Thursday, March 5Malwa News
Shadow

Tag: punjab news

ਇਤਿਹਾਸਕ ਪੋਲੋ ਮੈਚ: ਚੰਡੀਗੜ੍ਹ ਪੋਲੋ ਟੀਮ ਦਰਮਿਆਨ ਹੋਵੇਗਾ ਰੁਮਾਂਚਕ ਮੈਚ

ਇਤਿਹਾਸਕ ਪੋਲੋ ਮੈਚ: ਚੰਡੀਗੜ੍ਹ ਪੋਲੋ ਟੀਮ ਦਰਮਿਆਨ ਹੋਵੇਗਾ ਰੁਮਾਂਚਕ ਮੈਚ

Hot News
ਆਨੰਦਪੁਰ ਸਾਹਿਬ, 11 ਮਾਰਚ : ਸ੍ਰੀ ਆਨੰਦਪੁਰ ਸਾਹਿਬ ਵਿਖੇ 14 ਮਾਰਚ, 2025 ਨੂੰ ਇੱਕ ਰੋਮਾਂਚਕ ਅਤੇ ਇਤਿਹਾਸਕ ਪੋਲੋ ਮੈਚ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਪੋਲੋ ਟੀਮ ਦਾ ਸਾਹਮਣਾ ਚੰਡੀਗੜ੍ਹ ਪੋਲੋ ਟੀਮ ਨਾਲ ਹੋਵੇਗਾ। ਇਹ ਮੈਚ ਪਹਿਲੀ ਵਾਰ ਸਥਾਨਕ ਟੀਮਾਂ ਦੇ ਮੈਚ ਕਰਵਾਉਣ ਵਾਲੇ ਈਵੈਂਟ ਸੁਭਾ, ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਇਆ ਜਾ ਰਿਹਾ ਹੈ। ਇਹ ਰੋਮਾਂਚਕ ਮੈਚ ਆਨੰਦਪੁਰ ਸਾਹਿਬ ਹੈਰੀਟੇਜ ਫਾਊਂਡੇਸ਼ਨ ਵੱਲੋਂ ਕਰਵਾਇਆ ਜਾ ਰਿਹਾ ਹੈ ਜੋ ਪਿਛਲੇ ਸਮੇਂ ਤੋਂ ਅੰਤਰਰਾਸ਼ਟਰੀ ਪੋਲੋ ਟੀਮਾਂ ਦੀ ਮੇਜ਼ਬਾਨੀ ਲਈ ਪ੍ਰਸਿੱਧ ਹੈ, ਪਰ ਇਸ ਸਾਲ ਸਥਾਨਕ ਹੁਨਰ ਨੂੰ ਪੇਸ਼ ਕੀਤਾ ਜਾਵੇਗਾ ਅਤੇ ਭਾਈਚਾਰੇ ਵਿੱਚ ਖੇਡਾਂ ਦੀ ਸਾਂਝ ਨੂੰ ਹੋਰ ਗੂੜ੍ਹਾ ਕੀਤਾ ਜਾਵੇਗਾ। ਇਹ ਸਮਾਗਮ ਸੋਢੀ ਵਿਕਰਮ ਸਿੰਘ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ, ਜਿਨ੍ਹਾਂ ਦੇ ਖੇਤਰੀ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਸਮਰਥਨ ਦੇਣ ਦੇ ਯਤਨਾਂ ਨੇ ਇਸ ਸਮਾਗਮ ਨੂੰ ਜੀਵੰਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਹ ਪੋਲੋ ਮੈਚ ਇਤਿਹਾਸਕ ਹੋਲਾ ਮੁਹੱਲਾ ਮੌਕੇ ਸਥਾਨਕ ਭਾਈਚਾਰੇ ਲਈ ਸੱਭਿਆਚਾਰ, ਖੇਡ ਅਤੇ ਵਿਰਾਸਤ ਦੇ ਜਸ਼ਨ ਦੌ...
ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਹਸਪਤਾਲ ਦੀ ਉਸਾਰੀ ਤੁਰੰਤ ਮੁਕੰਮਲ ਕਰਨ ਦੇ ਆਦੇਸ਼

ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਹਸਪਤਾਲ ਦੀ ਉਸਾਰੀ ਤੁਰੰਤ ਮੁਕੰਮਲ ਕਰਨ ਦੇ ਆਦੇਸ਼

Breaking News
ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਸਿਵਲ ਹਸਪਤਾਲ ਦੇ ਨਿਰਮਾਣ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇੱਥੇ ਆਪਣੀ ਸਰਕਾਰੀ ਰਿਹਾਇਸ਼ ਉਤੇ ਇੰਸਟੀਚਿਊਟ ਤੇ ਸਿਵਲ ਹਸਪਤਾਲ ਦੇ ਨਿਰਮਾਣ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਸਥਾ ਦਾ ਉਦੇਸ਼ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾ 21.41 ਏਕੜ ਰਕਬੇ ਵਿੱਚ 418.30 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਅਤੇ ਇਸ ਨਾਲ 300 ਬਿਸਤਰਿਆਂ ਦਾ ਮੈਡੀਕਲ ਕਾਲਜ ਵੀ ਹੋਵੇਗਾ, ਜਿਸ ਵਿੱਚ ਮੈਡੀਕਲ ਵਿਦਿਆਰਥੀਆਂ ਲਈ ਸਾਲਾਨਾ 150 ਸੀਟਾਂ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੌਜੂਦਾ ਮੈਡੀਕਲ ਹਸਪਤਾਲ ਕੈਂਪਸ ਹੁਸ਼ਿਆਰਪੁਰ ਵਿੱਚ ਅਤਿ-ਆਧੁਨਿਕ ਹਸਪਤਾਲ ਵਿੱਚ ਦੋ ਬੇਸਮੈਂਟਾਂ, ਗਰਾਊਂਡ ਤੇ ਅੱਠ ਮੰਜ਼ਿਲਾਂ ਹੋਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਸਤਾਵਿਤ ਮੈਡੀਕਲ ਕਾਲਜ ਵਿੱਚ ਇ...
ਪੰਜਾਬ ‘ਚ ਤੇਜ਼ ਹੋਇਆ ਪੀਲਾ ਪੰਜਾ

ਪੰਜਾਬ ‘ਚ ਤੇਜ਼ ਹੋਇਆ ਪੀਲਾ ਪੰਜਾ

Hot News
ਚੰਡੀਗੜ੍ਹ,11 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਸਕਾਰਾਤਮਕ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਇਸ ਪਹਿਲਕਦਮੀ ਨਾਲ ਆਮ ਲੋਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ। ਪੰਜਾਬ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ ਜਿਸ ਤਹਿਤ ਅੱਜ ਕਈ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰਾਂ ਦੀ ਮਲਕੀਅਤ ਵਾਲੀਆਂ ਗੈਰ-ਕਾਨੂੰਨੀ ਉਸਾਰੀਆਂ ਢਾਹੀਆਂ ਗਈਆਂ। ਅੱਜ ਕੀਤੀਆਂ ਗਈਆਂ ਇਨ੍ਹਾਂ ਕਾਰਵਾਈਆਂ ਵਿੱਚ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਨਵਾਂਸ਼ਹਿਰ ਅਤੇ ਸੁਨਾਮ ਊਧਮ ਸਿੰਘ ਵਾਲਾ ‘ਚ ਨਸ਼ਾ ਤਸਕਰਾਂ ਨਾਲ ਸਬੰਧਤ ਨਾਜਾਇਜ਼ ਉਸਾਰੀਆਂ ਨੂੰ ਢਾਹਣਾ ਸ਼ਾਮਲ ਹੈ।ਨਵਾਂਸ਼ਹਿਰ ਦੇ ਕੱਲਰਾਂ ਮੁਹੱਲੇ ਵਿੱਚ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਸਥਾਨਕ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਾ ਤਸਕਰੀ ਵਿੱਚ ਸ਼ਾਮਲ ਤਿੰਨ ਪਰਿਵਾਰਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹ ਦਿੱਤਾ। ਐਸਐਸਪੀ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਇਹ ...
13 ਤੋਂ 15 ਜੂਨ ਤਕ ਕੈਨੇਡਾ ਚ ਹੋਵੇਗੀ 11ਵੀਂ ਵਰਲਡ ਪੰਜਾਬੀ ਕਾਨਫਰੰਸ

13 ਤੋਂ 15 ਜੂਨ ਤਕ ਕੈਨੇਡਾ ਚ ਹੋਵੇਗੀ 11ਵੀਂ ਵਰਲਡ ਪੰਜਾਬੀ ਕਾਨਫਰੰਸ

Global News
ਪਟਿਆਲਾ- 8 ਮਾਰਚ (ਗੁਰਵੀਰ ਸਿੰਘ ਸਰੌਦ) ਜਗਤ ਪੰਜਾਬੀ ਸਭਾ ਕੈਨੇਡਾ ਦੇ ਪ੍ਰਮੁੱਖ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਮਹਾਰਾਣੀ ਕਲੱਬ ਪਟਿਆਲਾ ਵਿਖੇ ਹੋਈ। ਜਿਸ ਵਿੱਚ 11ਵੀਂ ਵਰਲਡ ਪੰਜਾਬੀ ਕਾਨਫ਼ਰੰਸ ਕੈਨੇਡਾ ਦੀ ਤਰੀਕ 13, 14,15 ਜੂਨ 2025 ਤੇ ਵਿਸ਼ਾ 'ਪੰਜਾਬੀ ਦਾ ਵਰਤਮਾਨ ਤੇ ਗ਼ਦਰੀ ਯੋਧੇ' ਰੱਖਿਆ ਗਿਆ। ਇਹ ਜਾਣਕਾਰੀ ਜਗਤ ਪੰਜਾਬੀ ਸਭਾ ਕੈਨੇਡਾ ਤੇ ਵਰਲਡ ਪੰਜਾਬੀ ਕਾਨਫ਼ਰੰਸ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਨੇ ਦਿੱਤੀ।ਜ਼ਿਕਰਯੋਗ ਹੈ ਕਿ ਚੇਅਰਮੈਨ ਅਜੈਬ ਸਿੰਘ ਚੱਠਾ ਦੀ ਰਹਿਨੁਮਾਈ ਹੇਠ 10 ਵਰਲਡ ਪੰਜਾਬੀ ਕਾਨਫ਼ਰੰਸਾਂ ਬੜੀਆਂ ਹੀ ਸਾਰਥਿਕ ਤੇ ਪੰਜਾਬੀਅਤ ਦੀ ਪ੍ਰਫੁੱਲਤਾ ਨੂੰ ਸਮਰਪਿਤ ਰਹੀਆਂ ਹਨ।ਚੇਅਰਮੈਨ ਚੱਠਾ ਨੇ ਦੱਸਿਆ ਕਿ ਮਹਾਰਾਣੀ ਕਲੱਬ ਪਟਿਆਲਾ ਵਿਖੇ ਰੱਖੀ ਅਹਿਮ ਮੀਟਿੰਗ 'ਚ ਜਿੱਥੇ 11 ਵੀਂ ਵਰਲਡ ਪੰਜਾਬੀ ਕਾਨਫ਼ਰੰਸ 2025 ਦੀ ਤਰੀਕ ਤੇ ਵਿਸ਼ੇ ਦਾ ਐਲਾਨ ਕੀਤਾ ਗਿਆ, ਉੱਥੇ ਪੰਜਾਬੀ ਜਗਤ ਵਿੱਚ ਵਿਦਵਾਨ ਵਜੋਂ ਅਧਿਆਪਨ ਖੇਤਰ ਵਿੱਚ ਪਾਏ ਖਾਸ ਯੋਗਦਾਨ 'ਤੇ ਡਾ. ਰਜਿੰਦਰਪਾਲ ਬਰਾੜ ਸਾਬਕਾ ਪ੍ਰੋਫ਼ੈਸਰ ਤੇ ਡੀਨ ਭਾਸ਼ਾਵਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਡਾ. ਅਰਵਿੰਦਰ ਢਿੱਲੋ ਨੂੰ ਵਰਲਡ ਪ...
ਫਰੀਦਕੋਟ ‘ਚ ਬੇਟੀ ਬਚਾਓ ਬੇਟੀ ਪੜ੍ਹਾਓ ਕਾਰਨਰ ਦਾ ਉਦਘਾਟਨ

ਫਰੀਦਕੋਟ ‘ਚ ਬੇਟੀ ਬਚਾਓ ਬੇਟੀ ਪੜ੍ਹਾਓ ਕਾਰਨਰ ਦਾ ਉਦਘਾਟਨ

Hot News
ਫ਼ਰੀਦਕੋਟ 8 ਮਾਰਚ : ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਵੱਲੋ ਰਾਇਲ ਸਿਟੀ ਫਰੀਦਕੋਟ ਵਿਖੇ ਸਥਾਪਿਤ ਬੇਟੀ ਬਚਾਓ ਬੇਟੀ ਪੜ੍ਹਾਓ ਕਾਰਨਰ ਦਾ ਉਦਘਾਟਨ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਡਾ. ਬਲਜੀਤ ਕੌਰ ਅਤੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਸਾਂਝੇ ਤੌਰ ਤੇ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਾਜ਼ਰੀਨ ਔਰਤਾਂ ਤੇ ਬੱਚੀਆਂ ਨੂੰ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ ਤੇ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਸੰਦੇਸ਼ ਦਿੰਦਿਆ ਬੇਟੀਆਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਬੇਟੀ ਨੂੰ ਸਮਾਜ ਵਿੱਚ ਬਰਾਬਰ ਦਾ ਦਰਜਾ ਦੇਣ ਲਈ ਰਾਇਲ ਸਿਟੀ ਦੇ ਬਾਹਰ ਬੇਟੀ ਨੂੰ ਵੱਧ ਤੋਂ ਵੱਧ ਪੜਾਉਣ ਦਾ ਸੰਦੇਸ਼ ਦਿੰਦਾ ਬੁੱਤ ਲਗਾਇਆ ਗਿਆ ਹੈ ਜਿਸ ਦਾ ਅੱਜ ਉਦਘਟਾਨ ਕੀਤਾ ਗਿਆ ਹੈ। ਉਹਨਾਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੇਟੀਆਂ ਨੂੰ ਵੱਧ ਤੋ ਵੱਧ ਪੜਾਉਣ ਤਾਂ ਜੋ ਉਹ ਖੁੱਲੇ ਆਸਮਾਨ ਵਿਚ ਉਡਾਰੀ ਮਾਰ ਕੇ ਉਚਾਇਆ ਛੋਹਣ। ਇਸ ਮੌਕੇ ਉਨ੍ਹਾਂ ਛੋਟੀਆਂ ਬੱਚੀਆ...
ਜਥੇਦਾਰਾਂ ਨੂੰ ਗੈਰ ਰਸਮੀ ਤੌਰ ‘ਤੇ ਹਟਾਉਣਾ ਮੰਦਭਾਗਾ : ਭਗਵੰਤ ਮਾਨ

ਜਥੇਦਾਰਾਂ ਨੂੰ ਗੈਰ ਰਸਮੀ ਤੌਰ ‘ਤੇ ਹਟਾਉਣਾ ਮੰਦਭਾਗਾ : ਭਗਵੰਤ ਮਾਨ

Hot News
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਸ਼ਿਪ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਰਸਮੀ ਢੰਗ ਨਾਲ ਹਟਾਉਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ ਸਾਹਿਬ ਨੂੰ ਗੈਰ-ਰਸਮੀ ਤੌਰ 'ਤੇ ਹਟਾਇਆ ਜਾਣਾ ਮੰਦਭਾਗਾ ਹੈ ਕਿਉਂਕਿ ਹੁਣ ਰਾਜਨੀਤੀ, ਧਾਰਮਿਕ ਆਗੂਆਂ ਦੀ ਚੋਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਸੰਗਤਾਂ ਦੀ ਹਾਜ਼ਰੀ ਵਿੱਚ ਆਪਣੇ ਪਾਪਾਂ ਲਈ ਮੁਆਫ਼ੀ ਮੰਗਣ ਦਾ ਢਕਵੰਜ ਰਚਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੂੰ ਉਨ੍ਹਾਂ ਦੇ ਨਾ-ਮੁਆਫੀਯੋਗ ਬੱਜਰ ਗੁਨਾਹਾਂ ਲਈ ਦੋਸ਼ੀ ਕਰਾਰ ਦੇਣ ਤੋਂ ਬਾਅਦ ਜਥੇਦਾਰ ਸਾਹਿਬਾਨ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਦਲੇ ਦੀ ਭਾਵਨਾ ਨਾਲ ਅਕਾਲੀ ਲੀਡਰਸ਼ਿਪ ਜਥੇਦਾਰਾਂ ਨੂੰ ਹਟਾ ਰਹੀ ਹੈ ਜੋ ਕਿ ਗੈਰ-ਵਾਜਬ ਅਤੇ ਅਣਉਚਿਤ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਮੁੱਚੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਗਹਿਰੀ ਠੇਸ ਪ...
ਵਿਦੇਸ਼ ਟਰੇਨਿੰਗ ‘ਤੇ ਜਾ ਰਹੇ 36 ਪ੍ਰਿੰਸੀਪਲਾਂ ਦੇ ਬੈਚ ਨੂੰ ਮੁੱਖ ਮੰਤਰੀ ਵਲੋਂ ਹਰੀ ਝੰਡੀ

ਵਿਦੇਸ਼ ਟਰੇਨਿੰਗ ‘ਤੇ ਜਾ ਰਹੇ 36 ਪ੍ਰਿੰਸੀਪਲਾਂ ਦੇ ਬੈਚ ਨੂੰ ਮੁੱਖ ਮੰਤਰੀ ਵਲੋਂ ਹਰੀ ਝੰਡੀ

Breaking News
ਚੰਡੀਗੜ੍ਹ, 8 ਮਾਰਚ: ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਸਿੰਗਾਪੁਰ ਲਈ ਰਵਾਨਾ ਕੀਤਾ। ਇਹ ਪ੍ਰਿੰਸੀਪਲ 9 ਤੋਂ 15 ਮਾਰਚ ਤੱਕ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਪ੍ਰਾਪਤ ਕਰਨਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਸੁਨਹਿਰੀ ਦਿਨ ਹੈ ਕਿਉਂਕਿ ਇਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਬਹੁਤ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਸਟਾਫ਼ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਦਰ ਵਧਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਸਿੱਖਿਆ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ 'ਤੇ ਵੱਡਾ ਜ਼ੋਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਅਧਿਆਪਕ...
ਔਰਤਾਂ ਦੇ ਅਧਿਕਾਰਾਂ ਲਈ ਸਰਕਾਰ ਸੁਹਿਰਦ : ਭਗਵੰਤ ਮਾਨ

ਔਰਤਾਂ ਦੇ ਅਧਿਕਾਰਾਂ ਲਈ ਸਰਕਾਰ ਸੁਹਿਰਦ : ਭਗਵੰਤ ਮਾਨ

Breaking News
ਅੰਮ੍ਰਿਤਸਰ, 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਰਮਨੀ ਦੇ ਮਿਊਨਿਖ ਵਿਖੇ ਸਪੀਕਰਜ਼ ਪਲੇਟਫਾਰਮ ਦੀ ਤਰਜ਼ ’ਤੇ ਵਿਦਿਆਰਥੀਆਂ ਨੂੰ ਕਾਰੋਬਾਰ ਸਬੰਧੀ ਮਸਲਿਆਂ ’ਤੇ ਵਿਚਾਰ ਸਾਂਝੇ ਕਰਨ ਲਈ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਦੋ ਬ੍ਰੇਨਸਟੋਰਮਿੰਗ ਸੈਂਟਰ ਖੋਲ੍ਹੇ ਜਾਣਗੇ। ਇੱਥੇ ਮਹਿਲਾ ਦਿਵਸ ਮੌਕੇ ਖ਼ਾਲਸਾ ਕਾਲਜ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਚਾਰ -ਚਰਚਾ ਕਰਨ ਲਈ ਸਕੂਲ ਪੱਧਰ ’ਤੇ ਬਿਜ਼ਨਸ ਬਲਾਸਟਰਜ਼ ਪਹਿਲਕਦਮੀ ਪਹਿਲਾਂ ਹੀ ਸ਼ੁਰੂ ਕੀਤੀ ਹੋਈ ਹੈ ਅਤੇ ਵਿਦਿਆਰਥੀਆਂ ਨੂੰ 11 ਕਰੋੜ ਰੁਪਏ ਵੀ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਨਿਵੇਕਲੀ ਪੇਸ਼ਕਦਮੀ ਦਾ  ਉਦੇਸ਼ ਵਿਦਿਆਰਥੀਆਂ ਨੂੰ ਵਿਚਾਰ-ਚਰਚਾ ਲਈ ਸੁਚੱਜਾ ਪਲੇਟਫਾਰਮ ਪ੍ਰਦਾਨ ਕਰਨਾ ਹੈ ਤਾਂ ਜੋ ਨਵੇਂ ਕਾਰੋਬਾਰੀ ਵਿਚਾਰ ਅੱਗੇ ਆ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰਜ਼ ’ਤੇ ਸੂਬਾ ਸਰਕਾਰ ਅੰਮ੍ਰਿਤਸਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਨਵੇਂ ਕਾਰੋਬਾਰਾਂ ਸਬੰਧੀ ਵਿਚਾਰ-ਚਰਚਾ ਲਈ ਬ੍ਰੇਨਸਟੌਰਮਿੰਗ ਸੈ...
ਬੱਬਰ ਖਾਲਸਾ ਦੇ ਤਿੰਨ ਕਾਰਕੁੰਨ ਗ੍ਰਿਫਤਾਰ

ਬੱਬਰ ਖਾਲਸਾ ਦੇ ਤਿੰਨ ਕਾਰਕੁੰਨ ਗ੍ਰਿਫਤਾਰ

Breaking News
ਜਲੰਧਰ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.), ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਦੀ ਇੱਕ ਵੱਡੀ ਵਾਰਦਾਤ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਨੌਸ਼ਹਿਰਾ ਕਲਾਂ ਦੇ ਰਹਿਣ ਵਾਲੇ ਜਗਰੂਪ ਸਿੰਘ; ਕਪੂਰਥਲਾ ਦੇ ਪਿੰਡ ਮਿਰਜ਼ਾਪੁਰ ਦੇ ਰਹਿਣ ਵਾਲੇ ਸੁਖਜੀਤ ਸਿੰਘ ਅਤੇ ਤਰਨਤਾਰਨ ਦੇ ਪਿੰਡ ਫਤਿਹਾਬਾਦ ਦੇ ਰਹਿਣ ਵਾਲੇ ਨਵਪ੍ਰੀਤ ਸਿੰਘ ਉਰਫ਼ ਨਵ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਪਿਸਤੌਲਾਂ-ਜਿਨ੍ਹਾਂ ਵਿਚੋਂ ਦੋ ਅਤਿ-ਆਧੁਨਿਕ ਪਿਸਤੌਲਾਂ – ਇੱਕ .30 ਬੋਰ ਪੀਐਕਸ5 ਸਟੌਰਮ (ਬਰੇਟਾ) ਅਤੇ 9 ਐਮਐਮ ਗਲੌਕ ਪਿਸਤੌਲ - ਅਤੇ ਦੋ ਦੇਸੀ ਪਿ...
ਵਿਭਾਗੀ ਪ੍ਰੀਖਿਆ ਦੀ ਡੇਟ ਬਦਲੀ

ਵਿਭਾਗੀ ਪ੍ਰੀਖਿਆ ਦੀ ਡੇਟ ਬਦਲੀ

Hot News
ਚੰਡੀਗੜ੍ਹ, 7 ਮਾਰਚ: ਆਈ.ਏ.ਐਸ./ਪੀ.ਸੀ.ਐਸ. ਅਧਿਕਾਰੀਆਂ ਦੀ ਵਿਭਾਗੀ ਪ੍ਰੀਖਿਆ ਅਤੇ ਪੰਜਾਬ ਸਰਕਾਰ ਦੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਦੀ ਪ੍ਰੀਖਿਆ ਪ੍ਰਸ਼ਾਸਕੀ ਕਾਰਨਾਂ ਕਰਕੇ ਹੁਣ 1 ਅਪ੍ਰੈਲ, 2025 ਤੋਂ 5 ਅਪ੍ਰੈਲ, 2025 ਤੱਕ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਪ੍ਰੀਖਿਆ ਪਹਿਲਾਂ 7 ਅਪ੍ਰੈਲ, 2025 ਤੋਂ 11 ਅਪ੍ਰੈਲ, 2025 ਤੱਕ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ), ਸੈਕਟਰ 26, ਚੰਡੀਗੜ੍ਹ ਵਿਖੇ ਹੋਣੀ ਸੀ। ਦੱਸਣਯੋਗ ਹੈ ਕਿ ਜਿਨ੍ਹਾਂ ਉਮੀਦਵਾਰਾਂ ਨੇ ਪਹਿਲਾਂ ਅਪਲਾਈ ਕਰ ਦਿੱਤਾ ਹੈ, ਉਨ੍ਹਾਂ ਨੂੰ ਦੁਬਾਰਾ ਅਪਲਾਈ ਕਰਨ ਦੀ ਲੋੜ ਨਹੀਂ ਹੈ। ਹਾਲਾਂਕਿ ਜਿਨ੍ਹਾਂ ਬਿਨੈਕਾਰਾਂ ਨੇ ਅਜੇ ਤੱਕ ਅਪਲਾਈ ਨਹੀਂ ਕੀਤਾ, ਉਹ 16 ਮਾਰਚ, 2025 ਤੱਕ ਅਪਲਾਈ ਕਰ ਸਕਦੇ ਹਨ।...