Sunday, August 16Malwa News
Shadow

Tag: punjab news

ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ- ਐੱਸ.ਐੱਸ.ਪੀ,ਸੁਹੇਲ ਕਾਸਿਮ ਮੀਰ

Local
ਬਟਾਲਾ, 21 ਅਕਤੂਬਰ ( ) ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੀ ਬਦੋਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ .ਪੀ ਬਟਾਲਾ ਨੇ ਪੁਲਿਸ ਲਾਇਨ ਬਟਾਲਾ ਵਿਖੇ ‘ਪੁਲਿਸ ਸ਼ਹੀਦੀ ਦਿਵਸ’ ਨੂੰ ਸਮਰਪਿਤ ਕਰਵਾਏ ਗਏ ਸ਼ਹੀਦੀ ਸਮਾਗਮ ਦੋਰਾਨ ਕੀਤਾ। ਇਸ ਮੌਕੇ ਸ੍ਰੀਮਤੀ ਜਸਵੰਤ ਕੌਰ ਐਸ.ਪੀ (ਐੱਚ), ਗੁਰਪ੍ਰਤਾਪ ਸਿੰਘ ਸਹੋਤਾ ਐਸ.ਪੀ (ਡੀ), ਡੀ.ਐੱਸ.ਪੀ ਰਾਜੇਸ਼ ਕੱਕੜ, ਉਂਕਾਰਦੀਪ ਸਿੰਘ ਮੱਲੀ ਡਿਪਟੀ ਜਿਲ੍ਹਾ ਅਟਾਰਨੀ, ਇੰਸਪੈਕਟਰ ਅਨਿਲ ਪਵਾਰ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਤੇ ਪੰਜਾਬ ਪੁਲਿਸ ਦੇ ਸਾਬਕਾ ਅਧਿਕਾਰੀ ਤੇ ਕਰਮਚਾਰੀ ਵੀ ਮੋਜੂਦ ਸਨ। ਐਸ.ਐਸ.ਪੀ, ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗੌਰਵਮਈ ਤੇ ਸ਼ਾਨਮੱਤਾ ਹੈ, ਜਿਸੇ ਨੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਹਮੇਸ਼ਾਂ ਅੱਗੇ ਹੋ ਕੇ ਕੁਰਬਾਨੀਆਂ ਕੀਤੀਆਂ। ਉਨਾਂ ਕਿਹਾ ਕਿ ਪੰਜਾਬ ਅੰਦਰ ਜਦ ਅੱਤਵਾਦ ਦੇ ਕਾਲੇ ਬੱਦਲਾਂ ਦਾ ਦੌਰ ਚੱਲ ਰਿਹਾ ਸੀ ਤੇ ਪੁਲਿਸ ਜ...

ਪੁਲਿਸ ਮੁਲਾਜ਼ਮਾਂ ਦੀਆਂ ਸ਼ਹਾਦਤਾਂ ਨੂੰ ਸਦਾ ਰੱਖਿਆ ਜਾਵੇਗਾ ਯਾਦ: ਸਰਤਾਜ ਸਿੰਘ ਚਾਹਲ

Local
ਸੰਗਰੂਰ, 21 ਅਕਤੂਬਰ- ਜ਼ਿਲ੍ਹਾ ਪੁਲਿਸ ਮੁਖੀ, ਸ਼੍ਰੀ ਸਰਤਾਜ ਸਿੰਘ ਚਾਹਲ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਲਾਈਨ, ਸੰਗਰੂਰ ਵਿਖੇ ਕਰਵਾਏ ਪੁਲਿਸ ਸ਼ਹੀਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਨੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਸ਼੍ਰੀ ਚਾਹਲ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਹੈ ਅਤੇ ਪੰਜਾਬ ਪੁਲਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਚਾਹਲ ਨੇ ਦੱਸਿਆ ਕਿ 21 ਅਕਤੂਬਰ 1959 ਨੂੰ ਭਾਰਤ-ਤਿੱਬਤ ਸਰਹੱਦ 'ਤੇ ਗਸ਼ਤ ਦੌਰਾਨ ਚੀਨੀ ਫੌਜ ਵੱਲੋਂ ਕੀਤੇ ਹਮਲੇ ਵਿੱਚ ਪੁਲਿਸ ਦੇ 10 ਜਵਾਨ ਸ਼ਹੀਦ ਹੋ ਗਏ ਸਨ, ਜਿ...

ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ

Local
ਫਰੀਦਕੋਟ  21 ਅਕਤੂਬਰ  ( ) ਜਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 13 ਦਸੰਬਰ 2025  ਤੱਕ ਲਾਗੂ ਰਹਿਣਗੇ। ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ ਫਰੀਦਕੋਟ ਅੰਦਰ ਕਿਸੇ ਤਰਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ ਉਤਸ਼ਾਹਿਤ ਅਤੇ ਹਿੰਸਾ ਨੂੰ ਭੜਕਾਉਣ ਵਾਲੇ ਗੀਤ ਆਦਿ ਨਹੀਂ ਗਾਏ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿਨੇਮਾ ਹਾਲਾਂ/ਮਲਟੀਪਲੈਕਸਾਂ ਵਿੱਚ ਜਾਣ ਦੀ ਆਗਿਆ ਨਹੀਂ ਹੋਵੇਗੀ ਜਿੱਥੇ ਮਾਰਕ ਏ ਵਾਲੀਆਂ ਫਿਲਮਾਂ ਪ੍ਰਦਰਸ਼ਤ ਹੁੰਦੀਆਂ ਹਨ। ਜਿਲ੍ਹਾ ਫਰੀਦਕੋਟ ਅੰਦਰ ਵਿਦਿਅਕ ਸੰਸਥਾਵਾਂ ਦੇ ਆਸ ਪਾਸ ਨਗਨ ਪੋਸਟਰ, ਅਰਧ ਨਗਨ ਪੋਸਟਰ, ਅਸ਼ਲੀਲ ਪੋਸਟਰ ਸਥਾਪਤ/ਪ੍ਰਦਰਸ਼ਤ ਨਹੀਂ ਕੀਤੇ ਜਾਣਗੇ। ਜਿਲ੍ਹਾ...

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 21 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਸਮੇਤ ਲਾਂਚਰ ਬਰਾਮਦ ਕੀਤਾ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਿਕਦੀਪ ਸਿੰਘ ਉਰਫ਼ ਮਹਿਕ ਵਾਸੀ ਵਡਾਲੀ(ਅੰਮ੍ਰਿਤਸਰ) ਅਤੇ ਆਦਿੱਤਿਆ ਉਰਫ਼ ਅਧੀ ਵਾਸੀ ਪਿੰਡ ਭਾਗਾ ਛੀਨਾ , ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਆਰ.ਪੀ.ਜੀ. ਬਰਾਮਦ ਕਰਨ ਤੋਂ ਇਲਾਵਾ, ਉਨ੍ਹਾਂ ਦਾ ਮੋਟਰਸਾਈਕਲ, ਜਿਸ `ਤੇ ਉਹ ਸਵਾਰ ਸਨ, ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਦੇ ਆਈ....

ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਵੱਲੋਂ ਮਿਸ਼ਨ ਚੜ੍ਹਦੀ ਕਲਾ ਵਿੱਚ ਪੰਜ ਲੱਖ ਰੁਪਏ ਦਾ ਯੋਗਦਾਨ ਪਾਉਣ ਦਾ ਐਲਾਨ

Hot News
ਚੰਡੀਗੜ੍ਹ, 21 ਅਕਤੂਬਰ : ਪੰਜਾਬ ਸਟੇਟ ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਨੇ ਅੱਜ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਦੇ ਚੜ੍ਹਦੀ ਕਲਾ ਮਿਸ਼ਨ ਵਿੱਚ ਪੰਜ ਲੱਖ ਰੁਪਏ ਦਾ ਯੋਗਦਾਨ ਪਾਉਣ ਦਾ ਐਲਾਨ ਕੀਤਾ। ਐਸੋਸੀਏਸ਼ਨ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਦੀਵਾਲੀ ਸਾਦੇ ਢੰਗ ਨਾਲ ਮਨਾ ਰਹੇ ਹਨ ਅਤੇ ਚੜ੍ਹਦੀ ਕਲਾ ਮਿਸ਼ਨ ਵਿੱਚ ਪੰਜ ਲੱਖ ਰੁਪਏ ਦਾ ਯੋਗਦਾਨ ਪਾ ਰਹੇ ਹਨ। ਜ਼ਿਕਰਯੋਗ ਹੈ ਕਿ ਅਧਿਕਾਰੀਆਂ ਨੇ ਪਹਿਲਾਂ ਹੀ ਸੂਬੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇਕ ਦਿਨ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ।...

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਯਤਨਾਂ ਨਾਲ,ਪੰਜਾਬ ਬਣ ਰਿਹਾ ਹੈ ‘ਨਿਵੇਸ਼ਕਾਂ ਦੀ ਪਹਿਲੀ ਪਸੰਦ

Punjab Development
ਚੰਡੀਗੜ੍ਹ, 19 ਅਕਤੂਬਰ : ਦੇਸ਼ ਦੇ ਆਰਥਿਕ ਨਕਸ਼ੇ ’ਤੇ ਪੰਜਾਬ ਇੱਕ ਵਾਰ ਫਿਰ ਆਪਣੀ ਮਜ਼ਬੂਤ ਪਛਾਣ ਬਣਾ ਰਿਹਾ ਹੈ। ਪਿਛਲੇ ਕੁਝ ਸਾਲਾਂ ਵਿੱਚ ਸੂਬੇ ਨੇ ਆਪਣੇ ਆਪ ਨੂੰ ਨਿਵੇਸ਼ ਲਈ ਸਭ ਤੋਂ ਆਕਰਸ਼ਕ ਮੰਜ਼ਿਲ ਵਜੋਂ ਸਥਾਪਿਤ ਕੀਤਾ ਹੈ। ਦੇਸ਼-ਵਿਦੇਸ਼ ਦੇ ਉਦਯੋਗਪਤੀ ਹੁਣ ਪੰਜਾਬ ਵੱਲ ਰੁਖ ਕਰ ਰਹੇ ਹਨ ਅਤੇ ਇੱਥੇ ਆਪਣੇ ਕਾਰੋਬਾਰ ਦਾ ਵਿਸਤਾਰ ਕਰਨ ਵਿੱਚ ਦਿਲਚਸਪੀ ਦਿਖਾ ਰਹੇ ਹਨ। ਇਹ ਬਦਲਾਅ ਸਿਰਫ਼ ਇੱਤਫ਼ਾਕ ਨਹੀਂ, ਬਲਕਿ ਸੂਬਾ ਸਰਕਾਰ ਦੀਆਂ ਦੂਰਦਰਸ਼ੀ ਨੀਤੀਆਂ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਗਏ ਸੁਧਾਰਾਂ ਦਾ ਨਤੀਜਾ ਹੈ। ਪੰਜਾਬ ਦੀ ਸਭ ਤੋਂ ਵੱਡੀ ਤਾਕਤ ਇਸਦੀ ਭੂਗੋਲਿਕ ਸਥਿਤੀ ਹੈ। ਦਿੱਲੀ ਨਾਲ ਲੱਗਦਾ ਹੋਣਾ ਅਤੇ ਪਾਕਿਸਤਾਨ ਦੀ ਸਰਹੱਦ ’ਤੇ ਸਥਿਤ ਹੋਣ ਕਰਕੇ ਇਹ ਸੂਬਾ ਵਪਾਰ ਲਈ ਇੱਕ ਕੁਦਰਤੀ ਗੇਟਵੇਅ ਬਣ ਗਿਆ ਹੈ। ਇੱਥੋਂ ਮਾਲ ਨੂੰ ਉੱਤਰੀ ਭਾਰਤ ਦੇ ਕਿਸੇ ਵੀ ਕੋਨੇ ਤੱਕ ਆਸਾਨੀ ਨਾਲ ਪਹੁੰਚਾਇਆ ਜਾ ਸਕਦਾ ਹੈ। ਅਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਮੋਹਾਲੀ ਵਰਗੇ ਸ਼ਹਿਰ ਉਦਯੋਗਿਕ ਕੇਂਦਰਾਂ ਵਜੋਂ ਤੇਜ਼ੀ ਨਾਲ ਵਿਕਸਿਤ ਹੋ ਰਹੇ ਹਨ। ਰਾਸ਼ਟਰੀ ਰਾਜਮਾਰਗਾਂ ਦਾ ਸੰਘਣਾ ਨੈੱਟਵਰਕ ਅਤੇ ਆਧੁਨਿਕ ਰੇਲਵੇ ਕਨ...

ਪੰਜਾਬ ਦੇ ਕੈਬਨਿਟ ਮੰਤਰੀਆਂ  ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

Breaking News
ਚੰਡੀਗੜ੍ਹ, 19 ਅਕਤੂਬਰ:- ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮੋਹਿੰਦਰ ਭਗਤ ਨੇ ਸਮੂਹ ਦੇਸ਼ ਵਾਸੀਆਂ, ਖਾਸ ਕਰਕੇ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਇਥੋਂ ਜਾਰੀ ਇੱਕ ਸਾਂਝੇ ਸੰਦੇਸ਼ ਵਿੱਚ ਕੈਬਿਨੇਟ ਮੰਤਰੀਆਂ ਨੇ ਕਿਹਾ ਕਿ ਦੀਵਾਲੀ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਸਭਨਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਪਹਿਲ ਕਰਨੀ ਚਾਹੀਦੀ ਹੈ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਇਸ ਮੌਕੇ ਉ...

ਆਮ ਆਦਮੀ ਕਲੀਨਿਕਾਂ ਵੱਲੋਂ ਮੀਲ ਪੱਥਰ ਸਥਾਪਤ, 3 ਸਾਲਾਂ ਵਿੱਚ 4.20 ਕਰੋੜ ਲੋਕਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਅਤੇ 2.29 ਕਰੋੜ ਲੈਬ ਟੈਸਟ ਕੀਤੇ

Breaking News
ਚੰਡੀਗੜ੍ਹ, 19 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ 'ਆਮ ਆਦਮੀ ਕਲੀਨਿਕ' ਪ੍ਰੋਜੈਕਟ ਨੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸਿਰਫ਼ ਤਿੰਨ ਸਾਲਾਂ ਵਿੱਚ ਆਊਟਪੇਸ਼ੈਂਟ ਵਿਭਾਗ (ਓਪੀਡੀ) ਵਿੱਚ ਆਉਣ ਵਾਲੇ ਮਰੀਜ਼ਾਂ ਨੇ 4.20 ਕਰੋੜ ਅਤੇ ਲੈਬ ਟੈਸਟ ਕੀਤੇ ਗਏ 2.29 ਕਰੋੜ ਟੈਸਟਾਂ ਨੇ ਬੇਮਿਸਾਲ ਅੰਕੜੇ ਨੂੰ ਪਾਰ ਕਰ ਲਿਆ ਹੈ। ਅੱਜ ਇੱਥੇ ਇਸ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ 15 ਅਗਸਤ, 2022 ਤੋਂ ਹੁਣ ਤੱਕ ਸੂਬੇ ਵਿੱਚ 4.20 ਕਰੋੜ ਤੋਂ ਵੱਧ ਵਿਅਕਤੀਆਂ ਨੇ 881 ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਪ੍ਰਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼ਹਿਰੀ ਖੇਤਰਾਂ ਵਿੱਚ 316 ਅਤੇ ਪੇਂਡੂ ਖੇਤਰਾਂ ਵਿੱਚ 565 ਸਮੇਤ ਸੂਬੇ ਵਿੱਚ ਕੁੱਲ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜਿਹਨਾਂ ਵਿੱਚ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 107 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 4...

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਮੇਤ ਪਵਿੱਤਰ ਤਿਉਹਾਰਾਂ ਦੀਆਂ ਵਧਾਈਆਂ

Breaking News
ਚੰਡੀਗੜ੍ਹ/ਗੜ੍ਹਸ਼ੰਕਰ, 19 ਅਕਤੂਬਰ:- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਹਲਕਾ ਗੜ੍ਹਸ਼ੰਕਰ ਸਮੇਤ ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਸਮੇਤ ਹੋਰਨਾਂ ਪਵਿੱਤਰ ਤਿਉਹਾਰਾਂ ਦੀਆਂ ਵਧਾਈਆਂ ਦਿੱਤੀਆਂ ਹਨ। ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਸਾਨੂੰ ਸਾਡੇ ਰਵਾਇਤੀ ਤਿਉਹਾਰਾਂ ਨੂੰ ਪੂਰੀ ਮਾਣ ਅਤੇ ਮਰਿਆਦਾ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਗੁਰੂਆਂ-ਪੀਰਾਂ ਵੱਲੋਂ ਸੱਚ ਦੇ ਮਾਰਗ ਦੇ ਚੱਲਣ ਦੀਆਂ ਦਿੱਤੀਆਂ ਸਿੱਖਿਆਵਾਂ ਦਾ ਪਾਲਣ ਕਰਨ ਦੀ ਵੀ ਅਪੀਲ ਕੀਤੀ। ਸਭਨਾਂ ਦੀ ਸੁੱਖ-ਸ਼ਾਂਤੀ ਲਈ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਡਿਪਟੀ ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਜਿਹੇ ਪਵਿੱਤਰ ਦਿਹਾੜੇ ਰਵਾਇਤੀ ਢੰਗ ਨਾਲ ਮਨਾਏ ਜਾਣ ਅਤੇ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਟਾਕੇ ਚਲਾਉਣ ਨਾਲ ਜਿੱਥੇ ਪ੍ਰਦੂਸ਼ਣ ਫੈਲਦਾ ਹੈ, ਉੱਥੇ ਇਨ੍ਹਾਂ ਦੇ ਧਮਾਕਿਆਂ ਨਾਲ ਬੇਜ਼ੁਬਾਨ ਜਾਨਵਰਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੁੰਦਾ ਹੈ। ਇਸ...

‘ਯੁੱਧ ਨਸ਼ਿਆਂ ਵਿਰੁੱਧ’ ਦੇ 232ਵੇਂ ਦਿਨ ਪੰਜਾਬ ਪੁਲਿਸ ਵੱਲੋਂ 561 ਗ੍ਰਾਮ ਹੈਰੋਇਨ ਤੇ 1.1 ਕਿਲੋ ਅਫ਼ੀਮ ਸਮੇਤ 67 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 19 ਅਕਤੂਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 232ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 306 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 58 ਐਫਆਈਆਰਜ਼ ਦਰਜ ਕਰਕੇ 67 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 232 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,500  ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 561 ਗ੍ਰਾਮ ਹੈਰੋਇਨ, 1.1 ਕਿਲੋਗ੍ਰਾਮ ਅਫੀਮ, 1229 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6360 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ...