Tuesday, August 11Malwa News
Shadow

Tag: punjab news

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 14 ਜੁਲਾਈ 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲਿਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਏ.ਐਸ.ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏ.ਐਸ.ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ  ਪੇਸ਼ ਕਰਨ ਬਦਲੇ ਉ...
’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

Punjab Development
ਚੰਡੀਗੜ੍ਹ; 13 ਜੁਲਾਈ : ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੂਰੇ ਸੂਬੇ ਦੀਆਂ ਮਹਿਲਾਵਾਂ ਵਿੱਚ ਉਤਸ਼ਾਹ ਦੀ ਨਵੀਂ ਲਹਿਰ ਪੈਦਾ ਕਰ ਦਿੱਤੀ ਹੈ। ਕਈ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਯੋਜਨਾ ਦੀ ਰਕਮ ਪਹੁੰਚ ਚੁੱਕੀ ਹੈ, ਜਦਕਿ ਹੋਰ ਮਹਿਲਾਵਾਂ ਵੀ ਰਕਮ ਮਿਲਣ ਦੀ ਉਡੀਕ ਕਰ ਰਹੀਆਂ ਹਨ। ਪੰਜਾਬ ਦੀਆਂ ਹਜ਼ਾਰਾਂ ਮਹਿਲਾਵਾਂ ਲਈ ਇਹ ਪਹਿਲੀ ਰਕਮ ਸਿਰਫ਼ ਆਰਥਿਕ ਸਹਾਇਤਾ ਤੋਂ ਕਿਤੇ ਵੱਧ ਹੈ। ਇਹ ਸਾਲਾਂ ਤੋਂ ਅਧੂਰੀਆਂ ਰਹੀਆਂ ਇੱਛਾਵਾਂ ਪੂਰੀਆਂ ਕਰਨ, ਬੱਚਿਆਂ ਦੀ ਸਿੱਖਿਆ ਵਿੱਚ ਸਹਿਯੋਗ ਦੇਣ, ਆਪਣੀ ਸਿਹਤ ਦਾ ਬਿਹਤਰ ਧਿਆਨ ਰੱਖਣ ਅਤੇ ਸਭ ਤੋਂ ਵੱਧ ਆਪਣੇ ਹੀ ਬੈਂਕ ਖ਼ਾਤੇ ਵਿੱਚ ਸਿੱਧੇ ਪੈਸੇ ਆਉਣ ਨਾਲ ਮਿਲਣ ਵਾਲੇ ਸਨਮਾਨ ਦਾ ਅਨੁਭਵ ਕਰਨ ਦਾ ਮੌਕਾ ਹੈ। ਪਿੰਡ ਅਦਾਲਤਪੁਰ ਦੀ 40 ਸਾਲਾ ਗਗਨਦੀਪ ਕੌਰ ਆਪਣੇ ਖ਼ਾਤੇ ਵਿੱਚ ਰਕਮ ਆਉਣ ਨਾਲ ਬਹੁਤ ਖ਼ੁਸ਼ ਹਨ। ਉਨ੍ਹਾਂ ਨੇ ਕਿਹਾ, “ਮੇਰੇ ਖ਼ਾਤੇ ਵਿੱਚ ₹3,000 ਆਏ ਹਨ। ਮੈਂ ਅਜੇ ਤੱਕ ਇਹ ਰਕਮ ਖ਼ਰਚ ਨਹੀਂ ਕੀਤੀ ਕਿਉਂਕਿ ਮੈਂ ਇਸਨੂੰ ਸਿਰਫ਼ ਆਪਣੇ ਪੁੱਤਰ ’ਤੇ ਖ਼ਰਚ ਕਰਨਾ ਚਾਹੁੰਦੀ ਹਾਂ। ਉਹ ਜੋ ਵੀ ਮੰਗੇਗਾ, ਮੈਂ ਆਪਣੇ ਪੈ...
ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ

ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ

Hot News
ਚੰਡੀਗੜ੍ਹ, 13 ਜੁਲਾਈ: ਪੰਜਾਬ ਸਰਕਾਰ ਸੂਬੇ ਵਿੱਚ 62 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸੈਰ ਸਪਾਟਾ ਅਤੇ ਵਿਰਾਸਤੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਸਥਾਪਤ ਕਰ ਰਹੀ ਹੈ ਤਾਂ ਜੋ ਸੈਰ ਸਪਾਟੇ ਨੂੰ ਹੁਲਾਰਾ ਦਿੱਤਾ ਜਾ ਸਕੇ, ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਿਆ ਜਾ ਸਕੇ ਅਤੇ ਆਰਥਿਕ ਵਿਕਾਸ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ। ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਰੀਆਂ ਕਾਰਜਕਾਰੀ ਏਜੰਸੀਆਂ ਨੂੰ ਉੱਚ ਗੁਣਵੱਤਾ ਦੇ ਮਾਪਦੰਡਾਂ ਨੂੰ ਕਾਇਮ ਰੱਖਦਿਆਂ ਇਨ੍ਹਾਂ ਪ੍ਰਾਜੈਕਟਾਂ ਦੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੈਲਾਨੀਆਂ ਲਈ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਹੋਵੇਗਾ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਹੋਵੇਗੀ ਅਤੇ ਰੁਜ਼ਗਾਰ ਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ...
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ‘ਚ ਭਗਵਾਨਪੁਰਾ ਨਗਰ ਦੇ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ‘ਚ ਭਗਵਾਨਪੁਰਾ ਨਗਰ ਦੇ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

Hot News
ਸੁਨਾਮ, 13 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਭਗਵਾਨਪੁਰਾ ਨਗਰ ਦੇ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ 'ਤੇ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਪਾਰਟੀ 'ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਗਵਾਨਪੁਰਾ ਨਗਰ ਉਨ੍ਹਾਂ ਲਈ ਸਿਰਫ਼ ਇੱਕ ਇਲਾਕਾ ਨਹੀਂ, ਸਗੋਂ ਆਪਣੇ ਪਰਿਵਾਰ ਵਾਂਗ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਨਗਰ ਵਸਾਇਆ ਗਿਆ ਸੀ ਤਾਂ ਸਥਾਨਕ ਲੋਕਾਂ ਨੇ ਆਪਸੀ ਸਹਿਮਤੀ ਨਾਲ ਇਸ ਦਾ ਨਾਮ "ਭਗਵਾਨਪੁਰਾ" ਰੱਖਿਆ ਸੀ ਅਤੇ ਉਦੋਂ ਤੋਂ ਹੀ ਇਸ ਇਲਾਕੇ ਨਾਲ ਉਨ੍ਹਾਂ ਦਾ ਗੂੜ੍ਹਾ ਰਿਸ਼ਤਾ ਬਣਿਆ ਹੋਇਆ ਹੈ। ਅਮਨ ਅਰੋੜਾ ਨੇ ਕਿਹਾ ਕਿ ਅੱਜ ਭਗਵਾਨਪੁਰਾ ਦੇ ਦਰਜਨਾਂ ਪ...
‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਗਿੱਦੜਬਾਹਾ ਵਿਖੇ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 72 ਯੋਗ ਕਲਾਸਾਂ – ਜ਼ਿਲ੍ਹਾ ਯੋਗ ਕੋਆਰਡੀਨੇਟਰ

‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਗਿੱਦੜਬਾਹਾ ਵਿਖੇ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 72 ਯੋਗ ਕਲਾਸਾਂ – ਜ਼ਿਲ੍ਹਾ ਯੋਗ ਕੋਆਰਡੀਨੇਟਰ

Local
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 13 ਜੁਲਾਈ: ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਗਿੱਦੜਬਾਹਾ ਵਿਖੇ ਰੋਜ਼ਾਨਾ ਸਵੇਰੇ ਅਤੇ ਸ਼ਾਮ 72 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਕੁੱਲ 17,067 ਮੈਂਬਰ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ, ਇਹ ਜਾਣਕਾਰੀ ਜ਼ਿਲ੍ਹੇ ਦੇ ਜ਼ਿਲ੍ਹੇ ਦੇ ਯੋਗ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਦਿੱਤੀ। ਵਧੇਰੇ ਜਾਣਕਾਰੀ ਦਿੰਦਿਆਂ ਯੋਗ ਕੋਆਰਡੀਨੇਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਗਿੱਦੜਬਾਹਾ ਦੀਆਂ ਵੱਖ-ਵੱਖ ਥਾਵਾਂ ’ਤੇ 15 ਯੋਗ ਟ੍ਰੇਨਰਾਂ ਵੱਲੋਂ ਮੁਫ਼ਤ ਯੋਗਾ ਕਲਾਸਾਂ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਲਗਾ ਕੇ ਬਿਮਾਰੀਆਂ ਤੋਂ ਨਿਜ਼ਾਤ ਦਵਾਈ ਜਾ ਰਹੀ ਹੈ। ਇਸ ਪ੍ਰੋਜੈਕਟ ਅਧੀਨ ਬੱਚੇ, ਬਜ਼ੁਰਗ, ਔਰਤਾਂ, ਪੁਰਸ਼ ਹਰ ਵਰਗ ਦੇ ਲੋਕਾਂ ਨੂ...
ਡਿਪਟੀ ਕਮਿਸ਼ਨਰ ਵਲੋੱ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਵਲੋੱ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਕੀਤੀ ਮੀਟਿੰਗ

Local
ਸ੍ਰੀ ਮੁਕਤਸਰ ਸਾਹਿਬ 13 ਜੁਲਾਈ                   ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤੇ ਉਹਨਾਂ ਨੂੰ ਸਰਕਾਰੀ ਵਿਭਾਗਾਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਇਹ ਜਾਣਕਾਰੀ  ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਸਾਂਝੀ ਕੀਤੀ। ਇਸ ਮੌਕੇ ਤੇ ਪ੍ਰੋਫੈਸਰ ਆਸ਼ੂਤੋਸ਼ ਮੈਂਬਰ ਪੰਜਾਬ ਡਿਵੈਲਪਮੈਂਟ ਕਮਿਸ਼ਨ ਵੀ ਮੌਜੂਦ ਸਨ।                 ਮੀਟਿੰਗ ਦੌਰਾਨ ਪ੍ਰੋਫੈਸਰ ਆਸੂਤੋਸ਼ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ੋ ਵੀ ਵਪਾਰੀਆਂ ਨਾਲ ਸਬੰਧਿਤ ਸ਼ਿਕਾਇਤਾ ਪ੍ਰਾਪਤ ਹੁੰਦੀਆਂ ਹਨ, ਇਹਨਾਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਤਾਂ ਜੋ ਵਪਾਰੀਆਂ, ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇ਼ਸ਼ਾਨੀ ਪੇਸ਼ ਨਾ ਆਵੇ। ਉਹਨਾਂ ਅੱਗੇ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਜ਼ਿਲ੍ਹਾ ਪੱਧਰ ਤੇ ਹੱਲ ਨਹੀਂ ਹੋ ਸਕਦੀਆਂ, ਉਹਨਾਂ ਸਮੱਸਿਆਵਾਂ ਨੂੰ ਮੁੱਖ ਦਫਤਰ ਪੱਧਰ ਤੇ ਹੱਲ ਕਰਵਾਇਆ ਜਾਵੇਗਾ।               ਇਸ ਮੌਕੇ ਡਿਪ...
ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਦੀਆਂ ਅਗਾਂਹਵਧੂ ਕਿਸਾਨ ਬੀਬੀਆਂ ਨੂੰ ਮਿਲਿਆ ਰਾਜ-ਪੱਧਰੀ ਸਨਮਾਨ

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਦੀਆਂ ਅਗਾਂਹਵਧੂ ਕਿਸਾਨ ਬੀਬੀਆਂ ਨੂੰ ਮਿਲਿਆ ਰਾਜ-ਪੱਧਰੀ ਸਨਮਾਨ

Local
ਰੂਪਨਗਰ, 13 ਜੁਲਾਈ: ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਆਧੁਨਿਕ ਖੇਤੀ ਤਕਨੀਕਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦੋਂ ਕੇਂਦਰ ਦੀ ਸਿਫ਼ਾਰਸ਼ 'ਤੇ ਜ਼ਿਲ੍ਹੇ ਦੀਆਂ ਦੋ ਅਗਾਂਹਵਧੂ ਕਿਸਾਨ ਬੀਬੀਆਂ ਨੂੰ ਰਾਜ-ਪੱਧਰੀ ਸਨਮਾਨ ਨਾਲ ਨਿਵਾਜਿਆ ਗਿਆ। ਇਹ ਸਨਮਾਨ ਪੇਂਡੂ ਖੇਤਰ ਦੀਆਂ ਮਹਿਲਾਵਾਂ ਦੀ ਮਿਹਨਤ, ਦ੍ਰਿੜ੍ਹ ਇੱਛਾ-ਸ਼ਕਤੀ ਅਤੇ ਖੇਤੀਬਾੜੀ ਵਿੱਚ ਉਨ੍ਹਾਂ ਦੇ ਵਧਦੇ ਯੋਗਦਾਨ ਦਾ ਪ੍ਰਤੀਕ ਹੈ। ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਸਤਬੀਰ ਸਿੰਘ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਗਿਆਨਕ ਜਾਣਕਾਰੀ, ਤਕਨੀਕੀ ਸਲਾਹ ਅਤੇ ਸਿਖਲਾਈ ਰਾਹੀਂ ਕਿਸਾਨਾਂ ਨੂੰ ਆਧੁਨਿਕ ਖੇਤੀ ਅਪਣਾਉਣ ਲਈ ਲਗਾਤਾਰ ਪ੍ਰੇਰਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਰਹਿਨੁਮਾਈ ਸਦਕਾ ਕਈ ਕਿਸਾਨ ਅਤੇ ਕਿਸਾਨ ਬੀਬੀਆਂ ਖੇਤੀ ਅਤੇ ਸਹਾਇਕ ਧੰਦਿਆਂ ਵਿੱਚ ਸਫ਼ਲਤਾ ਹਾਸਲ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਹਾਦਰਪੁਰ ਪਿੰਡ ਦੀ ਸ਼੍ਰੀਮਤੀ ਕੁਲਦੀਪ ਕੌਰ, ਜੋ ਆਰ.ਐੱਸ. ਡੇਅਰੀ ਫਾਰਮ ...
ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

Hot News
*ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 13 ਜੁਲਾਈ:*ਪੰਜਾਬ ਦੇ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਅਤੇ ਭੂਮੀ ਅਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੁਆਬਾ ਖੇਤਰ ਦੇ ਦੋ ਦਿਨਾ ਦੌਰੇ ਦੀ ਸ਼ੁਰੂਆਤ ਕੀਤੀ। ਇਹ ਦੌਰਾ ਦਰਿਆਵਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਚੱਲ ਰਹੇ ਹੜ੍ਹ ਰੋਕੂ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਪੂਰੇ ਸੂਬੇ ਵਿੱਚ ਕੀਤੇ ਜਾ ਰਹੇ ਦੌਰਿਆਂ ਦਾ ਹਿੱਸਾ ਹੈ। ਕੈਬਨਿਟ ਮੰਤਰੀ ਨੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨਾਲ ਬਲਾਚੌਰ ਉਪ-ਮੰਡਲ ਵਿੱਚ ਸਤਲੁਜ ਦਰਿਆ ਕੰਢੇ ਪੈਂਦੇ ਪਿੰਡ ਬੰਗਾ ਬੇਟ ਅਤੇ ਖੋਜਾ ਬੇਟ ਦਾ ਦੌਰਾ ਕੀਤਾ ਅਤੇ 2.30 ਕਰੋੜ ਰੁਪਏ ਦੀ ਲਾਗਤ ਨਾਲ ਹਾਲ ਹੀ ਵਿੱਚ ਮੁਕੰਮਲ ਹੋਏ ਹੜ੍ਹ ਰੋਕੂ ਕੰਮਾਂ ਦਾ ਨਿਰੀਖਣ ਕੀਤਾ। ਇਸ ਪ੍ਰਾਜੈਕਟ ਤਹਿਤ ਬੰਨ੍ਹ 'ਤੇ 910 ਫੁੱਟ ਲੰਬਾ ਹੜ੍ਹ ਰੋਕੂ ਰਿਵੈਟਮੈਂਟ ਅਤੇ 8 ਸਟੱਡ ਬਣਾਏ ਗਏ ਹਨ ਤਾਂ ਜੋ ਦਰਿਆ ਦੇ ਕਿਨਾਰੇ ਦੇ ਕਟਾਅ ਨੂੰ ਰੋਕਿਆ ਜਾ ਸਕੇ ਅਤੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਸਕੇ। ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਹੜ੍ਹ ਰੋਕੂ...
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

Hot News
ਚੰਡੀਗੜ੍ਹ, ਜੁਲਾਈ 13:ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ  ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 27.18 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਟ ਕਿੱਟਾਂ ਮੁਹੱਈਆ ਕਰਵਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੀ ਦੂਰਅੰਦੇਸ਼ ਅਗਵਾਈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਸਰਗਰਮ ਨਿਗਰਾਨੀ ਹੇਠ ਇਸ ਅਹਿਮ ਪਹਿਲਕਦਮੀ ਤਹਿਤ ਮਿਸ਼ਨ ਮੋਡ ਤਰੀਕੇ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਪਹਿਲਕਦਮੀ ਅਧੀਨ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਪ੍ਰਦਾਨ ਕੀਤੀ ਜਾਂਦੀ ਹੈ, ਜੋ ਘਰ ਦੀਆਂ ਜ਼ਰੂਰੀ ਖੁਰਾਕੀ ਜ਼ਰੂਰਤਾਂ ਦੀ ਪੂਰਤੀ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਗਈ ਹੈ। ਇਸ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱ...
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਭਰ ਵਿੱਚ ਲਗਾਏਗੀ 1.50 ਕਰੋੜ ਬੂਟੇ, ਹਰ ਜ਼ਿਲ੍ਹੇ ਵਿੱਚ ਲਗਾਏ ਜਾਣਗੇ 6.50 ਲੱਖ ਬੂਟੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਭਰ ਵਿੱਚ ਲਗਾਏਗੀ 1.50 ਕਰੋੜ ਬੂਟੇ, ਹਰ ਜ਼ਿਲ੍ਹੇ ਵਿੱਚ ਲਗਾਏ ਜਾਣਗੇ 6.50 ਲੱਖ ਬੂਟੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 13 ਜੁਲਾਈ:    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਦਇਆ ਅਤੇ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਸਮਰਪਿਤ ਹੁੰਦਿਆਂ, ਭਗਵੰਤ ਸਿੰਘ ਮਾਨ ਸਰਕਾਰ ਨੇ,  ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਰੁੱਖ ਲਗਾਓ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਤਹਿਤ ਸਾਲ 2026-27 ਦੌਰਾਨ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਏ ਜਾਣਗੇ, ਜਿਨ੍ਹਾਂ ਵਿੱਚੋਂ ਹਰ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਏ ਜਾਣਗੇ। ਇਹ ਮੁਹਿੰਮ ਪੰਜਾਬ ਦੇ ਸਭ ਤੋਂ ਵੱਡੇ ਵਾਤਾਵਰਣ ਸੰਭਾਲ ਅਭਿਆਨਾਂ ਵਿੱਚੋਂ ਇੱਕ ਹੋਵੇਗੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੁੰਦਿਆਂ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮੀਰ ਅਧਿਆਤਮਿਕ ਵਿਰਾਸਤ ਦੇ ਨਾਲ-ਨਾਲ ਕੁਦਰਤੀ ਵਾਤਾਵਰਣ ਦੀ ਸੰਭਾਲ ਲਈ ਵੀ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਰਮਚਾਰੀਆਂ ਨੂੰ ਕੱਚੀਆਂ ਤੋਂ ਪੱਕੇ ਕਰਨ ਦੇ ਨਿਯੁਕਤੀ...