Monday, November 10Malwa News
Shadow

Tag: punjab news

ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 13 ਅਕਤੂਬਰ:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ 5751 ਲਾਭਪਾਤਰੀਆਂ ਨੂੰ ਕੁੱਲ 29.33 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਲੇਰਕੋਟਲਾ ਦੇ ਕੁੱਲ 5751 ਲਾਭਪਾਤਰੀਆਂ ਦੀਆਂ ਦਰਖਾਸਤਾਂ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ। ਇਹਨਾਂ ਸਾਰਿਆਂ ਲਾਭਪਾਤਰੀਆਂ ਨੂੰ ਕਵਰ ਕਰਨ ਲਈ 29.33 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਰਕਮ ਨਾਲ ਜ਼ਿਲ੍ਹਾ ਬਰਨਾਲਾ ਦੇ 58, ਬਠਿੰਡਾ ਦੇ 633, ...
ਤਰਨ ਤਾਰਨ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ 13 ਅਕਤੂਬਰ ਤੋਂ ਭਰੀਆਂ ਜਾ ਸਕਣਗੀਆਂ: ਸਿਬਿਨ ਸੀ

ਤਰਨ ਤਾਰਨ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ 13 ਅਕਤੂਬਰ ਤੋਂ ਭਰੀਆਂ ਜਾ ਸਕਣਗੀਆਂ: ਸਿਬਿਨ ਸੀ

Hot News
ਚੰਡੀਗੜ੍ਹ, 12 ਅਕਤੂਬਰ:ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀ 21-ਤਰਨ ਤਾਰਨ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਅਕਤੂਬਰ, 2025 ਨੂੰ ਗਜ਼ਟ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਸ਼ੁਰੂ ਹੋਵੇਗੀ ਅਤੇ 21 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ । ਉਨ੍ਹਾਂ ਅੱਗੇ ਦੱਸਿਆ ਕਿ 22 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਜਦਕਿ 24 ਅਕਤੂਬਰ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ 11 ਨਵੰਬਰ ਨੂੰ ਪੈਣਗੀਆਂ ਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਸਮੁੱਚੀ ਚੋਣ ਪ੍ਰਕਿਰਿਆ 16 ਨਵੰਬਰ, 2025 ਤੱਕ ਮੁਕੰਮਲ ਕਰ ਲਈ ਜਾਵੇਗੀ। ਸਿਬਿਨ ਸੀ ਨੇ ਜਾਣਕਾਰੀ ਦਿੱਤੀ ਕਿ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 13 ਅਕਤੂਬਰ ਤੋਂ 21 ਅਕਤੂਬਰ ਤੱਕ ਕਿਸੇ ਵੀ ਕੰਮਕਾਜੀ ਦਿਨ (ਜਨਤਕ ਛੁੱਟੀਆਂ ਨੂੰ ਛੱਡ...
‘ਯੁੱਧ ਨਸ਼ਿਆਂ ਵਿਰੁੱਧ’ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 156 ਗ੍ਰਾਮ ਹੈਰੋਇਨ ਸਮੇਤ 56 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 156 ਗ੍ਰਾਮ ਹੈਰੋਇਨ ਸਮੇਤ 56 ਨਸ਼ਾ ਤਸਕਰ ਕਾਬੂ

Hot News
ਚੰਡੀਗੜ, 12 ਅਕਤੂਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 225 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 315 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 40 ਐਫਆਈਆਰਜ਼ ਦਰਜ ਕਰਕੇ 56 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 225 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,732 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 156 ਗ੍ਰਾਮ ਹੈਰੋਇਨ, 200 ਗ੍ਰਾਮ ਅਫ਼ੀਮ, 357 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1600 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿ...
ਪੰਜਾਬ ਦੇ ਗੱਤਕਾ ਖਿਡਾਰੀ ਬਣੇ ਰਾਸ਼ਟਰੀ ਚੈਂਪੀਅਨ, ਛੱਤੀਸਗੜ੍ਹ ਦੇ ਖਿਡਾਰੀ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ‘ਚ ਰਹੇ ਉਪ ਜੇਤੂ

ਪੰਜਾਬ ਦੇ ਗੱਤਕਾ ਖਿਡਾਰੀ ਬਣੇ ਰਾਸ਼ਟਰੀ ਚੈਂਪੀਅਨ, ਛੱਤੀਸਗੜ੍ਹ ਦੇ ਖਿਡਾਰੀ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ‘ਚ ਰਹੇ ਉਪ ਜੇਤੂ

Hot News
ਭਿਲਾਈ, 12 ਅਕਤੂਬਰ : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨਜੀਏਆਈ) ਦੁਆਰਾ ਆਯੋਜਿਤ 13ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ 2025 ਅੱਜ ਛੱਤੀਸਗੜ੍ਹ ਦੇ ਭਿਲਾਈ ਵਿੱਚ ਰਵਾਇਤੀ ਜੰਗੀ ਕਲਾ ਅਤੇ ਖੇਡ ਭਾਵਨਾ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਮਾਪਤ ਹੋਈ। ਤਿੰਨ ਦਿਨ ਚੱਲੇ ਤਿੱਖੇ ਮੁਕਾਬਲਿਆਂ ਤੋਂ ਬਾਅਦ ਪੰਜਾਬ ਦੇ ਗੱਤਕਾ ਖਿਡਾਰੀਆਂ ਨੂੰ ਓਵਰਆਲ ਚੈਂਪੀਅਨ ਐਲਾਨਿਆ ਕੀਤਾ ਗਿਆ ਜਦੋਂ ਕਿ ਛੱਤੀਸਗੜ੍ਹ ਦੇ ਖਿਡਾਰੀਆਂ ਨੇ ਆਪਣੀ ਹਿੰਮਤ, ਸਟੀਕਤਾ ਅਤੇ ਕਰੜੀ ਮਿਹਨਤ ਸਦਕਾ ਦਿਲ ਜਿੱਤਦੇ ਹੋਏ ਉਪ ਜੇਤੂ ਦਾ ਖਿਤਾਬ ਜਿੱਤਿਆ।ਮੁੰਡਿਆਂ ਦੇ ਵਰਗ ਵਿੱਚ ਪੰਜਾਬ ਨੇ ਮਜ਼ਬੂਤ ​​ਪ੍ਰਦਰਸ਼ਨ ਅਤੇ ਸ਼ਾਨਦਾਰ ਤਕਨੀਕਾਂ ਨਾਲ ਪਹਿਲਾ ਸਥਾਨ ਜਦੋਂ ਕਿ ਛੱਤੀਸਗੜ੍ਹ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਹਰਿਆਣਾ ਅਤੇ ਉੱਤਰਾਖੰਡ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ।ਲੜਕੀਆਂ ਦੇ ਵਰਗ ਵਿੱਚ ਛੱਤੀਸਗੜ੍ਹ ਦੇ ਖਿਡਾਰੀਆਂ ਨੇ ਪਹਿਲਾ ਸਥਾਨ, ਚੰਡੀਗੜ੍ਹ ਦੂਜੇ ਸਥਾਨ 'ਤੇ ਅਤੇ ਪੰਜਾਬ ਅਤੇ ਹਰਿਆਣਾ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ।ਛੱਤੀਸਗੜ੍ਹ ਦੇ ਸਿੱਖਿਆ ਅਤੇ ਪੇਂਡੂ ਉਦਯੋਗ ਮੰਤਰੀ ਗਜੇਂਦਰ ਯਾਦਵ ਨੇ ਸਮਾਪਤੀ ਸਮ...
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

Hot News
ਚੰਡੀਗੜ੍ਹ, 12 ਅਕਤੂਬਰ:- ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਊਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਨਿਯੁਕਤ ਕੀਤਾ ਗਿਆ ਹੈ। ਐਤਵਾਰ ਨੂੰ ਸੌਂਦ ਨੇ 19 ਨਵੰਬਰ ਤੋਂ ਸ਼ੁਰੂ ਹੋਣ ਵਾਲੇ 4 ਨਗਰ ਕੀਰਤਨਾਂ ਦੇ ਰੂਟਾਂ ਬਾਬਤ ਜਾਣਕਾਰੀ ਸਾਂਝੀ ਕੀਤੀ ਤਾਂ ਜੋ ਵੱਡੀ ਗਿਣਤੀ ਸੰਗਤ ਇਨ੍ਹਾਂ ਨਗਰ ਕੀਰਤਨਾਂ ਵਿੱਚ ਹਾਜ਼ਰੀ ਲਵਾ ਸਕੇ। ਉਨ੍ਹਾਂ ਦੱਸਿਆ ਕਿ ਮੁੱਖ ਨਗਰ ਕੀਰਤਨ 19 ਨਵੰਬਰ ਨੂੰ ਸ੍ਰੀਨਗਰ ਤੋਂ ਸ਼ੁਰੂ ਹੋਵੇਗਾ। ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਅਤੇ ਗੜ੍ਹਸ਼ੰਕਰ ਹੁੰਦਾ ਹੋਇਆ 22 ਨਵੰਬਰ ਨੂੰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 19 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਜੰਮੂ ਤੇ 20 ਨਵੰਬਰ ਨੂੰ ਪਠਾਨਕੋਟ ਵਿਖੇ ਹੋਵੇਗਾ, ਜਦਕਿ 21 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ...
ਕੇਜਰੀਵਾਲ ਅਤੇ ਸੀਐਮ ਮਾਨ ਦਾ ਨੌਜਵਾਨਾਂ ਨੂੰ ਤੋਹਫ਼ਾ: ‘ਪੰਜਾਬ ਸਟਾਰਟਅੱਪ ਐਪ’ ਨਾਲ ਹਰ ਵਿਦਿਆਰਥੀ ਬਣੇਗਾ ਉੱਦਮੀ, ਪੜ੍ਹਾਈ ਨਾਲ ਹੋਵੇਗੀ ਕਮਾਈ

ਕੇਜਰੀਵਾਲ ਅਤੇ ਸੀਐਮ ਮਾਨ ਦਾ ਨੌਜਵਾਨਾਂ ਨੂੰ ਤੋਹਫ਼ਾ: ‘ਪੰਜਾਬ ਸਟਾਰਟਅੱਪ ਐਪ’ ਨਾਲ ਹਰ ਵਿਦਿਆਰਥੀ ਬਣੇਗਾ ਉੱਦਮੀ, ਪੜ੍ਹਾਈ ਨਾਲ ਹੋਵੇਗੀ ਕਮਾਈ

Punjab Development
ਚੰਡੀਗੜ੍ਹ, 12 ਅਕਤੂਬਰ : ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੀ ਨਵੀਂ ਸਵੇਰ ਲੈ ਕੇ ਆਈ ਹੈ ਆਮ ਆਦਮੀ ਪਾਰਟੀ ਸਰਕਾਰ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਇੱਕ ਸ਼ਾਨਦਾਰ ਸਮਾਗਮ ਵਿੱਚ ‘ਪੰਜਾਬ ਸਟਾਰਟਅੱਪ ਐਪ’ ਅਤੇ ‘ਐਂਟਰਪ੍ਰੀਨਿਓਰਸ਼ਿਪ ਮਾਈਂਡਸੈੱਟ ਕੋਰਸ’ ਦੀ ਸ਼ੁਰੂਆਤ ਕੀਤੀ। ਇਸ ਇਤਿਹਾਸਕ ਪਹਿਲ ਨਾਲ ਪੰਜਾਬ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ ਜਿੱਥੇ ਉੱਚ ਸਿੱਖਿਆ ਵਿੱਚ ਉੱਦਮਤਾ ਨੂੰ ਲਾਜ਼ਮੀ ਵਿਸ਼ਾ ਬਣਾਇਆ ਗਿਆ ਹੈ। ਇਸ ਮੌਕੇ ’ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ ਅਤੇ ਸਾਰਿਆਂ ਨੇ ਇਸ ਨੂੰ ਨੌਜਵਾਨਾਂ ਦੇ ਭਵਿੱਖ ਨੂੰ ਬਦਲਣ ਵਾਲਾ ਕਦਮ ਦੱਸਿਆ। ਪੰਜਾਬ ਸਟਾਰਟਅੱਪ ਐਪ ਦੀ ਖਾਸੀਅਤ ਇਹ ਹੈ ਕਿ ਇਸ ਨਾਲ ਸੂਬੇ ਦੀਆਂ ਯੂਨੀਵਰਸਿਟੀਆਂ, ਕਾਲਜਾਂ, ਪੋਲੀਟੈਕਨਿਕ ਅਤੇ ਆਈਟੀਆਈ ਵਿੱਚ ਪੜ੍ਹਨ ਵਾਲੇ 8 ਲੱਖ ਤੋਂ ਵੱਧ ਵਿਦਿਆਰਥੀ ਸਿੱਧੇ ਜੁੜ ਸਕਣਗੇ। ਇਸ ਐਪ ਦੇ ਜ਼ਰੀਏ ਵਿਦਿਆਰਥੀ ਆਪਣੇ ਖੁਦ ਦੇ ਸਟਾਰਟਅੱਪ ਆਈਡੀਆ ’ਤੇ ਕੰਮ ਕਰਨਗੇ ਅਤੇ ਹਰ ਸਮੈਸਟਰ ਵਿੱਚ ਦੋ ਕ੍ਰੈਡਿਟ ਹਾਸਲ ਕਰਨੇ ਹੋਣ...
ਜੋ ਪਿਛਲੀਆਂ ਸਰਕਾਰਾਂ ਨਾ ਕਰ ਸਕੀਆਂ, ਮਾਨ ਸਰਕਾਰ ਨੇ ਉਹ ਵੀ ਕਰ ਦਿਖਾਇਆ: ਹਿੰਦੁਸਤਾਨ ਯੂਨੀਲੀਵਰ ਦਾ ਪਟਿਆਲਾ ਵਿੱਚ ₹277 ਕਰੋੜ ਦਾ ਨਿਵੇਸ਼: 1,092 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਜੋ ਪਿਛਲੀਆਂ ਸਰਕਾਰਾਂ ਨਾ ਕਰ ਸਕੀਆਂ, ਮਾਨ ਸਰਕਾਰ ਨੇ ਉਹ ਵੀ ਕਰ ਦਿਖਾਇਆ: ਹਿੰਦੁਸਤਾਨ ਯੂਨੀਲੀਵਰ ਦਾ ਪਟਿਆਲਾ ਵਿੱਚ ₹277 ਕਰੋੜ ਦਾ ਨਿਵੇਸ਼: 1,092 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

Punjab Development
ਚੰਡੀਗੜ੍ਹ, 12 ਅਕਤੂਬਰ : ਪਟਿਆਲਾ ਦੇ ਉਦਯੋਗਿਕ ਖੇਤਰ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਹੋ ਰਿਹਾ ਹੈ। ਦੇਸ਼ ਦੀ ਸਭ ਤੋਂ ਵੱਡੀ ਅਤੇ ਭਰੋਸੇਮੰਦ ਕੰਪਨੀਆਂ ਵਿੱਚ ਸ਼ਾਮਲ ਹਿੰਦੁਸਤਾਨ ਯੂਨੀਲੀਵਰ ਨੇ ਪਟਿਆਲਾ ਵਿੱਚ ਆਪਣਾ ਨਵਾਂ ਆਧੁਨਿਕ ਪਲਾਂਟ ਲਗਾਉਣ ਦਾ ਐਲਾਨ ਕੀਤਾ ਹੈ। ਇਸ ਵੱਡੇ ਪ੍ਰੋਜੈਕਟ ਤੇ ₹277 ਕਰੋੜ ਦਾ ਨਿਵੇਸ਼ ਹੋਵੇਗਾ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਇਸ ਨਾਲ 1,092 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਮਿਲੇਗਾ। ਇਹ ਸਿਰਫ਼ ਇੱਕ ਵਪਾਰਕ ਫੈਸਲਾ ਨਹੀਂ ਹੈ, ਬਲਕਿ ਪੰਜਾਬ ਦੇ ਨੌਜਵਾਨਾਂ ਲਈ ਉਮੀਦ ਦੀ ਇੱਕ ਨਵੀਂ ਕਿਰਨ ਹੈ। ਦਹਾਕਿਆਂ ਤੋਂ ਪੰਜਾਬ ਦੇ ਨੌਜਵਾਨ ਰੋਜ਼ਗਾਰ ਦੀ ਤਲਾਸ਼ ਵਿੱਚ ਦਿੱਲੀ, ਮੁੰਬਈ ਅਤੇ ਵਿਦੇਸ਼ਾਂ ਦਾ ਰੁਖ ਕਰਦੇ ਰਹੇ ਹਨ। ਪਰਿਵਾਰਾਂ ਨੂੰ ਆਪਣੇ ਬੱਚਿਆਂ ਤੋਂ ਦੂਰ ਰਹਿਣਾ ਪੈਂਦਾ ਸੀ ਅਤੇ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਤੋਂ ਕੱਟ ਕੇ ਬਾਹਰ ਸੰਘਰਸ਼ ਕਰਨਾ ਪੈਂਦਾ ਸੀ। ਪਰ ਹੁਣ ਹਾਲਾਤ ਬਦਲ ਰਹੇ ਹਨ। ਹਿੰਦੁਸਤਾਨ ਯੂਨੀਲੀਵਰ ਵਰਗੀ ਗਲੋਬਲ ਕੰਪਨੀ ਦਾ ਇਹ ਨਿਵੇਸ਼ ਸਾਬਤ ਕਰਦਾ ਹੈ ਕਿ ਹੁਣ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਹੀ ਸ਼ਹਿਰ ਵਿੱਚ, ਆਪਣੇ ਪਰਿਵਾਰ ਦੇ ਨੇੜੇ ਰਹਿ...
ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

Hot News
ਚੰਡੀਗੜ੍ਹ, 12 ਅਕਤੂਬਰ- ਹੜ੍ਹ ਪ੍ਰਭਾਵਿਤ ਸੂਬੇ ਦੀ ਮਦਦ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਪਰਵਾਸੀ ਭਾਰਤੀਆਂ ਨੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਮਿਸ਼ਨ ਚੜ੍ਹਦੀਕਲਾ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਪਰਵਾਸੀ ਭਾਰਤੀਆਂ ਨਾਲ ਇੱਕ ਆਨਲਾਈਨ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਦੇਸ਼ ਨਾਲ ਪਰਵਾਸੀ ਭਾਰਤੀਆਂ ਦੇ ਮਜ਼ਬੂਤ ਭਾਵਨਾਤਮਕ ਅਤੇ ਵਿਕਾਸ ਦੇ ਰਿਸ਼ਤੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਬਾਹਰਲੇ ਮੁਲਕਾਂ ਵਿੱਚ ਆਪਣੀ ਪਛਾਣ ਬਣਾਈ ਹੈ ਪਰ ਫਿਰ ਵੀ ਉਹ ਕਦੇ ਆਪਣੀ ਮਾਤ ਭੂਮੀ ਨੂੰ ਨਹੀਂ ਭੁੱਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਨੇ ਹਮੇਸ਼ਾ ਆਪਣੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ, ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਇੱਥੋਂ ਤੱਕ ਕਿ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਕਾਇਮ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। ...
ਪੰਜਾਬ ਸਰਕਾਰ ਦੇ ਸਖ਼ਤ ਕਦਮਾਂ ਕਾਰਨ ਲੁਧਿਆਣਾ ਵਿੱਚ ਪਾਣੀ ਦੂਸ਼ਿਤ ਹੋਣ ਦੀਆਂ ਸ਼ਿਕਾਇਤਾਂ ਵਿੱਚ 48 ਫ਼ੀਸਦ ਦੀ ਗਿਰਾਵਟ ਆਈ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਦੇ ਸਖ਼ਤ ਕਦਮਾਂ ਕਾਰਨ ਲੁਧਿਆਣਾ ਵਿੱਚ ਪਾਣੀ ਦੂਸ਼ਿਤ ਹੋਣ ਦੀਆਂ ਸ਼ਿਕਾਇਤਾਂ ਵਿੱਚ 48 ਫ਼ੀਸਦ ਦੀ ਗਿਰਾਵਟ ਆਈ: ਡਾ. ਰਵਜੋਤ ਸਿੰਘ

Hot News
ਚੰਡੀਗੜ੍ਹ, 12 ਅਕਤੂਬਰ:- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸ਼ਹਿਰ ਦੇ ਹਰ ਘਰ ਨੂੰ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਨਗਰ ਨਿਗਮ ਲੁਧਿਆਣਾ ਨੇ  ਦੂਸ਼ਿਤ ਪਾਣੀ ਦੇ ਮਾਮਲਿਆਂ ਨੂੰ ਕਾਫ਼ੀ ਹੱਦ ਤੱਕ ਘਟਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਪਾਣੀ ਦੀ ਵੰਡ ਦੇ ਨੈੱਟਵਰਕ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚੁੱਕੇ ਗਏ ਠੋਸ ਕਦਮਾਂ ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਨਾਲ  ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ 2022-23 ਵਿੱਚ 608 ਤੋਂ ਘੱਟ ਕੇ 2025 ਵਿੱਚ 318 ਰਹਿ ਗਈਆਂ ਹਨ। ਉਨ੍ਹਾਂ ਪੁਸ਼ਟੀ ਕੀਤੀ ਕਿ ਸਾਰੀਆਂ ਸ਼ਿਕਾਇਤਾਂ ਦਾ ਸਥਾਈ ਤੌਰ 'ਤੇ ਹੱਲ ਕਰ ਦਿੱਤਾ ਗਿਆ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਨਿਵਾਸੀਆਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਪ੍ਰਦਾਨ ਕਰਨਾ ਸਥਾਨਕ ਸਰਕਾਰਾਂ ਵਿਭਾਗ ਲਈ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਸਾਂਝਾ ਕੀਤਾ ਕਿ 2024 ਵਿੱਚ 12.6 ਕਿਲੋਮੀਟਰ ਨਵੀਆਂ ਸਪਲਾਈ ਲਾਈਨਾਂ ਵਿਛਾਈਆਂ ਗਈਆਂ ਸਨ, ਜਦੋਂ ਕਿ 2025 ਵਿੱਚ ਪੁਰਾਣੀਆਂ ਅਤੇ ਖਰ...
ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

Breaking News
ਚੰਡੀਗੜ੍ਹ/ਬਰਨਾਲਾ, 12 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਰਨਾਲਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਛੇ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਵਾਸੀ ਹਨੂੰਮਾਨਗੜ੍ਹ ਟਾਊਨ, ਰਾਜਸਥਾਨ ਅਤੇ ਸ਼ੇਖਰ ਵਾਸੀ ਕੈਥਲ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ PX5 ਪਿਸਤੌਲ, ਇੱਕ .30 ਬੋਰ ਦਾ ਪਿਸਤੌਲ, ਚਾਰ .32 ਬੋਰ ਦੇ ਪਿਸਤੌਲਾਂ ਸਮੇਤ 19 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ 01 ਏਐਕਸ 0945), ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਲੀਵਰ ਕਰਨ ਲਈ ਕਰ ਰਹੇ ਸ...