Wednesday, March 4Malwa News
Shadow

Tag: punjab news

ਬਾਜਵਾ ਦੇ ਬਿਆਨ ਦਾ ਦਿੱਤਾ ਆਪ ਨੇ ਠੋਕਵਾਂ ਜਵਾਬ

ਬਾਜਵਾ ਦੇ ਬਿਆਨ ਦਾ ਦਿੱਤਾ ਆਪ ਨੇ ਠੋਕਵਾਂ ਜਵਾਬ

Breaking News
ਚੰਡੀਗੜ੍ਹ, 10 ਫਰਵਰੀ : ਆਮ ਆਦਮੀ ਪਾਰਟੀ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਕਾਂਗਰਸ ਦੇ ਆਪਣੇ ਵਿਧਾਇਕ ਹੀ ਉਨ੍ਹਾਂ ਦੇ ਸੰਪਰਕ ਵਿਚ ਨਹੀਂ ਹਨ। ਪ੍ਰਤਾਪ ਸਿੰਘ ਬਾਜਵਾ ਨੇ ਬਿਆਨ ਦਿੱਤਾ ਸੀ ਕਿ ਆਮ ਆਦਮੀ ਪਾਰਟੀ ਦੇ 30 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ। ਇਸ 'ਤੇ ਟਿੱਪਣੀ ਕਰਦਿਆਂ ਆਮ ਅਦਾਮੀ ਪਾਰਟੀ ਦੇ ਬੁਲਾਰੇ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸ ਦੇ ਆਪਣੇ ਵਿਧਾਇਕ ਵੀ ਬਾਜਵਾ ਦੇ ਸੰਪਰਕ ਵਿਚ ਨਹੀਂ ਹਨ। ਕੰਗ ਨੇ ਚਣੌਤੀ ਦਿੱਤੀ ਕਿ ਬਾਜਵਾ ਇਹ ਦੱਸੇ ਕਿ ਸੰਦੀਪ ਜਾਖੜ ਕਿੱਥੇ ਹੈ? ਡਾ. ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਕਿਉਂ ਛੱਡੀ? ਉਨ੍ਹਾਂ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦਾ ਸਕਾ ਭਰਾ ਫਤਿਹਜੰਗ ਸਿੰਘ ਬਾਜਵਾ ਕਾਂਗਰਸ ਛੱਡ ਕੇ ਭਾਜਪਾ ਵਿਚ ਚਲਾ ਗਿਆ ਹੈ। ਕਾਂਗਰਸ ਦੇ ਵਿਧਾਇਕ ਅਤੇ ਆਗੂ ਲਗਾਤਾਰ ਪਾਰਟੀ ਛੱਡ ਰਹੇ ਹਨ। ਬਾਜਵਾ ਸਾਹਿਬ ਉਨ੍ਹਾਂ ਨੂੰ ਤਾਂ ਰੋਕ ਨਹੀਂ ਸਕਦੇ।ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਦਿੱਲੀ ਵਿਖੇ ਬੁਲਾਈ ਗਈ ਮੀਟਿੰਗ ਬਾਰੇ ਕੰਗ ਨੇ ਕਿਹਾ ਕਿ ਇਹ ਇਕ ਜਥੇਬੰਦਕ ਮੀਟਿੰਗ ਹੈ। ਇਸ ਮੀਟਿੰਗ ਵਿਚ ...
ਵਿਕਾਸ ਕਾਰਜਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਹਾਈ ਹੋ ਰਹੀ ਹੈ ਰਿਸਰਚ ਲੈਬ

ਵਿਕਾਸ ਕਾਰਜਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਹਾਈ ਹੋ ਰਹੀ ਹੈ ਰਿਸਰਚ ਲੈਬ

Hot News
ਚੰਡੀਗੜ੍ਹ, 10 ਫਰਵਰੀ : ਪੰਜਾਬ ਵਿਚ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ ਵਲੋਂ ਦਿੱਤੀਆਂ ਜਾ ਰਹੀਆਂ ਮਿਆਰੀ ਸੇਵਾਵਾਂ ਕਾਰਨ ਚਾਲੂ ਵਿੱਤੀ ਸਾਲ ਦੌਰਾਨ ਜਿਥੇ ਵਿਸ਼ਵ ਪੱਧਰੀ ਗੁਣਵਤਾ ਅਤੇ ਉਸਾਰੀ ਦੇ ਕੰਮ ਦੇ ਮਿਆਰੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਈ ਹੈ, ਉਥੇ ਹੀ ਡੇਢ ਕਰੋੜ ਰੁਪਏ ਦੀ ਫੀਸ ਵੀ ਇਕੱਠੀ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਹ ਲੈਬਾਰਟਰੀ 59 ਟੈਸਟਾਂ ਲਈ ਮਾਨਤਾ ਪ੍ਰਾਪਤ ਹੈ। ਇਸ ਲੈਬ ਨਾਲ ਪੰਜਾਬ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਮਿਆਰ ਨੂੰ ਵਿਸ਼ਵ ਪੱਧਰ ਦੇ ਦਰਜੇ 'ਤੇ ਲਿਜਾਣ ਲਈ ਸਹੂਲਤ ਮਿਲਦੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਾਰੇ ਵਿਕਾਸ ਕਾਰਜਾਂ ਦੇ ਮਿਆਰ ਨੂੰ ਬਰਕਰਾਰ ਰੱਖਣ ਦੇ ਟੀਚੇ ਨੂੰ ਪੂਰਾ ਕਰਨ ਵਿਚ ਵੀ ਇਸ ਲੈਬ ਦਾ ਬਹੁਤ ਵੱਡਾ ਯੋਗਦਾਨ ਹੈ।...
ਡਿਜੀਟਲ ਹੋ ਗਿਆ ਪੰਜਾਬ ਦੇ ਕਿਰਤ ਵਿਭਾਗ

ਡਿਜੀਟਲ ਹੋ ਗਿਆ ਪੰਜਾਬ ਦੇ ਕਿਰਤ ਵਿਭਾਗ

Hot News
ਚੰਡੀਗੜ੍ਹ, 10 ਫਰਵਰੀ : ਪੰਜਾਬ ਸਰਕਾਰ ਵਲੋਂ ਮਜਦੂਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹੁਣ ਲੇਬਰ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਡਿਜੀਟਲ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਰਕਾਰ ਵਲੋਂ ਕਿਰਤ ਨਾਲ ਸਬੰਧਿਤ ਸਾਰੀਆਂ ਸੇਵਾਵਾਂ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਹਰ ਇਕ ਕਿਰਤ ਕਰਨ ਵਾਲੇ ਵਿਅਕਤੀ ਨੂੰ ਇਸਦਾ ਸਹੀ ਲਾਭ ਦੇਣ ਲਈ ਸਾਰੀਆਂ ਸੇਵਾਵਾਂ ਡਿਜੀਟਲ ਕਰ ਦਿੱਤੀਆਂ ਗਈਆਂ ਹਨ। ਹੁਣ ਸਾਰੀਆਂ ਸੇਵਾਵਾਂ ਦਾ ਲਾਭ ਲੈਣ ਲਈ https://pblabour.gov.in ਵੈਬਸਾਈਟ 'ਤੇ ਅਪਲਾਈ ਕੀਤਾ ਜਾ ਸਕਦਾ ਹੈ। ਇਸ ਵੈਬਸਾਈਟ 'ਤੇ ਸਾਰੀਆਂ ਸੇਵਾਵਾਂ ਬਾਰੇ ਹਰ ਤਰਾਂ ਦੀ ਜਾਣਕਾਰੀ ਵੀ ਮੁਹਈਆ ਕਰਵਾਈ ਗਈ ਹੈ।...
ਦਿਵਿਆਂਗ ਵਿਅਕਤੀਆਂ ਦੇ ਕਾਰਡ ਬਣਾਉਣ ‘ਚ ਬਰਨਾਲਾ ਮੋਹਰੀ

ਦਿਵਿਆਂਗ ਵਿਅਕਤੀਆਂ ਦੇ ਕਾਰਡ ਬਣਾਉਣ ‘ਚ ਬਰਨਾਲਾ ਮੋਹਰੀ

Hot News
ਚੰਡੀਗੜ੍ਹ, 10 ਫਰਵਰੀ : ਪੰਜਾਬ ਸਰਕਾਰ ਵਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਅਤੇ ਦਿਵਿਆਂਗਜਨ ਲਈ ਬਣਾਏ ਜਾ ਰਹੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿਚ ਬਰਨਾਲਾ ਜਿਲੇ ਨੇ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਪੰਜਾਬ ਭਰ ਵਿਚੋਂ ਬਰਨਾਲਾ ਜਿਲਾ ਪਹਿਲੇ ਸਥਾਨ 'ਤੇ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਲਾ ਬਰਨਾਲਾ ਵਿਚ 70 ਫੀਸਦੀ ਤੋਂ ਵੀ ਵੱਧ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣ ਚੁੱਕੇ ਹਨ। ਇਨ੍ਹਾਂ ਕਾਰਡਾਂ ਨਾਲ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਇਹ ਕਾਰਡ ਬਹੁਤ ਜਰੂਰੀ ਹੈ। ਇਸ ਲਈ ਉਨ੍ਹਾਂ ਨੇ ਸਾਰੇ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕਾਰਡ ਜਲਦੀ ਬਣਾ ਲੈਣ।...
ਮਾਨਸਾ ‘ਚ ਪੁਲੀਸ ਮੁਕਾਬਲਾ : ਗੈਂਗਸਟਰ ਫੱਟੜ

ਮਾਨਸਾ ‘ਚ ਪੁਲੀਸ ਮੁਕਾਬਲਾ : ਗੈਂਗਸਟਰ ਫੱਟੜ

Hot News
ਮਾਨਸਾ, 10 ਫਰਵਰੀ : ਅੱਜ ਮਾਨਸਾ ਪੁਲੀਸ ਦੇ ਇਕ ਗੈਂਗਸਟਰ ਨਾਲ ਹੋਏ ਪੁਲੀਸ ਮੁਕਾਬਲੇ ਦੌਰਾਨ ਗੈਂਗਸਟਰ ਜਖਮੀ ਹੋ ਗਿਆ। ਪੁਲੀਸ ਇਸ ਗੈਂਗਸਟਰ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਪਿੰਡ ਉਭਾ ਵਿਖੇ ਲੈ ਕੇ ਜਾ ਰਹੀ ਸੀ, ਜਦੋਂ ਰਸਤੇ ਵਿਚ ਗੈਂਗਸਟਰ ਨੇ ਪੁਲੀਸ ਮੁਲਾਜ਼ਮ ਦਾ ਹਥਿਆਰ ਖੋਹ ਕੇ ਪੁਲੀਸ 'ਤੇ ਹੀ ਗੋਲੀ ਚਲਾ ਦਿੱਤੀ। ਪੁਲੀਸ ਵਲੋਂ ਜਵਾਬ ਵਿਚ ਚਲਾਈ ਗਈ ਗੋਲੀ ਨਾਲ ਗੈਂਗਸਟਰ ਜਖਮੀ ਹੋ ਗਿਆ।ਘਟਨਾ ਦੁਪਹਿਰ 2 ਵਜੇ ਦੀ ਹੈ। ਐਸਪੀਡੀ ਮਨਮੋਹਨ ਸਿੰਘ ਔਲਖ ਨੇ ਦੱਸਿਆ ਕਿ ਹਥਿਆਰ ਬਰਾਮਦਗੀ ਦੌਰਾਨ ਜੱਸੀ ਪੰਚਰ ਨੇ ਅਚਾਨਕ ਪੁਲਿਸ ਟੀਮ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਕਰਾਸ ਫਾਇਰਿੰਗ ਕੀਤੀ, ਜਿਸ ਵਿੱਚ ਗੈਂਗਸਟਰ ਜ਼ਖਮੀ ਹੋ ਗਿਆ। ਜ਼ਖਮੀ ਗੈਂਗਸਟਰ ਨੂੰ ਤੁਰੰਤ ਮਾਨਸਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਇਹ ਘਟਨਾ ਸਿੱਧੂ ਮੂਸੇਵਾਲਾ ਦੇ ਕਰੀਬੀ ਦੇ ਘਰ 'ਤੇ ਹੋਈ ਫਾਇਰਿੰਗ ਦੇ ਮਾਮਲੇ ਨਾਲ ਜੁੜੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਜੱਜਸੀ ਪੰਚਰ ਨੂੰ ਫਿਰੋਜ਼ਪੁਰ ਜੇਲ੍ਹ ਤੋਂ ਮਾਨਸਾ ਲਿਆਂਦਾ ਸੀ। ਪੁਲਿਸ ਨੇ ਇਸ ਕੇਸ ਵਿੱਚ ਕੁਝ ਹੋਰ ਲੋਕਾਂ ਨੂੰ ਵੀ ਨਾਮਜ਼ਦ ਕੀਤਾ ਸੀ, ਜਿਨ੍ਹਾਂ ਦੀ ਗ੍ਰਿਫ਼ਤਾਰ...
ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਆਹੁਦੇ ਤੋਂ ਲਾਹਿਆ

ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਆਹੁਦੇ ਤੋਂ ਲਾਹਿਆ

Breaking News
ਅੰਮ੍ਰਿਤਸਰ, 10 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਸਮਾਪਤ ਕਰ ਦਿੱਤਾ ਗਿਆ ਹੈ। ਗਿਆਨੀ ਜਗਤਾਰ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਕਾਰਜਕਾਰੀ ਜੱਥੇਦਾਰ ਬਣਾਇਆ ਗਿਆ ਹੈ। ਮੀਟਿੰਗ ਅੰਮ੍ਰਿਤਸਰ ਸਥਿਤ SGPC ਹੈੱਡਕੁਆਰਟਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ, ਜਿਸ ਦੀ ਪ੍ਰਧਾਨਗੀ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਕਰ ਰਹੀ ਕਮੇਟੀ ਦੀ ਰਿਪੋਰਟ ਨੂੰ ਮੰਨ ਲਿਆ ਗਿਆ ਹੈ। ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਸਮਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਕੁਝ SGPC ਮੈਂਬਰਾਂ ਨੇ ਫੈਸਲੇ ਦਾ ਵਿਰੋਧ ਵੀ ਕੀਤਾ, ਪਰ ਬਹੁਮਤ ਵਿੱਚ ਫੈਸਲਾ ਲਿਆ ਗਿਆ। ਗਿਆਨੀ ਹਰਪ੍ਰੀਤ ਸਿੰਘ ਨੂੰ SGPC ਨੇ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਸੀ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਚੱਲ ਰਹੀ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਕਥਿਤ ਫਰਜ਼ਾਂ ਦੀ ...
ਸਾਲੀ ਨਾਲ ਕਥਿਤ ਸਬੰਧਾਂ ਦੇ ਦੋਸ਼ਾਂ ‘ਚ ਘਿਰੇ ਗਿਆਨੀ ਹਰਪ੍ਰੀਤ ਸਿੰਘ ਬਾਰੇ ਹੋਵੇਗਾ ਫੈਸਲਾ

ਸਾਲੀ ਨਾਲ ਕਥਿਤ ਸਬੰਧਾਂ ਦੇ ਦੋਸ਼ਾਂ ‘ਚ ਘਿਰੇ ਗਿਆਨੀ ਹਰਪ੍ਰੀਤ ਸਿੰਘ ਬਾਰੇ ਹੋਵੇਗਾ ਫੈਸਲਾ

Punjab Politics
ਅੰਮ੍ਰਿਤਸਰ, 10 ਫਰਵਰੀ : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਲੱਗੇ ਆਪਣੀ ਸਾਲੀ ਨਾਲ ਸਬੰਧਾਂ ਦੇ ਕਥਿਤ ਦੋਸ਼ਾਂ ਦੀ ਜਾਂਚ ਦੇ ਮਾਮਲੇ ਵਿਚ ਅੱਜ ਕੋਈ ਨਵਾਂ ਮੋੜ ਆ ਸਕਦਾ ਹੈ। ਜਥੇਦਾਰ ਹਰਪ੍ਰੀਤ ਸਿੰਘ ਦੇ ਸਾਢੂ ਨੇ ਦੋਸ਼ ਲਾਏ ਸਨ ਕਿ ਉਸ ਦੇ ਆਪਣੀ ਸਾਲੀ ਨਾਲ ਹੀ ਕਥਿਤ ਨਾਜਾਇਜ਼ ਸਬੰਧ ਹਨ। ਇਹ ਮਾਮਲਾ ਕਾਫੀ ਭਖ ਜਾਣ ਪਿਛੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ 'ਤੇ ਤਖਤ ਸ੍ਰੀ ਦਮਦਮਾ ਸਾਹਿਬ ਜੀ ਦੇ ਜਥੇਦਾਰ ਦੇ ਆਹੁਦੇ 'ਤੇ ਰੋਕ ਲਗਾ ਦਿੱਤੀ ਸੀ ਅਤੇ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਗਠਿਤ ਕੀਤੀ ਸੀ। ਇਸ ਕਮੇਟੀ ਦੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਗਿਆਨੀ ਹਰਪ੍ਰੀਤ ਸਿੰਘ 'ਤੇ ਲੱਗੇ ਦੋਸ਼ਾਂ ਬਾਰੇ ਚਰਚਾ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 28 ਜਨਵਰੀ ਨੂੰ ਮੀਟਿੰਗ ਬੁਲਾਈ ਸੀ, ਪਰ ਉਹ ਮੀਟਿੰਗ ਗਿਆਨੀ ਰਘਬੀਰ ਸਿੰਘ ਨੇ ਹੀ ਰੱਦ ਕਰ ਦਿੱਤੀ ਸੀ। ਅੱਜ ਫੇਰ ਸ੍ਰੋਮਣੀ ਕਮੇਟੀ ਦੀ ਕਾਰਜਕਾ...
ਸ਼ਰਧਾਂਜਲੀ ਸਮਾਗਮ ‘ਚ ਪਹੁੰਚੇ ਰਾਜਸੀ ਆਗੂ

ਸ਼ਰਧਾਂਜਲੀ ਸਮਾਗਮ ‘ਚ ਪਹੁੰਚੇ ਰਾਜਸੀ ਆਗੂ

Punjab Politics
ਕੋਟਕਪੂਰਾ, 9 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਿੱਜੀ ਸਹਾਇਕ ਮਨਪ੍ਰੀਤ ਸਿੰਘ ਧਾਲੀਵਾਲ ਦੇ ਪਿਤਾ ਲਾਭ ਸਿੰਘ ਦੇ ਸ਼ਰਧਾਂਜਲੀ ਸਮਾਗਮ ਵਿਚ ਕੁਲਤਾਰ ਸਿੰਘ ਸੰਧਵਾਂ, ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਹੋਰ ਰਾਜਸੀ ਤੇ ਧਾਰਮਿਕ ਸਖਸ਼ੀਅਤਾਂ ਸ਼ਾਮਲ ਹੋਈਆਂ। ਇਸ ਮੌਕੇ ਆਗੂਆਂ ਨੇ ਸਵਰਗੀ ਲਾਭ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ।...
ਦਿੱਲੀ ਦੇ ਆਪ ਵਿਧਾਇਕਾਂ ਦੀ ਪਹਿਲੀ ਮੀਟਿੰਗ ‘ਚ ਵੱਡੇ ਐਲਾਨ

ਦਿੱਲੀ ਦੇ ਆਪ ਵਿਧਾਇਕਾਂ ਦੀ ਪਹਿਲੀ ਮੀਟਿੰਗ ‘ਚ ਵੱਡੇ ਐਲਾਨ

Breaking News
ਨਵੀਂ ਦਿੱਲੀ, 9 ਫਰਵਰੀ : ਦਿੱਲੀ ਵਿਧਾਨ ਸਭਾ ਚੋਣਾ ਪਿਛੋਂ ਆਮ ਆਦਮੀ ਪਾਰਟੀ ਦੇ ਜਿੱਤ ਹਾਸਲ ਕਰਨ ਵਾਲੇ 22 ਵਿਧਾਇਕਾਂ ਨਾਲ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਅਰਵਿੰਦ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਆਦੇਸ਼ ਦਿੱਤੇ ਹਨ ਕਿ ਦਿੱਲੀ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਕੋਸ਼ਿਸ਼ਾਂ ਜਾਰੀ ਰੱਖਣ। ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਦਿੱਲੀ ਦੀ ਭਾਜਪਾ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਲਈ ਯਤਨ ਜਾਰੀ ਰੱਖਣਗੇ। ਆਤਿਸ਼ੀ ਨੇ ਦੱਸਿਆ ਕਿ ਪਾਰਟੀ ਨੇ ਦਿੱਲੀ ਦੇ ਲੋਕਾਂ ਦਾ ਫਤਵਾ ਮਨਜੂਰ ਕਰ ਲਿਆ ਹੈ ਅਤੇ ਫੈਸਲਾ ਕੀਤਾ ਹੈ ਕਿ ਦਿੱਲੀ ਦੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਵਾਉਣ ਲਈ ਸਾਰੇ ਆਪ ਵਿਧਾਇਕ ਹਮੇਸ਼ਾਂ ਯਤਨਸ਼ੀਲ ਰਹਿਣਗੇ।ਉਨ੍ਹਾਂ ਨੇ ਦੱਸਿਆ ਕਿ ਭਾਜਪਾ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਵਾਉਣ ਲਈ ਆਪ ਵਿਧਾਇਕ ਆਪਣੀ ਪੂਰੀ ਭੁਮਿਕਾ ਨਿਭਾਉਣਗੇ। ਆਤਿਸ਼ੀ ਨੇ ਦੱਸਿਆ ਕਿ ਭਾਜਪਾ ਨੇ 8 ਮਾਰਚ ਤੱਕ ਸਾਰੀਆਂ ਮਹਿਲਾਵਾਂ ਦੇ ਖ...
ਪੰਜਾਬ ‘ਚ ਰੇਸ਼ਮ ਦੀ ਖੇਤੀ ਨੂੰ ਕੀਤਾ ਜਾਵੇਗਾ ਉਤਸ਼ਾਹਿਤ : ਭਗਤ

ਪੰਜਾਬ ‘ਚ ਰੇਸ਼ਮ ਦੀ ਖੇਤੀ ਨੂੰ ਕੀਤਾ ਜਾਵੇਗਾ ਉਤਸ਼ਾਹਿਤ : ਭਗਤ

Hot News
ਚੰਡੀਗੜ੍ਹ, 9 ਫਰਵਰੀ : ਪੰਜਾਬ ਦੇ ਬਾਗਬਾਨੀ ਮੰਤਰੀ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਦੁਨੀਆਂ ਵਿਚ ਰੇਸ਼ਮ ਦੀ ਮੰਗ ਲਗਾਤਾਰ ਵਧਦੀ ਜਾ ਰਹੀ ਹੈ। ਪੰਜਾਬ ਦੇ ਕਿਸਾਨ ਕਿਸਾਨ ਰੇਸ਼ਮ ਦੀ ਖੇਤੀ ਨਾਲ ਖੁਸ਼ਹਾਲ ਹੋ ਸਕਦੇ ਹਨ। ਇਸ ਲਈ ਪੰਜਾਬ ਸਰਕਾਰ ਵਲੋਂ ਰੇਸ਼ਮ ਦੀ ਖੇਤੀ ਲਈ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ।...