Tuesday, March 3Malwa News
Shadow

Tag: punjab news

ਸਫਾਈ ਕਰਮਚਾਰੀਆਂ ਲਈ ਠੇਕਾ ਸਿਸਟਮ ਬੰਦ ਕਰੋ

ਸਫਾਈ ਕਰਮਚਾਰੀਆਂ ਲਈ ਠੇਕਾ ਸਿਸਟਮ ਬੰਦ ਕਰੋ

Hot News
ਚੰਡੀਗੜ੍ਹ, 3 ਮਾਰਚ : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਦੇ ਦਖ਼ਲ ਦੀ ਮੰਗ ਕੀਤੀ ਹੈ ਕਿ ਉਹ ਇੱਕ ਕਾਨੂੰਨ ਬਣਾ ਕੇ ਸਫਾਈ ਕਰਮਚਾਰੀਆਂ ਦੀਆਂ ਨੌਕਰੀਆਂ ਦੀ ਠੇਕਾ ਪ੍ਰਣਾਲੀ ਨੂੰ ਖਤਮ ਕਰਨ । ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੁਰ ਨੂੰ ਲਿਖੇ ਪੱਤਰ ਵਿੱਚ, ਚੇਅਰਮੈਨ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਪਹਿਲਕਦਮੀਆਂ ਕਰਨ ਲਈ ਓਹਨਾ ਦੀ ਸ਼ਲਾਘਾ ਕੀਤੀ ਹੈ। ਸਮਾਜ ਦੇ ਗ਼ਰੀਬ ਵਰਗ ਦੀ ਦੁਰਦਸ਼ਾ ਵੱਲ ਧਿਆਨ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਵੱਲੋਂ ਸਫ਼ਾਈ ਸੇਵਕਾਂ ਨੂੰ ਹੁਣ ਤੱਕ ਨਜ਼ਰਅੰਦਾਜ਼ ਕੀਤਾ ਗਿਆ ਹੈ। ਸ੍ਰੀ ਚੰਦਨ ਗਰੇਵਾਲ ਨੇ ਦੇਸ਼ ਦੇ ਸਫਾਈ ਸੇਵਕਾਂ ਦੇ ਹਿੱਤਾਂ ਦੀ ਰਾਖੀ ਲਈ ਰਾਸ਼ਟਰਪਤੀ ਦੇ ਦਖਲ ਦੀ ਮੰਗ ਕੀਤੀ। ਚੇਅਰਮੈਨ ਨੇ ਕਿਹਾ ਕਿ ਸਮਾਜ ਦਾ ਇਹ ਵਰਗ ਸਮੁੱਚੇ ਸਮਾਜ ਦੀ ਸਿਹਤ ਅਤੇ ਸਵੱਛਤਾ ਲਈ ਦਿਨ ਰਾਤ ਮਿਹਨਤ ਕਰਦਾ ਹੈ। ਹਾਲਾਂਕਿ, ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਬਦਕਿਸਮਤੀ ਨਾਲ ਸਫ਼ਾਈ ਸੇਵਕਾਂ ਦੇ ਅਧਿਕਾਰਾਂ ਦੀ ਕਿਸੇ ਵੱਲੋਂ ਵੀ ਰਾਖੀ ਨਹੀਂ ਕੀਤੀ ਜਾਂਦੀ। ਸ੍...
ਉਦਯੋਗਿਕ ਮਸਲਿਆਂ ਪ੍ਰਤੀ ਸਰਕਾਰ ਗੰਭੀਰ

ਉਦਯੋਗਿਕ ਮਸਲਿਆਂ ਪ੍ਰਤੀ ਸਰਕਾਰ ਗੰਭੀਰ

Hot News
ਚੰਡੀਗੜ੍ਹ, 3 ਮਾਰਚ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਅੱਜ ਕੈਬਨਿਟ ਮੀਟਿੰਗ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਉਦਯੋਗਿਕ ਖੇਤਰ ਦੇ ਮੁੱਖ ਮਸਲਿਆਂ 'ਤੇ ਚਰਚਾ ਕੀਤੀ। ਮੀਟਿੰਗ ਦੌਰਾਨ ਸੰਸਦ ਮੈਂਬਰ ਅਰੋੜਾ ਨੇ ਪ੍ਰਮੁੱਖ ਉਦਯੋਗ ਸੰਗਠਨਾਂ ਦੁਆਰਾ ਉਜਾਗਰ ਕੀਤੀਆਂ ਚੁਣੌਤੀਆਂ ਤੋਂ ਜਾਣੂ ਕਰਵਾਇਆ ਅਤੇ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਨਵੀਂ ਓਟੀਐਸ ਸਕੀਮ ਦੇ ਐਲਾਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸੰਸਦ ਮੈਂਬਰ ਸੰਜੀਵ ਅਰੋੜਾ ਨੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਉਦਯੋਗ ਮੰਤਰੀ ਦਾ ਉਦਯੋਗਿਕ ਮਸਲਿਆਂ ਨੂੰ ਸਰਗਰਮੀ ਨਾਲ ਹੱਲ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਐਮਪੀ ਅਰੋੜਾ ਨੇ ਕਿਹਾ "ਮੈਂ ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ, ਸਾਡੇ ਮੁੱਖ ਮੰਤਰੀ ਭਗਵੰਤ ਮਾਨ ਜੀ ਅਤੇ ਉਦਯੋਗ ਮੰਤਰੀ ਦਾ ਉਦਯੋਗ ਲਈ ਪ੍ਰਗਤੀਸ਼ੀਲ ਯੋਜਨਾਵਾਂ, ਖਾਸ ਕਰਕੇ ਪੀਐਸਆਈਈਸੀ ਵਿੱਚ ਲੰਬਿਤ ਮਾਮਲਿਆਂ ਲਈ ਓਟੀਐਸ ਸਕੀਮ ਪੇਸ਼ ਕਰਨ ਲਈ ਉਨ੍ਹਾਂ ਦ...
7 ਸਮੱਗਲਰਾਂ ‘ਤੇ ਚੱਲਿਆ ਬੁਲਡੋਜ਼ਰ

7 ਸਮੱਗਲਰਾਂ ‘ਤੇ ਚੱਲਿਆ ਬੁਲਡੋਜ਼ਰ

Breaking News
ਬਠਿੰਡਾ, 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ‘‘ਯੁੱਧ ਨਸ਼ਿਆਂ ਵਿਰੁੱਧ’’ ਪਹਿਲਕਦਮੀ ਤਹਿਤ ਸੂਬੇ ਭਰ ਵਿੱਚ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਜੜੋਂ ਖਤਮ ਕਰਨ ਲਈ ਕੋਸ਼ਿਸ਼ਾਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਮਹਿਜ਼ 7 ਦਿਨਾਂ ਵਿੱਚ ਸੂਬੇ ਭਰ ’ਚ 8 ਨਸ਼ਾ ਤਸਕਰਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ।ਜ਼ਿਲ੍ਹਾ ਬਠਿੰਡਾ ਵਿੱਚ ਨਸ਼ਿਆਂ ਵਿਰੁੱਧ ਕੀਤੀ ਵੱਡੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਨਸ਼ਾ ਤਸਕਰੀ ਕਰਨ ਦੇ ਹੌਟਸਪਾਟ ਖੇਤਰ ਪਿੰਡ ਬੀੜ ਤਲਾਬ ਵਿਖੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀ ਸੂਰਜ ਦੀ ਪਤਨੀ ਕੁਲਵਿੰਦਰ ਕੌਰ ਵਲੋਂ ਸਰਕਾਰੀ ਜ਼ਮੀਨ ’ਤੇ ਨਜਾਇਜ਼ ਉਸਾਰੀ ਕੀਤੀ ਜਾ ਰਹੀ ਸੀ, ਜਿਸਨੂੰ ਅੱਜ ਪੁਲਿਸ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਢਹਿ-ਢੇਰੀ ਕਰ ਦਿੱਤਾ ਗਿਆ।ਮੈਡਮ ਅਮਨੀਤ ਕੌਂਡਲ ਨੇ ਮੀਡੀਆਂ ਦੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਨਸ਼ਾ ਤਸਕਰ ਸੂਰਜ ’ਤੇ ਨੌ ਮੁਕੱਦਮੇ ਦਰਜ ਹਨ, ਜੋ ਕਿ ਹੁਣ ਜੇਲ੍ਹ ਵਿੱਚ ਬੰਦ ਹੈ। ਇਸ ਤੋਂ ਇਲਾਵਾ ਉਸ ਦੇ ਭਰਾ ’ਤੇ...
72 ਪ੍ਰਾਇਮਰੀ ਅਧਿਆਪਕਾਂ ਦਾ ਦੂਜਾ ਬੈਚ ਜਾਵੇਗਾ ਫਿਨਲੈਂਡ

72 ਪ੍ਰਾਇਮਰੀ ਅਧਿਆਪਕਾਂ ਦਾ ਦੂਜਾ ਬੈਚ ਜਾਵੇਗਾ ਫਿਨਲੈਂਡ

Breaking News
ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਭਾਰਤ ਵਿੱਚ ਫਿਨਲੈਂਡ ਦੇ ਰਾਜਦੂਤ ਸ੍ਰੀ ਕਿਮੋ ਲਾਹਦੇਵਿਰਤਾ ਨਾਲ ਮਿਲ ਕੇ ਅੱਜ ਇੱਥੇ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਲਈ ਇੱਕ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ। ਪੰਜਾਬ ਭਵਨ ਵਿਖੇ ਸਿਖਲਾਈ ਪ੍ਰੋਗਰਾਮ ਦੇ ਉਦਘਾਟਨ ਉਪਰੰਤ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕਾਂ ਦਾ ਇਹ ਬੈਚ ਯੂਨੀਵਰਸਿਟੀ ਆਫ ਤੁਰਕੂ ਵਿਖੇ ਦੋ ਹਫ਼ਤਿਆਂ ਦੀ ਸਿਖਲਾਈ ਲਈ 15 ਮਾਰਚ ਨੂੰ ਫਿਨਲੈਂਡ ਲਈ ਰਵਾਨਾ ਹੋਵੇਗਾ।ਪਿਛਲੇ ਸਾਲ 21 ਅਕਤੂਬਰ ਤੋਂ 8 ਨਵੰਬਰ ਤੱਕ ਯੂਨੀਵਰਸਿਟੀ ਆਫ ਤੁਰਕੂ ਵਿਖੇ ਪਹਿਲੇ ਬੈਚ ਦੀ ਸਿਖਲਾਈ ਦੇ ਸਫਲਤਾਪੂਰਵਕ ਮੁਕੰਮਲ ਹੋਣ ਬਾਰੇ ਚਰਚਾ ਕਰਦਿਆਂ, ਸਿੱਖਿਆ ਮੰਤਰੀ ਨੇ ਭਾਰਤ ਵਿੱਚ ਫਿਨਲੈਂਡ ਦੇ ਰਾਜਦੂਤ ਸ੍ਰੀ ਕਿਮੋ ਲਾਹਦੇਵਿਰਤਾ ਅਤੇ ਯੂਨੀਵਰਸਿਟੀ ਆਫ ਤੁਰਕੂ ਦੇ ਮਾਹਿਰਾਂ ਨਾਲ ਸੂਬੇ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਅਤੇ ਫਿਨਲੈਂਡ ਵਿਚਕਾਰ ਸਿੱਖਿਆ ਦੇ ਖੇਤਰ ਵਿੱਚ ਸਹਿਯੋਗ ਨੂੰ ਹੋਰ ਵਧਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਵਿਸ਼ਵ ਪ...
ਸਰਕਾਰੀ ਫੰਡਾਂ ‘ਚ ਹੇਰਾਫੇਰੀ ਕਰਨ ਵਾਲਾ ਕੰਪਨੀ ਮਾਲਕ ਗ੍ਰਿਫਤਾਰ

ਸਰਕਾਰੀ ਫੰਡਾਂ ‘ਚ ਹੇਰਾਫੇਰੀ ਕਰਨ ਵਾਲਾ ਕੰਪਨੀ ਮਾਲਕ ਗ੍ਰਿਫਤਾਰ

Hot News
ਚੰਡੀਗੜ੍ਹ, 3 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਲੋਹ ਐਂਟਰਪ੍ਰਾਈਜ਼ਿਜ਼ ਦੇ ਮਾਲਕ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਦੇ ਰਹਿਣ ਵਾਲੇ ਇੱਕ ਭਗੌੜੇ ਦੋਸ਼ੀ ਸਤਵਿੰਦਰ ਨੂੰ ਸਰਕਾਰੀ ਗ੍ਰਾਂਟਾਂ ਵਿੱਚ 40,85,175 ਰੁਪਏ ਦੀ ਹੇਰਾ-ਫੇਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸਤਵਿੰਦਰ ਅਮਲੋਹ ਬਲਾਕ ਅਤੇ ਵੱਖ-ਵੱਖ ਗ੍ਰਾਮ ਪੰਚਾਇਤਾਂ ਲਈ ਅਲਾਟ ਹੋਏ ਫੰਡਾਂ ਦੀ ਦੁਰਵਰਤੋਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਲੋੜੀਂਦਾ ਸੀ, ਜਿਸ ਵਿੱਚ ਫਤਿਹਗੜ੍ਹ ਸਾਹਿਬ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਕੁਲਵਿੰਦਰ ਸਿੰਘ ਰੰਧਾਵਾ ਦੀ ਮਿਲੀਭੁਗਤ ਵੀ ਸ਼ਾਮਲ ਸੀ।ਇਹ ਖੁਲਾਸਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਕੇਸ ਵਿੱਚ 9 ਅਗਸਤ, 2024 ਨੂੰ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਪਟਿਆਲਾ ਰੇਂਜ ਵਿਖੇ ਆਈਪੀਸੀ ਦੀ ਧਾਰਾ 409 ਅਤੇ 120-ਬੀ ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1) ਦੇ ਨਾਲ-ਨਾਲ ਧਾਰਾ 13(2) ਦੇ ਤਹਿਤ ਐਫਆਈਆਰ ਨੰਬਰ 37 ਦਰਜ ਕੀਤੀ ਗਈ ਸੀ। ਇਸ ਕੇਸ ਵਿੱਚ ਕੁਲਵਿੰਦਰ ਸਿੰਘ ਰੰਧਾਵਾ, ਜੋ ਹੁਣ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ (ਡ...
ਬਾਗਬਾਨੀ ਦੇ ਖੇਤਰ ਵਿਚ ਪੰਜਾਬ ਵਿਕਾਸ ਦੀਆਂ ਲੀਹਾਂ ‘ਤੇ

ਬਾਗਬਾਨੀ ਦੇ ਖੇਤਰ ਵਿਚ ਪੰਜਾਬ ਵਿਕਾਸ ਦੀਆਂ ਲੀਹਾਂ ‘ਤੇ

Hot News
ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿੱਚ ਬਾਗਬਾਨੀ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਇੱਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਮੰਤਰੀ ਨੇ ਕਿਸਾਨਾਂ ਨੂੰ ਸਬਸਿਡੀਆਂ ਦੀ ਪਾਰਦਰਸ਼ੀ ਅਤੇ ਸਮੇਂ ਸਿਰ ਵੰਡ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬਜਟ ਵੰਡ, ਕਰਮਚਾਰੀਆਂ ਦੀਆਂ ਸਮੱਸਿਆਵਾਂ ਅਤੇ ਉਨ੍ਹਾ ਦੀ ਤਰੱਕੀ ਅਤੇ ਨਿਯੁਕਤੀ ਸਮੇਤ ਮੁੱਖ ਵਿਭਾਗੀ ਮਸਲਿਆਂ ਦੀ ਸਮੀਖਿਆ ਕੀਤੀ। ਬਾਗਬਾਨੀ ਡਾਇਰੈਕਟਰ ਸ਼੍ਰੀਮਤੀ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਚੱਲ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦ੍ਰਿੜਾਇਆ।ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਕਿਸਾਨ-ਕੇਂਦ੍ਰਿਤ ਯੋਜਨਾਵਾਂ ਬਾਰੇ ਜਾਗਰੂਕਤਾ ਮੁਹਿੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਬਾਗਬਾਨੀ ਖੇਤਰ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਮੁਲਾਜ਼ਮਾਂ ਨੂੰ ਬਣਦੀਆਂ ਤਰੱਕੀਆਂ ਦੇਣ ਸਬੰਧੀ ...
ਮੰਤਰੀ ਮੰਡਲ ਨੇ ਦਿੱਤੀ ਯਕਮੁਸ਼ਤ ਨਿਬੇੜਾ ਸਕੀਮ ਨੂੰ ਹਰੀ ਝੰਡੀ

ਮੰਤਰੀ ਮੰਡਲ ਨੇ ਦਿੱਤੀ ਯਕਮੁਸ਼ਤ ਨਿਬੇੜਾ ਸਕੀਮ ਨੂੰ ਹਰੀ ਝੰਡੀ

Breaking News
ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਉਦਯੋਗਪਤੀਆਂ ਦੀ ਲੰਮੇ ਸਮੇਂ ਦੀ ਉਡੀਕ ਖ਼ਤਮ ਕਰਦਿਆਂ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦੇ ਨਿਬੇੜੇ ਲਈ ਇਤਿਹਾਸਕ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਓ.ਟੀ.ਐਸ. ਸਕੀਮ ਉਦਯੋਗਪਤੀਆਂ ਨੂੰ ਜ਼ਮੀਨ ਦੀਆਂ ਵਧੀਆਂ ਕੀਮਤਾਂ ਅਤੇ ਮੂਲ ਅਦਾਇਗੀਆਂ ਵਿੱਚ ਦੇਰੀ ਨਾਲ ਸਬੰਧਤ ਉਦਯੋਗਿਕ ਵਿਵਾਦਾਂ ਦਾ ਨਿਬੇੜਾ ਕਰਨ ਵਿੱਚ ਸਹੂਲਤ ਦੇਵੇਗੀ, ਜਿਸ ਨਾਲ ਉਦਯੋਗਪਤੀਆਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਸ਼ਿਕਾਇਤਾਂ ਦਾ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ ਹੋਵੇਗਾ। ਪੰਜਾਬ ਭਰ ਦੇ ਲਗਪਗ 1145 ਉਦਯੋਗਪਤੀਆਂ ਨੂੰ ਇਸ ਸਕੀਮ ਦਾ ਲਾਭ ਹੋਵੇਗਾ, ਜਿਸ ਨਾਲ ਉਹ ਆਪਣੇ ਬਕਾਏ ਕਲੀਅਰ ਕਰ ਸਕਣ...
ਪੰਜਾਬ ‘ਚ ਤੀਜੇ ਦਿਨ ਗ੍ਰਿਫਤਾਰ ਕੀਤੇ 70 ਨਸ਼ਾ ਤਸਕਰ

ਪੰਜਾਬ ‘ਚ ਤੀਜੇ ਦਿਨ ਗ੍ਰਿਫਤਾਰ ਕੀਤੇ 70 ਨਸ਼ਾ ਤਸਕਰ

Breaking News
ਚੰਡੀਗੜ੍ਹ, 3 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਮੱਦੇਨਜ਼ਰ ਚਲਾਈ ਮੁਹਿੰਮ ‘‘ਯੁੱਧ ਨਸ਼ਿਆਂ ਦੇ ਵਿਰੁੱਧ’’ ਦੇ ਤੀਜੇ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ 48 ਐਫਆਈਆਰਜ਼ ਦਰਜ ਕਰਨ ਉਪਰੰਤ 70 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਵਿੱਚੋਂ ਦੋ ਤਸਕਰਾਂ ਨੂੰ ਗੋਲੀਬਾਰੀ ਤੋਂ ਬਾਅਦ ਕਾਬੂ ਕੀਤਾ ਗਿਆ ਹੈ। ਇਸ ਨਾਲ , ਮਹਿਜ਼ ਤਿੰਨ ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 403 ਹੋ ਗਈ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.63 ਕਿਲੋ ਹੈਰੋਇਨ, 500 ਗ੍ਰਾਮ ਗਾਂਜਾ, 100 ਗ੍ਰਾਮ ਅਫੀਮ, 1548 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 1.32 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀ...
ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਮਹਿਲਾ ਹੈਲਪਲਾਈਨ

ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਮਹਿਲਾ ਹੈਲਪਲਾਈਨ

Hot News
ਚੰਡੀਗੜ੍ਹ, 03 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ ਜਾ ਰਹੀ ਹੈ। ਸੂਬੇ ਦੀਆਂ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181ਵਰਦਾਨ ਸਾਬਿਤ ਹੋ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਇੱਕ ਬਿਹਤਰੀਨ ਉਪਰਾਲਾ ਹੈ ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਮਹਿਲਾਵਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਜਰੂਰਤਮੰਦ ਮਹਿਲਾ ਜਿਸ ਨਾਲ ਕਿਸੇ ਵੀ ਤਰਾਂ ਦੀ ਕੋਈ ਹਿੰਸਾ ਜਾ ਧੱਕਾ ਹੋ ਰਿਹਾ ਹੈ ਹੋਵੇ, ਉਹ ਮਹਿਲਾ ਹੈਲਪਲਾਈਨ 181 'ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮਹਿਲਾ ਹੈਲਪਲਾਈਨ 'ਤੇ ਲਗਭਗ 150 ਫੋਨ ਜ਼ਰੂਰਤਮੰਦ ਮਹਿਲਾਵਾਂ ਵੱਲੋਂ ਹਰ ਰੋਜ਼ ਕੀਤੇ ਜਾਂਦੇ ਹ...
ਤਿੰਨ ਨਗਰ ਕੌਂਸਲਾਂ ਦੀ ਚੋਣ ਲਈ ਪਈਆਂ ਵੋਟਾਂ

ਤਿੰਨ ਨਗਰ ਕੌਂਸਲਾਂ ਦੀ ਚੋਣ ਲਈ ਪਈਆਂ ਵੋਟਾਂ

Hot News
ਚੰਡੀਗੜ੍ਹ 02 ਮਾਰਚ : ਪੰਜਾਬ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਤਿੰਨ ਨਗਰ ਕੌਂਸਲਾਂ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਆਮ ਚੋਣਾਂ ਅੱਜ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋ ਗਈਆਂ ਹਨ।ਸਬੰਧਤ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਰਿਪੋਰਟ ਮੁਤਾਬਕ, ਨਗਰ ਕੌਂਸਲ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਵਿੱਚ ਕ੍ਰਮਵਾਰ 54.06 ਫ਼ੀਸਦ, 73.50 ਫ਼ੀਸਦ ਅਤੇ 61.31 ਫ਼ੀਸਦ ਵੋਟਿੰਗ ਹੋਈ। ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੌਂਸਲ ਤਰਨ ਤਾਰਨ ਦੇ ਵਾਰਡ ਨੰਬਰ 3 ਲਈ 04.03.2025 ਨੂੰ ਸਵੇਰੇ 07:00 ਵਜੇ ਤੋਂ ਸ਼ਾਮ 04:00 ਵਜੇ ਤੱਕ ਦੁਬਾਰਾ ਵੋਟਿੰਗ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਹੋਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਡੀ.ਈ.ਓ, ਤਰਨ ਤਾਰਨ ਨੂੰ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।...