ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਤੋਂ ਸੂਬੇ ਭਰ ਵਿੱਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼; ਸਫ਼ਾਈ ਸੇਵਕਾਂ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੇ ਵਧ-ਚੜ੍ਹ ਕੇ ਲਿਆ ਹਿੱਸਾ
ਚੰਡੀਗੜ੍ਹ/ਨੰਗਲ 29 ਅਗਸਤ: ਸ. ਭਗਵੰਤ ਮਾਨ ਸਰਕਾਰ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ‘ਮਿਸ਼ਨ ਕਲੀਨ ਪੰਜਾਬ’ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਤੋਂ ਸੂਬੇ ਭਰ ਵਿੱਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ (ਜੀਵੀਪੀਜ਼) ਨੂੰ ਖ਼ਤਮ ਕਰਕੇ ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦਾ ਅਹਿਦ ਲਿਆ।
ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਫ਼ਾਈ ਸੇਵਕਾਂ, ਸਥਾਨਕ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੇ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ। 29 ਅਗਸਤ ਤੋਂ 7 ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦਾ ਉਦੇਸ਼ ਲੋਕਾਂ ਦੀ ਹਿੱਸੇਦਾਰੀ ਰਾਹੀਂ ਪੰਜਾਬ ਨੂੰ ਹੋਰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣਾ ਹੈ।
ਇਸ ਮੌਕੇ ਬੋਲਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਸ਼ਹਿਰਾਂ ਅਤੇ ਕਸਬਿਆਂ ਵਿੱਚ ਖੁੱਲ੍ਹੇਆਮ ਕੂੜਾ ਸੁੱਟਣ ਵਾਲੀਆਂ ਥਾਵਾਂ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕਰਨਾ ਹੈ।
ਹਰਜੋਤ ਸਿੰਘ ਬੈਂ...








