Sunday, August 16Malwa News
Shadow

Tag: punjab news

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ- ਮੁੱਖ ਸਕੱਤਰ

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ- ਮੁੱਖ ਸਕੱਤਰ

Hot News
ਚੰਡੀਗੜ੍ਹ / ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ- ਨੌਂਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸ਼ਾਨੀ ਸ਼ਹਾਦਤ ਨੂੰ ਸਮਰਪਿਤ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਅਤੇ ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਨੇ ਅੱਜ ਸਮਾਗਮਾਂ ਦੀ ਤਿਆਰੀਆਂ ਦਾ ਰੀਵਿਊ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਸਕੱਤਰ ਨੇ ਕਿਹਾ ਕਿ ਸਾਰੇ ਅਧਿਕਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਅਤੇ ਸ਼ਰਧਾਲੂਆਂ ਨੂੰ ਪੂਰੀ ਸਹੂਲਤ ਪ੍ਰਦਾਨ ਕਰਨ ਨੂੰ ਆਪਣੀ ਪਹਿਲ ਬਣਾਉਣ। ਮੁੱਖ ਸਕੱਤਰ ਨੇ ਦੱਸਿਆ ਕਿ 22 ਨਵੰਬਰ ਨੂੰ ਚਾਰ ਅਲੌਕੀਕ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ, ਜਦਕਿ 23 ਨਵੰਬਰ ਨੂੰ ਗੁਰੂ ਕਾ ਬਾਗ ਬੁੱਢਾ ਦਲ ਛਾਉਣੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ। 23 ਨਵੰਬਰ ਨੂੰ ਹੋਣ ਵਾਲੇ ਸਰਬ ਧਰਮ ਸੰਮੇਲਨ ਵਿੱਚ ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਧਾਰਮਿਕ ਸਖਸ਼ੀਅਤਾਂ ਅਤੇ ਸੰਤ ਮਹਾਪੁਰਸ਼ ...
ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਲਈ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਨੂੰ ਪੂਰੇ ਸਮਰਥਨ ਅਤੇ ਸਹਿਯੋਗ ਦਾ ਦਿੱਤਾ ਭਰੋਸਾ

ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਲਈ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਨੂੰ ਪੂਰੇ ਸਮਰਥਨ ਅਤੇ ਸਹਿਯੋਗ ਦਾ ਦਿੱਤਾ ਭਰੋਸਾ

Breaking News
ਚੰਡੀਗੜ੍ਹ, 20 ਨਵੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਗਲੋਬਲ ਨੈੱਟਵਰਕ ਜਾਪਾਨ (ਜੀ.ਐਨ.ਜੇ.) ਗਰੁੱਪ ਨੂੰ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸੂਬੇ ਵਿੱਚ ਨਿਵੇਸ਼ ਕਰਨ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਜੀ.ਐਨ.ਜੇ. ਗਰੁੱਪ ਦਾ ਵਫ਼ਦ, ਜਿਸ ਵਿੱਚ ਸਾਇਤੋ ਮਾਸਾਹੀਕੋ, ਨੋਬੂਟੋਕੀ ਇਤੋ, ਤਾਕੇਸ਼ੀ ਇਸ਼ੀਗੁਰੋ, ਹਿਤੋਸ਼ੀ ਕੋਨਾਗਾਨੋ, ਰੋਹਿਤ ਬਖਸ਼ੀ, ਮਨਪ੍ਰੀਤ ਸਿੰਘ ਅਤੇ ਹੋਰ ਸ਼ਾਮਲ ਸਨ, ਨੇ ਅੱਜ ਇੱਥੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਭਾਰਤ ਦੇ ਵਾਤਾਵਰਣ ਅਤੇ ਪੇਂਡੂ ਵਿਕਾਸ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਦੇਣ ਲਈ ਜੀ.ਐਨ.ਜੇ. ਗਰੁੱਪ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਬੜੀ ਖੁਸ਼ੀ ਹੋਈ ਕਿ ਕੰਪਨੀ ਰਹਿੰਦ-ਖੂੰਹਦ ਤੋਂ ਊਰਜਾ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਗਭਗ 1,500 ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੀ ਹੈ ਅਤੇ ਇਸ ਲਾਹੇਵੰਦ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਮੁੱਖ ਤੌਰ 'ਤੇ ਪੰਜਾਬ ਨੂੰ ਚੁਣਿਆ ਗਿਆ ਹੈ। ਭਗਵੰਤ ਸਿੰਘ...
ਮੁੱਖ ਸਕੱਤਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ

ਮੁੱਖ ਸਕੱਤਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ

Hot News
ਚੰਡੀਗੜ੍ਹ / ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ:-ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਸੱਚੀ ਅਤੇ ਨਿਮਰ ਸ਼ਰਧਾਂਜਲੀ ਵਜੋਂ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੱਦਾ ਦਿੱਤਾ। ਮੁੱਖ ਸਕੱਤਰ, ਜਿਨ੍ਹਾਂ ਨੇ ਪਵਿੱਤਰ ਸ਼ਹਿਰ ਦੇ ਪੰਜ ਪਿਆਰਾ ਪਾਰਕ ਵਿਖੇ ਬੂਟਾ ਲਗਾਇਆ, ਨੇ ਕਿਹਾ ਕਿ ਬੂਟੇ ਲਗਾਉਣਾ ਸੂਬੇ ਦੇ ਸਥਾਈ ਵਿਕਾਸ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਦੀ ਸੰਭਾਲ ਵਾਸਤੇ  ਅਹਿਮ ਤੇ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਘਟਦੀ ਜਾ ਰਹੀ ਹਰਿਆਵਲ ਅਤੇ ਹਵਾ ਵਿੱਚ ਵਧ ਰਿਹਾ ਪ੍ਰਦੂਸ਼ਨ ਹਰ ਕਿਸੇ ਲਈ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਇਹ ਵਾਤਾਵਰਣ ਅਤੇ ਮਨੁੱਖੀ ਸਿਹਤ ਲਈ ਗੰਭੀਰ ਖ਼ਤਰਾ ਹੈ। ਸ਼੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ, ਇਹ ਹਰੇਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀ ਜਿੰਮੇਵਾਰੀ ਸਮਝ ਕੇ ਅੱਗੇ ਆਵੇ ਅਤੇ ਸੂਬੇ ਨੂੰ ਸਾਫ਼ ਸੁਥਰੀ ਹਵਾ ਪ੍ਰਦਾਨ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਏ। ਮੁੱਖ ਸਕੱਤਰ ਨੇ ਕਿਹਾ ਕਿ ਜਦੋਂ ...
ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

Hot News
ਚੰਡੀਗੜ੍ਹ, 20 ਨਵੰਬਰ:- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਮੁੱਖ ਸੂਚਨਾ ਕਮਿਸ਼ਨਰ ਪੰਜਾਬ ਇੰਦਰਪਾਲ ਸਿੰਘ ਧੰਨਾ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਵੱਲੋਂ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਅਧਿਆਤਮਿਕ ਜੀਵਨ ਕਾਲ ਨੂੰ ਦਰਸਾਉਂਦਾ ਇੱਕ ਮਹੱਤਵਪੂਰਨ ਚਿੱਤਰਕਾਰੀ ਬਰੋਸ਼ਰ (ਕਿਤਾਬਚਾ) ਵੀ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਰਪ੍ਰੀਤ ਸੰਧੂ, ਡਾ. ਭੁਪਿੰਦਰ ਸਿੰਘ ਬਾਠ ਅਤੇ ਰਾਜ ਸੂਚਨਾ ਕਮਿਸ਼ਨਰ ਸੰਦੀਪ ਐਸ. ਧਾਲੀਵਾਲ ਵੀ ਮੌਜੂਦ ਸਨ। ਇਸ ਮੌਕੇ ਕਮਿਸ਼ਨ ਦੇ ਅਧਿਕਾਰੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਕਾਲ ਨੂੰ ਦਰਸਾਉਂਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਵੀ ਦਿਖਾਈ ਗਈ। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਵੇਜ਼ੀ ਫਿਲਮ ਨੂੰ ਤਿਆਰ ਕਰਨ ਲਈ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਹੈ। ਇ...
ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਪਠਾਨਕੋਟ ਵਿਖੇ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ

ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਪਠਾਨਕੋਟ ਵਿਖੇ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ

Hot News
ਮਾਧੋਪੁਰ (ਪਠਾਨਕੋਟ), 20 ਨਵੰਬਰ:- ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ 19 ਨਵੰਬਰ ਨੂੰ ਅਰੰਭ ਹੋਏ ਨਗਰ ਕੀਰਤਨ ਦਾ ਅੱਜ ਪੰਜਾਬ ਵਿੱਚ ਦਾਖ਼ਲ ਹੋਣ 'ਤੇ ਮਾਧੋਪੁਰ ਹੈੱਡ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਅਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੇ ਪੰਜਾਬ ਵਿੱਚ ਦਾਖ਼ਲ ਹੋਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ। ਇਸ ਦੌਰਾਨ ਨਿਹੰਗਾਂ ਸਿੰਘਾਂ ਨੇ ਗੱਤਕੇ ਦੇ ਜ਼ੌਹਰ ਵੀ ਵਿਖਾਏ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪੱਲਵੀ, ਐਸ.ਐਸ.ਪੀ ਦਲਜਿੰਦਰ ਸਿੰਘ ਢਿੱਲੋਂ, ਉਪ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਸਵਰਨ ਸਲਾਰੀਆ, ਅਮਨਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ, ਸਾਹਿਬ ਸਿੰਘ ਸਾਬਾ, ਬਲਜਿੰਦਰ ਬੰਟੀ ਪ੍ਰਧਾਨ ਕਿਸਾਨ ਵਿੰਗ ਆਦਿ ਹਾਜ਼ਰ ਸਨ। ਮਾਧੋਪੁਰ ਤੋਂ ਸੁਜਾਨਪੁਰ, ਮਲਕਪੁਰ, ਛੋਟੀ ਨਹਿਰ, ਟੈਂਕ ਚੌਕ, ਬੱਸ ਅੱਡਾ ਪਠਾਨਕੋਟ, ਲਾਈਟਾਂ ਵਾਲਾ ਚੌਕ, ਮਿਸ਼ਨ ਚੌਕ ਹੁੰਦੇ ਹੋਏ ਨਗਰ ਕੀਰਤਨ ਦਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ...
ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

Hot News
ਚੰਡੀਗੜ੍ਹ, 20 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੰਜਾਬ ਸਰਕਾਰ ਨੇ ਸੂਬੇ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਬਣਾਉਣ ਵੱਲ ਇੱਕ ਬੇਮਿਸਾਲ ਅਤੇ ਇਤਿਹਾਸਕ ਕਦਮ ਚੁੱਕਿਆ ਹੈ। ਸਿਹਤ ਨੂੰ ਆਪਣੀ ਪ੍ਰਮੁੱਖ ਤਰਜੀਹ ਦੇ ਕੇ, ਸਰਕਾਰ ਨੇ ਸਾਬਤ ਕੀਤਾ ਹੈ ਕਿ ਜਨਤਕ ਸੇਵਾ ਹੀ ਉਸਦਾ ਇੱਕੋ ਇੱਕ ਟੀਚਾ ਹੈ। ਇਸ ਸਬੰਧ ਵਿੱਚ, ਗੁਰਦੇ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਲਈ ਮੁਫ਼ਤ ਡਾਇਲਸਿਸ ਸਹੂਲਤਾਂ ਦਾ ਇੱਕ ਵਿਆਪਕ ਅਤੇ ਮਜ਼ਬੂਤ ਨੈੱਟਵਰਕ ਸਥਾਪਤ ਕੀਤਾ ਗਿਆ ਹੈ। ਇਹ ਪਹਿਲਕਦਮੀ ਨਾ ਸਿਰਫ਼ ਪੰਜਾਬ ਦੇ ਸਿਹਤ ਸੰਭਾਲ ਢਾਂਚੇ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਂਦੀ ਹੈ ਬਲਕਿ ਹਰ ਨਾਗਰਿਕ ਨੂੰ, ਭਾਵੇਂ ਉਸਦਾ ਪਿਛੋਕੜ ਕੋਈ ਵੀ ਹੋਵੇ, ਮਿਆਰੀ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੀ ਗਵਾਹੀ ਵੀ ਭਰਦੀ ਹੈ। ਇਹ ਯੋਜਨਾ ਪੰਜਾਬ ਦੇ ਇਤਿਹਾਸ ਵਿੱਚ ਇੱਕ ਮੀਲ ਪੱਥਰ ਸਾਬਤ ਹੋ ਰਹੀ ਹੈ। ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਡਾਇਲਸਿਸ ਵਰਗੀ ਮਹੱਤਵਪੂਰਨ ਸਹੂਲਤ ਵੱਡੇ ਸ਼ਹਿਰਾਂ ਤੱਕ ਸੀਮਤ ਨਾ ਹੋਵੇ ਸਗੋਂ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਤੱਕ ਵੀ ਪਹੁ...
ਦੇਸ਼ ਵਿੱਚ ਪਹਿਲੀ ਵਾਰ! ਮਾਨ ਸਰਕਾਰ ਨੇ ਮੁਫ਼ਤ ਪੈਡ ਵੰਡ ‘ਤੇ ₹54 ਕਰੋੜ ਕੀਤੇ ਖਰਚ , ਪਿਛਲੀਆਂ ਸਰਕਾਰਾਂ ਦੀਆਂ ਕਾਗਜ਼ੀ ਯੋਜਨਾਵਾਂ ਹਮੇਸ਼ਾ ਲਈ ਹੋਈਆਂ ਖਤਮ

ਦੇਸ਼ ਵਿੱਚ ਪਹਿਲੀ ਵਾਰ! ਮਾਨ ਸਰਕਾਰ ਨੇ ਮੁਫ਼ਤ ਪੈਡ ਵੰਡ ‘ਤੇ ₹54 ਕਰੋੜ ਕੀਤੇ ਖਰਚ , ਪਿਛਲੀਆਂ ਸਰਕਾਰਾਂ ਦੀਆਂ ਕਾਗਜ਼ੀ ਯੋਜਨਾਵਾਂ ਹਮੇਸ਼ਾ ਲਈ ਹੋਈਆਂ ਖਤਮ

Hot News, Punjab Development
ਚੰਡੀਗੜ੍ਹ, 20 ਨਵੰਬਰ : ਅੱਜ ਪੰਜਾਬ ਦੀਆਂ ਲੱਖਾਂ ਔਰਤਾਂ ਦੇ ਚਿਹਰਿਆਂ 'ਤੇ ਰਾਹਤ ਅਤੇ ਵਿਸ਼ਵਾਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੱਚੀ ਅਗਵਾਈ ਦਾ ਪ੍ਰਮਾਣ ਹੈ। 'ਨਵੀਂ ਦਿਸ਼ਾ' ਯੋਜਨਾ ਸਿਰਫ਼ ਸੈਨੇਟਰੀ ਪੈਡ ਵੰਡਣ ਦੀ ਇੱਕ ਸਰਕਾਰੀ ਯੋਜਨਾ ਨਹੀਂ ਹੈ, ਸਗੋਂ ਪੰਜਾਬ ਦੀਆਂ ਧੀਆਂ ਦੇ ਸਨਮਾਨ, ਸਿਹਤ ਅਤੇ ਮਾਣ ਨੂੰ ਸਭ ਤੋਂ ਵੱਧ ਤਰਜੀਹ ਦੇਣ ਦਾ ਵਾਅਦਾ ਹੈ। ਇਸ ਯੋਜਨਾ ਨੇ ਦੋ ਵੱਡੇ ਮੋਰਚਿਆਂ 'ਤੇ ਜਿੱਤ ਪ੍ਰਾਪਤ ਕੀਤੀ ਹੈ, ਪਿਛਲੀ ਕਾਂਗਰਸ ਸਰਕਾਰ ਦੀ ਮਾੜੀ ਗੁਣਵੱਤਾ ਨੂੰ ਖਤਮ ਕੀਤਾ ਹੈ ਅਤੇ ਦੇਸ਼ ਦੇ ਕਈ ਹੋਰ ਪ੍ਰਮੁੱਖ ਰਾਜਾਂ ਦੇ ਮੁਕਾਬਲੇ ਸਿਹਤ ਸਪਲਾਈ ਵਿੱਚ ਪੰਜਾਬ ਨੂੰ ਇੱਕ ਰੋਲ ਮਾਡਲ ਵਜੋਂ ਸਥਾਪਿਤ ਕੀਤਾ ਹੈ। ਪਿਛਲੀ ਕਾਂਗਰਸ ਸਰਕਾਰ ਦੀ 'ਉਡਾਣ' ਯੋਜਨਾ 'ਤੇ ਸਾਲਾਨਾ ਲਗਭਗ ₹40.55 ਕਰੋੜ ਖਰਚ ਹੋਏ ਸਨ। ਹਾਲਾਂਕਿ, ਉਹ ਸਪੱਸ਼ਟ ਤੌਰ 'ਤੇ ਕਹਿ ਰਹੀ ਹੈ ਕਿ ਪਿਛਲੀ ਕਾਂਗਰਸ ਸਰਕਾਰ ਦੀ 'ਉਡਾਣ' ਯੋਜਨਾ (ਜਿਸਦੀ ਕੀਮਤ ਲਗਭਗ ₹40.55 ਕਰੋੜ ਸਾਲਾਨਾ ਸੀ) ਅਧੀਨ ਪ੍ਰਦਾਨ ਕੀਤੇ ਗਏ ਪੈਡ ਘਟੀਆ, ਬਦਬੂਦਾਰ ਅਤੇ ਛੂਤ ਵਾਲੇ ਸਨ। ਇਹ ਪੈਸਾ ਕਾਗਜ਼ਾਂ 'ਤੇ ਖਰਚ ਕੀਤਾ ਗਿਆ ਸੀ, ਜਦੋਂ ਕਿ ਔਰਤਾਂ ਨੂ...
ਚੇਅਰਪਰਸਨ ਕਰਮਜੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਤਿਹਾਸਕ ਨਗਰ ਕੀਰਤਨ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ

ਚੇਅਰਪਰਸਨ ਕਰਮਜੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਤਿਹਾਸਕ ਨਗਰ ਕੀਰਤਨ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ

Local
ਹੁਸ਼ਿਆਰਪੁਰ, 20 ਨਵੰਬਰ :       ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਅਤੇ ਮਹਾਨ ਸ਼ਹਾਦਤ ਨੂੰ ਸਿਜਦਾ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇਤਿਹਾਸਕ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।    ਚੇਅਰਪਰਸਨ ਕਰਮਜੀਤ ਕੌਰ ਨੇ ਦੱਸਿਆ ਕਿ ਸ੍ਰੀਨਗਰ ਤੋਂ ਸ਼ੁਰੂ ਹੋਇਆ ਇਹ ਪਵਿੱਤਰ ਨਗਰ ਕੀਰਤਨ 21 ਨਵੰਬਰ ਨੂੰ ਪਠਾਨਕੋਟ ਰਾਹੀਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਵਿਚ ਦਾਖ਼ਲ ਹੋਵੇਗਾ, ਜਿਥੇ ਨਗਰ ਕੀਰਤਨ ਨੂੰ ਸ਼ਰਧਾ ਨਾਲ ਗਾਰਡ ਆਫ਼ ਆਨਰ ਦਿੱਤਾ ਜਾਵੇਗਾ। ਇਸ ਤੋਂ ਬਾਅਦ,ਨਗਰ ਕੀਰਤਨ ਉਸੇ ਦਿਨ ਦਸੂਹਾ ਅਤੇ ਗੜ੍ਹਦੀਵਾਲਾ ਵਿੱਚੋਂ ਲੰਘੇਗਾ ਅਤੇ ਗੁਰਦੁਆਰਾ ਸ਼੍ਰੀ ਰਾਮਪੁਰ ਖੇੜਾ ਵਿਖੇ ਰਾਤ ਦਾ ਪੜਾਅ ਕਰੇਗਾ।ਉਨ੍ਹਾਂ ਅੱਗੇ ਕਿਹਾ ਕਿ 22 ਨਵੰਬਰ ਦੀ ਸਵੇਰ ਨੂੰ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਤੋਂ ਰਵਾਨਾ ਹੋਵੇਗਾ ਅਤੇ ਭੂੰਗਾ, ਹਰਿਆਣਾ, ਹੁਸ਼ਿਆਰਪੁਰ, ਚੱਬੇਵਾਲ, ਮਾਹਿਲਪੁਰ ਅਤੇ ਗੜ੍ਹਸ਼ੰਕਰ ਹੁੰਦਾ ਹੋਇਆ ਸ੍ਰੀ ਅਨੰਦਪੁਰ ...
ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

Breaking News
ਧੂਰੀ (ਸੰਗਰੂਰ), 20 ਨਵੰਬਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸੂਬੇ ਦੇ 142 ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ।ਅੱਜ ਇੱਥੇ ਚੈੱਕ ਸੌਂਪਣ ਮੌਕੇ ਇਸ ਨੂੰ ਪੰਜਾਬ ਸਰਕਾਰ ਦਾ ਨਿਮਾਣਾ ਉਪਰਾਲਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਗਰੂ ਸਾਹਿਬ ਜੀ ਦੀ ਸ਼ਹਾਦਤ, ਮਹਾਨ ਜੀਵਨ ਅਤੇ ਫ਼ਲਸਫੇ ਦੇ ਅੱਗੇ ਇਹ ਯਤਨ ਬਹੁਤ ਮਾਮੂਲੀ ਹਨ ਪਰ ਪੰਜਾਬ ਸਰਕਾਰ ਗੁਰੂ ਸਾਹਿਬ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਆਪਣਾ ਫਰਜ਼ ਨਿਭਾਅ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਰਾਂਟਾਂ ਦੀ ਵਰਤੋਂ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੰਗਤ ਲਈ ਸਹੂਲਤਾਂ, ਪਵਿੱਤਰ ਅਸਥਾਨਾਂ ਦੇ ਆਉਣ-ਜਾਣ ਵਾਲੇ ਰਸਤਿਆਂ ਦੀ ਦਿੱਖ ਸੰਵਾਰਨਾ ਅਤੇ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ ਤਾਂ ਕਿ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ...
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਮੇਹਰੀਆ ਬਜ਼ਾਰ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ।

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਮੇਹਰੀਆ ਬਜ਼ਾਰ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ।

Local
ਫਾਜ਼ਿਲਕਾ 20 ਨਵੰਬਰ 2025…- ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਮੇਹਰੀਆ ਬਜ਼ਾਰ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੋਲਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਮੇਹਰੀਆ ਬਾਜ਼ਾਰ ਵਾਲੇ ਦੁਕਾਨਦਾਰਾਂ ਦੀ ਲੰਬੇ ਸਮੇਂ ਤੋਂ ਮੰਗੀ ਸੀ ਕਿ ਇਸ ਸੜਕ ਦਾ ਬਹੁਤ ਬੁਰਾ ਹੈ ਇਹ ਨਵੀਂ ਬਣਵਾਈ ਜਾਵੇ।ਵਿਧਾਇਕ ਸਵਨਾ ਨੇ ਕਿਹਾ ਕਿ ਲੋਕਾਂ ਨੂੰ ਮੰਗ ਨੂੰ ਪੂਰੀ ਕਰਦਿਆਂ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਘੰਟਾਘਰ ਬਾਜ਼ਾਰ ਜਿੱਥੋਂ ਮੇਹਰੀਆ ਬਾਜ਼ਾਰ ਸ਼ੁਰੂ ਹੁੰਦਾ ਹੈ ਉੱਥੋਂ ਲੈ ਕੇ ਪਟਵਾਰ ਦਫ਼ਤਰ ਤੱਕ ਇਹ ਸੜਕ ਨਵੀਂ ਬਣਾਈ ਜਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਤੇ ਥੋੜ੍ਹੇ ਦਿਨਾਂ ਤੱਕ ਹੀ ਇਹ ਸੜਕ ਬਣ ਕੇ ਤਿਆਰ ਹੋ ਜਾਵੇਗੀ।ਉਨ੍ਹਾਂ ਕਿਹਾ ਕਿ ਸਾਡੇ ਮੇਹਰੀਆ ਬਾਜ਼ਾਰ ਦੇ ਦੁਕਾਨਦਾਰਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਬਹੁਤ ਵਾਰ ਉਨ੍ਹਾਂ ਨੇ ਮੇਰੇ ਧਿਆਨ ਵਿੱਚ ਲਿਆਂਦਾ ਕਿ ਇਹ ਸੜਕ ਨਵੀਂ ਬਣਾਈ ਜਾਵੇ ਤੇ ਅੱਜ ਇਨ੍ਹਾਂ ਦੁਕਾਨਦਾਰਾਂ ਦੀ ਇਹ ਮੰਗ ਪੂਰੀ ਹੋ ਗਈ ਹ...