ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 30 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕੀਤੀ।
ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਜੀ ਨੇ ਮੈਨੂੰ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਬਾਰੇ ਪੁੱਛਿਆ ਅਤੇ ਪੁੱਛਿਆ ਕਿ ਸਾਨੂੰ ਚੋਣ ਜ਼ਾਬਤੇ ਕਾਰਨ ਜਾਂ ਕੇਂਦਰ ਸਰਕਾਰ ਦੇ ਦਬਾਅ ਕਾਰਨ ਕੋਈ ਸਮੱਸਿਆ ਤਾਂ ਨਹੀਂ ਆ ਰਹੀ ਹੈ। ਮੈਂ ਉਨ੍ਹਾਂ ਨੂੰ ਦੱਸਿਆ ਕਿ ਸਭ ਕੁਝ ਸੁਚਾਰੂ ਅਤੇ ਵਧੀਆ ਢੰਗ ਨਾਲ ਚੱਲ ਰਿਹਾ ਹੈ। ਅਸੀਂ ਆਪਣੇ ਹਿੱਸੇ ਦੀ 130 ਲੱਖ ਮੀਟ੍ਰਿਕ ਟਨ ਕਣਕ ਕੇਂਦਰ ਨੂੰ ਦੇਣ ਲਈ ਤਿਆਰ ਹਾਂ। ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ।
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਆਪਣੇ ਗੁਜਰਾਤ ਅਤੇ ਅਸਾਮ ਦੇ ਦੌਰਿਆਂ ਅਤੇ ਪੰਜਾਬ ਵਿੱਚ ਉਨ੍ਹਾਂ ਦੇ ਚੋਣ ਪ੍ਰਚਾਰ ਬਾਰੇ ਜਾਣੂ ਕਰਵਾਇਆ। ਮੈਂ ਉਨ੍ਹਾਂ ਨੂੰ ਦੱਸਿਆ ਕਿ ਸਾਨ...








