ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ
*ਚੰਡੀਗੜ੍ਹ/ਥਿਰਵੂਨੰਤਮਪੂਰਮ, 5 ਨਵੰਬਰ:*- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਥਿਰਵੂਨੰਤਮਪੂਰਮ ਵਿੱਚ ਕੇਰਲਾ ਦੇ ਮੁੱਖ ਮੰਤਰੀ ਸ੍ਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।
ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਸ੍ਰੀ ਪਿਨਾਰਾਏ ਵਿਜੇਅਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤ੍ਰਿਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋ ਗਏ ਹਨ ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਧਾਰਮ...








