ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ‘ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਚੰਡੀਗੜ੍ਹ, 9 ਅਕਤੂਬਰ:- ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ਵਿੱਚ ਸਾਕਾਰਾਤਮਕ ਬਦਲਾਅ ਲਈ ਇਕ ਸੈਕਟਰ-ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਸਰਕਾਰ ਅਤੇ ਰੀਅਲ ਅਸਟੇਟ ਉਦਯੋਗ ਦਰਮਿਆਨ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੋਡਮੈਪ ਤਿਆਰ ਕਰੇਗੀ। ਇਸ ਕਮੇਟੀ ਦਾ ਗਠਨ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੀਤਾ ਗਿਆ ਹੈ ਅਤੇ ਇਸ ਦਾ ਉਦੇਸ਼ ਪੰਜਾਬ ਵਿੱਚ ਅਗਾਂਹਵਧੂ, ਪਾਰਦਰਸ਼ੀ ਅਤੇ ਨਿਵੇਸ਼-ਪੱਖੀ ਰੀਅਲ ਅਸਟੇਟ ਮਾਹੌਲ ਸਿਰਜਣ ਲਈ ਨੀਤੀ ਘੜਨ ਵਾਸਤੇ ਸੁਝਾਅ ਪ੍ਰਦਾਨ ਕਰਨਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਪਹਿਲ ਤਹਿਤ ਰੀਅਲ ਅਸਟੇਟ ਖੇਤਰ ਦੇ ਪ੍ਰਮੁੱਖ ਭਾਈਵਾਲਾਂ ਦੇ ਸਰਗਰਮ ਸਹਿਯੋਗ ਰਾਹੀਂ ਇੱਕ ਬਿਹਤਰੀਨ ਨੀਤੀ ਮਾਡਲ ਤਿਆਰ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਖੇਤਰ ਵਿੱਚ ਟਿਕਾਊ ਵਿਕਾਸ, ਕਾਰੋਬਾਰ ਕਰਨ ਵਿੱਚ ਆਸਾਨੀ ਅਤੇ ਨਿਵੇ...








