ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ
ਚੰਡੀਗੜ੍ਹ, 21 ਨਵੰਬਰ:- ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਸ਼ਿਕਾਇਤਕਰਤਾ,ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਆਪਣੀ ਜ਼ਮੀਨ ਵੇਚਣਾ ਚਾਹੁੰਦਾ ਹੈ ਅਤੇ ਇਸਨੂੰ ਵੇਚਣ ਲਈ, ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੇ ਇੰਤਕਾਲ (ਫਰਦ) ਦੀ ਕਾਪੀ ਪ੍ਰਾਪਤ ਕੀਤੀ। ਫਿਰ, ਉਸਨੂੰ ਪਤਾ ਲੱਗਾ ਕਿ ਇਹ ਜ਼ਮੀਨ ਉਸਦੇ ਨਾਮ ’ਤੇ ਨਹੀਂ, ਸਗੋਂ ਕਿਸੇ ਹੋਰ ਵਿਅਕਤੀ ਦੇ ਨਾਮ ’ਤੇ ਰਜਿਸਟਰ ਹੈ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਇਸ ਇੰਤਕਾਲ ਨੂੰ ਠੀਕ ਕਰਵਾਉਣ ਲਈ ਸਰਕਲ ਪਟਵਾਰੀ ਸਰਬਜੀਤ ਸਿੰਘ ਨੂੰ ਮਿਲਿਆ, ਜਿਸਨੇ ਸ਼ਿਕਾਇਤਕਰਤਾ ਦੇ ਇੰਤਕਾਲ ਦੇ ਰਿਕਾਰਡ ਨੂੰ ਠੀਕ ਕਰਨ ਦੇ ਬਦਲੇ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸੌਦਾ 30,...








