Wednesday, March 4Malwa News
Shadow

Tag: punjab news

ਦਿੱਲੀ ‘ਚ ਭਾਜਪਾ ਦੀ ਜਿੱਤ ਪਿਛੋਂ ਕੇਜਰੀਵਾਲ ਦਾ ਵੱਡਾ ਬਿਆਨ

ਦਿੱਲੀ ‘ਚ ਭਾਜਪਾ ਦੀ ਜਿੱਤ ਪਿਛੋਂ ਕੇਜਰੀਵਾਲ ਦਾ ਵੱਡਾ ਬਿਆਨ

Breaking News
ਨਵੀਂ ਦਿੱਲੀ, 8 ਫਰਵਰੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾ ਵਿਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਪਿਛੋਂ ਬਿਆਨ ਜਾਰੀ ਕਰਕੇ ਦਿੱਲੀ ਵਾਸੀਆਂ ਦਾ ਫਤਵਾ ਮਨਜੂਰ ਕਰਦਿਆਂ ਭਾਜਪਾ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਕੇਜਰੀਵਾਲ ਨੇ ਆਸ ਪ੍ਰਗਟ ਕੀਤੀ ਕਿ ਭਾਰਤੀ ਜਨਤਾ ਪਾਰਟੀ ਵਲੋਂ ਦਿੱਲੀ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸਾਰੇ ਹੀ ਵਰਕਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਦਿੱਲੀ ਵਿਧਾਨ ਸਭਾ ਚੋਣਾ ਦੌਰਾਨ ਦਿਨ ਰਾਤ ਮਿਹਨਤ ਕੀਤੀ।ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਦਿੱਲੀ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਹਨ ਅਤੇ ਮੁਫਤ ਬਿਜਲੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਵਲੋਂ ਦਿੱਤਾ ਗਿਆ ਫਤਵਾ ਉਨ੍ਹਾਂ ਨੂੰ ਮਨਜੂਰ ਹੈ। ਉਨ੍ਹਾਂ ਨੇ ਕਿਹਾ ਕਿ ਉਹ ਦਿੱਲੀ ਦੇ ਲੋਕਾਂ ਲਈ ਹਮੇਸ਼ਾਂ ਇਸੇ ਤਰਾਂ ਸੇਵਾ ਕਰਦੇ ਰਹਿਣਗੇ। https://youtu.be/EP2NV6AovtQ...
ਦਿੱਲੀ ‘ਤੇ 27 ਸਾਲ ਬਾਅਦ ਫੇਰ ਭਾਜਪਾ ਦਾ ਕਬਜਾ

ਦਿੱਲੀ ‘ਤੇ 27 ਸਾਲ ਬਾਅਦ ਫੇਰ ਭਾਜਪਾ ਦਾ ਕਬਜਾ

Breaking News
ਨਵੀਂ ਦਿੱਲੀ, 8 ਫਰਵਰੀ : ਦਿੱਲੀ ਵਿਧਾਨ ਸਭਾ ਦੀਆਂ ਚੋਣਾ ਲਈ 5 ਫਰਵਰੀ ਨੂੰ ਪਈਆਂ ਵੋਟਾਂ ਦੀ ਅੱਜ ਗਿਣਤੀ ਕੀਤੀ ਗਈ, ਜਿਸ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ 48 ਸੀਟਾਂ 'ਤੇ ਜਿੱਤ ਪ੍ਰਾਪਤ ਹੋਈ, ਜਦਕਿ ਆਮ ਆਦਮੀ ਪਾਰਟੀ ਨੂੰ ਕੇਵਲ 22 ਸੀਟਾਂ ਹੀ ਮਿਲੀਆਂ। ਇਨ੍ਹਾਂ ਚੋਣਾ ਵਿਚ ਕਾਂਗਰਸ ਪਾਰਟੀ ਕਿਸੇ ਵੀ ਸੀਟ ਤੋਂ ਜਿੱਤ ਹਾਸਲ ਨਹੀਂ ਕਰ ਸਕੀ।ਦਿੱਲੀ ਵਿਧਾਨ ਸਭਾ ਦੇ ਕੁੱਲ 70 ਵਿਧਾਨ ਸਭਾ ਹਲਕਿਆਂ ਵਿਚੋਂ ਆਮ ਆਦਮੀ ਪਾਰਟੀ ਨੂੰ ਕੇਵਲ 22 ਸੀਟਾਂ 'ਤੇ ਜਿੱਤ ਹੋਣ ਨਾਲ ਅਰਵਿੰਦ ਕੇਜਰੀਵਾਲ ਨੂੰ ਖਾਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਗਾਤਾਰ 12 ਸਾਲ ਦਿੱਲੀ ਵਿਚ ਸੱਤਾ 'ਤੇ ਕਾਬਜ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਅਰਵਿੰਦ ਕੇਜਰੀਵਾਲ ਤਿੰਨ ਵਾਰ ਮੁੱਖ ਮੰਤਰੀ ਬਣੇ ਸਨ।ਉਧਰ ਭਾਰਤੀ ਜਨਤਾ ਪਾਰਟੀ ਨੇ ਦਿੱਲੀ ਵਿਚ 27 ਸਾਲ ਬਾਅਦ ਜਿੱਤ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ 1993 ਵਿਚ 49 ਸੀਟਾਂ 'ਤੇ ਜਿੱਤ ਹਾਸਲ ਕਰਕੇ ਸਰਕਾਰ ਬਣਾਈ ਸੀ। ਉਸ ਵੇਲੇ ਪੰਜ ਸਾਲਾਂ ਦੇ ਰਾਜਭਾਗ ਦੌਰਾਨ ਮਦਨ ਲਾਲ ਖੁਰਾਣਾ, ਸਾਹਿਬ ਸਿੰਘ ਵਰਮਾਂ ਅਤੇ ਸੁਸ਼ਮਾ ਸਵਰਾਜ ਮੁੱਖ ਮੰਤਰੀ ਦੇ ਆਹੁਦੇ 'ਤੇ ਰਹੇ। ਇਸ ਤੋਂ ਬਾਅਦ 1998 ਵ...
ਸ਼ਹਿਰਾਂ ਦੇ ਵਿਕਾਸ ਕਾਰਜਾਂ ‘ਚ ਤੇਜੀ ਲਿਆਉਣ ਦੀਆਂ ਹਦਾਇਤਾਂ

ਸ਼ਹਿਰਾਂ ਦੇ ਵਿਕਾਸ ਕਾਰਜਾਂ ‘ਚ ਤੇਜੀ ਲਿਆਉਣ ਦੀਆਂ ਹਦਾਇਤਾਂ

Hot News
ਚੰਡੀਗੜ੍ਹ, 8 ਫਰਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸਾਰੀਆਂ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਹਨ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਪੂਰਾ ਕਰਨ ਲਈ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ ਕੀਤੀ ਜਾਵੇ। ਅੱਜ ਇਥੇ ਮਿਊਂਸਪਲ ਭਵਨ ਵਿਖੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ, ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਚੰਗੀਆਂ ਸੇਵਾਵਾਂ ਮੁਹਈਆ ਕਰਵਾਉਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਲਈ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦਾ ਸਾਰਾ ਕੰਮ ਹੀ ਪਾਰਦਰਸ਼ੀ ਢੰਗ ਨਾਲ ਚਲਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਸਾਰੇ ਵਿਕਾਸ ਕਾਰਜ ਸਮੇਂ ਸਿਰ ਪੂਰੇ ਕਰਨ ਅਤੇ ਵਿਕਾਸ ਕਾਰਜਾਂ ਦਾ ਮਿਆਰ ਉੱਚਾ ਚੁੱਕਣ ਲਈ ਸਖਤੀ ਵਰਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਠੇਕੇਦਾਰ ਕੰਮਾਂ ਵਿਚ ਅਣਗਹਿਲੀ ਵਰਤਦਾ ਹੈ ਤਾ...
ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਸੰਵਿਧਾਨਕ ਦਰਜੇ ਦੀ ਮੰਗ

ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਸੰਵਿਧਾਨਕ ਦਰਜੇ ਦੀ ਮੰਗ

Punjab Politics
ਚੰਡੀਗੜ੍ਹ, 8 ਫਰਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਵਾਂਗ ਪੰਜਾਬ ਸਰਕਾਰ ਵਲੋਂ ਵੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਸੰਵਿਧਾਨਕ ਦਰਜਾ ੱਛਾ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਉਨ੍ਹਾਂ ਨੇ ਪੰਜਾਬ ਰਾਜ ਪੱਛੜੀਆਂ ਸ਼ੇ੍ਣੀਆਂ ਕਮਿਸ਼ਨ ਦੇ ਚੇਅਰਮੈਨ ਦੇ ਆਹੁਦੇ 'ਤੇ ਖੁਦ ਵੀ ਪੰਜ ਸਾਲ ਸੇਵਾ ਨਿਭਾਈ ਹੈ। ਉਸ ਵੇਲੇ ਵੀ ਉਹ ਲਗਾਤਾਰ ਮੰਗ ਕਰਦੇ ਰਹੇ ਹਨ ਕਿ ਇਸ ਆਹੁਦੇ ਨੂੰ ਸੰਵਿਧਾਨਕ ਮਾਨਤਾ ਦਿੱਤੀ ਜਾਵੇ, ਤਾਂ ਜੋ ਇਸ ਦਾ ਕਨੂੰਨੀ ਪੱਧਰ 'ਤੇ ਵਿਧੀ ਵਿਧਾਨ ਤਿਆਰ ਕੀਤਾ ਜਾ ਸਕੇ। ਸ੍ਰੀ ਬਡੂੰਗਰ ਨੇ ਕਿਹਾ ਕਿ ਫਿਰ ਵੀ ਅਜੇ ਤੱਕ ਕਿਸੇ ਸਰਕਾਰ ਨੇ ਇਸ ਕਮਿਸ਼ਨ ਨੂੰ ਸੰਵਿਧਾਨਕ ਦਰਜਾ ਨਹੀਂ ਦਿੱਤਾ। ਇਸੇ ਕਾਰਨ ਹੀ ਇਹ ਕਮਿਸ਼ਨ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਲਈ ਪੂਰੀ ਤਰਾਂ ਕੰਮ ਨਹੀਂ ਕਰ ਸਕਦਾ।...
ਪੰਜਾਬ ਵਿਧਾਨ ਸਭਾ ਹੋ ਗਈ ਕਾਗਜ ਰਹਿਤ : ਸੰਧਵਾਂ

ਪੰਜਾਬ ਵਿਧਾਨ ਸਭਾ ਹੋ ਗਈ ਕਾਗਜ ਰਹਿਤ : ਸੰਧਵਾਂ

Breaking News
ਚੰਡੀਗੜ੍ਹ, 8 ਫਰਵਰੀ : ਪੰਜਾਬ ਵਿਧਾਨ ਸਭਾ ਸਕੱਤਰੇਤ ਵਿਚ ਰਾਸ਼ਟਰੀ ਈ ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰੋਜੈਕਟ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਨਾਲ ਵਿਧਾਨ ਸਭਾ ਦਾ ਸਾਰਾ ਕੰਮਕਾਜ ਕਾਗਜ ਰਹਿਤ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰ ਵਲੋਂ ਸਾਰੇ ਵਿਭਾਗਾਂ ਦੇ ਕੰਮ ਨੂੰ ਡਿਜੀਟਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਲੋਕਾਂ ਨੂੰ ਸਾਫ ਸੁਥਰੀਆਂ ਅਤੇ ਪਾਰਦਰਸ਼ੀ ਸੇਵਾਵਾਂ ਮੁਹਈਆ ਕਰਵਾਈਆਂ ਜਾ ਸਕਣ। ਇਸੇ ਲੜੀ ਤਹਿਤ ਹੀ ਵਿਧਾਨ ਸਭਾ ਨੂੰ ਡਿਜੀਟਲ ਕੀਤਾ ਗਿਆ ਹੈ। ਇਸ ਨਾਲ ਹੁਣ ਸਾਰੇ ਹੀ ਵਿਧਾਇਕਾਂ ਲਈ ਆਮ ਜਨਤਾ ਦੇ ਮੁੱਦਿਆਂ ਨੂੰ ਵਿਧਾਨ ਸਭਾ ਵਿਚ ਉਠਾਉਣਾ ਆਸ ਹੋ ਜਾਵੇਗਾ ਅਤੇ ਉਹ ਲੋਕਾਂ ਦੀ ਆਵਾਜ ਨੂੰ ਹੋਰ ਵਧੀਆ ਢੰਗ ਨਾਲ ਉਠਾ ਸਕਣਗੇ। ਉਨ੍ਹਾਂ ਨੇਦੱਸਿਆ ਕਿ ਸਾਲ 2022 ਤੋਂ ਹੀ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਵਿਧਾਨ ਸਭਾ ਦੀ ਸਾਰੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਸਰਕਾਰ ਦੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮ...
ਸ਼ਹੀਦਾਂ ਦੇ ਪਰਿਵਾਰਾਂ ਲਈ ਐਕਸਗ੍ਰੇਸ਼ੀਆ ਰਾਸ਼ੀ ਵਧਾ ਕੇ ਕੀਤੀ ਇਕ ਕਰੋੜ ਰੁਪਏ

ਸ਼ਹੀਦਾਂ ਦੇ ਪਰਿਵਾਰਾਂ ਲਈ ਐਕਸਗ੍ਰੇਸ਼ੀਆ ਰਾਸ਼ੀ ਵਧਾ ਕੇ ਕੀਤੀ ਇਕ ਕਰੋੜ ਰੁਪਏ

Breaking News
ਚੰਡੀਗੜ੍ਹ, 8 ਫਰਵਰੀ : ਪੰਜਾਬ ਸਰਕਾਰ ਨੇ ਸ਼ਹੀਦ ਸੈਨਿਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਜਾ ਰਹੀਆਂ ਭਲਾਈ ਯੋਜਨਾਵਾਂ ਦੌਰਾਨ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਂਦੀ ਐਕਸ ਗ੍ਰੇਸ਼ੀਆ ਗਰਾਂਟ ਦੀ ਰਾਸ਼ੀ ਦੁੱਗਣੀ ਕਰਕੇ 50 ਲੱਖ ਤੋਂ ਵਧਾ ਕੇ ਇਕ ਕਰੋੜ ਰੁਪਏ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਹਿਲਾਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਿੱਤੀ ਜਾਂਦੀ ਸੀ। ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਸ਼ੁਰੂ ਕੀਤੇ ਗਏ ਯਤਨਾਂ ਅਧੀਨ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੀ ਨਵੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸ਼ਹੀਦ ਸੈਨਿਕਾਂ ਦੇ 24 ਪਰਿਵਾਰਾਂ ਨੂੰ ਇਸ ਵਧੀ ਹੋਈ ਰਾਸ਼ੀ ਦਾ ਲਾਭ ਮਿਲ ਵੀ ਚੁੱਕਾ ਹੈ। ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਦਿਵਿਆਂਗ ਸੈਨਿਕਾਂ ਦੀ ਲਈ ਦੱਤੀ ਜਾਂਦੀ ਐਕਸ ਗ੍ਰੇਸ਼ੀਆ ਗਰਾਂਟ ਦੀ ਰਾਸ਼ੀ 10 ਲੱਖ ਤੋਂ ਵਧਾ ਕੇ 40 ਲੱਖ ਰੁਪਏ ਕਰ ਦਿੱਤੀ...
ਕਿਰਤੀਆਂ ਦੇ ਬੱਚਿਆਂ ਨੂੰ ਸਰਕਾਰ ਦਾ ਵੱਡਾ ਤੋਹਫਾ

ਕਿਰਤੀਆਂ ਦੇ ਬੱਚਿਆਂ ਨੂੰ ਸਰਕਾਰ ਦਾ ਵੱਡਾ ਤੋਹਫਾ

Hot News
ਚੰਡੀਗੜ੍ਹ, 8 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗਰੀਬ ਅਤੇ ਕਮਜੋਰ ਵਰਗਾਂ ਦੀ ਭਲਾਈ ਲਈ ਬਣਾਈਆਂ ਜਾ ਰਹੀਆਂ ਨਵੀਆਂ ਯੋਜਨਾਵਾਂ ਦੇ ਸਿਲਸਲੇ ਵਿਚ ਇਕ ਹੋਰ ਨਵੀਂ ਪਹਿਲਕਦਮੀ ਕਰਦਿਆਂ ਕਿਰਤੀ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਵਜੀਫਾ ਸਕੀਮ ਵਾਸਤੇ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਵਾਲੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਯੋਜਨਾ ਅਧੀਨ ਮਜਦੂਰਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਕੀਮ ਦਾ ਲਾਭ ਲੈਣ ਲਈ ਪਹਿਲਾਂ ਦੋ ਸਾਲ ਦੀ ਸਰਵਿਸ ਹੋਣੀ ਜਰੂਰੀ ਸੀ। ਪਰ ਹੁਣ ਸਰਕਾਰ ਨੇ ਇਹ ਸ਼ਰਤ ਖਤਮ ਕਰ ਦਿੱਤੀ ਹੈ। ਇਸ ਨਾਲ ਅਨੇਕਾਂ ਲੋੜਵੰਦ ਮਜਦੂਰਾਂ ਦੇ ਬੱਚਿਆਂ ਨੂੰ ਪੜ੍ਹਾਈ ਦੇ ਮੌਕੇ ਮਿਲਣਗੇ।...
ਪੰਜਾਬ ਦੇ ਨੌਜਵਾਨ ਹੈਰੋਇਨ ਸਮੇਤ ਹਿਮਾਚਲ ‘ਚ ਕਾਬੂ

ਪੰਜਾਬ ਦੇ ਨੌਜਵਾਨ ਹੈਰੋਇਨ ਸਮੇਤ ਹਿਮਾਚਲ ‘ਚ ਕਾਬੂ

Hot News
ਬਿਲਾਸਪੁਰ, 7 ਫਰਵਰੀ : ਹਿਮਚਾਲ ਪ੍ਰਦੇਸ਼ ਵਿਚ ਬਿਲਾਸਪੁਰ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਕੀਰਤਪੁਰ ਨੇਰਚੌਕ ਫੋਰਲੇਨ ਸਥਿਤ ਟਨਲ ਨੰਬਰ 3 ਪੱਟਾ ਵਿੱਚ ਇੱਕ ਪੰਜਾਬ ਨੰਬਰ ਦੀ ਕਾਰ ਤੋਂ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਮੌਕੇ ਤੋਂ ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦੇ ਅਨੁਸਾਰ, ਜਦੋਂ ਟੀਮ ਨੇ ਪੰਜਾਬ ਨੰਬਰ ਦੀ ਕਾਰ (PB02EM4426) ਨੂੰ ਰੋਕ ਕੇ ਤਲਾਸ਼ੀ ਲਈ, ਤਾਂ ਡੈਸ਼ਬੋਰਡ ਤੋਂ 20 ਗ੍ਰਾਮ ਹੈਰੋਇਨ ਮਿਲੀ। ਦੋਸ਼ੀਆਂ ਦੀ ਪਛਾਣ ਅੰਮ੍ਰਿਤਸਰ, ਪੰਜਾਬ ਦੇ ਗੁਮਤਾਲਾ ਖੇਤਰ ਦੇ ਰਹਿਣ ਵਾਲੇ ਰਮਨਦੀਪ ਸਿੰਘ (28), ਅਮ੍ਰਿਤਪਾਲ ਸਿੰਘ (29) ਅਤੇ ਰਾਹੁਲ (32) ਵਜੋਂ ਹੋਈ ਹੈ। ਤਿੰਨਾਂ ਖਿਲਾਫ ਸਦਰ ਥਾਣੇ ਵਿੱਚ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਏ.ਐਸ.ਪੀ. ਸ਼ਿਵਕੁਮਾਰ ਚੌਧਰੀ ਨੇ ਦੱਸਿਆ ਕਿ ਪੁਲਿਸ ਹੁਣ ਇਹ ਪਤਾ ਲਗਾ ਰਹੀ ਹੈ ਕਿ ਦੋਸ਼ੀ ਨਸ਼ੀਲੇ ਪਦਾਰਥ ਕਿੱਥੋਂ ਲਿਆ ਰਹੇ ਸਨ ਅਤੇ ਇਸ ਦੀ ਸਪਲਾਈ ਕਿੱਥੇ ਕਰਨ ਵਾਲੇ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਲਗਾਤਾਰ ਮੁਹਿੰਮ ਚਲਾਈ ਜਾ ਰਹੀ...
ਅੰਮ੍ਰਿਤਸਰ ‘ਚ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਅੰਮ੍ਰਿਤਸਰ ‘ਚ ਰਿਸ਼ਵਤ ਲੈਂਦਾ ਪਟਵਾਰੀ ਕਾਬੂ

Hot News
ਅੰਮ੍ਰਿਤਸਰ, 7 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਮਾਲ ਵਿਭਾਗ ਦੇ ਕੋਟ ਖਾਲਸਾ ਵਿੱਚ ਤੈਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਵਿਰੁੱਧ ਇਹ ਕਾਰਵਾਈ ਅੰਮ੍ਰਿਤਸਰ ਦੇ ਨਿਊ ਮੋਹਨੀ ਪਾਰਕ ਵਾਸੀ ਪਰਮਜੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਪਟਵਾਰੀ ਰਵੀ ਪ੍ਰਕਾਸ਼ ਨੇ ਉਸਦੇ ਕਰਜ਼ੇ ਦੀ ਰਕਮ ਨੂੰ ਸਹੀ ਕਰਨ ਦੇ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤ ਅਨੁਸਾਰ, ਮਾਲ ਰਿਕਾਰਡ ਵਿੱਚ ਉਸਦੇ ਅਸਲੀ ਕਰਜ਼ੇ 9 ਲੱਖ ਰੁਪਏ ਦੀ ਬਜਾਏ ਗਲਤੀ ਨਾਲ 90 ਲੱਖ ਰੁਪਏ ਦਰਜ ਕਰ ਦਿੱਤੇ ਗਏ ਸਨ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ। ਇਸ ਦੌਰਾਨ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂ...
ਅਮਰੀਕਾ ਤੋਂ ਡਿਪੋਰਟ ਕੀਤੇ ਪੰਜਾਬੀਆਂ ਬਾਰੇ ਜਾਂਚ ਕਮੇਟੀ ਦਾ ਗਠਨ

ਅਮਰੀਕਾ ਤੋਂ ਡਿਪੋਰਟ ਕੀਤੇ ਪੰਜਾਬੀਆਂ ਬਾਰੇ ਜਾਂਚ ਕਮੇਟੀ ਦਾ ਗਠਨ

Breaking News, Hot News
ਚੰਡੀਗੜ੍ਹ, 7 ਫਰਵਰੀ : ਅਮਰੀਕਾ ਤੋਂ ਡਿਪੋਰਟ ਕੀਤੇ ਪੰਜਾਬ ਦੇ ਲੋਕਾਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਦੀ ਹੁਣ ਪੁਲਿਸ ਜਾਂਚ ਕਰੇਗੀ। ਇਸ ਲਈ ਡੀਜੀਪੀ ਗੌਰਵ ਯਾਦਵ ਨੇ ਚਾਰ ਮੈਂਬਰੀ ਕਮੇਟੀ ਬਣਾਈ ਹੈ।ਕਮੇਟੀ ਦੀ ਪ੍ਰਧਾਨਗੀ ਏਡੀਜੀਪੀ ਐੱਨਆਰਆਈ ਪਰਵੀਨ ਸਿਨਹਾ ਕਰਨਗੇ, ਜਦਕਿ ਏਡੀਜੀਪੀ ਇੰਟਰਨਲ ਸਿਕਿਓਰਿਟੀ ਸ਼ਿਵ ਵਰਮਾ, ਆਈਜੀਪੀ/ਪ੍ਰੋਵੀਜ਼ਨਿੰਗ ਭੂਪਿੰਦਰ ਸਿੰਘ ਅਤੇ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਕਮੇਟੀ ਦੇ ਮੈਂਬਰ ਬਣਾਏ ਗਏ ਹਨ। ਇਹ ਕਮੇਟੀ ਡੂੰਘਾਈ ਨਾਲ ਜਾਂਚ ਕਰੇਗੀ। ਨਾਲ ਹੀ, ਗੈਰ-ਕਾਨੂੰਨੀ ਮਨੁੱਖੀ ਤਸਕਰੀ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਡੀਜੀਪੀ ਨੇ ਇਸ ਕਮੇਟੀ ਨੂੰ ਅਧਿਕਾਰ ਦਿੱਤਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਲਈ ਕਿਸੇ ਵੀ ਹੋਰ ਅਧਿਕਾਰੀ ਨੂੰ ਸ਼ਾਮਲ ਕਰ ਸਕਦੀ ਹੈ। ਇਹ ਕਮੇਟੀ ਐੱਸਐੱਸਪੀ ਅਤੇ ਪੁਲਿਸ ਕਮਿਸ਼ਨਰਾਂ ਨਾਲ ਤਾਲਮੇਲ ਬਣਾ ਕੇ ਰੱਖੇਗੀ। ਨਾਲ ਹੀ, ਸਾਰੇ ਅਧਿਕਾਰੀਆਂ ਨੂੰ ਕਮੇਟੀ ਨੂੰ ਜ਼ਰੂਰੀ ਸਹਾਇਤਾ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ।...