ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ
ਲੁਧਿਆਣਾ 27 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਐਤਵਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ 28 ਸਤੰਬਰ ਨੂੰ ਲੁਧਿਆਣਾ ਦੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਮੈਦਾਨ ਵਿੱਚ ਕਰਵਾਏ ਜਾ ਰਹੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਵਿੱਚ ਪੰਜਾਬ ਭਰ ਦੇ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਨੂੰ ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ, ਸੰਗੀਤ, ਇਤਿਹਾਸ ਅਤੇ ਸ਼ਹੀਦਾਂ ਦੀ ਵਿਰਾਸਤ ਦਾ ਜਸ਼ਨ ਕਰਾਰ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮੰਤਰੀਆਂ ਅਤੇ ਵਿਧਾਇਕਾਂ ਸਮੇਤ ਪੂਰੇ ਸੂਬੇ ਤੋਂ ਲੋਕ ਇੱਕਠੇ ਹੋਣਗੇ।
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸਮਰਪਿਤ ਹੈ ਅਤੇ ਇਹ ਪੰਜਾਬ ਦੇ ਸਭਿਆਚਾਰ, ਸੰਗੀਤ, ਇਤਿਹਾਸ ਅਤੇ ਸ਼ਾਨਦਾਰ ਵਿਰਸੇ ਦਾ ਜਸ਼ਨ ਮਨਾਏਗਾ। ਇਹ ਪ੍ਰੋਗਰਾਮ ਲੁਧਿਆਣਾ ਦੇ ਪੀਏਯੂ ਮੈਦਾਨ ਵਿੱਚ ਦੁਪਹਿਰ 3 ਵਜੇ ਸ਼ੁਰੂ ਹੋਵੇਗਾ ...








