ਵੱਖੋ ਵੱਖ ਸਥਾਨਾਂ ਤੋਂ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇ, ਪਵਿੱਤਰ ਨਗਰੀ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਨਾਅਰਿਆਂ ਨਾਲ ਗੂੰਜ ਉੱਠੀ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ:- ਨੌਵੇਂ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸ੍ਰੀਨਗਰ, ਫਰੀਦਕੋਟ, ਤਲਵੰਡੀ ਸਾਬੋ ਅਤੇ ਗੁਰਦਾਸਪੁਰ ਤੋਂ ਸਜਾਏ 'ਨਗਰ ਕੀਰਤਨ' ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਤਰ ਹੋਏ ਜਿਸ ਨਾਲ ਪੂਰੀ ਨਗਰੀ ਖ਼ਾਲਸਾਈ ਜਾਹੋ-ਜਲਾਲ ਨਾਲ ਭਰ ਗਈ ਅਤੇ ਸਾਰਾ ਆਸਮਾਨ “ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ” ਦੇ ਨਾਅਰਿਆਂ ਨਾਲ ਗੂੰਜ ਉੱਠਿਆ।
ਉਪਰੋਕਤ ਸਥਾਨਾਂ ਤੋਂ ਸਜਾਏ ਨਗਰ ਕੀਰਤਨਾਂ ਦੇ ਨਾਲ-ਨਾਲ ਚਲਦਿਆਂ 'ਸੰਗਤ' ਪੂਰੀ ਸ਼ਰਧਾ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੀ।
ਨਗਰ ਕੀਰਤਨਾਂ ਦੇ ਰਸਤੇ ਵਿੱਚ ਗੁਲਾਬ ਦੇ ਫੁੱਲਾਂ ਦੀ ਵਰਖਾ ਕਰਦਿਆਂ, ਪੰਜਾਬ ਦੇ ਆਈ.ਪੀ.ਆਰ. ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਨਗਰ ਕੀਰਤਨਾਂ ਦਾ ਸ਼ਰਧਾ ਅਤੇ ਭਰਵਾਂ ਸਵਾਗਤ ਕੀਤਾ ਅਤੇ ਨੰਗੇ ਪੈਰੀਂ ਨਗਰ ਕੀਰਤਨ ਦੇ ਨਾਲ-ਨਾਲ ਤੁਰ ਪਏ।
ਅਕਾਲਪੁਰਖ ਵਾਹਿਗੁਰੂ ਤੋਂ ਅਸੀਸਾਂ ਲੈਣ ਲਈ ਸ਼ਰਧਾ ਨਾ...








