ ਕੇਂਦਰਾਂ ਵਿਖੇ ਬੱਚਿਆਂ ਦੀ ਮੁੱਢਲੀ ਸਿੱਖਿਆ ਅਤੇ ਦੇਖਭਾਲ ਦਿਵਸ ਮਨਾਇਆ ਗਿਆ 

ਆਂਗਣਵਾੜੀ ਕੇਂਦਰਾਂ ਵਿਖੇ ਬੱਚਿਆਂ ਦੀ ਮੁੱਢਲੀ ਸਿੱਖਿਆ ਅਤੇ ਦੇਖਭਾਲ ਦਿਵਸ ਮਨਾਇਆ ਗਿਆ 

Local
ਮਾਲੇਰਕੋਟਲਾ, 13 ਦਸੰਬਰ -  ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੱਚਿਆਂ ਵਿੱਚ ਸ਼ੁਰੂਆਤੀ ਸਿੱਖਿਆ ਅਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਰਾਜ ਭਰ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਹਰ ਮਹੀਨੇ ਦੇ ਦੂਜੇ ਸ਼ੁਕਰਵਾਰ ਨੂੰ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ (ECCE) ਦਿਵਸ ਮਨਾਇਆ ਜਾਂਦਾ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਮਲੇਰਕੋਟਲਾ ਦੇ ਸਮੂਹ 545 ਆਂਗਣਵਾੜੀ ਕੇਂਦਰਾਂ ਵਿੱਚ ਮੁੱਢਲੀ ਬਾਲ ਸਿੱਖਿਆ ਅਤੇ ਦੇਖਭਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮਹੀਨੇ ਦੇ ECCE ਦਿਵਸ ਦਾ ਮੁੱਖ ਉਦੇਸ਼ ਮਾਪਿਆਂ ਨੂੰ ਬੱਚਿਆਂ ਦੇ ਬੌਧਿਕ ਵਿਕਾਸ ਅਤੇ ਸਿੱਖਣ-ਸਮਰੱਥਾ ਵਧਾਉਣ ਵਾਲੀਆਂ ਗਤੀਵਿਧੀਆਂ ਬਾਰੇ ਜਾਗਰੂਕ ਕਰਨਾ ਸੀ, ਤਾਂ ਜੋ ਬੱਚਿਆਂ ਦੀ ਯਾਦਸ਼ਕਤੀ, ਸਮਝ ਅਤੇ ਸਮੱਸਿਆ ਹੱਲ ਕਰਨ ਦੀ ਸਮਰੱਥਾ ਵਿੱਚ ਵਾਧਾ ਹੋ ਸਕੇ। ਇਸ ਪ੍ਰੋਗਰਾਮ ਦੌਰਾਨ ਬੱਚਿਆਂ ਦੇ ਮਾਪਿਆਂ ਨੂੰ ਬੱਚਿਆ ਦੀ ਮੁੱਢਲੀ ਸਿੱਖਿਆ ਅਤੇ ਸੁਰੱਖਿਆ ਲਈ ਇਸ ਦਿਵਸ ਦਾ ਉਦੇਸ਼ ਦੱਸਿਆ ਗਿਆ। ਇਸ ਉਪਰੰਤ ਮਾਪਿਆਂ ਦੁਆਰਾ ਆਪਣੇ ਬੱਚਿਆਂ ਦੀਆਂ ਆਦਤਾਂ, ਖਾਣ- ਪੀਣ ਅਤੇ ਸਾਫ ਸਫਾਈ...
ਅੰਮ੍ਰਿਤਸਰ ਵਿੱਚ ਕੌਮੀ ਲੋਕ ਅਦਾਲਤ ਦੌਰਾਨ 30,298 ਕੇਸ ਨਿਪਟਾਏ

ਅੰਮ੍ਰਿਤਸਰ ਵਿੱਚ ਕੌਮੀ ਲੋਕ ਅਦਾਲਤ ਦੌਰਾਨ 30,298 ਕੇਸ ਨਿਪਟਾਏ

Local
ਅੰਮ੍ਰਿਤਸਰ 13 ਦਸੰਬਰ 2025-- ਮਾਣਯੋਗ ਜੱਜ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ–ਕਮ–ਕਾਰਜਕਾਰੀ ਚੇਅਰਪਰਸਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਮਾਰਗਦਰਸ਼ਨ ਹੇਠ ਅੱਜ ਲਗਾਈ ਗਈ ਕੌਮੀ ਲੋਕ ਅਦਾਲਤ ਨੂੰ ਵੱਖ-ਵੱਖ ਅਦਾਲਤਾਂ ਵਿੱਚ ਭਰਪੂਰ ਸਹਿਯੋਗ ਪ੍ਰਾਪਤ ਹੋਇਆ। ਦੱਸਣਯੋਗ ਹੈ ਕਿ ਲੋਕ ਅਦਾਲਤਾਂ ਨੇ ਵਿਵਾਦਾਂ ਦੇ ਛੇਤੀ ਨਿਪਟਾਰੇ ਅਤੇ ਕੇਸਾਂ ਦੇ ਤੁਰੰਤ ਹੱਲ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਨਾਲ ਲੰਬਿਤ ਕੇਸਾਂ ਵਿੱਚ ਕਮੀ ਆਈ ਹੈ ਅਤੇ ਨਿਆਂ ਤੱਕ ਪਹੁੰਚ ਛੇਤੀ ਬਣੀ ਹੈ।  ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ ਦੌਰਾਨ ਕੁੱਲ 33,181 ਕੇਸ ਸੁਣਵਾਈ ਲਈ ਲਏ ਗਏ, ਜਿਨ੍ਹਾਂ ਵਿੱਚੋਂ 30,298 ਕੇਸ ਨਿਪਟਾਏ ਗਏ। ਨਿਪਟਾਏ ਗਏ ਕੇਸਾਂ ਦੀ ਕੁੱਲ ਰਕਮ ₹59,09,14,425/- ਰਹੀ, ਜੋ ਕਿ ਵਿਵਾਦ ਨਿਪਟਾਰੇ ਅਤੇ ਵਿ...
ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਅੱਜ, ਤਿਆਰੀਆਂ ਮੁਕੰਮਲ – ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਅੱਜ, ਤਿਆਰੀਆਂ ਮੁਕੰਮਲ – ਜ਼ਿਲ੍ਹਾ ਚੋਣ ਅਫ਼ਸਰ

Local
ਬਰਨਾਲਾ, 13 ਦਸੰਬਰ -  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਜ਼ਿਲ੍ਹਾ ਪਰਿਸ਼ਦ ਦੇ 10 ਜ਼ੋਨਾਂ ਅਤੇ ਬਲਾਕ ਸੰਮਤੀ ਦੇ 65 ਹਲਕਿਆਂ ਦੀਆਂ ਚੋਣਾਂ ਦੇ ਮੱਦੇਨਜ਼ਰ 14 ਦਸੰਬਰ ਨੂੰ ਵੋਟਾਂ ਪੁਆਉਣ ਲਈ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫ਼ਸਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਸਮੂਹ ਰਿਟਰਨਿੰਗ ਅਧਿਕਾਰੀਆਂ ਵੱਲੋਂ ਅੱਜ ਵੱਖ-ਵੱਖ ਥਾਵਾਂ ਤੋਂ ਵੋਟ ਬਕਸਿਆਂ ਸਮੇਤ ਚੋਣ ਸਮੱਗਰੀ ਦੇ ਕੇ ਰਵਾਨਾ ਕੀਤੀਆਂ ਗਈਆਂ ਚੋਣ ਅਮਲੇ ਦੀਆਂ ਪੋਲਿੰਗ ਪਾਰਟੀਆਂ ਦੇਰ ਸ਼ਾਮ ਆਪਣੇ ਪੋਲਿੰਗ ਸਟੇਸ਼ਨਾਂ ਵਿਖੇ ਪੁੱਜੀਆਂ। ਇਹ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੁਆਈਆਂ ਜਾਣਗੀਆਂ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਲਈ ਕੁੱਲ 3,14,554 ਮਤਦਾਤਾ 14 ਦਸੰਬਰ ਨੂੰ ਵੋਟਾਂ ਪਾਉਣਗੇ। ਇਨ੍ਹਾਂ ਵਿੱਚ 1,66,681 ਪੁਰਸ਼ ਮਤਦਾਤਾ, 1,47,872 ਮਹਿਲਾ ਮਤਦਾਤਾ ਅਤੇ ਇੱਕ ਟ੍ਰਾਂਸਜੈਂਡਰ ਮਤਦਾਤਾ ਸ਼ਾਮਲ ਹਨ। ਮਤਦਾਤਾ ਆਪਣੀ ਵੋਟ 369 ਪੋਲਿੰਗ ਬੂਥਾਂ ‘ਤੇ ਪਾਓਣਗੇ।   ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕ...
ਮਾਨ ਸਰਕਾਰ ਦਾ ਮਾਣ: ਅਬੋਹਰ ਦੀ ‘ਆਭਾ ਲਾਇਬ੍ਰੇਰੀ’ ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ

ਮਾਨ ਸਰਕਾਰ ਦਾ ਮਾਣ: ਅਬੋਹਰ ਦੀ ‘ਆਭਾ ਲਾਇਬ੍ਰੇਰੀ’ ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ

Punjab Development
ਚੰਡੀਗੜ੍ਹ, 13 ਦਸੰਬਰ : ਲਗਜ਼ਰੀ ਹੋਟਲਾਂ ਦਾ ਮੁਕਾਬਲਾ ਕਰਨ ਵਾਲੀਆਂ ਇਮਾਰਤਾਂ ਅਤੇ ਵਿਸ਼ਵ ਪੱਧਰੀ ਸਹੂਲਤਾਂ - ਮੁੱਖ ਮੰਤਰੀ ਭਗਵੰਤ ਮਾਨ ਦੀ ਗਿਆਨ ਕ੍ਰਾਂਤੀ ਮੁਹਿੰਮ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਰਾਜ ਦੇ ਪੇਂਡੂ ਖੇਤਰਾਂ ਵਿੱਚ 275 ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕੀਤੀਆਂ ਹਨ, ਜਦੋਂ ਕਿ 58 ਹੋਰ 'ਤੇ ਕੰਮ ਚੱਲ ਰਿਹਾ ਹੈ। ਅਬੋਹਰ ਵਿੱਚ ਡਾ. ਭੀਮ ਰਾਓ ਅੰਬੇਡਕਰ ਪਬਲਿਕ ਲਾਇਬ੍ਰੇਰੀ (ਆਭਾ ਲਾਇਬ੍ਰੇਰੀ) ਇਸ ਲੜੀ ਵਿੱਚ ਇੱਕ ਸ਼ਾਨਦਾਰ ਵਾਧਾ ਹੈ, ਜਿਸਦੀ ਸ਼ਾਨ ਲੋਕਾਂ ਨੂੰ ਇਸਦੀ ਤੁਲਨਾ ਪੰਜ-ਸਿਤਾਰਾ ਹੋਟਲ ਨਾਲ ਕਰਨ ਲਈ ਆਕਰਸ਼ਿਤ ਕਰਦੀ ਹੈ। ਇਹ ਸਿਰਫ਼ ਇੱਕ ਲਾਇਬ੍ਰੇਰੀ ਨਹੀਂ ਹੈ ਬਲਕਿ ਮਾਨ ਸਰਕਾਰ ਦੇ ਨੌਜਵਾਨਾਂ ਪ੍ਰਤੀ ਦ੍ਰਿਸ਼ਟੀਕੋਣ ਅਤੇ ਵਚਨਬੱਧਤਾ ਦਾ ਜਿਉਂਦਾ ਜਾਗਦਾ ਸਬੂਤ ਹੈ। ਸੋਸ਼ਲ ਮੀਡੀਆ 'ਤੇ ਘੁੰਮ ਰਹੇ ਵੀਡੀਓਜ਼ ਨੂੰ ਦੇਖ ਕੇ ਲੋਕ ਹੈਰਾਨੀ ਪ੍ਰਗਟ ਕਰ ਰਹੇ ਹਨ ਕਿ ਇਹ ਕੋਈ ਲਗਜ਼ਰੀ ਹੋਟਲ ਨਹੀਂ ਸਗੋਂ ਆਮ ਵਿਦਿਆਰਥੀਆਂ ਲਈ ਬਣਾਈ ਗਈ ਸਰਕਾਰੀ ਲਾਇਬ੍ਰੇਰੀ ਹੈ। 15 ਅਗਸਤ, 2024 ਨੂੰ ਮੁੱਖ ਮੰਤਰੀ ਨੇ ਖੰਨਾ ਦੇ ਈਸੜੂ ਪਿੰਡ ਤੋਂ ਪੇਂਡੂ ਲਾਇਬ੍ਰੇਰੀ...

3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: ‘ਆਪ’ ਸਰਕਾਰ ਦਾ ਵਾਅਦਾ ਪੂਰਾ

Punjab Development
ਚੰਡੀਗੜ੍ਹ, 13 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਦਾ ਇੱਕ ਨਵਾਂ ਅਧਿਆਇ ਲਿਖਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਭਰ ਵਿੱਚ 3,000 ਸਟੇਡੀਅਮ ਅਤੇ ਖੇਡ ਮੈਦਾਨ ਬਣਾਉਣ ਦੀ ਮਹੱਤਵਾਕਾਂਖੀ ਯੋਜਨਾ ਹੁਣ ਜ਼ਮੀਨ 'ਤੇ ਦਿਖਾਈ ਦੇ ਰਹੀ ਹੈ। ਸਭ ਤੋਂ ਹੈਰਾਨੀਜਨਕ ਗੱਲ ਇਹ ਹੈ ਕਿ ਸਿਰਫ਼ ਇੱਕ ਹਲਕੇ, "ਜ਼ੀਰਾ" ਵਿੱਚ ਇੱਕੋ ਸਮੇਂ 15-16 ਖੇਡ ਮੈਦਾਨ ਬਣਾਏ ਜਾ ਰਹੇ ਹਨ। ਸੋਸ਼ਲ ਮੀਡੀਆ 'ਤੇ ਘੁੰਮ ਰਹੇ ਵੀਡੀਓਜ਼ ਵਿੱਚ, ਸਥਾਨਕ ਨਿਵਾਸੀ ਇਸ ਬੇਮਿਸਾਲ ਵਿਕਾਸ ਦਾ ਵੇਰਵਾ ਦੇ ਰਹੇ ਹਨ ਅਤੇ ਮਾਨ ਸਰਕਾਰ ਦੀ ਪ੍ਰਸ਼ੰਸਾ ਕਰ ਰਹੇ ਹਨ। ਇਹ ਪਹਿਲਕਦਮੀ ਸਾਬਤ ਕਰਦੀ ਹੈ ਕਿ ਭਗਵੰਤ ਮਾਨ ਦੀ ਸਰਕਾਰ ਨਾ ਸਿਰਫ਼ ਆਪਣੇ ਵਾਅਦੇ ਪੂਰੇ ਕਰ ਰਹੀ ਹੈ, ਸਗੋਂ ਉਮੀਦਾਂ ਤੋਂ ਵੀ ਵੱਧ ਹੈ। ਜ਼ੀਰਾ ਹਲਕੇ ਤੋਂ ਇੱਕ ਵੀਡੀਓ ਵਿੱਚ, ਇੱਕ ਸਥਾਨਕ ਨਿਵਾਸੀ ਦੱਸਦਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਉਸਦੇ ਖੇਤਰ ਵਿੱਚ ਮਜ਼ਦੂਰ ਅਤੇ ਮਸ਼ੀਨਰੀ ਲਗਾਤਾਰ ਕੰਮ ਕਰ ਰਹੇ ਹਨ। 15-16 ਪਿੰਡਾਂ ਵਿੱਚ ਇੱਕੋ ਸਮੇਂ ਖੇਡ ਮੈਦਾਨ ਬਣਾਏ ਜਾ ਰਹੇ ਹਨ, ਅਤੇ ਕੰਮ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਹੈ। ਉਨ੍ਹਾਂ ਕਿਹਾ ਕਿ ਦਹਾਕਿਆ...
ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ, ਚੈਕਿੰਗ ਦੌਰਾਨ 05 ਚਲਾਨ ਕੀਤੇ

ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ, ਚੈਕਿੰਗ ਦੌਰਾਨ 05 ਚਲਾਨ ਕੀਤੇ

Local
ਫਾਜ਼ਿਲਕਾ 12 ਦਸੰਬਰ- ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸ਼ਰ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਅਬੋਹਰ 05 ਚਲਾਨ ਕੀਤੇ ਗਏ। ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਦੀ ਪਾਲਣਾ ਸਖਤੀ ਨਾਲ ਲਾਗੂ ਹੋ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ।ਬੱਚਿਆਂ ਦੇ ਪਰਿਵਾਰਾਂ ਅਤੇ ਸਕੂ...
14 ਤੋਂ 15 ਦਸੰਬਰ ਸਵੇਰੇ 10 ਵਜੇ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ

14 ਤੋਂ 15 ਦਸੰਬਰ ਸਵੇਰੇ 10 ਵਜੇ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ

Local
ਹੁਸ਼ਿਆਰਪੁਰ, 12 ਦਸੰਬਰ :- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਾਲੇ ਦਿਨ 14 ਦਸੰਬਰ ਤੋਂ ਮਿਤੀ 15 ਦਸੰਬਰ ਸਵੇਰੇ 10 ਵਜੇ ਤੱਕ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਇਹ ਹੁਕਮ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 (ਸੀ) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਹਨ। ਹੁਕਮ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪੈਂਦੇ ਪਿੰਡਾਂ, ਜਿਥੇ ਵੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਵਿਚ ਆਉਂਦੇ ਸ਼ਰਾਬ ਦੇ ਠੇਕੇ ਚੋਣਾਂ ਵਾਲੇ ਦਿਨ 14 ਦਸੰਬਰ ਤੋਂ ਮਿਤੀ 15-12-2025 ਸਵੇਰੇ 10 ਵਜੇ ਤੱਕ ਬੰਦ ਰਹਿਣਗੇ। ਜਾਰੀ ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਚੋਣਾਂ ਵਾਲੇ ਪਿੰਡਾਂ ਵਿੱਚ ਸ਼ਰਾਬ ਦੇ ਠੇਕੇ ਨਹੀਂ ਖੁੱਲ੍ਹਣਗੇ ਅਤੇ ਨਾ ਹੀ ਇਨ੍ਹਾਂ ਪਿੰਡਾਂ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ ਜਾਂ ਕਲੱਬਾਂ ਵਿੱਚ ਸ਼ਰਾਬ ਵਰਤਾਈ ਜਾਵੇਗੀ ਅਤੇ ਨਾ ਹੀ ਕੋਈ ਵਿਅਕਤੀ ਸ਼ਰਾਬ ਦ...