Monday, November 10Malwa News
Shadow

Tag: punjab news

ਲੁਧਿਆਣਾ ਨਗਰ ਨਿਗਮ ਵੱਲੋਂ ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ ਵਿੱਚ 48 ਫੀਸਦ ਗਿਰਾਵਟ ਦਰਜ: ਡਾ. ਰਵਜੋਤ ਸਿੰਘ

ਲੁਧਿਆਣਾ ਨਗਰ ਨਿਗਮ ਵੱਲੋਂ ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ ਵਿੱਚ 48 ਫੀਸਦ ਗਿਰਾਵਟ ਦਰਜ: ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 12 ਅਕਤੂਬਰ:ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸ਼ਹਿਰ ਦੇ ਹਰ ਘਰ ਨੂੰ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਨਗਰ ਨਿਗਮ ਲੁਧਿਆਣਾ ਨੇ  ਦੂਸ਼ਿਤ ਪਾਣੀ ਦੇ ਮਾਮਲਿਆਂ ਨੂੰ ਕਾਫ਼ੀ ਹੱਦ ਤੱਕ ਘਟਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਪਾਣੀ ਦੀ ਵੰਡ ਦੇ ਨੈੱਟਵਰਕ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚੁੱਕੇ ਗਏ ਠੋਸ ਕਦਮਾਂ ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਨਾਲ  ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ 2022-23 ਵਿੱਚ 608 ਤੋਂ ਘੱਟ ਕੇ 2025 ਵਿੱਚ 318 ਰਹਿ ਗਈਆਂ ਹਨ। ਉਨ੍ਹਾਂ ਪੁਸ਼ਟੀ ਕੀਤੀ ਕਿ ਸਾਰੀਆਂ ਸ਼ਿਕਾਇਤਾਂ ਦਾ ਸਥਾਈ ਤੌਰ 'ਤੇ ਹੱਲ ਕਰ ਦਿੱਤਾ ਗਿਆ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਨਿਵਾਸੀਆਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਪ੍ਰਦਾਨ ਕਰਨਾ ਸਥਾਨਕ ਸਰਕਾਰਾਂ ਵਿਭਾਗ ਲਈ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਸਾਂਝਾ ਕੀਤਾ ਕਿ 2024 ਵਿੱਚ 12.6 ਕਿਲੋਮੀਟਰ ਨਵੀਆਂ ਸਪਲਾਈ ਲਾਈਨਾਂ ਵਿਛਾਈਆਂ ਗਈਆਂ ਸਨ, ਜਦੋਂ ਕਿ 2025 ਵਿੱਚ ਪੁਰਾਣੀਆਂ ਅਤੇ ਖਰਾਬ ਪਾਈਪਲਾ...
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼ – ਫਰੀਦਕੋਟ ‘ਚ 2 ਬੱਚਿਆਂ ਦਾ ਰੈਸਕਿਉ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼ – ਫਰੀਦਕੋਟ ‘ਚ 2 ਬੱਚਿਆਂ ਦਾ ਰੈਸਕਿਉ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 12 ਅਕਤੂਬਰ:- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨਾਂ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਇਸੇ ਸੰਦਰਭ ਵਿੱਚ ਫਰੀਦਕੋਟ ਵਿੱਚ ਭੀਖ ਮੰਗ ਰਹੇ 2 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਬੱਚੇ ਫਰੀਦਕੋਟ ਫਾਟਕ ਨੇੜੇ ਦੇਖੇ ਗਏ ਅਤੇ ਤੁਰੰਤ ਜ਼ਿਲ੍ਹਾ ਬਾਲ ਸੁਰੱਖਿਆ ਟੀਮ ਨੂੰ ਸੂਚਿਤ ਕੀਤਾ ਗਿਆ। ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਬੱਚਿਆਂ ਨੂੰ ਰੈਸਕਿਉ ਕਰਕੇ ਜ਼ਿਲ੍ਹਾ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਗਿਆ। ਜਾਂਚ ਉਪਰੰਤ ਇਹਨਾਂ ਨੂੰ ਫਿਲਹਾਲ ਬਾਲ ਘਰ ਵਿੱਚ ਆਰਜੀ ਤੌਰ ‘ਤੇ ਸੁਰੱਖਿਅਤ ਠਿਕਾਣਾ ਪ੍ਰਦਾਨ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਸੂਬੇ ਦੀਆਂ ਸਾਰੀਆਂ ਜ਼ਿਲ੍ਹਾ ਬਾਲ ਸੁਰੱਖਿਆ ਟੀਮਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਲੋਂ ਬਾਲ ਸੁਰੱਖਿਆ ਅਤੇ ਜੀਵਨਜੋਤ ਪ੍ਰੋਜੈਕਟ ਤਹਿਤ ਕੀਤੇ ਜਾ ਰਹੇ ਤੁਰੰਤ ਤੇ ਸਮਰਪਿਤ ਯਤਨ ਸੂਬੇ ਭਰ ਵਿੱਚ ਸ...
ਸਿਵਲ ਸਰਜਨ ਬਰਨਾਲਾ ਵੱਲੋਂ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਦੀ ਸ਼ੁਰੂਆਤ 

ਸਿਵਲ ਸਰਜਨ ਬਰਨਾਲਾ ਵੱਲੋਂ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਦੀ ਸ਼ੁਰੂਆਤ 

Local
ਬਰਨਾਲਾ, 12 ਅਕਤੂਬਰ- ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐਸ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੂਥਾਂ ‘ਤੇ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਅਤੇ 13 ਅਕਤੂਬਰ ਸੋਮਵਾਰ ਅਤੇ 14 ਅਕਤੂਬਰ ਮੰਗਲਵਾਰ ਨੂੰ ਘਰ-ਘਰ ਜਾ ਕੇ ਪੋਲ਼ੀਓ ਬੂੰਦਾਂ ਪਿਆਈਆਂ ਜਾਣਗੀਆਂ ।ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਨੇ ਦੱਸਿਆ ਕਿ ਭਾਰਤ ਨੂੰ ਪਹਿਲਾਂ ਹੀ ਪੋਲੀਓ ਮੁਕਤ ਦੇਸ਼ ਘੋਸ਼ਿਤ ਕਰ ਦਿੱਤਾ ਗਿਆ ਹੈ ਪਰ ਪਾਕਿਸਤਾਨ ਤੇ ਅਫ਼ਗਾਨਿਸਤਾਨ ਵਿਚ ਅਜੇ ਵੀ ਪੋਲੀਓ ਦੇ ਮਾਮਲੇ ਆ ਰਹੇ ਹਨ। ਇਸ ਲਈ ਅਹਿਤਿਆਤ ਵਜੋਂ ਭਾਰਤ ਵਿਚ ਪਲਸ ਪੋਲਿਓ ਮੁਹਿੰਮ ਚਲਾਈ ਜਾ ਰਹੀ ਹੈ।   ਜ਼ਿਲ੍ਹਾ  ਟੀਕਾਕਰਨ ਅਫ਼ਸਰ ਡਾ.ਹਰਜੀਤ ਸਿੰਘ ਅਤੇ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਅਧੀਨ ਪੰਜ ਸਾਲ( 0 ਤੋਂ 5 ਸਾਲ) ਤੱਕ ਦੇ 48976 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ ਤੇ 13 ਸੋਮਵਾਰ ਤੇ 14 ਅਕਤੂਬਰ ਮੰਗਲਵਾਰ ਨੂੰ  ਪੋਲੀਓ ਬੂੰਦਾਂ ਤੋਂ ਰਹਿ ਗ...
ਹਲਕਾ ਲਹਿਰਾ ਦੀ ਇੱਕ ਵੀ ਸੜਕ ਨਹੀਂ ਰਹੇਗੀ ਕਾਇਆ ਕਲਪ ਤੋਂ ਵਾਂਝੀ: ਬਰਿੰਦਰ ਕੁਮਾਰ ਗੋਇਲ

ਹਲਕਾ ਲਹਿਰਾ ਦੀ ਇੱਕ ਵੀ ਸੜਕ ਨਹੀਂ ਰਹੇਗੀ ਕਾਇਆ ਕਲਪ ਤੋਂ ਵਾਂਝੀ: ਬਰਿੰਦਰ ਕੁਮਾਰ ਗੋਇਲ

Local
ਮੂਨਕ/ਲਹਿਰਾਗਾਗਾ, 12 ਅਕਤੂਬਰ ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਅਤੇ ਆਵਾਜਾਈ ਸੁਵਿਧਾਵਾਂ ਦੇ ਸੁਧਾਰ ਲਈ ਚੱਲ ਰਹੀ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾਗਾਗਾ ਵਿੱਚ ਕਰੀਬ 10 ਕਰੋੜ 36 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੀ ਕਾਇਆ ਕਲਪ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਦੱਸਿਆ ਕਿ ਹਲਕਾ ਲਹਿਰਾ ਦੀ ਇਕ ਵੀ ਸੜਕ ਕਾਇਆ ਕਲਪ ਤੋਂ ਵਾਂਝੀ ਨਹੀਂ ਰਹਿਣ ਦਿੱਤੀ ਜਾਵੇਗੀ। ਮੌਜੂਦਾ ਪੜਾਅ ਤਹਿਤ ਪਿਛਲੇ ਕਈ ਦਿਨਾਂ ਤੋਂ ਉਹ ਲਗਾਤਾਰ ਨੀਂਹ ਪੱਥਰ ਰੱਖੇ ਕੇ ਸੜਕਾਂ ਦੇ ਕੰਮ ਸ਼ੁਰੂ ਕਰਵਾ ਰਹੇ ਹਨ ਤੇ ਕਰੀਬ 60 ਸੜਕਾਂ ਦੇ ਨੀਂਹ ਰੱਖ ਕੇ ਕੰਮ ਸ਼ੁਰੂ ਕਰਵਾਏ ਜਾ ਰਹੇ ਹਨ। ਇਸ ਮੌਕੇ ਸ਼੍ਰੀ ਗੋਇਲ ਨੇ ਜਿਹੜੀਆਂ ਸੜਕਾਂ ਦੇ ਨਵੀਨੀਕਰਨ ਲਈ ਨੀਂਹ ਪੱਥਰ ਰੱਖੇ, ਉਹਨਾਂ ਵਿੱਚ ਰਾਜਲਹੇੜੀ ਤੋਂ ਮੂਨਕ-ਪਾਤੜਾਂ ਰੋਡ — ਲਾਗਤ ਕਰੀਬ 43 ਲੱਖ ਰੁਪਏ, ਸਲੇਮਗੜ੍ਹ ਤੋਂ ਦੇਹਲਾਂ-ਭਾਠੂਆਂ ਸੜਕ — ਲਾਗਤ 56.13 ਲੱਖ ਰੁਪਏ, ਮੰਡਵੀ ਤੋਂ ਮਕ...
ਸੰਸਾਰ ਵਿੱਚ ਮਨੁੱਖੀ ਖੂਨ ਦਾ ਕੋਈ ਬਦਲ ਨਹੀ, ਕੇਵਲ ਦਾਨ ਕੀਤਾ ਖੂਨ ਹੀ ਇਨਸਾਨੀ ਜੀਵਨ ਨੂੰ ਬਚਾਉਣ ਦੇ ਸਮਰੱਥ- ਹਰਜੋਤ ਬੈਂਸ

ਸੰਸਾਰ ਵਿੱਚ ਮਨੁੱਖੀ ਖੂਨ ਦਾ ਕੋਈ ਬਦਲ ਨਹੀ, ਕੇਵਲ ਦਾਨ ਕੀਤਾ ਖੂਨ ਹੀ ਇਨਸਾਨੀ ਜੀਵਨ ਨੂੰ ਬਚਾਉਣ ਦੇ ਸਮਰੱਥ- ਹਰਜੋਤ ਬੈਂਸ

Local
ਸ੍ਰੀ ਅਨੰਦਪੁਰ ਸਾਹਿਬ 12 ਅਕਤੂਬਰ ()- ਨੋਜਵਾਨਾਂ ਨੇ ਖੂਨਦਾਨ ਕਰਨ ਦਾ ਉਪਰਾਲਾ ਕਰਕੇ ਲੋਕਾਂ ਦੀ ਭਲਾਈ ਦਾ ਇੱਕ ਸ਼ਲਾਘਾਯੋਗ ਉਦੱਮ ਕੀਤਾ ਹੈ। ਲੋਕ ਕਲਿਆਣ ਲਈ ਖੂਨਦਾਨ ਨੂੰ ਬਹੁਤ ਉੱਤਮ ਕਿਹਾ ਗਿਆ ਹੈ, ਅੱਜ ਦੇ ਸਮੇਂ ਵਿੱਚ ਜਿੰਦਗੀ ਬਚਾਉਣ ਲਈ ਇਹ ਸਭ ਤੋਂ ਵੱਧ ਜਰੂਰੀ ਹੈ।    ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਰਦੇ ਹੋਏ ਕਿਹਾ ਹੈ ਕਿ ਅੱਜ ਸਚਖੱਡ ਵਾਸੀ ਬਾਬਾ ਲਾਭ ਸਿੰਘ ਜੀ ਦੀ ਯਾਦ ਵਿੱਚ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਢੇਰ ਦੇ ਨੌਜਵਾਨਾਂ ਵਲੋਂ ਲਗਾਏ ਖੂਨਦਾਨ ਕੈਂਪ ਵਿੱਚ ਵਿਸੇਸ ਤੋਰ ਸ਼ਿਰਕਤ ਕਰਨ ਮੌਕੇ ਕੀਤਾ। ਇਸ ਕੈਂਪ ਵਿੱਚ ਸ੍ਰੀ ਅਨੰਦਪੁਰ ਸਾਹਿਬ ਹਸਪਤਾਲ ਦੇ ਮੈਡੀਕਲ ਸਟਾਫ ਵਲੋਂ ਦਰਜਨਾਂ ਯੂਨਿਟ ਖੂਨ ਇਕੱਤਰਤ ਕੀਤਾ ਗਿਆ।    ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਇਲਾਕੇ ਦੇ ਨੋਜਵਾਨਾ ਨੇ ਖੂਨਦਾਨ ਕੈਂਪ ਵਿੱਚ ਵੱਧ ਚੜ ਕੇ ਸਮੁਲੀਅਤ ਕੀਤੀ ਹੈ।&...
ਪਿੰਡ ਕੋਟਲਾ ਮੁਗਲਾਂ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਕੀਤਾ ਗਿਆ ਜਾਗਰੂਕ

ਪਿੰਡ ਕੋਟਲਾ ਮੁਗਲਾਂ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਕੀਤਾ ਗਿਆ ਜਾਗਰੂਕ

Local
ਗੁਰਦਾਸਪੁਰ, 12 ਅਕਤੂਬਰ (   ) ਡਿਪਟੀ ਕਮਿਸ਼ਨਰ, ਸ੍ਰੀ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਜਿਸ ਤਹਿਤ ਪਿੰਡ ਕੋਟਲਾ ਮੁਗਲਾਂ ਬਲਾਕ ਕਲਾਨੌਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਤੇ ਫਸਲ ਦੀ ਰਹਿੰਦ ਖੂੰਹਦ ਨੂੰ ਸਾਂਭਣ ਲਈ ਜਾਗਰੂਕ ਕੀਤਾ ਗਿਆ। ਜਿਲ੍ਹੇ ਅੰਦਰ ਵਿੱਢੀ ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਾ.ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਫੀਲਡ ਵਿੱਚ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਕੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਜਾ ਕੇ ਗਰਾਉਂਡ ਲੈਵਲ 'ਤੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਅਤੇ ਖੇਤੀ ਮਸ਼ੀਨਰੀ ਉਪਲੱਬਧ ਕਰਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾੜ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਅਤੇ ਅੱਗ ਲਗਾਏ ਬਗ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰੇਗੰਢ ਨੂੰ ਸਮਰਪਿਤ ਕੱਢੇ ਜਾਣ ਵਾਲੇ ਨਗਰ ਕੀਰਤਨ/ਸਮਾਗਮਾਂ ਨੂੰ ਲੈ ਕੇ ਮੰਤਰੀਆਂ ਦੇ ਸਮੂਹ ਵੱਲੋਂ ਜਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਅਗੇਤੇ ਪ੍ਰਬੰਧਾਂ ਲਈ ਮੀਟਿੰਗ ਆਯੋਜਿਤ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰੇਗੰਢ ਨੂੰ ਸਮਰਪਿਤ ਕੱਢੇ ਜਾਣ ਵਾਲੇ ਨਗਰ ਕੀਰਤਨ/ਸਮਾਗਮਾਂ ਨੂੰ ਲੈ ਕੇ ਮੰਤਰੀਆਂ ਦੇ ਸਮੂਹ ਵੱਲੋਂ ਜਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਅਗੇਤੇ ਪ੍ਰਬੰਧਾਂ ਲਈ ਮੀਟਿੰਗ ਆਯੋਜਿਤ

Local
ਫਰੀਦਕੋਟ 11 ਅਕਤੂਬਰ () ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਾਹਦਤ ਦੀ 350ਵੀਂ ਵਰੇਗੰਢ ਨੂੰ ਸਮਰਪਿਤ ਕੱਢੇ ਜਾਣ ਵਾਲੇ ਨਗਰ ਕੀਰਤਨਾਂ ਤੇ ਆਯੋਜਿਤ ਕੀਤੇ ਜਾਣ ਵਾਲੇ ਵੱਖ ਵੱਖ ਧਾਰਮਿਕ ਸਮਾਗਮਾਂ, ਨਗਰ ਕੀਰਤਨਾਂ ਲਾਈਟ ਐਂਡ ਸਾਊਂਡ ਸਾਊਂਡ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਰੀਵਿਊ ਮੀਟਿੰਗ ਡੀ.ਸੀ. ਦਫਤਰ ਦੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ, ਸ. ਹਰਭਜਨ ਸਿੰਘ ਈ.ਟੀ.ਓ, ਸ. ਤਰਨਪ੍ਰੀਤ ਸਿੰਘ ਸੌਂਦ, ਸ੍ਰੀ ਦੀਪਕ ਬਾਲੀ ਅਡਵਾਈਜ਼ਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਪ੍ਰੱਗਿਆ ਜੈਨ, ਸ੍ਰੀ ਸੰਜੀਵ ਤਿਵਾੜੀ ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸ਼ਹੀਦੀ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆ ਸ. ਹਰਜੋਤ ਸਿੰਘ ਸਿੱਖਿ...
ਕਾਹਨੂੰਵਾਨ ਦੇ ਪਿੰਡ ਮੰਜ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ

ਕਾਹਨੂੰਵਾਨ ਦੇ ਪਿੰਡ ਮੰਜ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ

Local
ਗੁਰਦਾਸਪੁਰ, 11 ਅਕਤੂਬਰ ( ) ਡਿਪਟੀ ਕਮਿਸ਼ਨਰ, ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਪਰਾਲੀ ਨਾ ਸਾੜਨ ਲਈ ਜਿਲ੍ਹੇ ਅੰਦਰ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਬਲਾਕ ਕਾਹਨੂੰਵਾਨ ਦੇ ਪਿੰਡ ਮੰਜ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ ਕਿਸਾਨਾਂ ਨੂੰ ਖੇਤਾਂ ਵਿੱਚ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਮਸ਼ੀਨਾਂ ਦੀ ਲਿਸਟ ਪਿੰਡ ਦੇ ਸਾਂਝੇ ਥਾ 'ਤੇ ਲਗਾਈ ਗਈ। ਅਮਨਦੀਪ ਹੁੰਦਲ ਏ.ਈ.ਓ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਫਾਇਦਿਆਂ, ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਪਰਾਲੀ ਦੀ ਸਾਂਭ-ਸੰਭਾਲ ਲਈ ਜਿਲ੍ਹੇ ਵਿੱਚ ਉਪਲੱਬਧ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ- ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਉਪਲਬਧ ਹੈ। ਸਹਿਕਾਰੀ ਸੁਸਾਇਟੀਆਂ ਤੇ ਪੰਚਾਇਤਾਂ ਕੋਲੋਂ ਵਾਜਬ ਰੇਟਾਂ ...
ਕਹਾਣੀਆਂ ਦੁਆਰਾ ਭਾਸ਼ਾ ਵਿਕਾਸ’ ਥੀਮ ਤਹਿਤ ਫਾਜ਼ਿਲਕਾ ਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ਈ ਸੀ ਸੀ ਈ  ਦਿਵਸ  ਮਨਾਇਆ

ਕਹਾਣੀਆਂ ਦੁਆਰਾ ਭਾਸ਼ਾ ਵਿਕਾਸ’ ਥੀਮ ਤਹਿਤ ਫਾਜ਼ਿਲਕਾ ਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ਈ ਸੀ ਸੀ ਈ  ਦਿਵਸ  ਮਨਾਇਆ

Local
ਫਾਜ਼ਿਲਕਾ 11 ਅਕਤੂਬਰ- ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸੂਬੇ ਭਰ ਵਿੱਚ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ(ਈ ਸੀ ਸੀ ਈ ) ਦਿਵਸ  ਮਨਾਇਆ ਗਿਆ। ਇਸ ਵਾਰ ਦਾ ਥੀਮ ਕਹਾਣੀਆਂ ਦੁਆਰਾ ਭਾਸ਼ਾ ਵਿਕਾਸ  ਸੀ। ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਅਨੁਪ੍ਰਿਆ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਫਾਜ਼ਿਲਕਾ ਵਿਚ ਇਹ ਦਿਵਸ ਬਾਖੂਬੀ ਮਨਾਇਆ ਗਿਆ | ਇਸ ਦੌਰਾਨ ਜਿਲਾ ਪ੍ਰੋਗਰਾਮ ਮੈਨੇਜਰ ਰਮਨਦੀਪ ਕੌਰ ਵੀ ਹਾਜ਼ਰ ਰਹੇ। ਉਨ੍ਹਾਂ ਦੱਸਿਆ ਕਿ ਈ ਸੀ ਸੀ ਈ ਦਿਵਸ ਹਰ ਮਹੀਨੇ ਦੇ ਦੂਸਰੇ ਸ਼ੁੱਕਰਵਾਰ ਨੂੰ ਹਰ ਆਂਗਣਵਾੜੀ ਸੈਂਟਰਾਂ ਵਿੱਚ ਹੋਰ ਵਧੀਆ ਢੰਗ ਨਾਲ ਮਨਾਇਆ ਜਾਵੇਗਾ| ਉਨ੍ਹਾਂ ਦੱਸਿਆ ਕਿ ਛੋਟੀ ਉਮਰੇ ਬੱਚਿਆਂ ਦੇ ਬੋਧਿਕ, ਮਨੋਵਿਗਿਆਨਕ ਵਿਕਾਸ ਤਹਿਤ ਵਿਭਾਗ ਵੱਲੋਂ  ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ| ਇਸ ਦਿਨ ਦਾ ਉਦੇਸ਼ ਮਾਪਿਆਂ ਅਤੇ ਭਾਈਚਾਰੇ ਵਿਚ 0-6 ਸਾਲ ਦੇ ਬਚਿਆਂ ਦੀ ਉਮਰ ਅਨੁਸਾਰ ਦੇਖਭਾਲ, ਖੇਡ-ਅਧਾਰਿਤ ਸਿਖਿਆ ਅਤੇ ਸੰਪੂਰਨ ਵਿਕਾਸ ਬਾਰੇ ਜਾਗਰੂਕਤਾ ਵਧਾਉਣਾ ਹੈ।ਉਨ੍ਹਾਂ ਦੱਸਿਆ ਕਿ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਨੂੰ ਮ...
 ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਮੀਟਿੰਗ ਆਯੋਜਿਤ

 ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਮੀਟਿੰਗ ਆਯੋਜਿਤ

Local
ਫਿਰੋਜ਼ਪੁਰ 11 ਅਕਤੂਬਰ () ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮ, ਕੱਢੇ ਜਾਣ ਵਾਲੇ ਨਗਰ ਕੀਰਤਨਾਂ, ਲਾਈਟ ਐਂਡ ਸਾਊਂਡ ਸ਼ੋਅ ਅਤੇ ਹੋਰ ਵੱਖ ਵੱਖ ਧਾਰਮਿਕ ਸਮਾਗਮਾਂ  ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਡੀ.ਸੀ ਦਫਤਰ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ, ਸ. ਹਰਭਜਨ ਸਿੰਘ ਈ.ਟੀ.ਓ, ਸ. ਤਰਨਪ੍ਰੀਤ ਸਿੰਘ ਸੌਂਦ, ਸ੍ਰੀ ਦੀਪਕ ਬਾਲੀ ਅਡਵਾਈਜ਼ਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵੱਲੋਂ ਕੀਤੀ ਗਈ।&nb...