Tuesday, March 3Malwa News
Shadow

Tag: punjab news

ਕਣਕ ਦੀ ਜਨਤਕ ਵੰਡ ਪ੍ਰਣਾਲੀ ਲਈ ਸਖਤ ਹਦਾਇਤਾਂ ਜਾਰੀ

ਕਣਕ ਦੀ ਜਨਤਕ ਵੰਡ ਪ੍ਰਣਾਲੀ ਲਈ ਸਖਤ ਹਦਾਇਤਾਂ ਜਾਰੀ

Hot News
ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜਨਵਰੀ ਤੋਂ ਮਾਰਚ ਤੱਕ ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ 28 ਫਰਵਰੀ ਤੱਕ ਹਰ ਹਾਲਤ ਵਿਚ ਸਾਰੇ ਡਿਪੂਆਂ 'ਤੇ ਪਹੁੰਚ ਜਾਣੀ ਚਾਹੀਦੀ ਹੈ। ਅੱਜ ਇਥੇ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਚੰਗੀਆਂ ਅਤੇ ਪਾਰਦਰਸ਼ੀ ਸੇਵਾਵਾਂ ਮੁਹਈਆ ਕਰਵਾਉਣ ਲਈ ਸਾਰੇ ਦਫਤਰਾਂ ਵਿਚ ਪੂਰੀ ਸਖਤੀ ਵਰਤੀ ਜਾਵੇ। ਉਨ੍ਹਾਂ ਨੇ ਫੀਲਡ ਵਾਲੇ ਮੁਲਾਜ਼ਮਾਂ ਦੀ ਸਮੇਂ ਸਿਰ ਪਹੁੰਚ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਸਖਤ ਹਦਾਇਤਾਂ ਕੀਤੀਆਂ ਕਿ ਅਗਲੇ ਕਣਕ ਦੇ ਸੀਜ਼ਨ ਦੌਰਾਨ ਖਰੀਦੀ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਉਨ੍ਹਾਂ ਨੇ ਕਿਹਾ ਕਿ ਖਰੀਦ ਸੀਜਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਵੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ।...
ਪੰਜਾਬ ਦੇ ਉਦਯੋਗਾਂ ਨੂੰ ਵਿਸ਼ਵ ਪੱਧਰ ‘ਤੇ ਪ੍ਰਫੁੱਲਿਤ ਕਰਾਂਗੇ : ਸੌਂਦ

ਪੰਜਾਬ ਦੇ ਉਦਯੋਗਾਂ ਨੂੰ ਵਿਸ਼ਵ ਪੱਧਰ ‘ਤੇ ਪ੍ਰਫੁੱਲਿਤ ਕਰਾਂਗੇ : ਸੌਂਦ

Hot News
ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਸਨਅਤ ਤੇ ਵਪਾਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਉਦਯੋਗਪਤੀਆਂ ਅਤੇ ਉਦਮੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਪੰਜਾਬ ਵਿਚ ਉਦਯੋਗਾਂ ਦੀ ਤਰੱਕੀ ਲਈ ਚਰਚਾ ਕੀਤੀ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਪੰਜਾਬ ਦੇ ਉਦਯੋਗਾਂ ਨੂੰ ਕੌਮਾਤਰੀ ਪੱਧਰ 'ਤੇ ਪ੍ਰਫੁੱਲਿਤ ਕਰਨਾ ਹੈ ਅਤੇ ਇਸ ਮਕਸਦ ਲਈ ਪੰਜਾਬ ਦੇ ਉਦਯੋਗਪਤੀ ਵੱਡਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਨੇ ਉਦਯੋਗਪਤੀਆਂ ਨਾਲ ਚਰਚਾ ਕੀਤੀ ਕਿ ਪੰਜਾਬ ਦੇ ਉਦਯੋਗਾਂ ਨੂੰ ਦੁਨੀਆਂ ਪੱਧਰ 'ਤੇ ਪ੍ਰਫੁੱਲਿਤ ਕਰਨ ਲਈ ਕਿਹੜੇ ਕਦਮ ਚੁੱਕੇ ਜਾ ਸਕਦੇ ਹਨ। ਇਸ ਮੀਟਿੰਗ ਵਿਚ ਉਦਯੋਗ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ।...
30 ਹਜਾਰ ਰਿਸ਼ਵਤ ਲੈਣ ਵਾਲਾ ਪੀਸੀਐਸ ਅਫਸਰ ਗ੍ਰਿਫਤਾਰ

30 ਹਜਾਰ ਰਿਸ਼ਵਤ ਲੈਣ ਵਾਲਾ ਪੀਸੀਐਸ ਅਫਸਰ ਗ੍ਰਿਫਤਾਰ

Hot News
ਹੁਸ਼ਿਆਰਪੁਰ, 20 ਫਰਵਰੀ : ਵਿਜੀਲੈਂਸ ਬਿਊਰੋ ਨੇ ਤਿੰਨ ਮਹੀਨੇ ਤੋਂ ਭਗੌੜੇ ਇਕ ਪੀ ਸੀ ਐਸ ਅਫਸਰ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਅਸਲ ਵਿਚ ਹਰਪ੍ਰੀਤ ਸਿੰਘ ਸਹਾਇਕ ਕਿਰਤ ਕਮਿਸ਼ਨਰ ਦੇ ਆਹੁਦੇ 'ਤੇ ਹੁਸ਼ਿਆਰਪੁਰ ਵਿਚ ਕੰਮ ਕਰ ਰਿਹਾ ਸੀ ਜਦੋਂ ਉਸ 'ਤੇ 30 ਹਜਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿਚ ਪਰਚਾ ਦਰਜ ਕੀਤਾ ਗਿਆ ਸੀ। ਉਸਦੇ ਦਫਤਰ ਵਿਚ ਤਾਇਨਾਤ ਮਹਿਲਾ ਕੰਪਿਊਟਰ ਅਪਰੇਟਰ ਅਲਕਾ ਸ਼ਰਮਾਂ ਨੂੰ ਹਰਪ੍ਰੀਤ ਸਿੰਘ ਦੇ ਨਾਮ 'ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਜਾ ਚੁੱਕਾ ਸੀ। ਇਸ ਤੋਂ ਬਾਅਦ ਹਰਪ੍ਰੀਤ ਸਿੰਘ ਲਗਾਤਾਰ ਭਗੌੜਾ ਚੱਲ ਰਿਹਾ ਸੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਉਸਦੀ ਜ਼ਮਾਨਤ ਦੀ ਅਰਜੀ ਵੀ ਰੱਦ ਹੋ ਚੁੱਕੀ ਹੈ। ਇਸ ਲਈ ਅੱਜ ਹਰਪ੍ਰੀਤ ਸਿੰਘ ਨੇ ਹੁਸ਼ਿਆਰਪੁਰ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ, ਜਿਸਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਉਸ ਨੂੰ ਅਦਾਲਤ ਵਿਚ ਹੀ ਗ੍ਰਿਫਤਾਰ ਕਰ ਲਿਆ।...
ਕੈਬਨਿਟ ਸਬ ਕਮੇਟੀ ਨੇ ਕੀਤੀ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

ਕੈਬਨਿਟ ਸਬ ਕਮੇਟੀ ਨੇ ਕੀਤੀ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

Hot News
ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੇ ਵਫਦਾਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਵਿੱਤ ਮੰਤਰੀ ਨੇ ਹਦਾਇਤ ਕੀਤੀ ਕਿ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਸਕੂਲ ਸਿੱਖਿਆ ਵਿਭਾਗ ਵਲੋਂ ਬਣਾਈ ਗਈ ਅਫਸਰ ਕਮੇਟੀ ਦੇ ਮੈਂਬਰਾਂ ਨੂੰ 27 ਫਰਵਰੀ ਨੂੰ ਹੋਣ ਵਾਲੀ ਸਬ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਕੀਤਾ ਜਾਵੇ। ਅੱਜ ਦੀ ਮੀਟਿੰਗ ਵਿਚ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਹਾਜਰ ਸਨ।ਇਸ ਮੀਟਿੰਗ ਸਕੂਲ ਸਿੱਖਿਆ ਵਿਭਾਗ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਦੀ ਜਥੇਬੰਦੀ ਨੇ ਵੀ ਆਪਣੀਆਂ ਮੰਗਾਂ ਰੱਖੀਆਂ। ਇਸ ਮੌਕੇ ਸਰਵ ਸਿੱਖਿਆ ਅਭਿਆਨ, ਮਿਡ ਡੇ ਮੀਲ ਦਫਤਰੀ ਮੁਲਾਜ਼ਮ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਵੀ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ।...
ਸਰਕਾਰ ਦੀ ਨਵੀਂ ਪਹਿਲਕਦਮੀ, ਬਾਰਵੀਂ ਦੇ ਵਿਦਿਆਰਥੀਆਂ ਤੋਂ ਭਰਾਏ ਜਾਣਗੇ ਆਨਲਾਈਨ ਫਾਰਮ

ਸਰਕਾਰ ਦੀ ਨਵੀਂ ਪਹਿਲਕਦਮੀ, ਬਾਰਵੀਂ ਦੇ ਵਿਦਿਆਰਥੀਆਂ ਤੋਂ ਭਰਾਏ ਜਾਣਗੇ ਆਨਲਾਈਨ ਫਾਰਮ

Breaking News
ਚੰਡੀਗੜ੍ਹ, 20 ਫਰਵਰੀ : ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ ਨਵੀਂ ਪਹਿਲਕਦਮੀ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਉਨ੍ਹਾਂ ਪਾਸੋਂ ਆਨਲਾਈਨ ਫਾਰਮ ਭਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਾਰਵੀਂ ਦੀ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ਲਈ ਭੇਜੇ ਗਏ ਇਸ ਫਾਰਮ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਕ ਸ਼ੁਭਇੱਛਾਵਾਂ ਵਾਲਾ ਸੰਦੇਸ਼ ਵੀ ਭੇਜਿਆ ਜਾ ਰਿਹਾ ਹੈ। ਇਸ ਫਾਰਮ ਵਿਚ ਵਿਦਿਆਰਥੀਆਂ ਪਾਸੋਂ ਉਨ੍ਹਾਂ ਦੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਮੰਗੀ ਗਈ ਹੈ। ਉਨ੍ਹਾਂ ਪਾਸੋਂ ਅਗਲੇਰੀ ਪੜ੍ਹਾਈ ਦੇ ਖੇਤਰ ਬਾਰੇ ਵੀ ਜਾਣਕਾਰੀ ਮੰਗੀ ਗਈ ਹੈ, ਤਾਂ ਜੋ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਅਗਲੇਰੀ ਪੜ੍ਹਾਈ ਅਤੇ ਚੰਗੇ ਭਵਿੱਖ ਲਈ ਮਾਰਗਦਰਸ਼ਨ ਕੀਤਾ ਜਾ ਸਕੇ। ਇਸ ਫਾਰਮ ਰਾਹੀਂ ਵਿਦਿਆਰਥੀਆਂ ਦੇ ਅਗਲੇ ਸੁਪਨਿਆਂ ਬਾਰੇ ਜਾਣਕਾਰੀ ਹਾਸਲ ਹੋ ਸਕੇਗੀ ਅਤੇ ਉਨ੍ਹਾਂ ਦੇ ਸੁਪਨੇ ਪੂਰੇ ਕਰਨ ਲਈ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਪੂਰੀ ਸਹਾਇਤਾ ਕੀਤੀ ਜਾਵੇਗੀ।ਸਿੱਖਿਆ ਮੰਤਰੀ ਨੇ ਦੱਸਿਆ ਕਿ ਸਾਰੇ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ...
ਆਨੰਦਪੁਰ ਸਾਹਿਬ ‘ਚ ਹੋਵੇਗਾ 22 ਨੂੰ ਸਨਮਾਨ ਸਮਾਰੋਹ

ਆਨੰਦਪੁਰ ਸਾਹਿਬ ‘ਚ ਹੋਵੇਗਾ 22 ਨੂੰ ਸਨਮਾਨ ਸਮਾਰੋਹ

Global News
ਸ੍ਰੀ ਆਨੰਦਪੁਰ ਸਾਹਿਬ, 20 ਫਰਵਰੀ : ਜਗਤ ਪੰਜਾਬੀ ਸਭਾ ਕੈਨੇਡਾ, ਪੰਜਾਬੀ ਬਿਜਨਸ ਪ੍ਰੋਫੈਸ਼ਨਲ ਐਸੋਸੀਏਸ਼ਨ ਅਤੇ ਓਂਟਾਰੀਓ ਫਰੈਡ ਕਲੱਬ ਵਲੋਂ 22 ਫਰਵਰੀ ਨੂੰ ਵਿਰਾਸਤ ਏ ਖਾਲਸਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਤ ਪੰਜਾਬੀ ਸਭਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਨੇ ਦੱਸਿਆ ਕਿ ਇਸ ਸਨਮਾਨ ਸਮਾਰੋਹ ਵਿਚ ਤਿੰਨ ਵੱਖ ਵੱਖ ਪੜਾਵਾਂ ਅਧੀਨ ਵੱਖ ਵੱਖ ਸ਼ਖਸ਼ੀਅਤਾ ਦੇ ਸਨਮਾਨ ਕੀਤੇ ਜਾਣਗੇ। ਜਿਸ ਵਿਚ ਪੰਜਾਬੀ ਨਾਇਕ, ਪੰਜਾਬੀ ਸਾਹਿਤਕਾਰ, ਵਿਦਵਾਨ, ਸਮਾਜ ਸੇਵੀ ਅਤੇ ਜਗਤ ਪੰਜਾਬੀ ਸਭਾ ਦੇ ਸਰਗਰਮ ਸਾਰੇ ਮੈਂਬਰ ਸ਼ਾਮਲ ਹੋਣਗੇ। ਫਰਵਰੀ 2025 ਨੂੰ ਕਰਵਾਏ ਜਾਣ ਵਾਲੇ ਇਸ ਸਮਾਗਮ 'ਚ ਵਿਧਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸ. ਚੱਠਾ ਨੇ ਦੱਸਿਆ ਕਿ ਸਮਾਗਮ ਦੀਆ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਸਨਮਾਨਿਤ ਹੋਣ ਵਾਲੀਆਂ ਸਤਿਕਾਰਯੋਗ ਸਖਸ਼ੀਅਤਾਂ ਨੂੰ ਅਦਬ ਸਹਿਤ ਸੱਦਾ ਪੱਤਰ ਭੇਜੇ ਜਾ ਚੁੱਕੇ...
ਟਰੈਵਲ ਏਜੰਟਾਂ ਖਿਲਾਫ ਪੰਜ ਹੋਰ ਪਰਚੇ ਦਰਜ, ਦੋ ਏਜੰਟ ਗ੍ਰਿਫਤਾਰ

ਟਰੈਵਲ ਏਜੰਟਾਂ ਖਿਲਾਫ ਪੰਜ ਹੋਰ ਪਰਚੇ ਦਰਜ, ਦੋ ਏਜੰਟ ਗ੍ਰਿਫਤਾਰ

Breaking News
ਚੰਡੀਗੜ੍ਹ, 19 ਫਰਵਰੀ : ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਭਾਰਤੀ ਨੌਜਵਾਨਾਂ ਨਾਲ ਏਜੰਟਾਂ ਵਲੋਂ ਮਾਰੀ ਗਈ ਠੱਗੀ ਦੇ ਮਾਮਲੇ ਵਿਚ ਪੰਜਾਬ ਪੁਲੀਸ ਵਲੋਂ ਕੀਤੀ ਗਈ ਸਖਤੀ ਦੇ ਸਿਲਸਲੇ ਵਿਚ ਅੱਜ ਪੰਜ ਹੋਰ ਪਰਚੇ ਦਰਜ ਕਰ ਲਏ ਹਨ ਅਤੇ ਦੋ ਹੋਰ ਟਰੈਵਲ ਏਜੰਟਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਅਮਰੀਕਾ ਵਲੋਂ ਗੈਰਕਾਨੂੰਨੀ ਭਾਰਤੀਆਂ ਨੂੰ ਤਿੰਨ ਜਹਾਜਾਂ ਰਾਹੀਂ ਡਿਪੋਰਟ ਕਰਕੇ ਵਾਪਸ ਭਾਰਤ ਭੇਜੇ ਜਾਣ ਪਿਛੋਂ ਪੰਜਾਬ ਸਰਕਾਰ ਵਲੋਂ ਏਜੰਟਾਂ ਖਿਲਾਫ ਸਖਤ ਐਕਸ਼ਨ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਇਸ ਪਿਛੋਂ ਵੱਖ ਵੱਖ ਸ਼ਿਕਾਇਤਾਂ ਦੇ ਆਧਾਰ 'ਤੇ ਲੋਕਾਂ ਨੂੰ ਠੱਗੀ ਮਾਰਨ ਵਾਲੇ ਏਜੰਟਾਂ ਖਿਲਾਫ ਹੁਣ ਤੱਕ ਕੁੱਲ 15 ਪਰਚੇ ਦਰਜ ਕੀਤੇ ਜਾ ਚੁੱਕੇ ਹਨ, ਜਦਕਿ ਤਿੰਨ ਏਜੰਟਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਦੱਸਿਆ ਕਿ ਲੋਕਾਂ ਤੋਂ ਲੱਖਾਂ ਰੁਪਏ ਲੈ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲੇ ਇਨ੍ਹਾਂ ਏਜੰਟਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਏਜੰਟਾਂ ਦੇ ਪੂਰੇ ਨੈਟਵਰਕ ਦੀ ਪਛਾਣ ...
ਕੇਂਦਰ ਸਰਕਾਰ ਪੰਜਾਬ ਦੇ ਰੋਕੇ ਹੋਏ 111 ਕਰੋੜ ਰੁਪਏ ਤੁਰੰਤ ਜਾਰੀ ਕਰੇ : ਮੁੰਡੀਆਂ

ਕੇਂਦਰ ਸਰਕਾਰ ਪੰਜਾਬ ਦੇ ਰੋਕੇ ਹੋਏ 111 ਕਰੋੜ ਰੁਪਏ ਤੁਰੰਤ ਜਾਰੀ ਕਰੇ : ਮੁੰਡੀਆਂ

Breaking News, Punjab Politics
ਉਦੇਪੁਰ, 19 ਫਰਵਰੀ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਜਲ ਜੀਵਨ ਮਿਸ਼ਨ ਤਹਿਤ ਪੈਂਡਿੰਗ ਪਏ 111.13 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ। ਰਾਜਸਥਾਨ ਵਿਚ ਉਦੇਪੁਰ ਵਿਖੇ ਕੇਂਦਰ ਸਰਕਾਰ ਵਲੋਂ ਜਲ ਸੁਰੱਖਿਆ ਬਾਰੇ ਕਰਵਾਈ ਜਾ ਰਹੀ ਦੋ ਰੋਜ਼ਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਵੇਲੇ ਪੰਜਾਬ ਦੇ ਪਿੰਡਾਂ ਵਿਚ 2200 ਕਰੋੜ ਰੁਪਏ ਦੀ ਲਾਗਤ ਵਾਲੇ 15 ਪ੍ਰੋਜੈਕਟ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਨਾਲ 25 ਲੱਖ ਲੋਕਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਜਾਰੀ ਕੀਤੇ ਜਾਣ ਵਾਲੀ 111.13 ਕਰੋੜ ਰੁਪਏ ਦੀ ਰਕਮ ਜੋ ਕਿ ਜਲ ਜੀਵਨ ਮਿਸ਼ਨ ਤਹਿਤ ਜਾਰੀ ਕੀਤੀ ਜਾਣੀ ਹੈ, ਉਹ ਅਜੇ ਤੱਕ ਪੈਂਡਿੰਗ ਪਈ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਹ ਰਕਮ ਤੁਰੰਤ ਜਾਰੀ ਕੀਤੀ ਜਾਵੇ ਤਾਂ ਜੋ ਇਸ ਫੰਡ ਨਾਲ ਹੋਰ ਕੰਮ ਕੀਤਾ ਜਾ ਸਕੇ। ਇਸ ਕਾਨਫਰੰਸ ਵਿਚ ਕੇਂਦਰੀ ਜਲ ਸ਼ਕਤ...
ਕਿਸਾਨ ਮਰਨ ਵਰਤ ‘ਤੇ ਬੈਠੇ ਨੇ ਤੇ ਸਿਆਸੀ ਆਗੂ ਆਨੰਦ ਮਾਣ ਰਹੇ ਹਨ : ਭਗਵੰਤ ਮਾਨ

ਕਿਸਾਨ ਮਰਨ ਵਰਤ ‘ਤੇ ਬੈਠੇ ਨੇ ਤੇ ਸਿਆਸੀ ਆਗੂ ਆਨੰਦ ਮਾਣ ਰਹੇ ਹਨ : ਭਗਵੰਤ ਮਾਨ

Breaking News, Punjab Politics
ਚੰਡੀਗੜ੍ਹ, 19 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਪਾਸੇ ਪੰਜਾਬ ਦਾ ਕਿਸਾਨ ਆਪਣੀਆਂ ਮੰਗਾਂ ਮੰਨਵਾਉਣ ਲਈ ਮਰਨ ਵਰਤ 'ਤੇ ਬੈਠਾ ਹੈ ਅਤੇ ਦੂਜੇ ਪਾਸੇ ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂ ਵਿਆਹਾਂ, ਰਿਸੈਪਸ਼ਨਾਂ ਅਤੇ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ।ਮੁੱਖ ਮੰਤਰੀ ਦਫਤਰ ਵਲੋਂ ਜਾਰੀ ਇਕ ਬਿਆਨ ਵਿਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਸੁਨੀਲ ਜਾਖੜ ਵਰਗੇ ਰਵਾਇਤੀ ਸਿਆਸੀ ਆਗੂਆਂ ਗੈਰ ਸੰਜੀਦਗੀ ਸਪਸ਼ਟ ਝਲਕਦੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਆਗੂ ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਮੁੱਖ ਰੱਖ ਕੇ ਸੂਬੇ ਦੇ ਲੋਕਾਂ ਦੇ ਮਸਲਿਆਂ ਨੂੰ ਨਜ਼ਰ ਅੰਦਾਜ਼ ਕਰ ਦਿੰਦੇ ਹਨ। ਇਹ ਸਟੇਜ਼ਾਂ 'ਤੇ ਤਾਂ ਇਕ ਦੂਜੇ ਖਿਲਾਫ ਜ਼ਹਿਰ ਉਗਲਦੇ ਹਨ, ਪਰ ਨਿੱਜੀ ਸਮਾਗਮਾਂ ਵਿਚ ਇਕ ਦੂਜੇ ਦੇ ਗਲੇ ਲੱਗਦੇ ਹਨ, ਜਿਸ ਨਾਲ ਇਨ੍ਹਾਂ ਦਾ ਅਸਲੀ ਚਿਹਰਾ ਨੰਗਾ ਹੋ ਜਾਂਦਾ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਰਵਾਇਤੀ ਆਗੂਆਂ ਨੇ ਆਮ ਲੋਕਾਂ ਨੂੰ ਹਮੇਸ਼ਾਂ ਲੜਾ ਕੇ ਰੱਖਿਆ ਅਤੇ ਅੰਦਰਖਾਤੇ ਆਪ ਇਕਮਿਕ ਹੋ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੇ ਆਗੂਆਂ ਨੇ ਲੋਕਾਂ ਨੂੰ ਬਥੇਰਾ ਸਮ...
ਸਰਕਾਰ ਪੰਜਾਬੀ ਭਾਸ਼ਾ ਲਾਗੂ ਕਰਨ ਲਈ ਵਚਨਬੱਧ

ਸਰਕਾਰ ਪੰਜਾਬੀ ਭਾਸ਼ਾ ਲਾਗੂ ਕਰਨ ਲਈ ਵਚਨਬੱਧ

Hot News
ਚੰਡੀਗੜ੍ਹ, 19 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੀ ਸਰਕਾਰ ਸੂਬੇ ਵਿਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ। ਅੱਜ ਇਥੇ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਵਫਦ ਨਾਲ ਮੀਟਿੰਗ ਦੌਰਾਨ ਸ੍ਰ ਚੀਮਾ ਨੇ ਕਿਹਾ ਕਿ ਸਾਰੇ ਸਰਕਾਰੀ ਦਫਤਰਾਂ ਵਿਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਲਈ ਸਰਕਾਰ ਵਲੋਂ ਹਦਾਇਤਾਂ ਕੀਤੀਆਂ ਗਈਆਂ ਹਨ। ਜੋ ਵੀ ਕੋਈ ਮੁਲਾਜ਼ਮ ਸਰਕਾਰੀ ਦਫਤਰ ਵਿਚ ਪੰਜਾਬੀ ਭਾਸ਼ਾ ਲਾਗੂ ਕਰਨ ਵਿਚ ਅਣਗਲਿਹੀ ਵਰਤਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵਲੋਂ ਪੂਰੇ ਪੰਜਾਬ ਵਿਚ ਵੱਖ ਵੱਖ ਸਾਹਿਤ, ਕਲਾ ਅਤੇ ਸਭਿਆਚਾਰ ਨਾਲ ਸਬੰਧਿਤ ਸਮਾਗਮ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬੀ ਭਾਸ਼ਾ ਨੂੰ ਮੁਕੰਮਲ ਤੌਰ 'ਤੇ ਲਾਗੂ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।...