Monday, August 17Malwa News
Shadow

Tag: punjab news

50 ਲੱਖ ਦੀ ਲਾਗਤ ਨਾਲ ਮਹਾਰਿਸ਼ੀ ਭਗਵਾਨ ਵਾਲਮਿਕੀ ਭਵਨ ਉਸਾਰਿਆ ਜਾਵੇਗਾ- ਹਰਜੋਤ ਬੈਂਸ

50 ਲੱਖ ਦੀ ਲਾਗਤ ਨਾਲ ਮਹਾਰਿਸ਼ੀ ਭਗਵਾਨ ਵਾਲਮਿਕੀ ਭਵਨ ਉਸਾਰਿਆ ਜਾਵੇਗਾ- ਹਰਜੋਤ ਬੈਂਸ

Local
ਨੰਗਲ 07 ਅਕਤੂਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਕਿਹਾ ਹੈ ਕਿ ਨੰਗਲ ਵਿੱਚ ਮਹਾਰਿਸ਼ੀ ਭਗਵਾਨ ਵਾਲਮਿਕੀ ਜੀ ਦੇ ਭਵਨ ਦਾ ਨਿਰਮਾਣ 50 ਲੱਖ ਰੁਪਏ ਦੀ ਲਾਗਤ ਨਾਲ ਕਰਵਾਇਆ ਜਾਵੇਗਾ। ਜਿਸ ਲਈ 10  ਲੱਖ ਰੁਪਏ ਦੀ ਪਹਿਲੀ ਕਿਸ਼ਤ ਅਗਲੇ 30 ਦਿਨਾਂ ਵਿੱਚ ਜਾਰੀ ਹੋ ਜਾਵੇਗੀ। ਵਿਸ਼ਾਲ ਸੋਭਾ ਯਾਤਰਾ ਦਾ ਆਯੋਜਨ ਕਰਨ ਵਾਲੀ ਕਮੇਟੀ ਨੂੰ 2 ਲੱਖ ਰੁਪਏ ਦਿੱਤੇ ਹਨ ਤਾਂ ਜੋ ਅੱਗੇ ਤੋ ਵੀ ਅਜਿਹੇ ਸਮਾਗਮ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਆਯੋਜਿਤ ਕੀਤੇ ਜਾਣ।     ਸ.ਬੈਂਸ ਨੇ ਕਿਹਾ ਕਿ ਅੱਜ ਅਸੀ ਆਦਿ ਕਵੀ ਮਹਾਰਿਸ਼ੀ ਵਾਲਮੀਕਿ ਜੀ ਦੀ ਜੈਯੰਤੀ ਦੇ ਸਮਾਰੋਹ ਮਨਾ ਰਹੇ ਹਾਂ। ਧਾਰਮਿਕ ਨਗਰਾਂ ਦੇ ਸਰਵਪੱਖੀ ਵਿਕਾਸ ਉਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਇਤਿਹਾਸਕ ਮਹਾਨਤਾਂ ਬਾਰੇ ਸਮੁੱਚੀ ਲੋਕਾਈ ਨੂੰ ਜਾਣੂ ਕਰਵਾਇਆ ਜਾ ਸਕੇ।     ਸ.ਹਰਜੋਤ ...
ਅੰਮ੍ਰਿਤਸਰ-ਜਲੰਧਰ ‘ਚ ਬਣਣਗੇ ਅੰਤਰਰਾਸ਼ਟਰੀ ਸਟੇਡਿਅਮ, ਖੇਡਾਂ ‘ਚ ਜਲਦੀ ਦੇਸ਼ ‘ਚ ਨੰਬਰ ਵਨ ਹੋਵੇਗਾ ਪੰਜਾਬ – ਭਗਵੰਤ ਮਾਨ

ਅੰਮ੍ਰਿਤਸਰ-ਜਲੰਧਰ ‘ਚ ਬਣਣਗੇ ਅੰਤਰਰਾਸ਼ਟਰੀ ਸਟੇਡਿਅਮ, ਖੇਡਾਂ ‘ਚ ਜਲਦੀ ਦੇਸ਼ ‘ਚ ਨੰਬਰ ਵਨ ਹੋਵੇਗਾ ਪੰਜਾਬ – ਭਗਵੰਤ ਮਾਨ

Punjab Development
ਚੰਡੀਗੜ੍ਹ, 7 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵਾਰੀ ਫਿਰ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਸਰਕਾਰ ਦਾ ਮਕਸਦ ਪੰਜਾਬ ਨੂੰ ਖੇਡਾਂ ਦਾ ਕੇਂਦਰ ਬਣਾਉਣਾ ਹੈ। ਜਲੰਧਰ ਦੇ ਸੁਰਜੀਤ ਹਾਕੀ ਸਟੇਡਿਅਮ ਵਿੱਚ ਹੋਈ ਪੰਜਾਬ ਹਾਕੀ ਲੀਗ 2025 ਦੇ ਗ੍ਰੈਂਡ ਫਿਨਾਲੇ ‘ਤੇ ਉਨ੍ਹਾਂ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦਾ ਸ਼ਾਨਦਾਰ ਇਤਿਹਾਸ ਖੇਡਾਂ ਨਾਲ ਜੁੜਿਆ ਹੋਇਆ ਹੈ ਅਤੇ ਉਹ ਸਮਾਂ ਦੂਰ ਨਹੀਂ ਜਦੋਂ ਪੰਜਾਬ ਖੇਡਾਂ ‘ਚ ਦੇਸ਼ ਦਾ ਨੰਬਰ ਵਨ ਰਾਜ ਹੋਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਉਂਦੇ ਦਿਨਾਂ ‘ਚ ਜਲੰਧਰ ਅਤੇ ਅੰਮ੍ਰਿਤਸਰ ‘ਚ ਅੰਤਰਰਾਸ਼ਟਰੀ ਪੱਧਰ ਦੇ ਕ੍ਰਿਕਟ ਅਤੇ ਹਾਕੀ ਸਟੇਡਿਅਮ ਬਣਾਏ ਜਾਣਗੇ। ਉਨ੍ਹਾਂ ਸਾਫ਼ ਸ਼ਬਦਾਂ ‘ਚ ਕਿਹਾ ਕਿ ਪੰਜਾਬ ਨੂੰ ਖੇਡਾਂ ਦੀ ਰਾਜਧਾਨੀ ਬਣਾਉਣ ਲਈ ਸਰਕਾਰ ਬੇਮਿਸਾਲ ਕਦਮ ਚੁੱਕ ਰਹੀ ਹੈ, ਤਾਂ ਜੋ ਪੰਜਾਬ ਖੇਡ ਮੁਕਾਬਲਿਆਂ ਦਾ ਵਿਸ਼ਵ ਪੱਧਰੀ ਕੇਂਦਰ ਬਣੇ। ਉਨ੍ਹਾਂ ਨੇ ਪੰਜਾਬ ਹਾਕੀ ਲੀਗ ਨੂੰ ਇਤਿਹਾਸਕ ਕਹਿੰਦਿਆਂ ਕਿਹਾ ਕਿ ਇਹ ਦੇਸ਼ ਦੀ ਪਹਿਲੀ ਜੂਨਿਅਰ ਹਾਕੀ ਲੀਗ ਹੈ ਅਤੇ ਸਭ ਤੋਂ ਵੱਡੀ ਇਨਾਮੀ ਰਕਮ ਵਾਲੀ ਵੀ। ਇਸ ਟੂਰ...
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਖੁਸ਼ਬੂ ਸਵਨਾ ਨੇ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਸ਼੍ਰੀ ਵਾਲਮੀਕਿ ਜੀ ਦੇ ਆਸ਼ਰਮ ਪਹੁੰਚ ਹਾਜ਼ਰੀ ਲਗਵਾਈ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਖੁਸ਼ਬੂ ਸਵਨਾ ਨੇ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਸ਼੍ਰੀ ਵਾਲਮੀਕਿ ਜੀ ਦੇ ਆਸ਼ਰਮ ਪਹੁੰਚ ਹਾਜ਼ਰੀ ਲਗਵਾਈ

Local
ਫਾਜ਼ਿਲਕਾ 7 ਅਕਤੂਬਰ 2025- ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਨੇ ਸ਼੍ਰੀ ਵਾਲਮੀਕਿ ਜੀ ਦੇ ਆਸ਼ਰਮ ਪਹੁੰਚ ਹਾਜ਼ਰੀ ਲਗਵਾਈ ਅਤੇ ਭਗਵਾਨ ਜੀ ਦੇ ਚਰਨਾਂ ਵਿੱਚ ਮੱਥਾ ਟੇਕ ਆਸ਼ੀਰਵਾਦ ਪ੍ਰਾਪਤ ਕੀਤਾ|  ਉਨ੍ਹਾਂ ਮੱਥਾ ਟੇਕਦੀਆਂ ਫਾਜ਼ਿਲਕਾ ਵਾਸੀਆਂ ਦੇ ਭਲੇ ਦੀ ਅਰਦਾਸ ਕੀਤੀ| ਉਨ੍ਹਾਂ ਕਿਹਾ ਕੀ ਜਿਸ ਤਰ੍ਹਾਂ ਪਹਿਲਾਂ ਵੀ ਫਾਜ਼ਿਲਕਾ ਵਾਸੀਆਂ ਤੇ ਪਰਮਾਤਮਾ  ਦਾ ਹੱਥ ਹੈ ਉਸੇ ਤਰ੍ਹਾਂ ਅੱਗੇ ਵੀ ਬਣਿਆ ਰਹੇ | ਉਨ੍ਹਾਂ ਕਿਹਾ ਕੀ ਸੰਤ ਗੁਰੂ ਹਮੇਸ਼ਾ ਹੀ ਸਾਨੂੰ ਸਿੱਧੇ ਰਸਤੇ ਪਾਉਣ ਆਉਂਦੇ ਹਨ, ਇਸ ਕਰਕੇ ਸਾਨੂੰ ਇਨਾਂ ਦੇ ਵਿਚਾਰਾਂ ਨੂੰ ਆਪਣੀ ਜ਼ਿੰਦਗੀ ਵਿੱਚ ਜਰੂਰ ਅਪਣਾਉਣਾ ਚਾਹੀਦਾ ਹੈ| ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕੀ ਜੀ ਦੀਆਂ ਸਿੱਖਿਆਵਾਂ ਸਾਡੇ ਲਈ ਮਾਰਗਦਰਸ਼ਕ ਹਨ ਅਤੇ ਸਾਨੂੰ ਇਨ੍ਹਾਂ ਸਿੱਖਿਆਵਾਂ  ’ਤੇ ਚੱਲਣਾ ਚਾਹੀਦਾ ਹੈ। ਇਸ ਦੌਰਾਨ ਉਹਨਾਂ ਨੇ ਆਈਆਂ ਸੰਗਤਾਂ ਨੂੰ ਇਸ ਪਾਵਨ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ| ਇਸ ਮੌਕੇ ਉਨਾਂ ਕਮੇਟੀ ਨੂੰ 11000 ਰੁਪਏ ਵੀ ਭੇਂਟ ਕੀਤੇ...
ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

Hot News
ਚੰਡੀਗੜ੍ਹ/ਧੂਰੀ, 7 ਅਕਤੂਬਰ - ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਆਪਣੇ ਵਿਧਾਨ ਸਭਾ ਹਲਕਾ ਧੂਰੀ ਨੂੰ ਸਰਬਪੱਖੀ ਤੌਰ ਉੱਤੇ ਵਿਕਸਤ ਕਰਨ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ ਹੋ ਗਈ ਹੈ। ਅੱਜ ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ 3 ਕਰੋੜ 35 ਲੱਖ 95 ਹਜ਼ਾਰ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਸ੍ਰ ਰਾਜਵੰਤ ਸਿੰਘ ਘੁੱਲੀ, ਸ਼ਹਿਰ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। ਜਾਣਕਾਰੀ ਦਿੰਦਿਆਂ ਸੁਖਵੀਰ ਸਿੰਘ ਅਤੇ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਹਲਕਾ ਧੂਰੀ ਨੂੰ ਸੂਬੇ ਦਾ ਸਭ ਤੋਂ ਵਿਕਸਤ ਸ਼ਹਿਰ ਬਣਾਉਣਾ ਚਾਹੁੰਦੇ ਹਨ। ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਅੱਜ ਪਹਿਲੇ ਗੇੜ ਦੀ ਸ਼ੁਰੂਆਤ ਤਹਿਤ ਸ਼ਹਿਰ ਦੇ ਇਤਿਹਾਸਿਕ ਕ੍ਰਾਂਤੀ ਚੌਕ ਦੇ ਵਿਕਾਸ ਅਤੇ ਸੁੰਦਰੀਕਰਨ ਦਾ ਕੰਮ ਸ਼ੁਰੂ ਕੀ...
‘ਯੁੱਧ ਨਸ਼ਿਆਂ ਵਿਰੁੱਧ’ ਦੇ 220ਵੇਂ ਦਿਨ ਪੰਜਾਬ ਪੁਲਿਸ ਵੱਲੋਂ 505 ਗ੍ਰਾਮ ਹੈਰੋਇਨ ਅਤੇ 8840 ਰੁਪਏ ਦੀ ਡਰੱਗ ਮਨੀ ਸਮੇਤ 80 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 220ਵੇਂ ਦਿਨ ਪੰਜਾਬ ਪੁਲਿਸ ਵੱਲੋਂ 505 ਗ੍ਰਾਮ ਹੈਰੋਇਨ ਅਤੇ 8840 ਰੁਪਏ ਦੀ ਡਰੱਗ ਮਨੀ ਸਮੇਤ 80 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 7 ਅਕਤੂਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 220ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 343 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 220 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,196 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 505 ਗ੍ਰਾਮ ਹੈਰੋਇਨ, 50 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8840 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵ...
ਪੰਜਾਬ ਸਾਫ਼-ਸੁਥਰੀ, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਸਾਫ਼-ਸੁਥਰੀ, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ : ਕੈਬਨਿਟ ਮੰਤਰੀ ਸੰਜੀਵ ਅਰੋੜਾ

Hot News
ਚੰਡੀਗੜ੍ਹ, 7 ਅਕਤੂਬਰ 2025:- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਇਨਵੈਸਟ ਪੰਜਾਬ ਦੇ ਸਹਿਯੋਗ ਨਾਲ, ਪੀ.ਐਸ.ਪੀ.ਸੀ.ਐਲ. ਦੇ ਆਉਣ ਵਾਲੇ ਸੂਰਜੀ ਅਤੇ ਨਵਿਆਉਣਯੋਗ ਊਰਜਾ ਟੈਂਡਰਾਂ ਵਿੱਚ ਵੱਡੇ ਪੱਧਰ `ਤੇ ਪ੍ਰਮੁੱਖ ਨਵਿਆਉਣਯੋਗ ਊਰਜਾ ਕੰਪਨੀਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਇੱਕ ਨਵਿਆਉਣਯੋਗ ਬਿਜਲੀ ਡਿਵੈਲਪਰਾਂ ਦੀ ਮੀਟਿੰਗ ਦਾ ਆਯੋਜਨ ਕੀਤਾ। ਇਸ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ਼੍ਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਭਾਰਤ ਦੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਮੋਹਰੀ ਨੁਮਾਇੰਦਗੀ ਕਰਨ ਵਾਲੇ ਲਗਭਗ 30 ਪ੍ਰਮੁੱਖ ਡਿਵੈਲਪਰਾਂ ਅਤੇ ਕੰਪਨੀਆਂ ਨੇ ਹਿੱਸਾ ਲਿਆ। ਪੀਐਸਪੀਸੀਐਲ, ਇਨਵੈਸਟ ਪੰਜਾਬ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਮੀਟਿੰਗ ਵਿੱਚ ਸਿ਼ਰਕਤ ਕੀਤੀ ਅਤੇ ਭਾਈਵਾਲਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਨੇ ਡਿਵੈਲਪਰਾਂ ਨੂੰ ਪੰਜਾਬ ਦੀਆਂ ਪ੍ਰਗਤੀਸ਼ੀਲ ਨਵਿਆਉਣਯੋਗ ਊਰਜਾ ਨੀਤੀਆਂ, ਨਿਵੇਸ਼ ਸਹੂਲ...
ਨਾਗਰਿਕ ਅਧਿਕਾਰਾਂ ਅਤੇ ਅੱਤਿਆਚਾਰ ਰੋਕਥਾਮ ਕਾਨੂੰਨਾਂ ਅਧੀਨ ਪੀੜਤਾਂ ਲਈ ₹1.34 ਕਰੋੜ ਜਾਰੀ ਕੀਤੇ ਗਏ: ਡਾ. ਬਲਜੀਤ ਕੌਰ

ਨਾਗਰਿਕ ਅਧਿਕਾਰਾਂ ਅਤੇ ਅੱਤਿਆਚਾਰ ਰੋਕਥਾਮ ਕਾਨੂੰਨਾਂ ਅਧੀਨ ਪੀੜਤਾਂ ਲਈ ₹1.34 ਕਰੋੜ ਜਾਰੀ ਕੀਤੇ ਗਏ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 7 ਅਕਤੂਬਰ:- ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਭਾਈਚਾਰਿਆਂ ਦੇ ਮਾਣ-ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਅਤੇ ਅੱਤਿਆਚਾਰਾਂ ਦੇ ਪੀੜਤਾਂ ਲਈ ਨਿਆਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਨਾਗਰਿਕ ਅਧਿਕਾਰਾਂ ਦੀ ਸੁਰੱਖਿਆ ਐਕਟ, 1955 ਅਤੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (ਅੱਤਿਆਚਾਰਾਂ ਦੀ ਰੋਕਥਾਮ) ਐਕਟ, 1989 ਦੇ ਤਹਿਤ, ਵਿੱਤੀ ਸਾਲ 2025-26 ਦੌਰਾਨ ਪੀੜਤਾਂ ਅਤੇ ਲਾਭਪਾਤਰੀਆਂ ਨੂੰ ₹1.34 ਕਰੋੜ ਦੀ ਰਕਮ ਜਾਰੀ ਕੀਤੀ ਗਈ ਹੈ। ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਸੂਬਾ ਸਰਕਾਰ ਵਿਤਕਰੇ ਅਤੇ ਬੇਇਨਸਾਫ਼ੀ ਤੋਂ ਮੁਕਤ ਪੰਜਾਬ ਬਣਾਉਣ ਲਈ ਦ੍ਰਿੜ ਹੈ।  "ਸਾਡੀ ਸਰਕਾਰ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਇਹ ਯਕੀਨੀ ਬਣਾ ਰਹੀ ਹੈ ਕਿ ਉਨ੍ਹਾਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ, ਸੁਰੱਖਿਆ ਅਤੇ ਪੁਨਰਵਾਸ ਮਿਲੇ," ਉਨ੍ਹਾਂ ਕਿਹਾ। ਡਾ. ਬਲਜੀਤ ...
ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਕੰਟਰੋਲ ਰੂਮ ਸਥਾਪਤ

ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਕੰਟਰੋਲ ਰੂਮ ਸਥਾਪਤ

Hot News
ਚੰਡੀਗੜ੍ਹ, 7 ਅਕਤੂਬਰ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਨਿਰਵਿਘਨ ਖ਼ਰੀਦ ਅਤੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਮੰਡੀ ਬੋਰਡ ਨੇ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ, ਜੋ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਮੁੱਦਿਆਂ ਨੂੰ ਤੁਰੰਤ ਨਿਪਟਾਉਣ ਵਿੱਚ ਮਦਦ ਕਰੇਗਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇਸ ਕੰਟਰੋਲ ਰੂਮ ਵਿੱਚ ਚਾਰ ਸਮਰਪਿਤ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਨੂੰ ਦੋ ਟੀਮਾਂ ਵਿੱਚ ਵੰਡਿਆ ਗਿਆ ਹੈ ,ਜੋ ਰੋਜ਼ਾਨਾ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਵਿੱਚ ਕੰਮ ਕਰ ਰਹੇ ਹਨ ਤਾਂ ਜੋ ਕਿਸਾਨਾਂ ਅਤੇ ਹੋਰ ਭਾਈਵਾਲਾਂ ਨੂੰ ਨਿਰੰਤਰ ਸਹਿਯੋਗ ਅਤੇ ਸਥਿਤੀ ਅਨੁਸਾਰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਸ ਅਹਿਮ ਕਾਰਜ ਦੌਰਾਨ ਕਿਸੇ ਨੂੰ ਵੀ ਕੋਈ ਦਿੱਕਤ ਨਾ ਆਵੇ। ਇਸ ਪਹਿਲਕਦਮੀ ਬਾਰੇ ਵਿਸਥਾਰ ਵਿ...
ਪੇਡਾ ਨੇ ਫ਼ਸਲੀ ਰਹਿੰਦ-ਖੂੰਹਦ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਨਾਲ ਹੱਥ ਮਿਲਾਇਆ

ਪੇਡਾ ਨੇ ਫ਼ਸਲੀ ਰਹਿੰਦ-ਖੂੰਹਦ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਨਾਲ ਹੱਥ ਮਿਲਾਇਆ

Breaking News
ਚੰਡੀਗੜ੍ਹ, 7 ਅਕਤੂਬਰ:- ਪੰਜਾਬ ਵਿੱਚ ਗਰੀਨ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਸੈਕਟਰ ਦੀ ਨੁਹਾਰ ਬਦਲਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ (ਆਈ.ਆਈ.ਐਸ.ਸੀ), ਬੰਗਲੌਰ ਨਾਲ ਸਮਝੌਤਾ (ਐਮ. ਓ. ਯੂ.) ਸਹੀਬੱਧ ਕੀਤਾ ਹੈ ਤਾਂ ਜੋ ਬਾਇਓਮਾਸ, ਖਾਸ ਤੌਰ ਉੱਤੇ ਪਰਾਲੀ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸੂਬੇ ਵਿੱਚ ਆਪਣੀ ਕਿਸਮ ਦਾ ਪਹਿਲਾ ਪਾਇਲਟ ਡੈਮੋਨਸਟ੍ਰੇਸ਼ਨ ਪ੍ਰੋਜੈਕਟ ਸਥਾਪਤ ਕੀਤਾ ਜਾ ਸਕੇ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ, ਸ਼੍ਰੀ ਅਮਨ ਅਰੋੜਾ ਦੀ ਦੂਰਅੰਦੇਸ਼ ਅਗਵਾਈ ਹੇਠ ਇਸ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਪਰਾਲੀ ਦੇ ਪ੍ਰਬੰਧਨ ਸਬੰਧੀ ਚੁਣੌਤੀਆਂ ਨੂੰ ਗਰੀਨ ਊਰਜਾ ਵਿਚ ਬਦਲਕੇ ਇੱਕ ਲਾਭਦਾਇਕ ਤੇ ਟਿਕਾਊ ਵਿਕਲਪ ਵਜੋਂ ਸੂਬੇ ਦੀ ਖੁਸ਼ਹਾਲੀ ਲਈ ਰਾਹ ਪੱਧਰਾ ਕੀਤਾ ਜਾ ਸਕੇ। ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸ਼੍ਰੀਮਤੀ ਨੀਲਿਮਾ ਅਤੇ ਆਈ.ਆਈ.ਐਸ.ਸੀ. ਬੰਗਲੌਰ ਦੇ ਰਜਿਸਟਰਾਰ ਵੱਲੋਂ ਇਸ ਸਮਝੌਤੇ ਉੱਤੇ ਹਸਤਾਖਰ ਕੀਤੇ I ਇਸ ਸਮਝੌਤੇ ਦੇ ਦਸਤ...
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:-

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:-

Breaking News
ਚੰਡੀਗੜ੍ਹ, 7 ਅਕਤੂਬਰ:- ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾ ਰਹੀ ਹੈ ਅਤੇ ਇਸ ਕਾਰਜ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਵੱਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਕਾਰਜ ਇਨ੍ਹਾਂ ਸਮਾਗਮਾਂ ਦੀ ਸਫਲਤਾ ਲਈ ਕੀਤੇ ਜਾ ਰਹੇ ਹਨ ਅਤੇ ਸਭ ਤੋਂ ਅਹਿਮ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵੱਡੇ ਕਾਰਜ ਆਰੰਭ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਬੀਤੇ ਦਿਨੀਂ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਇਤਿਹਾਸ ਨੂੰ ਰੂਪਮਾਨ ਕਰਦੀਆਂ ਪੰਜ ਗੈਲਰੀਆਂ ਮਨੁੱਖਤਾ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਇਸ ਯਾਦਗਾਰ ਦਾ ਕੁੱਲ ਖੇਤਰ 5 ਏਕੜ ਹੈ। ਇਸ ਵਿੱਚੋਂ ਕਵਰਡ ਖੇਤਰ...