Wednesday, March 4Malwa News
Shadow

Tag: punjab news

ਮੋਗਾ ਨੇੜੇ ਹੋਇਆ ਪੁਲੀਸ ਇਨਕਾਊਂਟਰ

ਮੋਗਾ ਨੇੜੇ ਹੋਇਆ ਪੁਲੀਸ ਇਨਕਾਊਂਟਰ

Hot News
ਮੋਗਾ, 2 ਫਰਵਰੀ : ਮੋਗਾ ਜ਼ਿਲ੍ਹੇ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਹੋਏ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ ਹੋ ਗਏ, ਜਦਕਿ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਮੁਕਾਬਲਾ ਪਿੰਡ ਫਤਿਹਗੜ੍ਹ ਕੋਰੋਟਾਣਾ ਦੇ ਨੇੜੇ ਹੋਇਆ। ਇਨ੍ਹਾਂ ਬਦਮਾਸ਼ਾਂ ਨੇ ਧਰਮਕੋਟ ਕਸਬੇ ਦੇ ਪਿੰਡ ਮਹਿਲ ਤੋਂ ਇੱਕ ਕੀਆ ਕਾਰ ਲੁੱਟੀ ਸੀ। ਇਸ ਤੋਂ ਇਲਾਵਾ ਇਨ੍ਹਾਂ ਨੇ ਇੱਕ ਦੁਕਾਨਦਾਰ ਤੋਂ 3 ਲੱਖ ਰੁਪਏ ਅਤੇ ਇੱਕ ਪੈਟਰੋਲ ਪੰਪ ਤੋਂ 10 ਹਜ਼ਾਰ ਰੁਪਏ ਦੀ ਲੁੱਟ ਨੂੰ ਵੀ ਅੰਜਾਮ ਦਿੱਤਾ ਸੀ।ਐੱਸਐੱਸਪੀ ਮੋਗਾ ਅਜੈ ਗਾਂਧੀ ਨੇ ਦੱਸਿਆ ਕਿ ਜਦੋਂ ਸੀਆਈਏ ਸਟਾਫ ਮੋਗਾ ਅਤੇ ਧਰਮਕੋਟ ਪੁਲਿਸ ਨੇ ਬਦਮਾਸ਼ਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਦੋ ਬਦਮਾਸ਼ ਜ਼ਖਮੀ ਹੋਏ, ਜਿਨ੍ਹਾਂ ਵਿੱਚੋਂ ਇੱਕ ਨੂੰ ਪੱਟ ਵਿੱਚ ਅਤੇ ਦੂਜੇ ਨੂੰ ਲੱਤ ਵਿੱਚ ਗੋਲੀ ਲੱਗੀ। ਜ਼ਖਮੀ ਬਦਮਾਸ਼ਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਤਿੰਨ ਹੋਰ ਬਦਮਾਸ਼ਾਂ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਲੁੱਟੀ ਗਈ ਕੀਆ ਕਾਰ ਨੂੰ ਵੀ ਬ...
ਭਗਵੰਤ ਮਾਨ ਦੇ ਰੋਡ ਸ਼ੋਅ ‘ਚ ਦਿੱਲੀ ਦੇ ਲੋਕਾਂ ਦਾ ਆਇਆ ਹੜ੍ਹ

ਭਗਵੰਤ ਮਾਨ ਦੇ ਰੋਡ ਸ਼ੋਅ ‘ਚ ਦਿੱਲੀ ਦੇ ਲੋਕਾਂ ਦਾ ਆਇਆ ਹੜ੍ਹ

Breaking News
ਨਵੀਂ ਦਿੱਲੀ, 2 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਵੀ ਦਿੱਲੀ ਵਿਧਾਨ ਸਭਾ ਚੋਣਾਂ ਲਈ ਜ਼ੋਰਦਾਰ ਪ੍ਰਚਾਰ ਮੁਹਿੰਮ ਚਲਾਈ। ਉਨ੍ਹਾਂ ਨੇ ਦਿੱਲੀ ਦੇ ਕਈ ਹਲਕਿਆਂ ਵਿੱਚ ਜਨ ਸਭਾਵਾਂ, ਰੋਡ ਸ਼ੋਅ ਅਤੇ ਪੈਦਲ ਯਾਤਰਾਵਾਂ ਕੀਤੀਆਂ ਅਤੇ ਲੋਕਾਂ ਨੂੰ ਸੰਬੋਧਿਤ ਕੀਤਾ।ਭਾਸ਼ਣ ਦੌਰਾਨ ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਵਿਕਾਸ, ਜਨ ਕਲਿਆਣ ਅਤੇ ਲੋਕ-ਕੇਂਦਰਿਤ ਸ਼ਾਸਨ ਬਾਰੇ ਦੱਸਿਆ ਅਤੇ ਭਾਜਪਾ ਤੇ ਕਾਂਗਰਸ ਪਾਰਟੀ 'ਤੇ ਤਿੱਖੇ ਹਮਲੇ ਕੀਤੇ। ਮਾਨ ਨੇ ਦਾਅਵਾ ਕੀਤਾ ਕਿ ਦਿੱਲੀ ਦੇ ਲੋਕ 5 ਫਰਵਰੀ ਨੂੰ ਪ੍ਰਚੰਡ ਬਹੁਮਤ ਨਾਲ ਅਰਵਿੰਦ ਕੇਜਰੀਵਾਲ ਨੂੰ ਫਿਰ ਤੋਂ ਮੁੱਖ ਮੰਤਰੀ ਬਣਾਉਣ ਲਈ ਤਿਆਰ ਹਨ।ਮਾਨ ਨੇ ਨਕਦੀ ਵੰਡ ਰਾਹੀਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਭਾਜਪਾ ਦੇ ਯਤਨਾਂ ਦੀ ਆਲੋਚਨਾ ਕੀਤੀ ਅਤੇ ਲੋਕਾਂ ਨੂੰ ਕਿਹਾ ਕਿ ਪੈਸੇ ਲੈ ਲਓ ਪਰ ਵੋਟ ਆਮ ਆਦਮੀ ਪਾਰਟੀ ਨੂੰ ਦਿਓ। ਉਨ੍ਹਾਂ ਕਿਹਾ, ''ਜਦੋਂ ਭਾਜਪਾ ਪੈਸੇ ਵੰਡਣ ਆਵੇ ਤਾਂ ਮਨ੍ਹਾ ਨਾ ਕਰਨਾ। ਇਹ ਤੁਹਾਡਾ ਹੀ ਪੈਸਾ ਹੈ ਜੋ ਉਨ੍ਹਾਂ ਨੇ ਲੁੱਟਿਆ ਹੈ। ਪਰ ਯਾਦ ਰੱਖੋ, ਸਿੱਖਿਆ, ਰੁਜ਼ਗਾਰ ਅਤੇ ਵਿਕਾਸ ਦਾ ਬਟਨ 'ਝਾੜੂ' ਹੈ।ਸੰਗਮ ਵਿਹਾਰ...
ਭਗਵੰਤ ਮਾਨ, ਰਾਘਵ ਚੱਢਾ ਤੇ ਮੀਕਾ ਸਿੰਘ ਨੇ ਚੋਣ ਰੈਲੀ ਦੌਰਾਨ ਗਾਏ ਗੀਤ

ਭਗਵੰਤ ਮਾਨ, ਰਾਘਵ ਚੱਢਾ ਤੇ ਮੀਕਾ ਸਿੰਘ ਨੇ ਚੋਣ ਰੈਲੀ ਦੌਰਾਨ ਗਾਏ ਗੀਤ

Breaking News
ਨਵੀਂ ਦਿੱਲੀ, 2 ਫਰਵਰੀ : ਦਿੱਲੀ ਵਿਧਾਨ ਸਭਾ ਚੋਣਾ ਲਈ ਪ੍ਰਚਾਰ ਦੌਰਾਨ ਅੱਜ ਚਾਂਦਨੀ ਚੌਂਕ ਹਲਕੇ ਦੇ ਮਜਨੂੰ ਕਾ ਟਿੱਲਾ ਇਲਾਕੇ ਵਿਚ ਇਕ ਚੋਣ ਰੈਲੀ ਕਰਵਾਈ ਗਈ, ਜਿਸ ਵਿਚ ਸੰਸਦ ਮੈਂਬਰ ਰਾਘਵ ਚੱਢਾ ਦੇ ਨਾਲ ਮਸ਼ਹੂਰ ਗਾਇਕ ਮੀਕਾ ਸਿੰਘ ਨੇ 'ਟੈੱਲ ਮੀ ਸਮਥਿੰਗ ਸਮਥਿੰਗ' ਗਾਇਆ, ਜਿਸ ਨਾਲ ਸਾਰਾ ਮਹੌਲ ਸੰਗੀਤਕ ਹੋ ਗਿਆ। ਇਸ ਤੋਂ ਬਾਅਦ ਜਦੋਂ ਸਟੇਜ਼ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਆ ਗਏ ਤਾਂ ਉਨ੍ਹਾਂ ਨੇ ਵੀ ਮੀਕਾ ਸਿੰਘ ਨਾਲ ਮਿਲ ਕੇ ਗੀਤ ਗਾਇਆ। ਇਸ ਰੈਲੀ ਦੌਰਾਨ ਮੀਕਾ ਸਿੰਘ ਦੇ ਪ੍ਰਸਿੱਧ ਗੀਤਾਂ ਨਾਲ ਸਾਰਾ ਪੰਡਾਲ ਝੂਮ ਉੱਠਿਆ।ਇਸ ਮੌਕੇ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ ਅਤੇ ਦਿੱਲੀ ਦੇ ਲੋਕਾਂ ਨੂੰ ਮੁੜ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਚਾਂਦਨੀ ਚੌਕ ਹਲਕੇ ਤੋਂ ਆਪ ਦੇ ਉਮੀਦਵਾਰ ਪੁਨਰਦੀਪ ਸਿੰਘ ਸਾਹਨੀ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਹਾਜਰ ਸਨ।...
ਰੀਅਲ ਅਸਟੇਟ ਲਈ ਕਲੀਅਰਿੰਸ ਸਰਟੀਫਿਕੇਟਾਂ ਲਈ ਜਲਦੀ ਲੱਗੇਗਾ ਤੀਜਾ ਕੈਂਪ

ਰੀਅਲ ਅਸਟੇਟ ਲਈ ਕਲੀਅਰਿੰਸ ਸਰਟੀਫਿਕੇਟਾਂ ਲਈ ਜਲਦੀ ਲੱਗੇਗਾ ਤੀਜਾ ਕੈਂਪ

Hot News
ਚੰਡੀਗੜ੍ਹ, 2 ਫਰਵਰੀ : ਪੰਜਾਬ ਦੇ ਸ਼ਹਿਰਾਂ ਦੇ ਯੋਜਨਾਬੱਧ ਢੰਗ ਨਾਲ ਵਿਕਾਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਗਏ ਯਤਨਾਂ ਅਧੀਨ ਰੀਅਲ ਅਸਟੇਟ ਨਾਲ ਸਬੰਧਿਤ ਕਲੀਅਰਿੰਸ ਸਰਟੀਫਿਕੇਟ ਦੇਣ ਲਈ ਤੀਜਾ ਵਿਸ਼ੇਸ਼ ਕੈਂਪ ਜਲਦੀ ਹੀ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਵਿਚ ਨਿਵੇਸ਼ ਦੇ ਮੌਕੇ ਵਧਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਦੋ ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਵਿਚ 178 ਪ੍ਰਮੋਟਰਾਂ ਤੇ ਬਿਲਡਰਾਂ ਨੂੰ ਕਲੀਅਰਿੰਸ ਸਰਟੀਫਿਕੇਟ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਸ਼ਹਿਰਾਂ ਦੇ ਵਿਕਾਸ ਦੀ ਰਫਤਾਰ ਵਿਚ ਇਕਦਮ ਵਾਧਾ ਹੋ ਗਿਆ ਹੈ।...
ਪੰਜਾਬ ਦੀ ਜੀ ਐਸ ਟੀ ਕੁਲੈਕਸ਼ਨ ‘ਚ 11.87 ਪ੍ਰਤੀਸ਼ਤ ਵਾਧਾ : ਚੀਮਾ

ਪੰਜਾਬ ਦੀ ਜੀ ਐਸ ਟੀ ਕੁਲੈਕਸ਼ਨ ‘ਚ 11.87 ਪ੍ਰਤੀਸ਼ਤ ਵਾਧਾ : ਚੀਮਾ

Breaking News, Punjab Development
ਚੰਡੀਗੜ੍ਹ, 2 ਫਰਵਰੀ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਟੈਕਸੇਸ਼ਨ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਰਾਜ ਨੇ ਵਿੱਤੀ ਸਾਲ 2023-24 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ ਨੈੱਟ ਵਸਤੂ ਅਤੇ ਸੇਵਾ ਕਰ (ਜੀਐਸਟੀ) ਦੀ ਪ੍ਰਾਪਤੀ ਵਿੱਚ 11.87% ਦਾ ਪ੍ਰਭਾਵਸ਼ਾਲੀ ਵਾਧਾ ਹਾਸਲ ਕੀਤਾ ਹੈ, ਜੋ 10% ਦੀ ਰਾਸ਼ਟਰੀ ਔਸਤ ਦਰ ਤੋਂ ਵੱਧ ਹੈ। ਇਸ ਤੋਂ ਇਲਾਵਾ, ਪੰਜਾਬ ਨੇ ਚਾਲੂ ਵਿੱਤੀ ਸਾਲ ਵਿੱਚ ਆਬਕਾਰੀ ਵਿੱਚ 15.33% ਦਾ ਵਾਧਾ ਅਤੇ ਨੈੱਟ ਜੀਐਸਟੀ, ਆਬਕਾਰੀ, ਵੈਟ, ਸੀਐਸਟੀ ਅਤੇ ਪੀਐਸਡੀਟੀ ਕਰਾਂ ਤੋਂ ਪ੍ਰਾਪਤ ਕੁੱਲ ਰਾਜਸਵ ਵਿੱਚ 11.67% ਦਾ ਨੈੱਟ ਵਾਧਾ ਦਰਜ ਕੀਤਾ ਹੈ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੇਸ਼ ਦੇ ਉਨ੍ਹਾਂ 3 ਪ੍ਰਮੁੱਖ ਜਨਰਲ ਕੈਟੇਗਰੀ ਸਟੇਟਸ (ਜੀਸੀਐਸ) ਵਿੱਚ ਸ਼ਾਮਲ ਹੈ, ਜਿਨ੍ਹਾਂ ਨੇ ਜੀਐਸਟੀ ਪ੍ਰਾਪਤੀ ਵਿੱਚ ਰਾਸ਼ਟਰੀ ਵਿਕਾਸ ਦਰ ਨੂੰ ਪਾਰ ਕੀਤਾ ਹੈ। ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ ਨੈੱਟ ਜੀਐਸਟੀ ਪ੍ਰਾਪਤੀ 19,414.57 ਕਰੋੜ ਰੁਪਏ ਰਹੀ, ਜਦਕਿ ਵਿ...
ਦਿੱਲੀ ਪੁਲੀਸ ਦੀ ਪੱਤਰਕਾਰਾਂ ਨਾਲ ਧੱਕੇਸ਼ਾਹੀ ਖਿਲਾਫ ਰੋਸ

ਦਿੱਲੀ ਪੁਲੀਸ ਦੀ ਪੱਤਰਕਾਰਾਂ ਨਾਲ ਧੱਕੇਸ਼ਾਹੀ ਖਿਲਾਫ ਰੋਸ

Hot News
ਚੰਡੀਗੜ੍ਹ, 2 ਫਰਵਰੀ : ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਬੀਤੇ ਕੱਲ ਨਵੀਂ ਦਿੱਲੀ ਵਿੱਚ ਵਾਪਰੀ ਸ਼ਰਮਨਾਕ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ, ਜਿੱਥੇ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਵਰੇਜ ਕਰ ਰਹੇ ਪੰਜਾਬ ਦੇ ਪੱਤਰਕਾਰਾਂ ਨੂੰ ਦਿੱਲੀ ਪੁਲਿਸ ਨੇ ਤੁਗਲਕ ਰੋਡ ਪੁਲਿਸ ਥਾਣੇ ਵਿੱਚ ਗੈਰ-ਕਾਨੂੰਨੀ ਤੌਰ 'ਤੇ 8 ਘੰਟੇ ਤੱਕ ਹਿਰਾਸਤ ਵਿੱਚ ਰੱਖਿਆ।ਇਸ ਮੰਦਭਾਗੀ ਘਟਨਾ ਨੂੰ ਲੋਕਤੰਤਰੀ ਨਿਯਮਾਂ 'ਤੇ ਧੱਬਾ ਦੱਸਦੇ ਹੋਏ ਅਤੇ ਚੋਣਾਂ ਦੀ ਕਵਰੇਜ ਕਰ ਰਹੇ ਪੱਤਰਕਾਰਾਂ ਦੀ ਸੁਰੱਖਿਆ ਦੀ ਮੰਗ ਕਰਦੇ ਹੋਏ, ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਚਾਵਲਾ ਨੇ ਕਿਹਾ ਕਿ ਕਮੇਟੀ ਨੇ ਇਸ ਮਾਮਲੇ ਵਿੱਚ ਮੁੱਖ ਚੋਣ ਕਮਿਸ਼ਨਰ, ਨਵੀਂ ਦਿੱਲੀ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਚਾਵਲਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਪੱਤਰਕਾਰਾਂ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਵਰੇਜ ਦੌਰਾਨ ਪਤਾ ਲੱਗਾ ਕਿ ਇੱਕ ਸਿਆਸੀ ਸੰਗਠਨ ਦੇ ਮੈਂਬਰ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਸ਼ਰਾਬ ਅਤੇ ਹੋਰ ਸਮੱਗਰੀ ਵੰਡ ਰਹੇ ਸਨ, ਜੋ ਆਚਾਰ ਸੰਹਿਤਾ ਦੀ ਖੁੱਲ੍ਹੀ ਉਲੰਘਣਾ ਹੈ। ਜਦੋਂ ਪੱਤਰਕਾਰਾਂ ਨੇ ਆਪਣੀ ਪੱ...
ਹੁਣ 36 ਪ੍ਰਿੰਸੀਪਲ ਸਿਖਲਾਈ ਲਈ ਜਾਣਗੇ ਸਿੰਘਾਪੁਰ : ਬੈਂਸ

ਹੁਣ 36 ਪ੍ਰਿੰਸੀਪਲ ਸਿਖਲਾਈ ਲਈ ਜਾਣਗੇ ਸਿੰਘਾਪੁਰ : ਬੈਂਸ

Breaking News, Punjab Politics
ਚੰਡੀਗੜ੍ਹ, 2 ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਨੂੰ ਪੰਜ ਦਿਨਾਂ ਦੀ ਟਰੇਨਿੰਗ ਲਈ ਸਿੰਗਾਪੁਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਹੁਣ ਤੱਕ ਪੰਜਾਬ ਦੇ 198 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਤੋਂ ਟਰੇਨਿੰਗ ਪ੍ਰਾਪਤ ਕਰ ਚੁੱਕੇ ਹਨ। ਇਸ ਪ੍ਰੋਗਰਾਮ ਤਹਿਤ ਹੁਣ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਇਸ ਸਾਲ ਮਾਰਚ ਵਿੱਚ ਸਿੰਗਾਪੁਰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ 'ਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਕੂਲ ਸਿੱਖਿਆ ਪ੍ਰਬੰਧਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟਰੇਨਿੰਗ ਪ੍ਰਦਾਨ ਕਰਨ ਲਈ ਸਟੇਟ ਕਾਉਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਵਿੱਚ ਇੱਕ "ਇੰਟਰਨੈਸ਼ਨਲ ਐਜੂਕੇਸ਼ਨ ਅਫੇਅਰਜ਼ ਸੈੱਲ (ਆਈ.ਈ.ਏ.ਸੀ.)" ਸਥਾਪਤ ਕੀਤਾ ਗਿਆ ਹੈ।ਇਸ ਟਰੇਨਿੰਗ ...
ਐਸ ਸੀ ਵਿਦਿਆਰਥੀਆਂ ਲਈ ਜਾਰੀ ਹੋ ਗਏ 55 ਕਰੋੜ ਰੁਪਏ

ਐਸ ਸੀ ਵਿਦਿਆਰਥੀਆਂ ਲਈ ਜਾਰੀ ਹੋ ਗਏ 55 ਕਰੋੜ ਰੁਪਏ

Hot News
ਚੰਡੀਗੜ੍ਹ, 2 ਫਰਵਰੀ : ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਵਿੱਤੀ ਸਾਲ 2024-25 ਦੇ ਬਜਟ ਪ੍ਰਾਵਧਾਨ ਤਹਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਅੰਤਰਗਤ 86,583 ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਬਹੁਤ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਵਿੱਚ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ, ਬਾਕੀ ਵਿਦਿਆਰਥੀਆਂ ਨੂੰ ਵੀ ਜਲਦੀ ਹੀ ਭੁਗਤਾਨ ਕਰ ਦਿੱਤਾ ਜਾਵੇਗਾ।ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਅਨੁਸੂਚਿਤ ਜਾਤੀ ਦੇ ਵਿ...
ਰੋਡਵੇਜ਼ ਦੇ ਕੰਡਕਟਰ ਤੇ ਡਰਾਈਵਰ ਤੋਂ ਫੜ੍ਹੀ ਗਈ ਹੈਰੋਇਨ

ਰੋਡਵੇਜ਼ ਦੇ ਕੰਡਕਟਰ ਤੇ ਡਰਾਈਵਰ ਤੋਂ ਫੜ੍ਹੀ ਗਈ ਹੈਰੋਇਨ

Hot News
ਜਲੰਧਰ, 2 ਫਰਵਰੀ : ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਪੰਜਾਬ ਰੋਡਵੇਜ਼ ਦੇ ਇੰਸਪੈਕਟਰ, ਡਰਾਈਵਰ ਅਤੇ ਕੰਡਕਟਰ ਨੂੰ 55 ਗਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਏਐੱਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਰੋਡਵੇਜ਼-2 ਦਾ ਇੰਸਪੈਕਟਰ ਕੀਰਤ ਸਿੰਘ, ਕੰਡਕਟਰ ਦੀਪਕ ਸ਼ਰਮਾ ਅਤੇ ਡਰਾਈਵਰ ਅਜੀਤ ਸਿੰਘ ਆਸ-ਪਾਸ ਦੇ ਲੋਕਾਂ ਨੂੰ ਹੈਰੋਇਨ ਸਪਲਾਈ ਕਰਦੇ ਸਨ। ਇਨ੍ਹਾਂ ਵਿੱਚੋਂ ਕੀਰਤ ਸਿੰਘ ਹੈਰੋਇਨ ਲਿਆਉਂਦਾ ਸੀ ਅਤੇ ਅੱਗੇ ਦੀਪਕ ਸ਼ਰਮਾ ਨੂੰ ਸਪਲਾਈ ਕਰਨ ਲਈ ਦਿੰਦਾ ਸੀ।ਦੋਸ਼ੀ ਦੀਪਕ ਸ਼ਰਮਾ ਡਿਪੋ-2 ਦੇ ਅੰਦਰ ਪੈਟਰੋਲ ਪੰਪ 'ਤੇ ਕੰਮ ਕਰਦਾ ਸੀ। ਉਸ ਦੇ ਨਾਲ ਡਰਾਈਵਰ ਅਜੀਤ ਸਿੰਘ ਵਿਭਾਗ ਤੋਂ ਬਰਖਾਸਤ ਕੀਤਾ ਹੋਇਆ ਹੈ। ਦੋਸ਼ੀਆਂ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋ ਦਿਨ ਦੇ ਰਿਮਾਂਡ ਤੋਂ ਬਾਅਦ ਕੋਰਟ ਨੇ ਜਿਊਡੀਸ਼ੀਅਲ ਵਿੱਚ ਭੇਜ ਦਿੱਤਾ ਹੈ।...
ਭਗਵੰਤ ਮਾਨ ਦੇ ਰੋਡ ਸ਼ੋਅ ਨੂੰ ਭਰਵਾਂ ਹੁੰਗਾਰਾ

ਭਗਵੰਤ ਮਾਨ ਦੇ ਰੋਡ ਸ਼ੋਅ ਨੂੰ ਭਰਵਾਂ ਹੁੰਗਾਰਾ

Breaking News
ਨਵੀਂ ਦਿੱਲੀ, 1 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੀ ਪ੍ਰਚਾਰ ਮੁਹਿੰਮ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਲਈ ਕਈ ਰੋਡ ਸ਼ੋਅ ਅਤੇ ਜਨ ਸਭਾਵਾਂ ਨੂੰ ਸੰਬੋਧਿਤ ਕੀਤਾ। ਮਾਨ ਦੀ ਪ੍ਰਚਾਰ ਮੁਹਿੰਮ ਮਾਦੀਪੁਰ, ਹਰੀ ਨਗਰ, ਜਨਕਪੁਰੀ ਅਤੇ ਪਾਲਮ ਵਿਧਾਨ ਸਭਾ ਖੇਤਰਾਂ ਤੋਂ ਲੰਘੀ ਅਤੇ ਚਾਂਦਨੀ ਚੌਕ ਵਿੱਚ ਇੱਕ ਜਨ ਸਭਾ ਨਾਲ ਸਮਾਪਤ ਹੋਈ।ਸੀਐੱਮ ਮਾਨ ਨੂੰ ਮਾਦੀਪੁਰ ਹਲਕੇ ਦੇ ਸ਼ਿਵਾਜੀ ਵਿਹਾਰ ਵਿੱਚ ਲੋਕਾਂ ਦਾ ਜ਼ਬਰਦਸਤ ਹੁੰਗਾਰਾ ਮਿਲਿਆ। ਭੀੜ ਨੂੰ ਸੰਬੋਧਿਤ ਕਰਦਿਆਂ ਮਾਨ ਨੇ ਆਪ ਉਮੀਦਵਾਰ ਰਾਖੀ ਬਿੜਲਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ "ਅਰਵਿੰਦ ਕੇਜਰੀਵਾਲ ਦਾ ਸੱਚਾ ਸਿਪਾਹੀ" ਦੱਸਿਆ ਅਤੇ ਜਨਤਾ ਤੋਂ ਉਨ੍ਹਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।ਮਾਨ ਨੇ ਕਿਹਾ, "ਅਰਵਿੰਦ ਕੇਜਰੀਵਾਲ ਇੱਕੋ-ਇੱਕ ਨੇਤਾ ਹਨ ਜੋ ਆਪਣੇ ਵਾਅਦੇ ਪੂਰੇ ਕਰਦੇ ਹਨ। ਅਸੀਂ 'ਜੁਮਲੇ' ਨਹੀਂ ਸੁਣਾਉਂਦੇ। ਅਸੀਂ ਆਪਣੇ ਸ਼ਬਦਾਂ 'ਤੇ ਅਮਲ ਕਰਦੇ ਹਾਂ। ਇਸ ਲਈ 5 ਫਰਵਰੀ ਨੂੰ ਝਾੜੂ ਦਾ ਬਟਨ ਦਬਾਓ। ਉਸ ਤੋਂ ਬਾਅਦ ਸਾਡੀ ਜ਼ਿੰਮੇਵਾਰੀ ਹੋਵੇਗੀ...