Sunday, August 16Malwa News
Shadow

Tag: punjab news

‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 10 ਦਸੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 284ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 339 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 284 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,984 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 4 ਕਿਲੋ ਆਈਸੀਈ, 1.7 ਕਿਲੋ ਹੈਰੋਇਨ, 50 ਗ੍ਰਾਮ ਅਫੀਮ, 33 ਕਿਲੋ ਭੁੱਕੀ, 965 ਨਸ਼ੀਲੀਆਂ ਗੋਲੀਆਂ ਅਤੇ 2910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ...
ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 10 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਹੁ-ਪੱਧਰੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ, ਸਰਹੱਦ ਪਾਰ ਦੇ ਸੰਗਠਿਤ ਡਰੱਗ ਕਾਰਟੈਲਾਂ ਦੇ ਤਿੰਨ ਕਾਰਕੁਨਾਂ ਨੂੰ, 4.083 ਕਿਲੋਗ੍ਰਾਮ ਮੈਥਾਮਫੇਟਾਮਾਈਨ (ਆਈਸੀਈ),  ਅਤੇ 1.032 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਨ੍ਹਾਂ ਗਿਰੋਹਾਂ ਨੂੰ ਬੇਅਸਰ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਬਿੰਦਰ (25) ਵਾਸੀ ਪਿੰਡ ਦਾਓਕੇ (ਅੰਮ੍ਰਿਤਸਰ), ਨਵਤੇਜ ਸਿੰਘ (33) ਵਾਸੀ ਪਿੰਡ ਮਾਹਵਾ (ਅੰਮ੍ਰਿਤਸਰ) ਜੋ ਮੌਜੂਦਾ ਸਮੇਂ ਤਰਨਤਾਰਨ ਦੇ ਪਿੰਡ ਵਿਖੇ ਰਹਿ ਰਿਹਾ ਹੈ ਅਤੇ ਮਹਾਂਬੀਰ ਸਿੰਘ (32) ਵਾਸੀ ਪਿੰਡ ਕਾਲੀਆ ਸਕਾਤਰਾਂ (ਤਰਨਤਾਰਨ) ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀਆਂ ਤੋਂ 2500 ...
ਗੱਤਕਾ ਖੇਡ ਦੇ ਮਿਆਰੀਕਰਨ ਤੇ ਰੈਫਰੀਆਂ ਨੂੰ ਸ਼ਸ਼ਕਤ ਬਣਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੇਸ਼ ਵਿਆਪੀ ਮੁਹਿੰਮ

ਗੱਤਕਾ ਖੇਡ ਦੇ ਮਿਆਰੀਕਰਨ ਤੇ ਰੈਫਰੀਆਂ ਨੂੰ ਸ਼ਸ਼ਕਤ ਬਣਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੇਸ਼ ਵਿਆਪੀ ਮੁਹਿੰਮ

Global News
ਚੰਡੀਗੜ੍ਹ, 10 ਦਸੰਬਰ : : ਗੱਤਕਾ ਖੇਡ ਦੇ ਤਕਨੀਕੀ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਢੰਗ ਨਾਲ ਮਜ਼ਬੂਤ ਕਰਨ ਦੇ ਉਦੇਸ਼ ਤਹਿਤ ਦੇਸ਼ ਵਿੱਚ ਗੱਤਕੇ ਦੀ ਸਿਖਰਲੀ ਸੰਸਥਾ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ‘ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ’ (ਐਨ.ਜੀ.ਏ.ਆਈ.) ਵੱਲੋਂ ਰੈਫਰੀਆਂ, ਜੱਜਾਂ, ਕੋਚਾਂ ਅਤੇ ਤਕਨੀਕੀ ਅਧਿਕਾਰੀਆਂ ਲਈ ਤੀਜਾ ਕੌਮੀ ਗੱਤਕਾ ਰਿਫਰੈਸ਼ਰ ਕੋਰਸ 12 ਦਸੰਬਰ ਤੋਂ 14 ਦਸੰਬਰ ਤੱਕ ਸੈਕਟਰ 53, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਲਗਭਗ 20 ਘੰਟਿਆਂ ਦੇ ਇਸ ਤਿੰਨ ਰੋਜ਼ਾ ਪ੍ਰੋਗਰਾਮ ਦੌਰਾਨ ਗੱਤਕਾ ਖੇਡ ਨਾਲ ਜੁੜੇ ਮਾਹਿਰਾਂ ਵੱਲੋਂ ਵਿਸ਼ੇਸ਼ ਲੈਕਚਰ ਦਿੱਤੇ ਜਾਣਗੇ।ਇਹ ਖੁਲਾਸਾ ਕਰਦਿਆਂ ਐਨ.ਜੀ.ਏ.ਆਈ. ਦੇ ਕੌਮੀ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਦੱਸਿਆ ਕਿ ਇਸ ਉਚੇਚੀ ਪਹਿਲਕਦਮੀ ਦਾ ਉਦੇਸ਼ ਦੇਸ਼ ਭਰ ਵਿੱਚ ਗੱਤਕਾ ਮੁਕਾਬਲਿਆਂ ਦੌਰਾਨ ਰੈਫਰੀਸ਼ਿੱਪ, ਜੱਜਮੈਂਟ ਤੇ ਸਕੋਰਿੰਗ (ਆਫੀਸ਼ੀਏਟਿੰਗ) ਨਾਲ ਜੁੜੇ ਮਿਆਰਾਂ ਨੂੰ ਉਚਾ ਚੁੱਕਣ, ਖੇਡ ਦੇ ਨਿਯਮਾਂ ਵਿੱਚ ਇਕਸਾਰਤਾ ਯਕੀਨੀ ਬਣਾਉਣ ਅਤੇ ਪ੍ਰਮਾਣਿਤ ਰੈਫਰੀਆਂ, ਜੱਜਾਂ ਅਤੇ ਤਕਨੀਕੀ ਅਧਿਕ...
ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

Breaking News
ਚੰਡੀਗੜ੍ਹ, 10 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ਦੌਰਾਨ ਨਿਵੇਸ਼ਕਾਂ ਦਾ ਮਿਲਿਆ ਭਰਵਾਂ ਹੁੰਗਾਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਸ ਨਾਲ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰਨ ਵਿੱਚ ਹੋਰ ਤੇਜ਼ੀ ਆਏਗੀ। ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰਿਆਂ ਦੇ ਆਪਣੇ ਤਜਰਬੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ਦੁਨੀਆ ਭਰ ਵਿੱਚ ਉਦਯੋਗ ਦੇ ਉੱਭਰਦੇ ਕੇਂਦਰ ਵਜੋਂ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਤ ਕਰਨਾ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇ ਕੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਦੌਰਾ ਉਦਯੋਗਿਕ ਵਿਕਾਸ ਨੂੰ ਤੇਜ਼ੀ ਵਾਲੇ ਪਾਸੇ ਲੈ ਜਾ ਕੇ ਇਸ ਨੂੰ ਜ਼ਰੂਰੀ ਹੁਲਾਰਾ ਦੇਣ ਵਿੱਚ ਸਹਾਇਕ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਕ ਮੀਟਿੰਗ ਦੌਰਾਨ ਜਾਪਾਨ ਬੈਂਕ ਫਾਰ ਇੰਟਰਨੈਸ਼ਨਲ ਕੋਆਪਰੇਸ਼ਨ (ਜੇ.ਬੀ.ਆਈ...
ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੀ ਦਾਖਲਾ ਪ੍ਰੀਖਿਆ ਦੇ ਤਿੰਨ ਪ੍ਰੀਖਿਆ ਕੇਦਰ ਬਦਲੇ ਗਏ

ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੀ ਦਾਖਲਾ ਪ੍ਰੀਖਿਆ ਦੇ ਤਿੰਨ ਪ੍ਰੀਖਿਆ ਕੇਦਰ ਬਦਲੇ ਗਏ

Local
ਗੁਰਦਾਸਪੁਰ,10 ਦਸਬੰਰ (    ) ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੇ ਪਿ੍ੰਸੀਪਲ ਨਰੇਸ਼ ਕੁਮਾਰ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਦੀ ਦਾਖਲਾ ਪ੍ਰੀਖਿਆ ਜੋ ਕਿ 13 ਦਸੰਬਰ 2025 ਨੂੰ ਹੋ ਰਹੀ ਹੈ  ਪ੍ਰਸ਼ਾਸ਼ਨਿਕ ਕਾਰਨ ਕਰਕੇ, ਜਿਲਾ ਗੁਰਦਾਸਪੁਰ ਦੇ ਤਿੰਨ ਪ੍ਰੀਖਿਆ ਕੇਂਦਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕਾਹਨੂੰਵਾਨ ਤੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟ ਧੰਦਲ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਤਿਹਗੜ੍ਹ ਚੂੜੀਆਂ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਤਿਹਗੜ੍ਹ ਚੂੜੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਤੋਂ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਿਖਾਰੀਵਾਲ ਬਦਲ ਦਿੱਤੇ ਗਏ ਹਨ।...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ‘ਚ ਮਨਾਇਆ ਮਨੁੱਖੀ ਅਧਿਕਾਰ ਦਿਵਸ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ‘ਚ ਮਨਾਇਆ ਮਨੁੱਖੀ ਅਧਿਕਾਰ ਦਿਵਸ

Local
ਹੁਸ਼ਿਆਰਪੁਰ, 10 ਦਸੰਬਰ :-        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਤੇ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ, ਹੁਸ਼ਿਆਰਪੁਰ ਵੱਲੋਂ ਅੱਜ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਖੇ ਮਨੁੱਖੀ ਅਧਿਕਾਰ ਦਿਵਸ ਬਹੁਤ ਹੀ ਸੁਚੇਤ ਢੰਗ ਨਾਲ ਮਨਾਇਆ ਗਿਆ। ਇਸ ਸਾਲ ਦਾ ਵਿਸ਼ਾ 'ਮਨੁੱਖੀ ਅਧਿਕਾਰ, ਸਾਡੀਆਂ ਰੋਜ਼ਾਨਾ ਦੀਆਂ ਜ਼ਰੂਰੀ ਚੀਜ਼ਾਂ' ਹੈ, ਜਿਸ ਦੇ ਤਹਿਤ ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਮਨੁੱਖੀ ਅਧਿਕਾਰਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।ਪ੍ਰੋਗਰਾਮ ਦਾ ਆਯੋਜਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਦੀ ਅਗਵਾਈ ਹੇਠ ਕੀਤਾ ਗਿਆ।    ਇਸ ਮੌਕੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ਤੇ ਮੁੜ ਵਸੇਬਾ ਕੇਂਦਰ ਵਿਚ ਐਡਵੋਕੇਟ ਰੂਪਿਕਾ ਠਾਕੁਰ ਅਸਿਸਟੈਂਟ ਕਾਊਂਂਸਲ ਨੇ ਮਨੁੱਖੀ ਅਧਿਕਾਰਾਂ, ਨਸ਼ਾ ਮੁਕਤ ਜੀਵਨ ਅਤੇ ਕਾਨੂੰਨੀ ਸਹਾਇਤਾ ਸਬੰਧੀ ਮਹੱਤਵਪ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਈਕੋਨਿਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਆਗਾਜ਼ ਕੀਤਾ ਗਿਆ – ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸਨ ਜੱਜ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਈਕੋਨਿਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਆਗਾਜ਼ ਕੀਤਾ ਗਿਆ – ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸਨ ਜੱਜ

Local
ਸ੍ਰੀ ਮੁਕਤਸਰ ਸਾਹਿਬ, 10 ਦਸੰਬਰ:- ਭਾਰਤ ਦੇ ਮਾਣਯੋਗ ਚੀਫ ਜਸਟਿਸ ਸ੍ਰੀ ਸੂਰਯਾ ਕਾਂਤ ਵੱਲੋਂ ਉਦਘਾਟਿਤ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਿਛਲੇ ਦਿਨੀਂ ਆਈਕੋਨਿੰਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਆਗਾਜ਼ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ ਚੇਅਰਮੈਨ, ਸ੍ਰੀ ਰਾਜ ਕੁਮਾਰ ਜੀਆਂ ਵੱਲੋਂ ਕੀਤੀ ਗਈ। ਉਹਨਾਂ ਦੇ ਨਾਲ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਵੀ ਭਾਗ ਲਿਆ ।        ਇਸ ਦੌਰਾਨ ਸ੍ਰੀ ਹਿਮਾਂਸ਼ੂ ਅਰੋੜਾ ਵੱਲੋਂ ਉੱਥੇ ਹਾਜ਼ਰ ਨੌਜਵਾਨਾਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨਸ਼ੇ ਛੱਡ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਯੂਵਾ ਪੀੜ੍ਹੀ ਨੂੰ ਨਸ਼ਿਆਂ ਖਿਲਾਫ਼ ਇਕ ਸਖ਼ਤ ਨਾਂਹ ਉਚਾਰਨ ਦੀ ਲੋੜ ਹੈ।  ਉਹਨਾਂ ਨੇ ਗਿੱਲੀ ਮਿੱਟੀ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਜਿਵੇਂ ਭੱਠੀ ਵਿੱਚੋਂ ਉਸ ਆਕਾਰ ਦਾ ਘੜ੍ਹਾ ਹੀ ਬਾਹਰ ਆਉਂਦ...
ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਦੇ ਮੱਦੇਨਜਰ ਡਰਾਈ ਡੇਅ ਘੋਸ਼ਿਤ – ਵਧੀਕ ਜ਼ਿਲ੍ਹਾ ਮੈਜਿਸਟਰੇਟ

ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਦੇ ਮੱਦੇਨਜਰ ਡਰਾਈ ਡੇਅ ਘੋਸ਼ਿਤ – ਵਧੀਕ ਜ਼ਿਲ੍ਹਾ ਮੈਜਿਸਟਰੇਟ

Local
ਮਾਲੇਰਕੋਟਲਾ 10 ਦਸੰਬਰ  -                        ਵਧੀਕ ਜਿਲਾ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ 14 ਦਸੰਬਰ ਦਿਨ ਐਂਤਵਾਰ ਨੂੰ ਕਰਵਾਉਣੀਆਂ ਨਿਸਚਿਤ ਕੀਤੀਆਂ ਗਈਆ ਹਨ। ਚੋਣਾਂ ਦੇ ਮੱਦੇਨਜ਼ਰ ਉਨਾਂ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਚੋਣਾਂ ਵਾਲੇ ਦਿਨ 14 ਦਸੰਬਰ ਤੋਂ 15 ਦਸੰਬਰ ਨੂੰ ਸਵੇਰੇ 10 ਵਜੇ ਤੱਕ ਚੋਣਾਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਪਿੰਡਾਂ ਵਿੱਚ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ।                      ਇਨ੍ਹਾਂ ਹੁਕਮਾਂ ਤਹਿਤ ਡਰਾਈ ਡੇਅ ਦੌਰਾਨ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਪਿੰਡਾਂ ਵਿੱਚ ਕਿਸੇ ਹੋਟਲ, ਅਹਾਤੇ,  ਦੁਕਾਨ, ਠੇਕਿਆਂ ਜਾਂ ਕਿਸੇ ਹੋਰ ਜਗ੍ਹਾ ਸ਼ਰਾਬ ਜਾਂ ਨਸ਼ਾ ਕਰਨ ਵਾਲੀ ਸਮਾਨ ਪ੍ਰਕਿਰਤੀ ਦਾ ਕੋਈ ਹੋਰ ਪਦਾਰਥ ਵੇਚਿਆ, ਦਿੱਤਾ ਜਾਂ ਵੰਡਿ...
50 ਲੱਖ ਦੀ ਗ੍ਰਾਂਟ ਤੋਂ ਖੁਸ਼ ਪਿੰਡ ਵਾਸੀ ਮਾਨ ਸਰਕਾਰ ਦਾ ਕੀਤਾ ਧੰਨਵਾਦ

50 ਲੱਖ ਦੀ ਗ੍ਰਾਂਟ ਤੋਂ ਖੁਸ਼ ਪਿੰਡ ਵਾਸੀ ਮਾਨ ਸਰਕਾਰ ਦਾ ਕੀਤਾ ਧੰਨਵਾਦ

Hot News
ਚੰਡੀਗੜ੍ਹ, 10 ਦਸੰਬਰ : ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ 50-50 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇ ਐਲਾਨ ਲਈ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਸਰਕਾਰ ਦਾ ਧੰਨਵਾਦ ਕੀਤਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਅਜਿਹੀ ਸਹਾਇਤਾ ਦੀ ਸਖ਼ਤ ਜ਼ਰੂਰਤ ਸੀ, ਜੋ ਹੁਣ ਪੂਰੀ ਹੁੰਦੀ ਜਾਪਦੀ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਸਥਾਨਕ ਪ੍ਰਤੀਨਿਧੀਆਂ ਨੇ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਹੋਏ ਸਮਾਗਮਾਂ ਵਿੱਚ ਪਿੰਡ ਵਾਸੀਆਂ ਨੂੰ ਰਸਮੀ ਤੌਰ 'ਤੇ ਫੰਡ ਸੌਂਪੇ। ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਹੋਏ ਇੱਕ ਵਿਸ਼ੇਸ਼ ਸਮਾਰੋਹ ਵਿੱਚ, ਪਿੰਡਾਂ ਦੇ ਪ੍ਰਤੀਨਿਧੀਆਂ ਅਤੇ ਪੰਚਾਇਤ ਮੈਂਬਰਾਂ ਨੇ ਸਰਬਸੰਮਤੀ ਨਾਲ ਮਾਨ ਸਰਕਾਰ ਦੇ ਇਸ ਉਪਰਾਲੇ ਨੂੰ ਇਤਿਹਾਸਕ ਦੱਸਦਿਆਂ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਗ੍ਰਾਂਟ ਉਨ੍ਹਾਂ ਦੇ ਪਿੰਡਾਂ ਲਈ ਵਰਦਾਨ ਸਾਬਤ ਹੋਵੇਗੀ। ਪਿੰਡ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਸਾਲਾਂ ਤੋਂ ਉਨ੍ਹਾਂ ਦੇ ...
ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ: ਜਲੰਧਰ ਨਗਰ ਨਿਗਮ ਨੇ 35 ਸਾਲਾਂ ਬਾਅਦ 1,196 ਸਫਾਈ ਕਰਮਚਾਰੀਆਂ ਨੂੰ ਦਿੱਤੀ ਪ੍ਰਵਾਨਗੀ

ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ: ਜਲੰਧਰ ਨਗਰ ਨਿਗਮ ਨੇ 35 ਸਾਲਾਂ ਬਾਅਦ 1,196 ਸਫਾਈ ਕਰਮਚਾਰੀਆਂ ਨੂੰ ਦਿੱਤੀ ਪ੍ਰਵਾਨਗੀ

Breaking News
ਚੰਡੀਗੜ੍ਹ, 10 ਦਸੰਬਰ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਲਿਆ ਹੈ, ਜਿਸ ਵਿੱਚ ਜਲੰਧਰ ਨਗਰ ਨਿਗਮ ਲਈ 1,196 ਸਫਾਈ ਕਰਮਚਾਰੀਆਂ ਦੀ ਭਰਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ। 35 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਪ੍ਰਾਪਤ ਹੋਈ ਇਹ ਪ੍ਰਵਾਨਗੀ ਸ਼ਹਿਰ ਦੀ ਸਫਾਈ ਪ੍ਰਣਾਲੀ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਲੋਕ-ਕੇਂਦ੍ਰਿਤ ਸ਼ਾਸਨ ਦੀ ਇੱਕ ਸ਼ਾਨਦਾਰ ਉਦਾਹਰਣ ਹੈ, ਜੋ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਇਸ ਇਤਿਹਾਸਕ ਫੈਸਲੇ ਨਾਲ ਜਲੰਧਰ ਸ਼ਹਿਰ ਵਿੱਚ ਸਫਾਈ ਪ੍ਰਬੰਧਨ ਪ੍ਰਣਾਲੀ ਵਿੱਚ ਕ੍ਰਾਂਤੀ ਆਉਣ ਦੀ ਉਮੀਦ ਹੈ। ਦਹਾਕਿਆਂ ਤੋਂ ਸਫਾਈ ਕਰਮਚਾਰੀਆਂ ਦੀ ਘਾਟ ਨਾਲ ਜੂਝ ਰਹੀ ਨਗਰ ਨਿਗਮ ਕੋਲ ਹੁਣ ਸ਼ਹਿਰ ਦੇ ਹਰ ਕੋਨੇ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਮਨੁੱਖੀ ਸ਼ਕਤੀ ਹੋਵੇਗੀ। ਪੰਜਾਬ ਸਰਕਾਰ ਦੇ ਇਸ ਕਦਮ ਨਾਲ ਨਾ ਸਿਰਫ਼ ਸ਼ਹਿਰ ਦੀ ਸਫਾਈ ਵਿਵਸਥਾ ਵਿੱਚ ਸੁਧਾਰ ਹੋਵੇਗਾ ਸਗੋਂ ਸਥਾਨਕ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲਣਗੇ। ਇਹ ਮ...