ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਚੀਫ ਜਸਟਿਸ ਦੇ ਅਪਮਾਨ ਨੂੰ ਦੱਸਿਆ ਸੰਵਿਧਾਨ ਅਤੇ ਦਲਿਤ ਸਮਾਜ ’ਤੇ ਹਮਲਾ
ਹੁਸ਼ਿਆਰਪੁਰ, 10 ਅਕਤੂਬਰ :- ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਦੇਸ਼ ਦੀ ਮੌਜੂਦਾ ਸਥਿਤੀ ਬਹੁਤ ਚਿੰਤਾਜਨਕ ਹੈ, ਕਿਉਂਕਿ ਭਾਜਪਾ ਸ਼ਾਸਿਤ ਕੇਂਦਰ ਅਤੇ ਰਾਜ ਸਰਕਾਰਾਂ ਦਲਿਤ ਅਧਿਕਾਰੀਆਂ ਪ੍ਰਤੀ ਪੱਖਪਾਤੀ ਰਵੱਈਆ ਅਪਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਥਿਤੀ ਨਾ ਸਿਰਫ਼ ਲੋਕਤੰਤਰ ਲਈ ਖ਼ਤਰਾ ਹੈ, ਸਗੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਲਿਖੇ ਸੰਵਿਧਾਨ ਦੀ ਭਾਵਨਾ 'ਤੇ ਵੀ ਹਮਲਾ ਹੈ। ਡਾ. ਰਵਜੋਤ ਸਿੰਘ ਅੱਜ ਆਪਣੇ ਦਫ਼ਤਰ ਵਿਖੇ ਆਯੋਜਿਤ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਭਾਰਤ ਦੇ ਮਾਨਯੋਗ ਚੀਫ਼ ਜਸਟਿਸ, ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਦੇ ਅਪਮਾਨ ਦੀ ਸਖ਼ਤ ਨਿੰਦਾ ਕਰਦੇ ਹੋਏ ਇਸ ਨੂੰ ਦੇਸ਼ ਦੀ ਸੁਪਰੀਮ ਕੋਰਟ, ਸੰਵਿਧਾਨ ਅਤੇ ਦਲਿਤ ਭਾਈਚਾਰੇ 'ਤੇ ਸਿੱਧਾ ਹਮਲਾ ਕਰਾਰ ਦਿੱਤਾ। ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਜਦੋਂ ਦੇਸ਼ ਦੀ ਸਰਵਉੱਚ ਨਿਆਂਇਕ ਸੰਸਥਾ ਦੇ ਮੁਖੀ ਦਾ ਅਦਾਲਤ ਵਿਚ ਅਪਮਾਨ ਕੀਤਾ ਗਿਆ, ਤਾਂ ਭਾਜਪਾ ਆਗੂਆਂ ਅਤੇ ਸਰਕਾਰਾਂ ਨੇ ਚੁੱਪੀ ਬਣਾਈ ਰੱਖੀ। ਉਨ੍ਹਾਂ ਕਿਹਾ ਕਿ ਇਸ ਚੁੱਪੀ ਨੇ ਭਾਜਪਾ ...








