ਹੁਣ ਖਤਮ ਹੋਵੇਗਾ ਪੰਜਾਬ ਵਿਚੋਂ ਨਸ਼ਾ, ਭਗਵੰਤ ਮਾਨ ਨੇ ਦੇ ਦਿੱਤਾ ਤਿੰਨ ਮਹੀਨੇ ਦਾ ਟਾਰਗੈੱਟ
ਚੰਡੀਗੜ੍ਹ,28 ਫਰਵਰੀ : ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਆਦੇਸ਼ ਦਿੱਤੇ ਹਨ।ਅੱਜ ਇੱਥੇ ਪੰਜਾਬ ਭਵਨ ਵਿਖੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੌਰਾਨ ਵਿਚਾਰ-ਚਰਚਾ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਪਲ ਹੈ ਕਿਉਂਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕਿਸੇ ਵੀ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਇਸ ਲਾਹਨਤ ਦੇ ਖਿਲਾਫ਼ ਵਿਆਪਕ ਜੰਗ ਸ਼ੁਰੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਵੱਖ-ਵੱਖ ਚੁਣੌਤੀਆਂ ਨਾਲ ਨਜਿੱਠਣ ਦਾ ਲੰਮਾ ਅਤੇ ਸ਼ਾਨਦਾਰ ਇਤਿਹਾਸ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਪੁਲਿਸ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ ਅਤੇ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰ...







