ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਅਗਸਤ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਬਿਜਲੀ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਅੱਜ ਤੋਂ ਕਰੀਬ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ।
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੀ ਜੀ ਸੀ ਯੂਨੀਵਰਸਿਟੀ, ਝੰਜੇੜੀ, ਮੋਹਾਲੀ ਵਿਖੇ ਕਰਵਾਏ ਗਏ 8ਵੇਂ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਦੇ ਅਧਿਆਤਮਿਕ ਅਤੇ ਸਮਾਜਿਕ ਉੱਥਾਨ ਵਿੱਚ ਵੱਡਾ ਯੋਗਦਾਨ ਪਾਇਆ ਅਤੇ ਕਿਰਤ ਦੀ ਮਹੱਤਤਾ ਤੇ ਸਖ਼ਤ ਮਿਹਨਤ ਦੇ ਸਿਧਾਂਤ ਨੂੰ ਪ੍ਰਮੁੱਖਤਾ ਦਿੱਤੀ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਉਸ ਸਮੇਂ ਦੱਬੇ-ਕੁਚਲੇ ਅਤ...








