ਮਾਲੇਰਕੋਟਲਾ ਵਿਧਾਇਕ ਨੇ ਬਲਾਕ ਸੰਮਤੀ ਦੇ ਨਵੇਂ ਬਣੇ ਚੇਅਰਮੈਨ ਤੇ ਵਾਇਸ ਚੇਅਰਮੈਨ ਨੂੰ ਦਿੱਤੀ ਵਧਾਈ
ਮਾਲੇਰਕੋਟਲਾ 25 ਮਾਰਚ : ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਬਲਾਕ ਸੰਮਤੀ ਨਵ ਨਿਯੁਕਤ ਚੇਅਰਮੈਂਨ ਸੰਤੋਖ ਸਿੰਘ ਦਸੌਦਾ ਸਿੰਘ ਵਾਲਾ ਅਤੇ ਵਾਈਸ ਚੇਅਰਪਰਸਨ ਸੈਦਾ ਪ੍ਰਵੀਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਜੋ ਭਰੋਸਾ ਕਰਕੇ ਉਹਨਾਂ ਨੂੰ ਪੰਚਾਇਤ ਸਮਿਤੀ ਚੋਣਾਂ ਵਿੱਚ ਜਤਾਇਆ ਗਿਆ ਹੈ, ਉਹ ਉਨਾਂ ਦੇ ਭਰੋਸੇ ਤੇ ਖਰ੍ਹੇ ਉਤਰਨ ਤੇ ਹਰ ਲੋਕ ਭਲਾਈ ਅਤੇ ਵਿਕਾਸ ਦੇ ਕਾਰਜ ਬਿਨਾਂ ਪੱਖਪਾਤ ਅਤੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਕਰਨ ।
ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਤੇ ਭਲਾਈ ਲਈ ਜੋ ਵੀ ਸਕੀਮਾਂ ਤੇ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਉਨ੍ਹਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਅਤੇ ਪਾਰਟੀ ਦਾ ਇੱਕ-ਇੱਕ ਵਰਕਰ ਤੇ ਅਹੁਦੇਦਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਹ...








