ਵਪਾਰੀਆਂ ਦੀ ਸਹੂਲਤ ਲਈ ਸੀਵਰੇਜ, ਬਿਜਲੀ, ਸਫ਼ਾਈ ਤੇ ਟਰੈਫਿਕ ਪ੍ਰਬੰਧਾਂ ਵਿੱਚ ਸੁਧਾਰ ਦੇ ਆਦੇਸ਼
ਮਾਲੇਰਕੋਟਲਾ, 01 ਸਤੰਬਰ -ਜ਼ਿਲ੍ਹੇ ਵਿੱਚ ਵਪਾਰਕ ਗਤੀਵਿਧੀਆਂ ਲਈ ਸੁਖਾਵਾਂ ਮਾਹੌਲ ਯਕੀਨੀ ਬਣਾਉਣ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਵਪਾਰੀਆਂ ਵੱਲੋਂ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ, ਸਫ਼ਾਈ, ਸੀਵਰੇਜ, ਬਿਜਲੀ, ਟਰੈਫਿਕ ਅਤੇ ਹੋਰ ਜਨਤਕ ਸੁਵਿਧਾਵਾਂ ਨਾਲ ਸਬੰਧਤ ਮਾਮਲੇ ਸਾਂਝੇ ਕੀਤੇ ਗਏ।ਡਿਪਟੀ ਕਮਿਸ਼ਨਰ ਨੇ ਵਪਾਰੀਆਂ ਵੱਲੋਂ ਰੱਖੇ ਗਏ ਮਾਮਲਿਆਂ ’ਤੇ ਵਿਚਾਰ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸੀਵਰੇਜ ਪ੍ਰਬੰਧਨ ਵਿੱਚ ਸੁਧਾਰ ਲਿਆਉਣ, ਜਨਤਕ ਪਖਾਨਿਆਂ ਦੀ ਸਫ਼ਾਈ ਅਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਤੋਂ ਇਲਾਵਾ ਪਾਬੰਦੀਸ਼ੁਦਾ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਬਿਜਲੀ ਵਿਭਾਗ ਨੂੰ ਸ਼ਹਿਰ ਵਿੱਚ ਬੇਤਰਤੀਬ ਢੰਗ ਨਾਲ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਠ...








