Tuesday, March 3Malwa News
Shadow

Tag: punjab news

ਐਨ ਓ ਸੀ ਤੋਂ ਬਿਨਾਂ ਰਜਿਸਟਰੀਆਂ ਕਰਵਾਉਣ ਦੀ ਆਖਰੀ ਮਿਤੀ ‘ਚ ਵਾਧਾ

ਐਨ ਓ ਸੀ ਤੋਂ ਬਿਨਾਂ ਰਜਿਸਟਰੀਆਂ ਕਰਵਾਉਣ ਦੀ ਆਖਰੀ ਮਿਤੀ ‘ਚ ਵਾਧਾ

Breaking News
ਚੰਡੀਗੜ੍ਹ, 28 ਫਰਵਰੀ : ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ 31 ਅਗਸਤ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਆਖ਼ਰੀ ਤਰੀਕ ਛੇ ਮਹੀਨੇ ਲਈ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਸਮਾਂ ਦਿੱਤਾ ਗਿਆ ਸੀ ਅਤੇ ਹੁਣ ਇਸ ਵਿੱਚ ਵਾਧਾ ਕਰਦਿਆਂ 1 ਮਾਰਚ 2025 ਤੋਂ 31 ਅਗਸਤ 2025 ਤੱਕ ਇਸ ਸਹੂਲਤ ਦਾ ਫ਼ਾਇਦਾ ਲਿਆ ਜਾ ਸਕਦਾ ਹੈ। ਸ. ਮੁੰਡੀਆਂ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ  ਲੈਂਡ ਡੀਡਜ਼...
ਰਾਘਵ ਚੱਢਾ ਦੀਆਂ ਕੋਸ਼ਿਸਾਂ ਲਿਆਈਆਂ ਰੰਗ

ਰਾਘਵ ਚੱਢਾ ਦੀਆਂ ਕੋਸ਼ਿਸਾਂ ਲਿਆਈਆਂ ਰੰਗ

Hot News
ਨਵੀਂ ਦਿੱਲੀ, 28 ਫਰਵਰੀ : ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਹਵਾਈ ਅੱਡਿਆਂ 'ਤੇ ਮਹਿੰਗੇ ਖਾਣੇ ਦਾ ਮੁੱਦਾ ਉਠਾਏ ਜਾਣ ਤੋਂ ਬਾਅਦ ਸਰਕਾਰ ਨੇ ਕੋਲਕਾਤਾ ਤੋਂ ਬਾਅਦ ਚੇਨਈ 'ਚ ਉਡਾਨ ਯਾਤਰੀ ਕੈਫੇ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ। ਇਸ ਦੀ ਸ਼ੁਰੂਆਤ ਪਹਿਲਾਂ ਕੋਲਕਾਤਾ ਏਅਰਪੋਰਟ ਤੋਂ ਕੀਤੀ ਗਈ ਸੀ ਅਤੇ ਹੁਣ ਚੇਨਈ ਏਅਰਪੋਰਟ ਵੀ ਇਸ ਪਹਿਲ ਨਾਲ ਜੁੜ ਗਿਆ ਹੈ। ਇਸ ਕਾਰਨ ਯਾਤਰੀਆਂ ਨੂੰ ਸਸਤੇ ਰੇਟਾਂ 'ਤੇ ਪਾਣੀ, ਚਾਹ ਅਤੇ ਸਨੈਕਸ ਮਿਲਣਾ ਸ਼ੁਰੂ ਹੋ ਗਿਆ ਹੈ, ਜਿਸ ਨਾਲ ਉਨ੍ਹਾਂ ਨੂੰ ਰਾਹਤ ਮਿਲੇਗੀ।ਸੰਸਦ ਮੈਂਬਰ ਰਾਘਵ ਚੱਢਾ ਨੇ ਇਸ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਮੁਹਿੰਮ ਲਈ ਆਮ ਲੋਕਾਂ ਦੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ ਹੈ। ਸਾਂਸਦ ਰਾਘਵ ਚੱਢਾ ਨੇ ਆਪਣੇ ਐਕਸ (ਟਵਿੱਟਰ) ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ, "ਇੱਕ ਛੋਟੀ ਜਿਹੀ ਚੰਗਿਆੜੀ ਵੀ ਹਨੇਰੇ ਨੂੰ ਰੌਸ਼ਨ ਕਰ ਸਕਦੀ ਹੈ… ਪਹਿਲਾਂ ਕੋਲਕਾਤਾ, ਹੁਣ ਚੇਨਈ! ਖੁਸ਼ੀ ਹੈ ਕਿ ਹਵਾਈ ਅੱਡਿਆਂ 'ਤੇ ਸਸਤੀਆਂ ਕੰਟੀਨਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਮੰਗ ਦਾ ਸਮਰਥਨ ਕਰਨ ਵਾਲੇ ਸਾਰੇ ਲੋਕਾਂ ਦਾ ਧੰਨਵਾਦ।...
ਜਾਂ ਨਸ਼ਾ ਛੱਡ ਦਿਓ ਜਾਂ ਪੰਜਾਬ ਛੱਡ ਦਿਓ

ਜਾਂ ਨਸ਼ਾ ਛੱਡ ਦਿਓ ਜਾਂ ਪੰਜਾਬ ਛੱਡ ਦਿਓ

Breaking News
ਚੰਡੀਗੜ੍ਹ, 28 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਸ਼ਾ ਤਸਕਰਾਂ ਨੂੰ ਸਖ਼ਤ ਅਤੇ ਅੰਤਮ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਨਸ਼ਾ ਤਸਕਰੀ ਛੱਡ ਦੇਣ ਜਾਂ ਪੰਜਾਬ ਛੱਡ ਦੇਣ। ਉਨ੍ਹਾਂ ਨੇ ਇਹ ਚਿਤਾਵਨੀ ਕੈਬਨਿਟ ਸਬ-ਕਮੇਟੀ ਦੇ ਆਪਣੇ ਸਹਿ-ਮੈਂਬਰ ਅਮਨ ਅਰੋੜਾ, ਡਾ: ਬਲਬੀਰ ਸਿੰਘ, ਤਰੁਨਪ੍ਰੀਤ ਸਿੰਘ ਸੌਂਦ ਅਤੇ ਲਾਲਜੀਤ ਸਿੰਘ ਭੁੱਲਰ, ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਡੀਜੀਪੀ ਗੌਰਵ ਯਾਦਵ ਦੀ ਹਾਜਰੀ ਵਿੱਚ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਵੱਡੀ ਮੁਹਿੰਮ ਵਿੱਢੀ ਹੋਈ ਹੈ। ਨਵੀਂ ਬਣੀ ਕੈਬਨਿਟ ਸਬ-ਕਮੇਟੀ ਦਾ ਉਦੇਸ਼ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ 24 ਘੰਟੇ ਕੰਮ ਕਰਦੇ ਹੋਏ ਯਤਨਾਂ ਨੂੰ ਤੇਜ਼ ਕਰਨਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸੁਪ੍ਰੀਮੋ ਅਰਵਿੰਦ...
ਹੁਣ ਖਤਮ ਹੋਵੇਗਾ ਪੰਜਾਬ ਵਿਚੋਂ ਨਸ਼ਾ, ਭਗਵੰਤ ਮਾਨ ਨੇ ਦੇ ਦਿੱਤਾ ਤਿੰਨ ਮਹੀਨੇ ਦਾ ਟਾਰਗੈੱਟ

ਹੁਣ ਖਤਮ ਹੋਵੇਗਾ ਪੰਜਾਬ ਵਿਚੋਂ ਨਸ਼ਾ, ਭਗਵੰਤ ਮਾਨ ਨੇ ਦੇ ਦਿੱਤਾ ਤਿੰਨ ਮਹੀਨੇ ਦਾ ਟਾਰਗੈੱਟ

Breaking News
ਚੰਡੀਗੜ੍ਹ,28 ਫਰਵਰੀ : ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਆਦੇਸ਼ ਦਿੱਤੇ ਹਨ।ਅੱਜ ਇੱਥੇ ਪੰਜਾਬ ਭਵਨ ਵਿਖੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੌਰਾਨ ਵਿਚਾਰ-ਚਰਚਾ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਪਲ ਹੈ ਕਿਉਂਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕਿਸੇ ਵੀ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਇਸ ਲਾਹਨਤ ਦੇ ਖਿਲਾਫ਼ ਵਿਆਪਕ ਜੰਗ ਸ਼ੁਰੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਵੱਖ-ਵੱਖ ਚੁਣੌਤੀਆਂ ਨਾਲ ਨਜਿੱਠਣ ਦਾ ਲੰਮਾ ਅਤੇ ਸ਼ਾਨਦਾਰ ਇਤਿਹਾਸ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਪੁਲਿਸ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ ਅਤੇ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰ...
ਪੰਜਾਬ ਬਣ ਗਿਆ ਸੈਰਾ ਸਪਾਟਾ ਦਾ ਨਵਾਂ ਕੇਂਦਰ

ਪੰਜਾਬ ਬਣ ਗਿਆ ਸੈਰਾ ਸਪਾਟਾ ਦਾ ਨਵਾਂ ਕੇਂਦਰ

Punjab Politics
ਚੰਡੀਗੜ੍ਹ, 27 ਫਰਵਰੀ: ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ 'ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਹ ਮੇਲੇ ਅਤੇ ਤਿਉਹਾਰ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਰਹੇ ਹਨ। ਇਸ ਸਾਲ ਦੀ ਸ਼ੁਰੂਆਤ ਫਿਰੋਜ਼ਪੁਰ ਵਿੱਚ ਬਸੰਤ ਮੇਲਾ, ਕਿਲ੍ਹਾ ਰਾਏਪੁਰ ਵਿੱਚ ਪੇਂਡੂ ਓਲੰਪਿਕ ਅਤੇ ਪਟਿਆਲਾ ਵਿੱਚ ਪਟਿਆਲਾ ਹੈਰੀਟੇਜ਼ ਫੈਸਟੀਵਲ ਵਰਗੇ ਸਮਾਗਮਾਂ ਨਾਲ ਹੋਈ। ਇਹ ਜਸ਼ਨ ਨਾ ਸਿਰਫ਼ ਪੰਜਾਬ ਦੀ ਅਮੀਰ ਵਿਰਾਸਤ ਅਤੇ ਪ੍ਰੰਪਰਾਵਾਂ ਦੀ ਝਲਕ ਪੇਸ਼ ਕਰਦੇ ਹਨ ਬਲਕਿ ਸੂਬੇ ਨੂੰ ਚੋਟੀ ਦੇ ਸੈਲਾਨੀ ਕੇਂਦਰ ਵਜੋਂ ਵੀ ਸਥਾਪਿਤ ਕਰਦੇ ਹਨ।ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਇੱਕ ਪ੍ਰਮੁੱਖ ਸੈਰ-ਸਪਾਟਾ ਕੇਂਦਕ ਵਜੋਂ ਆਪਣੀ ਪਛਾਣ ਮੁੜ ਬਹਾਲ ਕਰ ਰਿਹਾ ਹੈ। ਸੂਬੇ ਦੀ ਅਮੀਰ ਵਿਰਾਸਤ ਦੀ ਬਹਾਲੀ ਅਤੇ ਸੈਰ-ਸਪਾਟੇ ਦੇ ਵਿਸਥਾਰ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਚੱਲਦਿਆਂ ਸਰਕਾਰ ਵੱਲੋਂ ਕਈ ਲੜੀਵਾਰ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਰਾਹੀ...
ਮਹਿਲਾ ਕਮਿਸ਼ਨ ਲਾਵੇਗਾ ਲੋਕ ਅਦਾਲਤ

ਮਹਿਲਾ ਕਮਿਸ਼ਨ ਲਾਵੇਗਾ ਲੋਕ ਅਦਾਲਤ

Punjab Politics
ਪਟਿਆਲਾ, 27 ਫ਼ਰਵਰੀ: ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਨਿਆਂ ਦਿਲਾਉਣ ਦੇ ਉਦੇਸ਼ ਨਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ, ਸ੍ਰੀਮਤੀ ਰਾਜ ਲਾਲੀ ਗਿੱਲ, 28 ਫ਼ਰਵਰੀ 2025 ਨੂੰ ਸਵੇਰ 11:ਵਜੇ ਪੁਲਿਸ ਲਾਈਨ, ਪਟਿਆਲਾ ਵਿਖੇ ਲੋਕ ਅਦਾਲਤ ਲਗਾਉਣਗੇ ਇਸ ਮੌਕੇ, ਜੇਕਰ ਕਿਸੇ ਵੀ ਮਹਿਲਾ ਨੂੰ ਕੋਈ ਸ਼ਿਕਾਇਤ ਜਾਂ ਸਮੱਸਿਆ ਦਰਪੇਸ਼ ਹੈ, ਤਾਂ ਉਹ ਪੁਲਿਸ ਲਾਈਨ, ਪਟਿਆਲਾ ਵਿੱਚ ਲੋਕ ਅਦਾਲਤ ਦੌਰਾਨ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨਾਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਮਹਿਲਾਵਾਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਹ ਲੋਕ ਅਦਾਲਤ ਇਕ ਮਹੱਤਵਪੂਰਨ ਪਹਿਲ ਹੈ, ਜਿਸ ਵਿੱਚ ਚੇਅਰਪਰਸਨ, ਪੁਲਿਸ ਅਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਹਾਜ਼ਰ ਰਹਿਣਗੇ।...
ਨਸ਼ੇ ਦੇ ਮਾਮਲੇ ‘ਚ ਰਿਸ਼ਵਤ ਲੈਂਦਾ ਕਾਬੂ

ਨਸ਼ੇ ਦੇ ਮਾਮਲੇ ‘ਚ ਰਿਸ਼ਵਤ ਲੈਂਦਾ ਕਾਬੂ

Hot News
ਚੰਡੀਗੜ੍ਹ, 27 ਫਰਵਰੀ : ਭ੍ਰਿਸ਼ਟਾਚਾਰ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਮਲਕੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਤਰਫੋਂ 80000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸ਼ਿਕਾਇਤਕਰਤਾ ਦੇ ਅਨੁਸਾਰ, ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਪਤੀ ਵਿਰੁੱਧ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕੇਸ ਦਰਜ ਨਾ ਕਰਨ ਵਿੱਚ ਮਦਦ ਕਰਨ ਬਦਲੇ ਥਾਣੇ ਦੇ ਪੁਲਿਸ ਮੁਲਾਜ਼ਮਾਂ ਤਰਫੋਂ 5 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਇਹ ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਉਪਰੰਤ ਸ਼ਿਕਾਇਤ ਵਿੱਚ ਹੋਮਗਾਰਡ ਵਾਲੰਟੀਅਰ ਮਲਕੀਤ ਸਿੰਘ ਵਿਰੁੱਧ ਲਗਾਏ ਗਏ ਦੋਸ਼ ਸਹੀ ਪਾਏ ਗਏ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ...
ਸਬ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਸਬ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 27 ਫਰਵਰੀ : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਉਕਤ ਥਾਣੇ ਵਿਖੇ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਕੇਸ ਦੇ ਜਾਂਚ ਅਧਿਕਾਰੀ ਏ.ਐਸ.ਆਈ. ਰਣਜੀਤ ਸਿੰਘ ਨੇ ਉਕਤ ਮਾਮਲੇ ਵਿੱਚ ਉਸਦੀ ਮਦਦ ਕਰਨ ਬਦਲੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਤੱਥਾਂ ਦੀ ਪੜਤਾਲ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੌਕੇ 'ਤੇ ਹੀ ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਪਟਿ...
ਟੈਨਿਸ ਟੀਮਾਂ ਦੀ ਚੋਣ ਲਈ ਟਰਾਇਲ 4 ਨੂੰ ਪਟਿਆਲਾ ‘ਚ

ਟੈਨਿਸ ਟੀਮਾਂ ਦੀ ਚੋਣ ਲਈ ਟਰਾਇਲ 4 ਨੂੰ ਪਟਿਆਲਾ ‘ਚ

Hot News
ਚੰਡੀਗੜ੍ਹ, 27 ਫਰਵਰੀ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 16 ਤੋਂ 20 ਮਾਰਚ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਟੇਬਲ ਟੈਨਿਸ ਟੀਮਾਂ ਲਈ ਟਰਾਇਲ 4 ਮਾਰਚ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 10 ਵਜੇ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ ਸੀਆਈਐਸਐਫ/ਬੀਐਸ.ਐਫ./ ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿ...
ਪੰਜਾਬ ‘ਚ ਐਕਸਗ੍ਰੇਸ਼ੀਆ ਗਰਾਂਟ ਵਧਾਈ

ਪੰਜਾਬ ‘ਚ ਐਕਸਗ੍ਰੇਸ਼ੀਆ ਗਰਾਂਟ ਵਧਾਈ

Hot News
ਚੰਡੀਗੜ੍ਹ, 27 ਫਰਵਰੀ: ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਸੈਨਿਕਾਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਵਿੱਚ ਵਾਧਾ ਕੀਤਾ ਗਿਆ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਇਸ ਸੋਧੀ ਹੋਈ ਨੀਤੀ ਤਹਿਤ, ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਦੁੱਗਣੀ ਕਰ ਦਿੱਤੀ ਗਈ ਹੈ, ਜੋ ਪ੍ਰਭਾਵਿਤ ਸੈਨਿਕਾਂ ਲਈ ਵਧੇਰੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੀ ਹੈ। ਨਵੇਂ ਉਪਬੰਧਾਂ ਮੁਤਾਬਕ, 76 ਫ਼ੀਸਦ ਤੋਂ 100 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ ਹੁਣ 40 ਲੱਖ ਰੁਪਏ ਦਿੱਤੇ ਜਾਣਗੇ, ਜੋ ਕਿ ਪਹਿਲਾਂ ਇਹ ਰਾਸ਼ੀ 20 ਲੱਖ ਰੁਪਏ ਸੀ। ਇਸੇ ਤਰ੍ਹਾਂ, 51 ਫ਼ੀਸਦ ਤੋਂ 75 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ 10 ਲੱਖ ਰੁਪਏ ਦੀ ਥਾਂ ਹੁਣ 20 ਲੱਖ ਰੁਪਏ ਦਿੱਤੇ ਜਾਣਗੇ, ਜਦੋਂ ਕਿ 25 ਫ਼ੀਸਦ ਤੋਂ 50 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ 5 ਲੱਖ ਰੁਪਏ ਦੀ ਥਾਂ ਹੁਣ 10 ਲੱਖ ਰੁਪਏ ਦਿੱਤੇ ਜਾਣਗੇ...