Sunday, August 16Malwa News
Shadow

Tag: punjab news

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Breaking News
ਚੰਡੀਗੜ੍ਹ, 14 ਨਵੰਬਰ 2025- ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਰਾਜਵੰਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਪਿੰਡ ਢੱਡਾ, ਜ਼ਿਲ੍ਹਾ ਜਲੰਧਰ ਦੇ ਇੱਕ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਮੰਗੀ ਕੀਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ, ਪਿੰਡ ਢੱਡਾ ਦੇ ਸਰਪੰਚ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਪਿੰਡ ਢੱਡਾ ਵਿੱਚ ਬਣੀ ਧਰਮਸ਼ਾਲਾ ਨੂੰ ਬਾਲਮੀਕ ਕਮੇਟੀ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ, ਜਿਸ ਤੋਂ ਬਾਅਦ ਗ੍ਰਾਮ ਪੰਚਾਇਤ ਨੇ ਡੀ.ਡੀ.ਪੀ.ਓ. ਜਲੰਧਰ ਕੋਲ ਕੇਸ ਦਾਇਰ ਕੀਤਾ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਰਾਜਵੰਤ ਕੌਰ, ਜੋ ਤਤਕਾਲੀ ਸਮੇਂ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਵਜੋਂ ਤਾਇਨਾਤ ਸੀ, ਨੇ ਧਰਮਸ਼ਾਲਾ ਮਾਮਲੇ ਵਿੱਚ ਉਹਨਾਂ ਦੇ ਪੱਖ ਵਿੱਚ ਹੁਕਮ ਪ੍ਰਾਪਤ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਮੁਲਜ਼ਮ ਨੇ ਸ਼ਿਕਾਇਤਕਰਤਾ ਅਤੇ ਹੋਰ ਗਵਾ...
ਸੇਂਟ ਕਬੀਰ ਕਾਨਵੈਂਟ ਡੇਅ ਬੋਰਡਿੰਗ ਸਕੂਲ, ਵਲਟੋਹਾ ਵਿਖੇ ਬਾਲ ਦਿਵਸ ਮੌਕੇ ਸਾਲਾਨਾ ਖੇਡ ਮੇਲਾ ਕਰਵਾਇਆ

ਸੇਂਟ ਕਬੀਰ ਕਾਨਵੈਂਟ ਡੇਅ ਬੋਰਡਿੰਗ ਸਕੂਲ, ਵਲਟੋਹਾ ਵਿਖੇ ਬਾਲ ਦਿਵਸ ਮੌਕੇ ਸਾਲਾਨਾ ਖੇਡ ਮੇਲਾ ਕਰਵਾਇਆ

Local
ਤਰਨ ਤਾਰਨ, 14 ਨਵੰਬਰ (      ) - ਸੇਂਟ ਕਬੀਰ ਕਾਨਵੈਂਟ ਡੇਅ ਬੋਰਡਿੰਗ ਸਕੂਲ, ਵਲਟੋਹਾ ਵਿਖੇ ਬਾਲ ਦਿਵਸ ਅਤੇ 21ਵੇਂ ਸਾਲਾਨਾ ਖੇਡ ਮੇਲੇ ਦੌਰਾਨ ਐਡਵੋਕੇਟ ਨਵਨੀਤ ਕੌਰ (ਲੀਗਲ ਏਡ ਕੌਸਲ, ਡੀਐਲਐਸਏ ਪੱਟੀ) ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਨਵਨੀਤ ਕੌਰ ਨੇ ਬੱਚਿਆਂ ਨੂੰ ਪਿਆਰ, ਮਾਰਗਦਰਸ਼ਨ ਅਤੇ ਮੌਕਿਆਂ ਨਾਲ ਪਾਲਣ-ਪੋਸ਼ਣ ਦੀ ਮਹੱਤਤਾ `ਤੇ ਚਾਨਣਾ ਪਾਇਆ ਤਾਂ ਜੋ ਉਹ ਆਤਮਵਿਸ਼ਵਾਸੀ ਅਤੇ ਜ਼ਿੰਮੇਵਾਰ ਨਾਗਰਿਕ ਬਣ ਸਕਣ। ਉਸਨੇ ਜ਼ੋਰ ਦੇ ਕੇ ਕਿਹਾ ਕਿ ਖੇਡਾਂ ਬੱਚਿਆਂ ਵਿੱਚ ਅਨੁਸ਼ਾਸਨ, ਟੀਮ ਵਰਕ ਅਤੇ ਲੀਡਰਸ਼ਿਪ ਗੁਣਾਂ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ, ਅਤੇ ਅਜਿਹੇ ਸਮਾਗਮ ਉਹਨਾਂ ਨੂੰ ਸੰਪੂਰਨ ਵਿਕਾਸ ਨੂੰ ਅੱਗੇ ਵਧਾਉਣ ਲਈ ਉਤਸ਼ਾਹਿਤ ਕਰਦੇ ਹਨ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀਐਲਐਸਏ) ਅਧੀਨ ਕਾਨੂੰਨੀ ਸਹਾਇਤਾ ਸਲਾਹਕਾਰ ਹੋਣ ਦੇ ਨਾਤੇ ਹਾਜ਼ਰੀਨ ਨੂੰ ਮਹੱਤਵਪੂਰਨ ਕਾਨੂੰਨੀ ਜਾਗਰੂਕਤਾ ਪਹਿਲਕਦਮੀਆਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕ...
ਤਰਨਤਾਰਨ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਜਿੱਤ, ਲੋਕਾਂ ਨੇ ਸਰਕਾਰ ਦੀ ਕੰਮ ਦੀ ਰਾਜਨੀਤੀ ‘ਤੇ ਲਾਈ ਮੋਹਰ

ਤਰਨਤਾਰਨ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਜਿੱਤ, ਲੋਕਾਂ ਨੇ ਸਰਕਾਰ ਦੀ ਕੰਮ ਦੀ ਰਾਜਨੀਤੀ ‘ਤੇ ਲਾਈ ਮੋਹਰ

Breaking News
ਤਰਨਤਾਰਨ, 14 ਨਵੰਬਰ : ਆਮ ਆਦਮੀ ਪਾਰਟੀ (ਆਪ) ਨੇ ਤਰਨਤਾਰਨ ਵਿਧਾਨ ਸਭਾ ਜਿਮਨੀ ਚੋਣ ਵਿੱਚ ਇੱਕ ਸ਼ਾਨਦਾਰ ਅਤੇ ਫੈਸਲਾਕੁੰਨ ਜਿੱਤ ਦਰਜ ਕੀਤੀ ਹੈ। ਲੋਕਾਂ ਨੇ ਵਿਕਾਸ-ਅਧਾਰਤ ਰਾਜਨੀਤੀ, ਪਾਰਦਰਸ਼ੀ ਸ਼ਾਸਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਅਗਵਾਈ ਦੇ ਹੱਕ ਵਿੱਚ ਸਪੱਸ਼ਟ ਫਤਵਾ ਦਿੱਤਾ ਹੈ। ਇਹ ਫੈਸਲਾ 'ਆਪ' ਦੇ ਲੋਕ-ਪੱਖੀ ਸ਼ਾਸਨ ਅਤੇ ਪ੍ਰਗਤੀਸ਼ੀਲ ਤਬਦੀਲੀ ਦੇ ਮਾਡਲ ਵਿੱਚ ਪੰਜਾਬ ਦੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ ਹੈ।  'ਆਪ' ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਪਾਰਟੀ ਦਫ਼ਤਰ ਵਿਖੇ ਮੰਤਰੀਆਂ, ਵਿਧਾਇਕਾਂ ਅਤੇ ਵਲੰਟੀਅਰਾਂ ਨਾਲ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਕਿਹਾ, "ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਨਕਾਰ ਦਿੱਤਾ ਹੈ। ਕਾਂਗਰਸੀ ਆਗੂਆਂ ਨੇ ਸੱਤਾ ਵਿੱਚ ਨਾ ਹੋਣ ਦੇ ਬਾਵਜੂਦ ਵੀ ਹੰਕਾਰੀ ਬਿਆਨ ਦਿੱਤੇ ਅਤੇ ਪੰਜਾਬੀਆਂ ਦੀ ਚੇਤਨਾ ਨੂੰ ਚੁਣੌਤੀ ਦਿੱਤੀ।" ਲੋਕਾਂ ਨੇ ਕਾਂਗਰਸ ਦੀਆਂ ਵਾਰ-ਵਾਰ ਕੀਤੀਆਂ ਜਾ ਰਹੀਆਂ ਸਮਾਜ ਵਿਰੋਧੀ ਅਤੇ ਅਸੰਵੇਦਨਸ਼ੀਲ ਟਿੱਪਣੀਆਂ ਵਿਰੁੱਧ ਆਪਣੇ ਗੁੱਸੇ ਕਾਰਨ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ 06 ਪਿੰਡਾਂ ਵਿੱਚ ਕਰੀਬ 01 ਕਰੋੜ 83 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਉਣ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 06 ਪਿੰਡਾਂ ਵਿੱਚ ਕਰੀਬ 01 ਕਰੋੜ 83 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਉਣ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ

Local
ਸੰਗਰੂਰ, 14 ਨਵੰਬਰ- ਰੰਗਲੇ ਪੰਜਾਬ ਦੇ ਟੀਚੇ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਕਰ ਕੇ ਖੇਡਾਂ ਨਾਲ ਜੋੜਨ ਦੇ ਉਪਰਾਲੇ ਤਹਿਤ ਪਿੰਡਾਂ ਵਿੱਚ ਆਧੁਨਿਕ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਇਸੇ ਕੜੀ ਤਹਿਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ 06 ਪਿੰਡਾਂ ਵਿੱਚ ਕਰੀਬ 01 ਕਰੋੜ 83 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਹਨਾਂ ਵਿੱਚ ਚੱਠੇ ਸੇਖਵਾਂ ਵਿਖੇ 16.06 ਲੱਖ ਰੁਪਏ, ਉਭਾਵਾਲ ਵਿਖੇ 34.33 ਲੱਖ ਰੁਪਏ, ਬਡਰੁੱਖਾਂ ਵਿਖੇ 35.23 ਲੱਖ ਰੁਪਏ, ਭੰਮਾਬਦੀ ਵਿਖੇ 38.47 ਲੱਖ ਰੁਪਏ, ਬਹਾਦਰਪੁਰ ਵਿਖੇ 14.09 ਲੱਖ ਰੁਪਏ ਅਤੇ ਦੁੱਗਾਂ ਵਿਖੇ 44.39 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਦੌਰਾਨ ਸੰਬੋਧਨ ਕਰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਸਰਵਪੱਖੀ ਵਿਕਾਸ ਤਹਿਤ ਸੂਬੇ ਭਰ ਵਿੱਚ 3100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਵਿਧਾਨ ਸਭਾ ਹਲਕਾ ਸੁਨਾਮ ਦੇ 29 ਪਿੰਡਾਂ ਵ...
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 6.70 ਕਰੋੜ ਦੇ ਚੈੱਕ ਕੀਤੇ ਤਕਸੀਮ

ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 6.70 ਕਰੋੜ ਦੇ ਚੈੱਕ ਕੀਤੇ ਤਕਸੀਮ

Local
ਹੁਸ਼ਿਆਰਪੁਰ, 14 ਨਵੰਬਰ :  -           ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਪਿੰਡ ਤੇ ਕਸਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਕੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 6.70 ਕਰੋੜ ਰੁਪਏ ਦੀ ਰਾਸ਼ੀ ਦੇ ਫੰਡ ਜਾਰੀ ਕੀਤੇ ਗਏ ਹਨ।   ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਬੀ.ਡੀ.ਪੀ.ਓ ਦਫਤਰ ਹੁਸ਼ਿਆਰਪੁਰ ਵਿਖੇ ਹਲਕਾ ਸ਼ਾਮ 84 ਦੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਰਾਸ਼ੀ ਦੇ ਚੈੱਕ ਤਕਸੀਮ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਵਿਕਾਸ ਲਈ ਜਾਰੀ ਕੀਤੇ ਗਏ ਇਹ ਫੰਡ ਪੂਰੇ ਪਾਰਦਰਸ਼ੀ ਤਰੀਕੇ ਨਾਲ ਖ਼ਰਚ ਕੀਤੇ ਜਾਣ ਅਤੇ  ਕੁਆਲਿਟੀ ਦੇ ਪੱਖ ਤੋਂ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਮ ਚੁਰਾਸੀ ਹਲਕੇ ਦੇ ਸਾਰੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਵਿ...
ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਕਰਵਾਇਆ ਸ਼ਾਨਦਾਰ ਤ੍ਰੈ – ਭਾਸ਼ਾ ਕਵੀ ਦਰਬਾਰ

ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਕਰਵਾਇਆ ਸ਼ਾਨਦਾਰ ਤ੍ਰੈ – ਭਾਸ਼ਾ ਕਵੀ ਦਰਬਾਰ

Local
ਹੁਸ਼ਿਆਰਪੁਰ, 14 ਨਵੰਬਰ : ਪੰਜਾਬ ਸਰਕਾਰ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਜਸਵੰਤ ਸਿੰਘ ਜ਼ਫ਼ਰ ਹੁਰਾਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵੱਲੋਂ ਪੰਜਾਬੀ ਵਿਕਾਸ ਮੰਚ ਹਰਿਆਣਾ ਦੇ ਸਹਿਯੋਗ ਨਾਲ ਗੁਰੂ ਨਾਨਕ ਐਜ਼ੂਕੇਸ਼ਨਲ ਟਰੱਸਟ ਡੱਲੇਵਾਲ ਵਿਖੇ ਤ੍ਰੈ - ਭਾਸ਼ਾ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਰਕਤ ਕੀਤੀ। ਜੀ ਆਇਆਂ ਸ਼ਬਦ ਇੰਚਾਰਜ ਜ਼ਿਲ੍ਹਾ ਭਾਸ਼ਾ ਦਫ਼ਤਰ ਮੈਡਮ ਜਸਪ੍ਰੀਤ ਕੌਰ ਨੇ ਸਮਾਗਮ ਦੀ ਰੂਪ ਰੇਖਾ ਸਾਂਝੀ ਕਰਦਿਆਂ ਆਖੇ।ਆਪਣੇ ਸੰਬੋਧਨ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪੰਜਾਬ ਸਰਕਾਰ ਵੱਲੋਂ ਅਰੰਭੇ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਕਲਾ ਨਾਲ ਸਬੰਧਤ ਇਨ੍ਹਾਂ ਸਮਾਗਮਾਂ ਦੀ ਰੱਜ ਕੇ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੇ ਰਾਸ਼ਟਰੀ ਹੀ ਨਹੀਂ ਸਗੋਂ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਸ਼ਾਨਦਾਰ ਪਹਿਚਾਣ ਬਣਾਈ ਹੈ। ਸਾਨੂੰ ਵੀ ਇਹ ਭਾਸ਼ਾ ਬੋਲ ਕੇ, ਪੜ੍ਹ ਕੇ ਅਤੇ ਲਿਖ ਕੇ ਮਾਣ ਮਹਿਸੂਸ ਹੋਣਾ ਚਾਹੀਦਾ ਹੈ।            ਸਮਾਗਮ ਬ...
ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ

ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ

Hot News
ਚੰਡੀਗੜ੍ਹ, 14 ਨਵੰਬਰ:- ਮਿਸ਼ਨ ਚੜ੍ਹਦੀ ਕਲਾ ਅਧੀਨ ਹੜ੍ਹਾਂ ਅਤੇ ਮੀਂਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਹਤ ਰਾਸ਼ੀ ਵੰਡ ਦੀ ਪ੍ਰੀਕਿਰਿਆ ਲਗਾਤਾਰ ਜਾਰੀ ਹੈ।ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜ਼ਿਲ੍ਹਿਆਂ ਵਿਚ ਕਰਵਾਏ ਗਏ ਸਮਾਗਮ ਦੌਰਾਨ 17 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਹੜ੍ਹ ਪੀੜਤਾਂ ਨੂੰ ਵੰਡੀ ਗਈ। ਇਸ ਮੁਹਿੰਮ ਅਧੀਨ ਅੱਜ ਕੈਬਨਿਟ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਪਿੰਡ ਜ਼ਿੰਦਵੜੀ ਵਿੱਚ ਹੋਏ ਫਸਲ ਮੁਆਵਜ਼ਾ ਵੰਡ ਸਮਾਗਮ ਦੌਰਾਨ  ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਹੜ੍ਹ ਪੀੜਤਾਂ ਨੂੰ ਲਗਭਗ 2 ਕਰੋੜ 26 ਲੱਖ ਰੁਪਏ ਦਾ ਫਸਲ ਮੁਆਵਜ਼ਾ ਵੰਡਿਆ ਗਿਆ।      ਸ.ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀਆਂ ਸਬ ਡਵੀਜ਼ਨਾਂ ਵੱਲੋਂ ਵੰਡੇ ਗਏ ਮੁਆਵਜ਼ੇ ਦਾ ਵੇਰਵਾ ਸਾਂਝਾ ਕੀਤਾ। ਅੱਜ 70 ਕਿਸਾਨਾਂ ਨੂੰ 72,12,000 ਰੁਪਏ ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਵੱਲੋਂ, 101 ਕਿਸਾਨਾਂ ਨੂੰ 58,89,000 ਰੁਪਏ ਸਬ ਡਵੀਜ਼ਨ ਨੰਗਲ ਵੱਲੋਂ ਅਤੇ 35 ਕਿਸਾਨਾਂ ਨੂੰ 89,68,000 ਰ...
ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

Hot News
ਚੰਡੀਗੜ੍ਹ, 14 ਨਵੰਬਰ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ੁੱਕਰਵਾਰ ਨੂੰ ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸਥਾਨਕ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਬਿਜਲੀ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਹਾਜ਼ਰੀ ਭਰੀ ਗਈ। ਇਸੇ ਤਰ੍ਹਾਂ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੰਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਚਾਨਣਾ ਪ...
ਸਹੀ ਖੁਰਾਕ ਪਹਿਲੀ ਦਵਾਈ ਹੈ

ਸਹੀ ਖੁਰਾਕ ਪਹਿਲੀ ਦਵਾਈ ਹੈ

Hot News
ਚੰਡੀਗੜ੍ਹ, 14 ਨਵੰਬਰ:- ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਅੱਜ ਸੈਕਟਰ 26, ਮਗਸੀਪਾ ਵਿਖੇ "ਭੋਜਨ ਹੀ ਦਵਾਈ ਹੈ" ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸਦਾ ਉਦੇਸ਼ ਮਿਆਰੀ ਸਿਹਤ ਤੇ ਸਿਹਤਮੰਦ ਜੀਵਨਸ਼ੈਲੀ ਯਕੀਨੀ ਬਣਾਉਣਾ ਹੈ। ਇਸ ਸੈਮੀਨਾਰ ਦੌਰਾਨ ਸੂਬਾ ਵਾਸੀਆਂ ਦਰਮਿਆਨ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਪੈਦਾ ਕਰਨ ‘ਤੇ ਧਿਆਨ ਕੇਂਦਰਿਤ ਕਰਦਿਆਂ ‘ਸਹੀ ਭੋਜਨ ਹੀ ਪਹਿਲੀ ਦਵਾਈ ਹੈ’, ਵਿਸ਼ੇ ‘ਤੇ ਮੁੱਖ ਤੌਰ ‘ਤੇ ਚਰਚਾ ਕੀਤੀ ਗਈ। ਲੁਧਿਆਣਾ ਤੋਂ ਡਾ. ਵਿਪਨ ਭਾਰਗਵ ਨੇ ਕਿਹਾ ਕਿ ਇਸ ਨੁਕਤੇ ਨੂੰ ਉਜਾਗਰ ਕਰਦਿਆਂ ਪੌਸ਼ਟਿਕ ਭੋਜਨ ਖਾਣ ਦਾ ਸੁਨੇਹਾ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਉਣਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਸਰੀਰ ਵਿੱਚ ਆਪਣੀ ਪਾਲਣਾ ਖੁਦ ਕਰਨ ਦੀ ਇੱਕ ਵਿਸ਼ੇਸ਼ ਵਿਧੀ ਹੈ ਪਰ ਸਿਰਫ਼ ਇਸਨੂੰ ਸਹੀ ਮਾਤਰਾ ਵਿੱਚ ਖੁਰਾਕ ਦੇਣ ਦੀ ਲੋੜ ਹੈ। ਉਨ੍ਹਾਂ ਨੇ ਘਰ, ਸਕੂਲ ਅਤੇ ਪਿੰਡ ਪੰਚਾਇਤ ਪੱਧਰ 'ਤੇ ਨਿਊਟ੍ਰਿਸ਼ਨ ਹੱਟਸ ਅਤੇ ਨਿਊਟ੍ਰਿਸ਼ਨ ਪੁਆਇੰਟਸ ਹੋਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਡਾ. ਭਾਰਗਵ ਨੇ ਅੱਗੇ ਕਿਹਾ ਕਿ ਪੌਦਿਆਂ 'ਤੇ ਆਧਾਰਿਤ ਕੁਦਰਤੀ ਸਬਜ਼ੀ...
ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ

Hot News
ਚੰਡੀਗੜ੍ਹ/ਐਸਏਐਸ ਨਗਰ, 14 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਐਸਏਐਸ ਨਗਰ ਜ਼ਿਲ੍ਹਾ ਪੁਲਿਸ ਨੇ ਡੇਰਾਬੱਸੀ ਤੋਂ ਦੋ ਵਿਅਕਤੀਆਂ ਨੂੰ 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਚਿਨ ਵਾਸੀ ਭਾਰਤ ਨਗਰ, ਕੁਰੂਕਸ਼ੇਤਰ, ਹਰਿਆਣਾ ਅਤੇ ਗੁਰਦੀਪ ਵਾਸੀ ਗੁਰਦੇਵ ਨਗਰ, ਕੁਰੂਕਸ਼ੇਤਰ, ਹਰਿਆਣਾ ਵਜੋਂ ਹੋਈ ਹੈ। ਇਸ ਬਰਾਮਦਗੀ ਵਿੱਚ 11,05,000 ਰੁਪਏ ਦੀ ਅਸਲੀ ਪੁਰਾਣੀ ਕਰੰਸੀ ਅਤੇ 9.88 ਕਰੋੜ ਰੁਪਏ ਦੀ ਨਕਲੀ ਕਰੰਸੀ ਸ਼ਾਮਲ ਹੈ। ਕਰੰਸੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੀ ਸਕਾਰਪੀਓ-ਐਨ (ਐਚਆਰ-41-ਐਮ-6974) ਜਿਸ ਵਿੱਚ ਉਹ ਸਵਾਰ ਸਨ, ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪ...