Sunday, August 16Malwa News
Shadow

Tag: punjab news

ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ

ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ

Local
ਮਾਲੇਰਕੋਟਲਾ 07 ਦਸੰਬਰ :-                     ਗਿਆਰਵਾਂ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ (IISF–2025), ਜੋ ਕਿ 6 ਦਸੰਬਰ ਤੋਂ 9 ਦਸੰਬਰ ਤੱਕ ਮਨਿਸਟਰੀ ਆਫ਼ ਟੈਕਨਾਲੋਜੀ ਅਤੇ ਮਨਿਸਟਰੀ ਆਫ਼ ਅਰਥ ਸਾਇੰਸਜ਼ (ਭਾਰਤ ਸਰਕਾਰ) ਵੱਲੋਂ ਵਿਜ਼ਨਾਨਾ ਭਾਰਤੀ ਦੇ ਸਹਿਯੋਗ ਨਾਲ ਪੰਚਕੂਲਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਵਿੱਚ ਮਾਲੇਰਕੋਟਲਾ ਜ਼ਿਲ੍ਹੇ ਵੱਲੋਂ ਮਹੱਤਵਪੂਰਣ ਭਾਗੀਦਾਰੀ ਦਰਜ ਕੀਤੀ ਗਈ।                     ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਭੋਗੀਵਾਲ (ਮਾਲੇਰਕੋਟਲਾ) ਦੇ ਲੈਕਚਰਾਰ ਫਿਜ਼ਿਕਸ (ਸਟੇਟ ਅਤੇ ਨੈਸ਼ਨਲ ਐਵਾਰਡੀ)ਪ੍ਰੇਮ ਸਿੰਘ ਨੇ ਰਿਸੋਰਸ ਪਰਸਨ ਵਜੋਂ ਆਪਣੀ ਭੂਮਿਕਾ ਨਿਭਾਈ। ਇਸੇ ਸਕੂਲ ਦੇ ਬਾਰਹਵੀਂ ਜਮਾਤ ਦੇ ਸਾਇੰਸ ਵਿਦਿਆਰਥੀ ਪਰਮਿੰਦਰ ਸਿੰਘ ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ ‘ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ ‘ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ

Local
ਲੁਧਿਆਣਾ, 07 ਦਸੰਬਰ (000) – 'ਨਸ਼ਾ ਮੁਕਤ ਪੰਜਾਬ' ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਵੱਖ-ਵੱਖ ਥਾਵਾਂ 'ਤੇ ਪੈਂਫਲੇਟ ਵੰਡੇ ਗਏ। ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਬੀਤੇ ਕੱਲ੍ਹ 'ਨਸ਼ਾ ਮੁਕਤ ਪੰਜਾਬ' ਮੁਹਿੰਮ ਦਾ ਰਸਮੀ ਆਗਾਜ਼ ਕੀਤਾ ਗਿਆ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ। ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ ਐਸ.ਡੀ.ਜੇ.ਐਮ., ਪੈਰਾ ਲੀਗਲ ਵਲੰਟੀਅਰਾਂ ਅਤੇ ਪੈਨਲ ਵਕੀਲਾਂ ਵੱਲੋਂ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਤਹਿਸੀਲ ਖੰਨਾ, ਪਾਇਲ, ਜਗਰਾਓਂ ਅਤੇ ਸਮ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ

Local
ਹੁਸ਼ਿਆਰਪੁਰ, 7 ਦਸੰਬਰ :- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ  ਜ਼ਿਲ੍ਹਾ ਤੇ ਸੈਸ਼ਨ ਜੱਜ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ    ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਅੱਜ ਨੌਜਵਾਨਾਂ ਨੂੰ ਨਸ਼ੇ ਦੇ ਸੇਵਨ ਨਾ ਕਰਨ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਕੇਂਦਰੀ ਜ਼ੇਲ੍ਹ, ਹੁਸ਼ਿਆਰਪੁਰ ਵਿਖੇ ਹਵਾਲਾਤੀ ਅਤੇ ਕੈਦੀ (ਔਰਤਾਂ) ਅਤੇ ਵੱਖ- ਵੱਖ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਰਿਤਾ ਕਨਵਰ ਰੀਟੇਨਰ ਐਡਵੋਕੇਟ, ਜ਼ਸਪਿੰਦਰ ਸਿੰਘ ਪੈਨਲ ਐਡਵੋਕੇਟ,  ਰਜਿੰਦਰ ਸਿੰਘ ਪੈਨਲ ਐਡਵੋਕੇਟ, ਪੰਕਜ ਚੋਧਰੀ ਐਡਵੋਕੇਟ/ਸਕੱਤਰ ਬਾਰ,  ਨਮਰਤਾ ਮਿਨਹਾਸ, ਸੰਜੀਵ ਜੱਸਲ, ਐਡਵੋਕੇਟ/ਵਾਈਸ ਪ੍ਰੈਸੀਡੈਂਟ, ਬ੍ਰਿਜ ਬਾਲਾ ਪੈਨਲ ਐਡਵੋਕੇਟ, ਵਿਕਰਮ ਭੱਲਾ ਪੈਨਲ ਐਡਵੋਕੇਟ, ਰੁਪੀਕਾ ਠਾਕੁਰ ਡਿਪਟੀ ਚੀਫ ਲੀਗਲ ਏ...
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

Hot News
ਚੰਡੀਗੜ੍ਹ, 7 ਦਸੰਬਰ:- ਸਿੱਖ ਭਾਈਚਾਰੇ ਦੀ ਅੰਤਰ-ਆਤਮਾ ‘ਤੇ ਪਏ ਡੂੰਘੇ ਜ਼ਖ਼ਮਾਂ ਨੂੰ ਭਰਨ ਅਤੇ ਇਨਸਾਫ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ (ਪਵਿੱਤਰ ਗ੍ਰੰਥ) ਦੇ ਗੁੰਮ ਹੋਣ ਦੇ ਸਬੰਧ ਵਿੱਚ 16 ਵਿਅਕਤੀਆਂ ਖਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਸ ਸਬੰਧੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਧਰਮ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਸਾਡੀ ਸਰਕਾਰ ਇਸ ਤਰ੍ਹਾਂ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਸਾਨੂੰ ਹਰ ਧਰਮ ਧਰਮ ਦੀ ਰਾਖੀ ਦਾ ਮਾਰਗ ਦਿਖਾਇਆ ਹੈ। ਭਾਈ ਬਲਦੇਵ ਸਿੰਘ ਵਡਾਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨ...
ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

Breaking News
ਚੰਡੀਗੜ੍ਹ, 7 ਦਸੰਬਰ:- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ ਕਿਉਂਕਿ ਇਸ ਸੰਸਥਾ ਦੇ 50 ਕੈਡਿਟ ਮੌਜੂਦਾ ਸਮੇਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਸਿਖਲਾਈ ਅਧੀਨ ਹਨ। ਦੱਸਣਯੋਗ ਹੈ ਕਿ ਇਸ ਸੰਸਥਾ ਦੇ ਪਹਿਲੀ ਵਾਰ ਐਨੀ ਵੱਡੀ ਗਿਣਤੀ ਵਿੱਚ ਕੈਡਿਟ ਐਨਡੀਏ ਵਿੱਚ ਸਿਖਲਾਈ ਲੈ ਰਹੇ ਹਨ। ਇਸ ਤੋਂ ਇਲਾਵਾ ਇਸ ਸੰਸਥਾ ਦੇ ਤਿੰਨ ਸਾਬਕਾ ਕੈਡਿਟ ਐਨਡੀਏ ਵਿਖੇ ਇੰਸਟ੍ਰਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜੋ ਹਥਿਆਰਬੰਦ ਬਲਾਂ ਲਈ ਅਗਲੀ ਪੀੜ੍ਹੀ ਤਿਆਰ ਕਰ ਰਹੇ ਹਨ। ਐਨ.ਡੀ.ਏ. ਵਿਖੇ ਸਿਖਲਾਈ ਲੈ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ ਵੱਕਾਰੀ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰਆਈਐਮਸੀ) ਦੇ ਚੁਣੇ ਗਏ ਕੈਡਿਟਾਂ ਤੋਂ ਬਹੁਤ ਥੋੜ੍ਹੇ ਫ਼ਰਕ ਨਾਲ ਦੂਜੇ ਨੰਬਰ ਉੱਤੇ ਰਹੀ ਹੈ, ਜੋ ਸੰਸਥਾ ਲਈ ਇੱਕ ਸ਼ਾਨਦਾਰ ਪ੍ਰਾਪਤੀ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਕ ਵਾਰ ਫਿਰ ਤੋਂ ਸੂ...
ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

Breaking News
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਦਸੰਬਰ:- ਦੇਸ਼ ਵਿੱਚ ਚੱਲ ਰਹੇ ਇੰਡੀਗੋ ਸੰਕਟ ਦੇ ਮੱਦੇਨਜ਼ਰ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਲਈ 24X7 ਕੰਟਰੋਲ ਰੂਮ ਸਥਾਪਤ ਕਰਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਕਦਮ ਚੁੱਕੇ ਹਨ। ਪੰਜਾਬ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਸਕੱਤਰ ਸ੍ਰੀਮਤੀ ਸੋਨਾਲੀ ਗਿਰਿ  ਨੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਯਾਤਰੀਆਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਣ ਦੇਣ ਦੀ ਵਚਨਬੱਧਤਾ ਤਹਿਤ, ਸਥਿਤੀ ਨੂੰ ਸੁਚਾਰੂ ਬਣਾਉਣ ਲਈ ਹਵਾਈ ਅੱਡਾ ਅਧਿਕਾਰੀਆਂ, ਸੀ ਆਈ ਐਸ ਐਫ ਅਤੇ ਏਅਰਲਾਈਨ ਕੰਪਨੀਆਂ ਨਾਲ ਵਿਸਥਾਰਤ ਗੱਲਬਾਤ ਕੀਤੀ। ਸਕੱਤਰ, ਸ਼ਹਿਰੀ ਹਵਾਬਾਜ਼ੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਇੰਡੀਗੋ ਫਲਾਈਟ ਚ ਦੇਰੀ/ਰੱਦ ਹੋਣ ਤੋਂ ਪ੍ਰਭਾਵਿਤ ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਤੁਰੰਤ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਫੰਡ ਅਤੇ ਰੀਸ਼ਡਿਊਲਿੰਗ, ਸਮਾਨ ਦੀ ਡਿਲੀਵਰੀ ਅਤੇ...
ਮਾਨ ਸਰਕਾਰ ਦੀ ਪਹਿਲਕਦਮੀ ਨੇ ਕਿਸਾਨਾਂ ਵਿੱਚ ਲਿਆਂਦੀ ਖੁਸ਼ੀ ਦੀ ਲਹਿਰ , ਦਹਾਕਿਆਂ ਬਾਅਦ ਖੇਤਾਂ ਤੱਕ ਪਹੁੰਚਿਆ ਨਹਿਰੀ ਪਾਣੀ! ਸਿੰਚਾਈ ਤਬਦੀਲੀ ਦਾ ਰਿਕਾਰਡ ਤੋੜ ਪ੍ਰਭਾਵ

ਮਾਨ ਸਰਕਾਰ ਦੀ ਪਹਿਲਕਦਮੀ ਨੇ ਕਿਸਾਨਾਂ ਵਿੱਚ ਲਿਆਂਦੀ ਖੁਸ਼ੀ ਦੀ ਲਹਿਰ , ਦਹਾਕਿਆਂ ਬਾਅਦ ਖੇਤਾਂ ਤੱਕ ਪਹੁੰਚਿਆ ਨਹਿਰੀ ਪਾਣੀ! ਸਿੰਚਾਈ ਤਬਦੀਲੀ ਦਾ ਰਿਕਾਰਡ ਤੋੜ ਪ੍ਰਭਾਵ

Punjab Development
ਚੰਡੀਗੜ੍ਹ, 7 ਦਸੰਬਰ : ਪੰਜਾਬ ਦੇ ਕਿਸਾਨ ਅੱਜ ਇੱਕ ਨਵੀਂ ਸਵੇਰ ਦੇਖ ਰਹੇ ਹਨ। ਇਹ ਤਬਦੀਲੀ ਸਿਰਫ਼ ਇੱਕ ਐਲਾਨ ਨਾਲ ਨਹੀਂ, ਸਗੋਂ ਜ਼ਮੀਨੀ ਕਾਰਵਾਈ ਨਾਲ ਆਈ ਹੈ ਜਿਸ ਨੇ ਰਾਜ ਦੇ ਸਿੰਚਾਈ ਪ੍ਰਣਾਲੀ ਨੂੰ ਹਮੇਸ਼ਾ ਲਈ ਬਦਲ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਦੂਰਦਰਸ਼ੀ ਪਹਿਲਕਦਮੀਆਂ ਦਾ ਧੰਨਵਾਦ, ਨਹਿਰੀ ਪਾਣੀ ਹੁਣ ਪੰਜਾਬ ਦੇ ਲਗਭਗ ਹਰ ਖੇਤ ਤੱਕ ਪਹੁੰਚਦਾ ਹੈ, ਇੱਕ ਸੁਪਨਾ ਜੋ ਦਹਾਕਿਆਂ ਤੋਂ ਅਧੂਰਾ ਰਿਹਾ ਸੀ। ਇਹ ਚਮਤਕਾਰ ਤੋਂ ਘੱਟ ਨਹੀਂ ਹੈ ਕਿ ਪੰਜਾਬ ਵਿੱਚ, ਜਿੱਥੇ ਸਿਰਫ 68% ਖੇਤਾਂ ਨੂੰ ਕਦੇ ਨਹਿਰੀ ਪਾਣੀ ਮਿਲਦਾ ਸੀ, ਇਹ ਅੰਕੜਾ ਹੁਣ ਪ੍ਰਭਾਵਸ਼ਾਲੀ 84% ਹੋ ਗਿਆ ਹੈ। ਇਹ ਪ੍ਰਾਪਤੀ 'ਏਕੀਕ੍ਰਿਤ ਸੂਬਾਈ ਜਲ ਯੋਜਨਾ' ਅਧੀਨ ਲਾਗੂ ਕੀਤੇ ਗਏ 14-ਨੁਕਾਤੀ ਪ੍ਰੋਗਰਾਮ ਦਾ ਸਿੱਧਾ ਨਤੀਜਾ ਹੈ। ਸਰਕਾਰ ਨੇ ਨਾ ਸਿਰਫ਼ 15,914 ਜਲ ਮਾਰਗਾਂ ਨੂੰ ਬਹਾਲ ਕੀਤਾ ਹੈ ਬਲਕਿ 916 ਨਹਿਰਾਂ ਅਤੇ ਮਾਈਨਰ ਵਿੱਚ ਪਾਣੀ ਦੇ ਪ੍ਰਵਾਹ ਨੂੰ ਵੀ ਯਕੀਨੀ ਬਣਾਇਆ ਹੈ, ਜਿਸ ਨਾਲ ਰਾਜ ਦੇ ਸਭ ਤੋਂ ਦੂਰ-ਦੁਰਾਡੇ ਖੇਤਰਾਂ ਵਿੱਚ ਵੀ ਪਾਣੀ ਪਹੁੰਚਿਆ ਹੈ। ਇਸ ਤਬਦੀਲੀ ਦੀ ਸਭ ਤੋ...
ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 7 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ  ਪਾਕਿਸਤਾਨ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦੇ ਇੱਕ ਕਾਰਕੁਨ ਨੂੰ  ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।  ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਤਰਨਤਾਰਨ ਦੇ ਪਿੰਡ ਖਾਲੜਾ ਦੇ ਵਸਨੀਕ ਸੰਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਅਤੇ ਇੱਕ 9 ਐਮਐਮ ਪਿਸਤੌਲ ਸਮੇਤ ਮੈਗਜ਼ੀਨ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਕਤ ਮੁਲਜ਼ਮ ਦੀ ਰਾਇਲ ਐਨਫੀਲਡ (ਬੁਲੇਟ) ਮੋਟਰਸਾਈਕਲ ਵੀ ਜ਼ਬਤ ਕੀਤੀ  ਹੈ, ਜਿਸਦੀ ਵਰਤੋਂ ਖੇਪਾਂ ਦੀ ਢੋਆ-ਢੁਆਈ ਲਈ ਕੀਤੀ ਜਾ ਰਹੀ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ...
Breaking News
ਚੰਡੀਗੜ੍ਹ, 7 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 281ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 204 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 52 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 281 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,580 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫ਼ੀਮ, 281 ਨਸ਼ੀਲੀਆਂ ਗੋਲੀਆਂ ਅਤੇ 20,920 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬ...
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ – ਮੁੱਖ ਮੰਤਰੀ ਮਾਨ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ – ਮੁੱਖ ਮੰਤਰੀ ਮਾਨ

Punjab Development
ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਰੀਆ ਫਾਊਂਡੇਸ਼ਨ ਦੀ 10ਵੀਂ ਵਰ੍ਹੇਗੰਢ 'ਤੇ ਇਹ ਐਲਾਨ ਕੀਤਾ, ਵਿਦਿਆਰਥੀਆਂ ਦੇ ਭਵਿੱਖ ਨੂੰ ਬਣਾਉਣ ਦਾ ਪ੍ਰਣ ਲਿਆ ਚੰਡੀਗੜ੍ਹ, 7 ਦਸੰਬਰ, 2025 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦੇ ਹੋਏ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ 30 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਇਹ ਐਲਾਨ ਜ਼ਾਰੀਆ ਫਾਊਂਡੇਸ਼ਨ ਦੀ 10ਵੀਂ ਵਰ੍ਹੇਗੰਢ ਮੌਕੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਰਕਮ ਇਸ ਲਈ ਦਿੱਤੀ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕੋਈ ਵਿਘਨ ਨਾ ਪਵੇ ਅਤੇ ਸੰਸਥਾ ਆਪਣੀਆਂ ਅਕਾਦਮਿਕ ਗਤੀਵਿਧੀਆਂ ਨੂੰ ਨਿਰਵਿਘਨ ਜਾਰੀ ਰੱਖ ਸਕੇ। ਇਹ ਐਲਾਨ ਪੰਜਾਬ ਸਰਕਾਰ ਦੀ ਉੱਚ ਸਿੱਖਿਆ ਪ੍ਰਤੀ ਗੰਭੀਰਤਾ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਤਰਜੀਹ ਦੇਣ ਦੀ ਨੀਤੀ ਨੂੰ ਦਰਸਾਉਂਦਾ ਹੈ। ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਸੰਭਾਲਣ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਇਸ ਯੂਨੀਵਰਸ...