Sunday, August 16Malwa News
Shadow

Tag: punjab news

ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਰੱਖੇ ਤੱਥਾਂ ‘ਤੇ ਕੇਂਦਰ ਸਰਕਾਰ ਨੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਰੱਖੇ ਤੱਥਾਂ ‘ਤੇ ਕੇਂਦਰ ਸਰਕਾਰ ਨੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

Local
ਲਹਿਰਾਗਾਗਾ, 02 ਦਸੰਬਰ- ਸੂਬੇ ਵਿੱਚ ਇਸ ਸਾਲ ਆਏ ਭਿਆਨਕ ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਇਹ ਤੱਥ ਰੱਖੇ ਜਾ ਰਹੇ ਸਨ ਕਿ ਇਹ ਹੜ ਪੰਜਾਬ ਸਰਕਾਰ ਜਾਂ ਡੈਮਾਂ ਦੇ ਪ੍ਰਬੰਧਨ ਵਿੱਚ ਕਿਸੇ ਕਿਸਮ ਦੀ ਕਮੀ ਦੇ ਕਾਰਨ ਨਹੀਂ ਆਏ, ਸਗੋਂ ਹੱਦ ਤੋਂ ਵੱਧ ਬਰਸਾਤ ਹੋਣ ਕਾਰਨ ਆਏ ਹਨ। ਜਦੋਂ ਵੀ ਪੰਜਾਬ ਸਰਕਾਰ ਜਾਂ ਸਰਕਾਰ ਦੇ ਨੁਮਾਇੰਦੇ ਇਹ ਤੱਥ ਲੈ ਕੇ ਆਉਂਦੇ ਸਨ ਤਾਂ ਵਿਰੋਧੀਆਂ ਵੱਲੋਂ ਇਹਨਾਂ ਤੱਥਾਂ ਤੋਂ ਉਲਟ ਜਾ ਕੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ ਪਰ ਹੁਣ ਰਾਜ ਸਭਾ ਵਿੱਚ ਸੰਸਦ ਮੈਂਬਰ ਸ਼੍ਰੀ ਸੰਜੇ ਰਾਊਤ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੇਂਦਰੀ ਜਲ ਸ਼ਕਤੀ ਰਾਜ ਮੰਤਰੀ ਸ਼੍ਰੀ ਰਾਜ ਭੂਸ਼ਨ ਚੌਧਰੀ ਨੇ ਸਪਸ਼ਟ ਕੀਤਾ ਹੈ ਕਿ ਇਹ ਹੜ੍ਹ ਡੈਮਾਂ ਦੇ ਪ੍ਰਬੰਧਨ ਵਿੱਚ ਕਿਸੇ ਕਿਸਮ ਦੀ ਕਮੀ ਕਾਰਨ ਨਹੀਂ ਸਗੋਂ ਬਹੁਤ ਜ਼ਿਆਦਾ ਬਰਸਾਤ ਹੋਣ ਕਾਰਨ ਹੀ ਆਏ ਹਨ। ਇਸ ਬਿਆਨ ਨਾਲ ਪੰਜਾਬ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਰੱਖੇ ਜਾ ਰਹੇ ਤੱਥਾਂ ਉੱਤੇ ਮੋਹਰ ਲੱਗੀ ਹੈ ਅਤੇ ਵਿਰੋਧੀਆਂ ਵੱਲੋਂ ਲਾਏ ਜਾ ਰਹੇ ਇਲਜ਼ਾਮ ਝੂਠੇ ਸਾਬਿਤ ਹੋਏ ਹਨ। ਇਹ ਗੱਲ ਕੈਬਨਟ ਮੰਤਰੀ ਸ਼੍ਰ...
‘ਯੁੱਧ ਨਸ਼ਿਆਂ ਵਿਰੁੱਧ’: 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 2 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 276ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 271 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 276 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,904 ਹੋ ਗਈ ਹੈ। ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.7 ਕਿਲੋ ਹੈਰੋਇਨ, 3 ਕਿਲੋ ਗਾਂਜਾ, 40 ਕਿਲੋ ਭੁੱਕੀ, 682 ਨਸ਼ੀਲੀਆਂ ਗੋਲੀਆਂ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀ...
ਮੁੱਖ ਮੰਤਰੀ ਨੇ ਨਿਵੇਸ਼ ਲਈ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਦੱਸਿਆ, ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ

ਮੁੱਖ ਮੰਤਰੀ ਨੇ ਨਿਵੇਸ਼ ਲਈ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਦੱਸਿਆ, ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ

Breaking News
*ਚੰਡੀਗੜ੍ਹ, 2 ਦਸੰਬਰ-*- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਅੱਗੇ ਸੂਬੇ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੇਸ਼ ਕਰਦਿਆਂ ਉਨ੍ਹਾਂ ਨੂੰ ਆਪਣੇ ਕਾਰੋਬਾਰ ਦੇ ਵਿਸਥਾਰ ਲਈ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ।ਆਪਣੀ ਜਾਪਾਨ ਫੇਰੀ ਦੇ ਪਹਿਲੇ ਦਿਨ ਮੁੱਖ ਮੰਤਰੀ ਨੇ ਜੇਬੀਆਈਸੀ, ਆਈਸਨ ਇੰਡਸਟਰੀ, ਯਾਮਾਹਾ, ਹੌਂਡਾ ਮੋਟਰ, ਜੇਆਈਸੀਏ ਦੱਖਣੀ ਏਸ਼ੀਆ ਵਿਭਾਗ ਦੇ ਡਾਇਰੈਕਟਰ ਜਨਰਲ, ਟੋਰੇ ਇੰਡਸਟਰੀਜ਼, ਪਾਰਲੀਮੈਂਟਰੀ ਵਾਈਸ-ਮਨਿਸਟਰ ਆਫ਼ ਇਕਨਾਮੀ, ਵਪਾਰ ਅਤੇ ਉਦਯੋਗ (ਐਮਈਟੀਆਈ), ਫੁਜਿਤਸੂ ਲਿਮਟਿਡ ਅਤੇ ਹੋਰਾਂ ਨਾਲ ਗੱਲਬਾਤ ਕੀਤੀ। ਵਿਚਾਰ-ਵਟਾਂਦਰੇ ਦੌਰਾਨ ਭਗਵੰਤ ਸਿੰਘ ਮਾਨ ਨੇ ਐਡਵਾਂਸਡ ਮੈਨੂਫੈਕਚਰਿੰਗ, ਮੋਬਿਲਟੀ, ਇਲੈਕਟ੍ਰਾਨਿਕਸ, ਫੂਡ ਪ੍ਰੋਸੈਸਿੰਗ, ਨਵਿਆਉਣਯੋਗ ਊਰਜਾ ਅਤੇ ਗਲੋਬਲ ਸਰਵਿਸਿਜ਼ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਜਾਪਾਨ ਨਾਲ ਰਣਨੀਤਕ ਸਮਝੌਤੇ ਦੀ ਇੱਛਾ ਪ੍ਰਗਟਾਈ । ਉਨ੍ਹਾਂ ਨੇ ਜਾਪਾਨੀ ਕੰਪਨੀਆਂ ਨੂੰ ਸੂਬੇ ਵਿੱਚ ਉੱਭਰ ਰਹੀਆਂ ਨਵੀਆਂ ਸੰਭਾਵਨਾਵਾਂ ਦੀ ਪੜਚੋਲ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਦਾ ਭਵਿੱਖ ਇਨ੍ਹਾਂ ਖੇਤਰਾਂ...
ਮੁੱਖ ਮੰਤਰੀ ਦੇ ਜਾਪਾਨ ਦੌਰੇ ਦੀ ਸ਼ੁਰੂਆਤ , ਏਡੋਗਾਵਾ ਗਾਂਧੀ ਪਾਰਕ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਮੁੱਖ ਮੰਤਰੀ ਦੇ ਜਾਪਾਨ ਦੌਰੇ ਦੀ ਸ਼ੁਰੂਆਤ , ਏਡੋਗਾਵਾ ਗਾਂਧੀ ਪਾਰਕ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

Hot News, Punjab News
ਚੰਡੀਗੜ੍ਹ, 2 ਦਸੰਬਰ:- ਜਾਪਾਨ ਦੇ ਦੌਰੇ ਦੇ ਪਹਿਲੇ ਦਿਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੋਕੀਓ ਦੇ ਏਡੋਗਾਵਾ ਗਾਂਧੀ ਪਾਰਕ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਸ਼ਾਇਦ ਦੁਨੀਆ ਭਰ ਅਜਿਹੇ ਇਕਲੌਤੇ ਨੇਤਾ ਸਨ, ਜਿਨ੍ਹਾਂ ਨੇ ਅਹਿੰਸਾ ਅਤੇ ਸ਼ਾਂਤੀ ਦੀ ਵਿਚਾਰਧਾਰਾ ਰਾਹੀਂ ਆਜ਼ਾਦੀ ਦੀ ਲੜਾਈ ਜਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ, ਅਹਿੰਸਾ, ਸਦਭਾਵਨਾ ਅਤੇ ਸ਼ਾਂਤੀ ਦੇ ਸਿਧਾਂਤਾਂ ਨੂੰ ਅਪਣਾ ਕੇ ਰਾਸ਼ਟਰ ਪਿਤਾ ਵੱਲੋਂ ਦਰਸਾਏ ਮਨੁੱਖਤਾ- ਪੱਖੀ ਫਲਸਫ਼ੇ ਨੂੰ ਜੀਵੰਤ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ, ਫ਼ਲਸਫ਼ਾ ਅਤੇ ਕੁਰਬਾਨੀ ਹਮੇਸ਼ਾ ਇੱਕ ਚਾਨਣ ਮੁਨਾਰੇ ਵਜੋਂ ਕੰਮ ਕਰਦੀ ਰਹੇਗੀ ਅਤੇ ਸਾਨੂੰ ਸਾਰਿਆਂ ਨੂੰ ਸਮਾਜ, ਰਾਜ ਅਤੇ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਦੀ ਰਹੇਗੀ। ਲੋਕਾਂ ਨੂੰ ਗਾਂਧੀ ਜੀ ਵੱਲੋਂ ਦਰਸਾਏ ਗਏ ਸ਼ਾਂਤੀ ਅਤੇ ਅਹਿੰਸਾ ਦੇ ਫ਼ਲਸਫੇ ’ਤੇ ਚੱਲਣ ਦੀ ਅਪੀਲ ਕਰਦੇ ਹੋਏ...
ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ , ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ

ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ , ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ

Breaking News
ਚੰਡੀਗੜ੍ਹ, 2 ਦਸੰਬਰ:- ਭਰੂਣ ਹੱਤਿਆ ਨੂੰ ਰੋਕਣ ਦੇ ਯਤਨਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅਗਲੇ ਸਾਲ ਤੱਕ ਸੂਬੇ ਦੇ ਲਿੰਗ ਅਨੁਪਾਤ ਵਿੱਚ ਮਿਸਾਲੀ ਸੁਧਾਰ ਲਿਆਉਣ  ਲਈ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ  ਮਹੱਤਵਪੂਰਨ ਟੀਚਾ ਰੱਖਿਆ ਹੈ। ਸਿਹਤ ਮੰਤਰੀ ਨੇ, ਚੰਡੀਗੜ੍ਹ ਵਿੱਚ ਪ੍ਰੀ-ਕੰਸੈਪਸ਼ਨ ਅਤੇ ਪ੍ਰੀ-ਨੇਟਲ ਡਾਇਗਨੌਸਟਿਕ ਤਕਨੀਕਾਂ (ਲਿੰਗ ਜਾਂਚ ‘ਤੇ ਪਾਬੰਦੀ) ਐਕਟ (ਪੀਸੀ-ਪੀਐਨਡੀਟੀ) ’ਤੇ ਇੱਕ ਸੂਬਾ ਪੱਧਰੀ ਸਮਰੱਥਾ ਨਿਰਮਾਣ ਵਰਕਸ਼ਾਪ ਦੀ ਪ੍ਰਧਾਨਗੀ ਕਰਦੇ ਹੋਏ, ਸਾਰੇ ਸਿਵਲ ਸਰਜਨਾਂ ਅਤੇ ਸਿਹਤ ਸੰਭਾਲ ਕਾਮਿਆਂ ਤੋਂ ਲੈ ਕੇ ਆਸ਼ਾ ਵਰਕਰਾਂ ਨੂੰ ਗਰਭ ਅਵਸਥਾ ਦੌਰਾਨ  ਨਿਗਰਾਨੀ ਕਰਨ ਅਤੇ Çਲੰਗ ਨਿਰਧਾਰਣ ਸਬੰਧੀ ਅਨੈਤਿਕ ਅਮਲ ਨੂੰ ਠੱਲ੍ਹ ਪਾਉਣ ਲਈ ਨਿਰੰਤਰ ਚੌਕਸੀ ਰੱਖਣ ਦੀ ਅਪੀਲ ਕੀਤੀ । ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਸਰਗਰਮੀ ਨਾਲ ਹਰ ਗਰਭਵਤੀ ਔਰਤ ਦੀ  ਟਰੈਕਿੰਗ  ਯਕੀਨੀ ਬਣਾਉਣ ਲਈ ਕਿਹਾ । ਉਨ੍ਹਾਂ  ਕਿਹਾ ਕਿ ਇੱਕ ਬੱਚੀ ਨੂੰ ਗਰਭ ਵਿੱਚ ਮਾਰਨ ਤੋਂ ਵੱਡਾ ਹੋਰ ਕੋਈ ਅਪਰਾਧ ਨਹੀਂ ਹੈ। ...
ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

Breaking News
ਚੰਡੀਗੜ੍ਹ 2 ਦਸੰਬਰ, 2025:- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ  ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000/- ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਦੁਆਰਾ ਸਿੰਘ ਸਭਾ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਦਾ ਵਸਨੀਕ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਰੈਂਟ ਕੁਲੈਕਟਰ ਉਸਨੂੰ ਵਕਫ਼ ਬੋਰਡ ਜ਼ੀਰਾ ਵੱਲੋਂ ਅਲਾਟ ਕੀਤੀ ਗਈ ਜ਼ਮੀਨ ਦਾ ਕਬਜ਼ਾ ਦੇਣ ਬਦਲੇ ਸੀਨੀਅਰ ਅਧਿਕਾਰੀ ਦੇ ਨਾਮ ‘ਤੇ  ਉਸਤੋਂ 5,40,000/- ਰੁਪਏ ਰਿਸ਼ਵਤ ਮੰਗ ਰਿਹਾ ਹੈ। ਇਸ ਸਬੰਧ ਵਿੱਚ ਉਕਤ ਮੁਲਜ਼ਮ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਦੀ ਟੋਕਨ ਮਨੀ ਵਜੋਂ  70,000/- ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਕ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

Breaking News
ਚੰਡੀਗੜ੍ਹ, 2 ਦਸੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਕਾਰਪੋਰੇਟ ਇਕਾਈ ਨੂੰ ਸਮਾਜ 'ਤੇ ਆਪਣੇ ਪ੍ਰਭਾਵ ਲਈ ਪੂਰੀ ਤਰ੍ਹਾਂ ਜਵਾਬਦੇਹ ਹੋਣ ਵਾਸਤੇ ਸੀ.ਐਸ.ਆਰ. ਗਤੀਵਿਧੀਆਂ ਕਰਨੀਆਂ ਚਾਹੀਦੀਆਂ ਹਨ। ਵਿੱਤ ਮੰਤਰੀ ਨੇ ਇਹ ਟਿੱਪਣੀ ਕੈਪੀਟਲ ਸਮਾਲ ਫਾਈਨਾਂਸ ਬੈਂਕ ਤੋਂ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਲਈ ਰਸਮੀ ਤੌਰ 'ਤੇ ਯੋਗਦਾਨ ਪ੍ਰਾਪਤ ਕਰਨ ਸਮੇਂ ਕੀਤੀ। ਫੰਡ ਵਿੱਚ ਯੋਗਦਾਨ ਵਜੋਂ ਕੈਪੀਟਲ ਸਮਾਲ ਫਾਈਨਾਂਸ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ. ਸਰਵਜੀਤ ਸਿੰਘ ਸਮਰਾ ਵੱਲੋਂ 31 ਲੱਖ ਰੁਪਏ ਦਾ ਚੈੱਕ ਵਿੱਤ ਮੰਤਰੀ ਨੂੰ ਸੌਂਪਿਆ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕ ਵੱਲੋਂ ਖੁੱਲ੍ਹੇ ਦਿਲ ਨਾਲ ਫੰਡ ਵਿੱਚ ਯੋਗਦਾਨ ਦੇਣ ਦੇ ਉਪਰਾਲੇ ਅਤੇ ਸਮਾਜਿਕ ਜਵਾਬਦੇਹੀ ਪ੍ਰਤੀ ਅਦਾਰੇ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਇਸ ਫੰਡ ਦੇ ਮਹੱਤਵਪੂਰਨ ਉਦੇਸ਼ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ‘ਮੁੱਖ ਮੰਤਰੀ ਰੰਗਲਾ ਪੰਜਾ...
ਪੰਜਾਬ ਵਿੱਚ ਸੜਕਾਂ ਦੀ ਗੁਣਵੱਤਾ ‘ਤੇ ਹੋਈ ਸਖ਼ਤੀ : ਠੇਕੇਦਾਰਾਂ ਨੂੰ ਕਾਲੀ ਸੂਚੀ ਵਿੱਚ ਕੀਤਾ ਜਾਵੇਗਾ ਸ਼ਾਮਿਲ ,5 ਸਾਲਾਂ ਦੀ ਦੇਖਭਾਲ ਅਤੇ ਪੰਚਾਇਤ ਦੀ ਸੰਤੁਸ਼ਟੀ ਲਾਜ਼ਮੀ

ਪੰਜਾਬ ਵਿੱਚ ਸੜਕਾਂ ਦੀ ਗੁਣਵੱਤਾ ‘ਤੇ ਹੋਈ ਸਖ਼ਤੀ : ਠੇਕੇਦਾਰਾਂ ਨੂੰ ਕਾਲੀ ਸੂਚੀ ਵਿੱਚ ਕੀਤਾ ਜਾਵੇਗਾ ਸ਼ਾਮਿਲ ,5 ਸਾਲਾਂ ਦੀ ਦੇਖਭਾਲ ਅਤੇ ਪੰਚਾਇਤ ਦੀ ਸੰਤੁਸ਼ਟੀ ਲਾਜ਼ਮੀ

Punjab Development
ਚੰਡੀਗੜ੍ਹ, 2 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਸੜਕੀ ਬੁਨਿਆਦੀ ਢਾਂਚੇ ਵਿੱਚ ਇਤਿਹਾਸਕ ਸੁਧਾਰ ਲਿਆਉਣ ਦੇ ਉਦੇਸ਼ ਨਾਲ "ਸੀਐਮ ਫਲਾਇੰਗ ਸਕੁਐਡ" ਦੀ ਸ਼ੁਰੂਆਤ ਕੀਤੀ ਹੈ। ਅਕਤੂਬਰ 2025 ਵਿੱਚ ਸ਼ੁਰੂ ਕੀਤੀ ਗਈ, ਇਹ ਪਹਿਲਕਦਮੀ 44,920 ਕਿਲੋਮੀਟਰ ਸੜਕਾਂ ਬਣਾਉਣ ਲਈ ₹16,209 ਕਰੋੜ ਦੀ ਵਿਸ਼ਾਲ ਯੋਜਨਾ ਦਾ ਹਿੱਸਾ ਹੈ। ਇਸਦਾ ਉਦੇਸ਼ ਸੜਕ ਨਿਰਮਾਣ ਵਿੱਚ ਪਾਰਦਰਸ਼ਤਾ, ਗੁਣਵੱਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣਾ ਹੈ। ਪੇਂਡੂ ਖੇਤਰਾਂ ਵਿੱਚ ਮਾੜੀਆਂ ਸੜਕਾਂ ਕਾਰਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਇਸ ਕਦਮ ਨੂੰ ਮਹੱਤਵਪੂਰਨ ਮੰਨਿਆ ਜਾਂਦਾ ਹੈ। ਸੀਐਮ ਫਲਾਇੰਗ ਸਕੁਐਡ ਦੀ ਸਥਾਪਨਾ ਦਾ ਮੁੱਖ ਉਦੇਸ਼ ਸੜਕ ਨਿਰਮਾਣ ਵਿੱਚ ਲਾਪਰਵਾਹੀ ਲਈ ਜ਼ੀਰੋ ਸਹਿਣਸ਼ੀਲਤਾ ਨੂੰ ਯਕੀਨੀ ਬਣਾਉਣਾ ਹੈ। ਸਰਕਾਰ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਜੇਕਰ ਕੋਈ ਸੜਕ ਮਾੜੀ ਗੁਣਵੱਤਾ ਵਾਲੀ ਪਾਈ ਜਾਂਦੀ ਹੈ ਜਾਂ ਸਮੇਂ ਸਿਰ ਰੱਖ-ਰਖਾਅ ਦੀ ਘਾਟ ਹੁੰਦੀ ਹੈ, ਤਾਂ ਸਬੰਧਤ ਠੇਕੇਦਾਰ ਨੂੰ ਤੁਰੰਤ ਕਾਲੀ ਸੂਚੀ ਵਿੱਚ ਪਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਹਰੇਕ ਠੇਕੇਦਾ...
ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 1 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ.-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ  ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੁਰਦਾਸਪੁਰ ਗ੍ਰਨੇਡ ਹਮਲੇ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਇੱਕ ਪੀ-86 ਹੈਂਡ ਗ੍ਰਨੇਡ ਅਤੇ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਦੀਪ ਕੁਮਾਰ  ਵਾਸੀ ਹੁਸ਼ਿਆਰਪੁਰ , ਗੁਰਦਿੱਤ ਵਾਸੀ ਗੁਰਦਾਸਪੁਰ, ਨਵੀਨ ਚੌਧਰੀ ਅਤੇ ਕੁਸ਼ ਦੋਵੇਂ ਵਾਸੀ  ਤਲਵਾੜਾ (ਹੁਸ਼ਿਆਰਪੁਰ) , ਵਜੋਂ ਹੋਈ ਹੈ। ਬਰਾਮਦ  ਕੀਤੀਆਂ ਪਿਸਤੌਲਾਂ  2 ਪਿਸਤੌਲਾਂ ਵਿਚ- ਇੱਕ ਜ਼ਿਗਾਨਾ ਅਤੇ ਇੱਕ .32 ਬੋਰ ਸਮੇਤ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ...
ਆਲਮੀ ਨਿਵੇਸ਼ਕਾਂ ਤੱਕ ਪਹੁੰਚ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਜਾਪਾਨ ਅਤੇ ਦੱਖਣੀ ਕੋਰੀਆ ਜਾਵੇਗਾ ਉੱਚ-ਪੱਧਰੀ ਵਫ਼ਦ

ਆਲਮੀ ਨਿਵੇਸ਼ਕਾਂ ਤੱਕ ਪਹੁੰਚ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਜਾਪਾਨ ਅਤੇ ਦੱਖਣੀ ਕੋਰੀਆ ਜਾਵੇਗਾ ਉੱਚ-ਪੱਧਰੀ ਵਫ਼ਦ

Hot News
*ਚੰਡੀਗੜ੍ਹ, 1 ਦਸੰਬਰ*:- 13 ਤੋਂ 15 ਮਾਰਚ 2026 ਤੱਕ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ. ਮੋਹਾਲੀ) ਦੇ ਕੈਂਪਸ ਵਿਖੇ ਹੋਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਤੋਂ ਪਹਿਲਾਂ ਆਪਣੀ ਵਿਸ਼ਵਵਿਆਪੀ ਸ਼ਮੂਲੀਅਤ ਨੂੰ ਵਧਾਉਣ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉੱਚ ਪੱਧਰੀ ਵਫ਼ਦ ਦਸੰਬਰ ਦੇ ਪਹਿਲੇ ਹਫ਼ਤੇ ਅੰਤਰਰਾਸ਼ਟਰੀ ਆਊਟਰੀਚ ਮਿਸ਼ਨ ਤਹਿਤ ਜਾਪਾਨ ਅਤੇ ਦੱਖਣੀ ਕੋਰੀਆ ਜਾਵੇਗਾ। ਮੁੱਖ ਮੰਤਰੀ ਦੀ ਅਗਵਾਈ ਹੇਠ ਇਹ ਵਫ਼ਦ ਜਿਸ ਵਿੱਚ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਤੋਂ ਇਲਾਵਾ ਰਾਜ ਸਰਕਾਰ ਦੇ ਸੀਨੀਅਰ ਅਧਿਕਾਰੀ ਅਤੇ ਇਨਵੈਸਟ ਪੰਜਾਬ ਦੀ ਟੀਮ ਸ਼ਾਮਲ ਹੋਵੇਗੀ, 2-3 ਦਸੰਬਰ ਨੂੰ ਟੋਕੀਓ, 4-5 ਦਸੰਬਰ ਨੂੰ ਓਸਾਕਾ ਅਤੇ 8-9 ਦਸੰਬਰ ਨੂੰ ਸਿਓਲ ਦਾ ਦੌਰਾ ਕਰੇਗਾ ਜਿਸ ਦਾ ਉਦੇਸ਼ ਆਰਥਿਕ ਭਾਈਵਾਲੀ ਦੀ ਮਜ਼ਬੂਤੀ ਲਈ ਵਿਸ਼ਵਵਿਆਪੀ ਕੰਪਨੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਲਈ ਨਿੱਜੀ ਤੌਰ ‘ਤੇ ਸੱਦਾ ਦੇਣਾ ਹੈ। ਇਨ...