Monday, November 10Malwa News
Shadow

Tag: punjab news

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

Hot News
ਚੰਡੀਗੜ੍ਹ 11 ਅਕਤੂਬਰ 2025:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਰਬਾਡੋਸ ਵਿਖੇ ਹੋਈ 68ਵੀਂ ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ (ਸੀ.ਪੀ.ਏ.) ਜਨਰਲ ਅਸੈਂਬਲੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਸਦੀ ਲਚਕੀਲੇਪਣ ਅਤੇ ਰਾਸ਼ਟਰਮੰਡਲ ਦੇ ਵਿਸ਼ਵਵਿਆਪੀ ਪ੍ਰਭਾਵ ਬਾਰੇ ਮਹੱਤਵਪੂਰਨ ਵਿਚਾਰ-ਵਟਾਂਦਰੇ ਕੀਤੇ। ਉਨ੍ਹਾਂ ਕਿਹਾ ਕਿ ਉਹ ਸਾਡੇ ਸਾਂਝੇ ਭਵਿੱਖ ਨੂੰ ਆਕਾਰ ਦੇਣ ਵਾਲੇ ਵਿਲੱਖਣ ਵਿਚਾਰਾਂ ਲਈ ਧੰਨਵਾਦੀ ਹਨ। -----------...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 8 ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 8 ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 11 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਇੱਕ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਤਿੰਨ ਕਾਰਕੁਨਾਂ ਨੂੰ ਅੱਠ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹੇਸ਼ ਉਰਫ਼ ਆਸ਼ੂ ਮਸੀਹ ਅਤੇ ਅੰਗਰੇਜ ਸਿੰਘ ਦੋਵੇਂ ਵਾਸੀ ਪਿੰਡ ਮਾੜੀ ਮੇਘਾ, ਤਰਨ ਤਾਰਨ ਅਤੇ ਅਰਸ਼ਦੀਪ ਸਿੰਘ ਵਾਸੀ ਭਿਖੀਵਿੰਡ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਮੈਗਜ਼ੀਨਾਂ ਸਮੇਤ ਤਿੰਨ 9 ਐਮਐਮ ਪਿਸਤੌਲ ਅਤੇ ਪੰਜ .30 ਬੋਰ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉ...
ਪੰਜਾਬ ਸਰਕਾਰ ਨੇ 2000 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੀਆਂ ਮੁੱਖ ਸਰਕਾਰੀ ਇਮਾਰਤਾਂ ਦੀ ਉਸਾਰੀ ਦੇ ਕਾਰਜ ਵਿੱਚ ਤੇਜ਼ੀ ਲਿਆਂਦੀ

ਪੰਜਾਬ ਸਰਕਾਰ ਨੇ 2000 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੀਆਂ ਮੁੱਖ ਸਰਕਾਰੀ ਇਮਾਰਤਾਂ ਦੀ ਉਸਾਰੀ ਦੇ ਕਾਰਜ ਵਿੱਚ ਤੇਜ਼ੀ ਲਿਆਂਦੀ

Hot News
ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜਨਤਕ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਉੱਚ-ਗੁਣਵੱਤਾ ਵਾਲੇ ਮਿਆਰਾਂ ਅਤੇ ਪਾਰਦਰਸ਼ਤਾ ਨਾਲ ਫੰਡਾਂ ਦੀ ਵਰਤੋਂ ਕਰਦਿਆਂ ਸਾਰੇ ਕਾਰਜਸ਼ੀਲ ਪ੍ਰੋਜੈਕਟਾਂ ਨੂੰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਉਣ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਲੋਕ ਨਿਰਮਾਣ ਮੰਤਰੀ ਨੇ ਸੂਬੇ ਭਰ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਲਈ ਲੋਕ ਨਿਰਮਾਣ ਵਿਭਾਗ ਵੱਲੋਂ ਚਲਾਏ ਜਾ ਰਹੇ ਵਿਆਪਕ ਇਮਾਰਤੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ 2097.03 ਕਰੋੜ ਰੁਪਏ ਦੇ ਪ੍ਰੋਜੈਕਟ ਨਿਰਮਾਣ ਦੇ ਵੱਖ-ਵੱਖ ਪੜਾਵਾਂ 'ਤੇ ਹਨ, ਜਿਨ੍ਹਾਂ ਵਿੱਚੋਂ 915.55 ਕਰੋੜ ਰੁਪਏ ਪਹਿਲਾਂ ਹੀ ਕਾਰਜਕਾਰੀ ਏਜੰਸੀਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਦ...
ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀ.ਜੀ.ਪੀ. ਚੰਡੀਗੜ੍ਹ ਤੋਂ ਰਿਪੋਰਟ ਤਲਬ

ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀ.ਜੀ.ਪੀ. ਚੰਡੀਗੜ੍ਹ ਤੋਂ ਰਿਪੋਰਟ ਤਲਬ

Hot News
ਚੰਡੀਗੜ੍ਹ, 11। ਅਕਤੂਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਵਲੋਂ ਚੰਡੀਗੜ੍ਹ ਵਿੱਚ ਬੀਤੇ ਦਿਨੀਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ  ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਅਖ਼ਬਾਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜਿਸ  'ਤੇ ਕਾਰਵਾਈ ਕਰਦਿਆਂ ਉਨ੍ਹਾਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ਸਬੰਧੀ ਰਿਪੋਰਟ ਅਤੇ ਮ੍ਰਿਤਕ ਅਧਿਕਾਰੀ ਦੇ ਸੁਸਾਇਡ ਨੋਟ ਅਤੇ ਉਨ੍ਹਾਂ ਦੀ ਪਤਨੀ ਅਮਨੀਤ ਕੌਰ ਵਲੋਂ ਦਿੱਤੀ ਗਈ ਸ਼ਿਕਾਇਤ ਉਤੇ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਏ.ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਰਾਹੀਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ 13 ਅਕਤੂਬਰ 2025 ਨੂੰ ਪੇਸ਼ ਕਰਨ।ਇਸ ਦੇ ਨਾਲ ਹੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵ...
ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮਾਲਵਾ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮਾਲਵਾ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ

Hot News
ਚੰਡੀਗੜ੍ਹ, 11 ਅਕਤੂਬਰ:- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਕੈਬਨਿਟ ਸਾਥੀਆਂ ਨਾਲ ਪੰਜ ਜ਼ਿਲ੍ਹਿਆਂ - ਫਰੀਦਕੋਟ, ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਮੀਟਿੰਗਾਂ ਦੀ ਅਗਵਾਈ ਕੀਤੀ। ਇਹਨਾਂ ਮੀਟਿੰਗਾਂ ਵਿੱਚ ਮਾਲਵਾ  ਦੇ ਫਰੀਦਕੋਟ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਬਾਰੇ ਚਰਚਾ ਕੀਤੀ ਗਈ। ਫਰੀਦਕੋਟ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ, ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਸੱਭਿਆਚਾਰਕ ਅਤੇ ਸੈਰ-ਸਪਾਟਾ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ ਸੱਭਿਆਚਾਰਕ ਅਤੇ ਸੈਰ-ਸਪਾਟਾ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਮਾਲਵਾ ਖੇਤਰ ਤੋਂ ਦੋ ਨਗਰ ਕੀਰਤਨ ਸਜਾਏ ਜਾਣਗੇ। ਇ...
ਵਿਰੋਧੀ ਪਾਰਟੀਆਂ ਲੋਕਾਂ ਅਤੇ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਮੁੱਖ ਮੰਤਰੀ

ਵਿਰੋਧੀ ਪਾਰਟੀਆਂ ਲੋਕਾਂ ਅਤੇ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਮੁੱਖ ਮੰਤਰੀ

Hot News
ਰਾਮਪੁਰਾ ਫੂਲ (ਬਠਿੰਡਾ), 11 ਅਕਤੂਬਰ:- ਪੰਜਾਬ ਸਰਕਾਰ ਵਿਰੁੱਧ ਗੁਮਰਾਹਕੁੰਨ ਪ੍ਰਚਾਰ ਲਈ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਅਤੇ ਬਦਲਾਖੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੇ ਹਨ। ਇੱਥੇ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਗੂ ਸੂਬੇ ਦੀ ਸੇਵਾ ਕਰਨ ਦੀ ਬਜਾਏ ਸਾਡੇ ਵੱਖ-ਵੱਖ ਲੋਕ-ਪੱਖੀ ਉਪਰਾਲਿਆਂ ਲਈ ਸਾਨੂੰ ਸਬਕ ਸਿਖਾਉਣ ਦੇ ਉਦੇਸ਼ ਨਾਲ ਸੱਤਾ ਵਿੱਚ ਵਾਪਸੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬੇ ਜਾਂ ਇਸ ਦੇ ਲੋਕਾਂ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ, ਸਗੋਂ ਉਹ ਸਿਰਫ਼ ਆਮ ਆਦਮੀ ਦੀ ਆਵਾਜ਼ ਦਬਾਉਣ ਲਈ ਸੱਤਾ ਹਥਿਆਉਣਾ ਚਾਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਖ਼ਜ਼ਾਨੇ ਦੀ ਵੱਡੀ ਲੁੱਟ ਕੀ...
ਮੁੱਖ ਮੰਤਰੀ ਵੱਲੋਂ ਯੁਵਕ ਮੇਲਿਆਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਯੁਵਕ ਮੇਲਿਆਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਵਕਾਲਤ

Hot News
ਬਰਨਾਲਾ, 11 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਦੇਸ਼ ਅਤੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਰਾਬਰ ਦੇ ਭਾਈਵਾਲ ਬਣਾਇਆ ਜਾ ਸਕੇ। ਐਸ.ਡੀ. ਕਾਲਜ, ਬਰਨਾਲਾ ਵਿਖੇ ਕਰਵਾਏ ਗਏ ਖੇਤਰੀ ਯੁਵਕ ਮੇਲੇ ਵਿੱਚ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਅਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹੋਰ ਇਨਕਲਾਬੀ ਨਾਇਕਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨ ਨਾਇਕਾਂ ਦੇ ਆਦਰਸ਼ ਅਤੇ ਕੁਰਬਾਨੀਆਂ ਅੱਜ ਦੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਵਾਸਤੇ ਪ੍ਰੇਰਿਤ ਕਰਨ ਲਈ ਮਾਰਗਦਰਸ਼ਕ ਵਜੋਂ ਕੰਮ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ, ਉਥੇ ਦੂਜੇ ਪਾਸੇ ਉਨ੍ਹਾਂ...
ਆਪਣੇ ਚਹੇਤੇ ਅਫ਼ਸਰਾਂ ਖ਼ਿਲਾਫ਼ ਮੁਕੱਦਮਾ ਚਲਾ ਕੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਓ- ਮੁੱਖ ਮੰਤਰੀ ਵੱਲੋਂ ਹਰਿਆਣਾ ਦੇ ਆਪਣੇ ਹਮਰੁਤਬਾ ਨੂੰ ਅਪੀਲ

ਆਪਣੇ ਚਹੇਤੇ ਅਫ਼ਸਰਾਂ ਖ਼ਿਲਾਫ਼ ਮੁਕੱਦਮਾ ਚਲਾ ਕੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਓ- ਮੁੱਖ ਮੰਤਰੀ ਵੱਲੋਂ ਹਰਿਆਣਾ ਦੇ ਆਪਣੇ ਹਮਰੁਤਬਾ ਨੂੰ ਅਪੀਲ

Local
ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਨੂੰ ਬਚਾਉਣ ਦੀ ਬਜਾਏ ਮਰਹੂਮ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਵੱਲੋਂ ਖੁਦਕੁਸ਼ੀ ਨੋਟ ਵਿੱਚ ਦੱਸੇ ਸਾਰੇ ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਅੱਜ ਇੱਥੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਭਾਰਤ ਸਰਕਾਰ ਅਤੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਦੁਖੀ ਪਰਿਵਾਰ ਦੇ ਨਾਲ ਖੜ੍ਹੇ ਹੋਣ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਦੀ ਬਜਾਏ, ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਮੁੱਦਾ ਪੰਜਾਬ ਦੇ ਰਾਜਪਾਲ, ਜੋ ਕਿ ਚੰਡੀਗੜ੍ਹ ਦੇ ਮੁੱਖ ਪ੍ਰਸ਼ਾਸਕ ਵੀ ਹਨ, ਕੋਲ ਵੀ ਉਠਾਇਆ ਹੈ ਕਿ ਵਾਈ ਪੂਰਨ ਕੁਮਾਰ ਵੱਲੋਂ ਆਪਣੇ ਸੁਸਾਈਡ ਨੋਟ ਵਿੱਚ ਦੱਸੇ ਅਧਿਕਾਰੀਆਂ...
641 ਕਰੋੜ ਦੀ ‘ਗ੍ਰੀਨ ਪਾਵਰ ਕ੍ਰਾਂਤੀ! ਨਾਭਾ ਪਾਵਰ ਨਾਲ ਮਾਨ ਸਰਕਾਰ ਦਾ ਕਲੀਨ ਐਨਰਜੀ ਵਿਜ਼ਨ, 24×7 ਸਸਤੀ ਬਿਜਲੀ ਅਤੇ ਹਜ਼ਾਰਾਂ ਨੌਕਰੀਆਂ

641 ਕਰੋੜ ਦੀ ‘ਗ੍ਰੀਨ ਪਾਵਰ ਕ੍ਰਾਂਤੀ! ਨਾਭਾ ਪਾਵਰ ਨਾਲ ਮਾਨ ਸਰਕਾਰ ਦਾ ਕਲੀਨ ਐਨਰਜੀ ਵਿਜ਼ਨ, 24×7 ਸਸਤੀ ਬਿਜਲੀ ਅਤੇ ਹਜ਼ਾਰਾਂ ਨੌਕਰੀਆਂ

Punjab Development
ਚੰਡੀਗੜ੍ਹ, 11 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਫ਼ ਊਰਜਾ ਦੇ ਖੇਤਰ ਵਿੱਚ ਨਵੀਂ ਮਿਸਾਲ ਕਾਇਮ ਕਰ ਰਹੀ ਹੈ। ਸਾਫ਼ ਊਰਜਾ ਨੂੰ ਸੂਬੇ ਦੀ ਤਰੱਕੀ ਦਾ ਮੁੱਖ ਆਧਾਰ ਬਣਾ ਕੇ ਸਰਕਾਰ ਵਾਤਾਵਰਣ ਦੀ ਰਾਖੀ ਕਰ ਰਹੀ ਹੈ ਅਤੇ ਲੱਖਾਂ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਕਰ ਰਹੀ ਹੈ। ਇਸ ਦਿਸ਼ਾ ਵਿੱਚ, ਨਾਭਾ ਪਾਵਰ ਲਿਮਟਿਡ (ਐਨ.ਪੀ.ਐਲ.) ਦੀ ₹641 ਕਰੋੜ ਦੀ ਬਿਜਲੀ ਉਤਪਾਦਨ ਪ੍ਰੋਜੈਕਟ ਪੰਜਾਬ ਦੀ ਹਰੀ ਕ੍ਰਾਂਤੀ ਵਿੱਚ ਇੱਕ ਚਮਕਦਾ ਸਿਤਾਰਾ ਹੈ। ਇਹ ਪ੍ਰੋਜੈਕਟ ਸਸਤੀ ਅਤੇ ਸਾਫ਼ ਬਿਜਲੀ ਦੇ ਨਾਲ-ਨਾਲ 500 ਨੌਕਰੀਆਂ ਲਿਆਏਗਾ, ਜਿਸ ਨਾਲ ਪੰਜਾਬ ਦਾ ਭਵਿੱਖ ਸਾਫ਼ ਅਤੇ ਖੁਸ਼ਹਾਲ ਬਣੇਗਾ। ਹਾਲ ਹੀ ਵਿੱਚ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦੇ ਨਾਲ, ਪੰਜਾਬ ਸਾਫ਼ ਊਰਜਾ ਸਮਰੱਥਾ ਹਾਸਲ ਕਰਨ ਦੇ ਰਾਹ 'ਤੇ ਤੇਜ਼ੀ ਨਾਲ ਵੱਧ ਰਿਹਾ ਹੈ, ਜੋ ਸੂਬੇ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਅਤੇ ਲਗਾਤਾਰ ਵਿਕਾਸ ਦੀ ਗਾਰੰਟੀ ਦੇਵੇਗਾ। ਨਾਭਾ ਪਾਵਰ ਲਿਮਟਿਡ, ਜੋ ਲਾਰਸਨ ਐਂਡ ਟੂਬਰੋ (ਐਲ.ਐਂਡ.ਟੀ.) ਦੀ ਪੂਰੀ ਮਾਲਕੀ ਵਾਲੀ ਕੰਪਨੀ ਹੈ, ਨੇ ਪਟਿਆਲਾ ਦੇ ਰਾਜਪੁਰਾ ਵਿਖੇ ਆਪਣੇ 1,400 ਮੈਗਾਵਾਟ ਦ...
ਪੰਜਾਬ ਸਰਕਾਰ ਨੇ 5,000 ਕਰੋੜ ਰੁਪਏ ਦਾ ਰੌਸ਼ਨ ਪੰਜਾਬ’ ਮਿਸ਼ਨ ਕੀਤਾ ਸ਼ੁਰੂ : ਹਰ ਘਰ ਨੂੰ 24 ਘੰਟੇ ਮਿਲੇਗੀ ਬਿਜਲੀ

ਪੰਜਾਬ ਸਰਕਾਰ ਨੇ 5,000 ਕਰੋੜ ਰੁਪਏ ਦਾ ਰੌਸ਼ਨ ਪੰਜਾਬ’ ਮਿਸ਼ਨ ਕੀਤਾ ਸ਼ੁਰੂ : ਹਰ ਘਰ ਨੂੰ 24 ਘੰਟੇ ਮਿਲੇਗੀ ਬਿਜਲੀ

Punjab Development
ਚੰਡੀਗੜ੍ਹ,11 ਅਕਤੂਬਰ : ਪੰਜਾਬ ਸਰਕਾਰ ਨੇ 'ਰੌਸ਼ਨ ਪੰਜਾਬ' ਮਿਸ਼ਨ ਤਹਿਤ 5,000 ਕਰੋੜ ਰੁਪਏ ਦੇ ਬਿਜਲੀ ਟਰਾਂਸਮਿਸ਼ਨ ਅਤੇ ਵੰਡ ਕਾਰਜਾਂ ਦੀ ਇਤਿਹਾਸਕ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਲੰਧਰ ਵਿੱਚ ਇਸ ਮਹੱਤਵਾਕਾਂਸ਼ੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਇੱਕ ਨਵੀਂ ਕ੍ਰਾਂਤੀ ਆਈ। ਇਸ ਇਤਿਹਾਸਕ ਮੌਕੇ 'ਤੇ ਹਜ਼ਾਰਾਂ ਲੋਕ ਮੌਜੂਦ ਸਨ, ਅਤੇ ਇਸ ਐਲਾਨ ਦਾ ਸੂਬੇ ਭਰ ਵਿੱਚ ਸਵਾਗਤ ਕੀਤਾ ਗਿਆ। ਇਹ ਪਹਿਲ 'ਆਪ' ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਇੱਕ ਮੁੱਖ ਹਿੱਸਾ ਹੈ, ਜੋ ਸੂਬੇ ਦੇ ਹਰ ਨਾਗਰਿਕ ਨੂੰ ਬਿਹਤਰ ਜੀਵਨ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕੈਬਨਿਟ ਮੰਤਰੀਆਂ, ਵਿਧਾਇਕਾਂ, ਪੰਜਾਬ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਸਥਾਨਕ ਜਨ ਪ੍ਰਤੀਨਿਧੀਆਂ ਨੇ ਵੀ ਸ਼ਾਨਦਾਰ ਸਮਾਰੋਹ ਵਿੱਚ ਸ਼ਿਰਕਤ ਕੀਤੀ। ਇਹ ਨਿਵੇਸ਼ ਸੂਬੇ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਬਿਜਲੀ ਪ੍ਰੋਜੈਕਟ ਵਜੋਂ ਇਤਿਹਾਸ ਰਚੇਗਾ ਅਤੇ ਪੰਜਾਬ ਨੂੰ ਊਰਜਾ ਸਵੈ-ਨਿਰਭਰਤਾ ਨਾਲ ਸਸ਼ਕ...