Monday, August 17Malwa News
Shadow

Tag: punjab news

ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

Breaking News
ਚੰਡੀਗੜ੍ਹ, 6 ਅਕਤੂਬਰ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ ਇੱਕ ਸੇਵਾਮੁਕਤ ਡਰਾਈਵਰ ਵੱਲੋਂ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਸੁਪਰਡੈਂਟ ਨੇ ਉਸਦੀ ਸੇਵਾਮੁਕਤੀ ਤੋਂ ਪਹਿਲਾਂ ਦੇ ਬਕਾਇਆ ਓਵਰਟਾਈਮ ਬਿੱਲ ਤਿਆਰ ਕਰਨ ਦੇ ਬਦਲੇ 50000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ 'ਤੇ ਸੁਪਰਡੈਂਟ ਇਸ ਕੰਮ ਲਈ 40000 ਰੁਪਏ ਲੈਣ ਲਈ ਸਹਿਮਤ ਹੋ ਗਿਆ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਲੇਬਰ ਕੋਰਟ ਵਿੱਚ ਚਲਦੇ ਉਸ ਦੇ ਕੇਸ ਦੀ ਸੁਣਵਾਈ ਦੌਰਾਨ ਦੋਸ਼ੀ ਮੁਲਜ਼ਮ ਪਹਿਲਾਂ ਹੀ ਉਸ ਕੋਲੋਂ ਕਿਸ਼ਤਾਂ ਵਿੱਚ 1,54,000 ਰੁਪਏ...
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਤੋਂ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਵਾਸਤੇ ਨੋਟੀਫਿਕੇਸ਼ਨ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਤੋਂ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਵਾਸਤੇ ਨੋਟੀਫਿਕੇਸ਼ਨ ਜਾਰੀ

Breaking News
ਚੰਡੀਗੜ੍ਹ, 6 ਅਕਤੂਬਰ:- ਭਾਰਤੀ ਚੋਣ ਕਮਿਸ਼ਨ ਨੇ 1 ਜੁਲਾਈ, 2025 ਨੂੰ ਸ੍ਰੀ ਸੰਜੀਵ ਅਰੋੜਾ ਦੇ ਅਸਤੀਫ਼ੇ ਉਪਰੰਤ ਖਾਲੀ ਹੋਈ ਸੀਟ ਲਈ ਪੰਜਾਬ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਸ਼ਡਿਊਲ ਨੋਟੀਫਾਈ ਕਰ ਦਿੱਤਾ ਹੈ। ਇਸ ਖਾਲੀ ਸੀਟ ਦੀ ਮਿਆਦ 9 ਅਪ੍ਰੈਲ, 2028 ਤੱਕ ਹੈ। ਚੋਣ ਕਮਿਸ਼ਨ ਦੁਆਰਾ 6 ਅਕਤੂਬਰ, 2025 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ, ਲੋਕ ਪ੍ਰਤੀਨਿਧਤਾ ਐਕਟ, 1951 ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਅਨੁਸਾਰ ਉਕਤ ਖਾਲੀ ਥਾਂ ਨੂੰ ਭਰਨ ਲਈ ਉਪ-ਚੋਣ ਕਰਵਾਈ ਜਾਵੇਗੀ। ਇਸ ਸ਼ਡਿਊਲ ਅਨੁਸਾਰ ਨਾਮਜ਼ਦਗੀ ਪ੍ਰਕਿਰਿਆ 6 ਅਕਤੂਬਰ ਤੋਂ ਸ਼ੁਰੂ ਹੋਵੇਗੀ ਅਤੇ 13 ਅਕਤੂਬਰ, 2025 (ਸੋਮਵਾਰ) ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ ਹੈ, ਹਾਲਾਂਕਿ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 25 ਅਧੀਨ ਇਸ ਦੌਰਾਨ ਆਉਣ ਵਾਲੀਆਂ ਗਜ਼ਟਿਡ ਜਨਤਕ ਛੁੱਟੀਆਂ ਵਾਲੇ ਦਿਨ ਕੋਈ ਨਾਮਜ਼ਦਗੀ ਸਵੀਕਾਰ ਨਹੀਂ ਕੀਤੀ ਜਾਵੇਗੀ। 14 ਅਕਤੂਬਰ, 2025 (ਮੰਗਲਵਾਰ): ਨਾਮਜ਼ਦਗੀਆਂ ਦੀ ਪੜਤਾਲ ਦੀ ਮਿਤੀ16 ਅਕਤੂਬਰ, 2025 (ਵੀਰਵਾਰ): ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ24 ਅਕਤੂਬਰ, 2025 (ਸ਼...
ਵਿਧਾਇਕ ਬਣਾਂਵਾਲੀ ਵੱਲੋਂ ਹਲਕਾ ਸਰਦੂਲਗੜ੍ਹ ਵਿਖੇ 8 ਕਰੋੜ 11 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨ

ਵਿਧਾਇਕ ਬਣਾਂਵਾਲੀ ਵੱਲੋਂ ਹਲਕਾ ਸਰਦੂਲਗੜ੍ਹ ਵਿਖੇ 8 ਕਰੋੜ 11 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨ

Local
ਸਰਦੂਲਗੜ੍ਹ/ਮਾਨਸਾ, 06 ਅਕਤੂਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਹਮੇਸ਼ਾ ਵਚਨਬੱਧ ਹੈ। ਆਪਣੇ ਹਲਕੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਜ਼ਿੰਮੇਵਾਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਸਰਦੂਲਗੜ੍ਹ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕੇ ਦੀਆਂ 8 ਕਰੋੜ 11 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨ ਕਰਨ ਮੌਕੇ ਕੀਤਾ।ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਉਹ ਧੰਨਵਾਦੀ ਹਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਚੇਅਰਮੈਨ ਮੰਡੀਕਰਨ ਬੋਰਡ ਪੰਜਾਬ ਸ. ਹਰਚੰਦ ਸਿੰਘ ਬਰਸਟ ਦੇ ਜਿਨ੍ਹਾਂ ਨੇ ਸੂਬੇ ਭਰ ਦੀਆਂ 19 ਹਜ਼ਾਰ ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜ੍ਹਕਾਂ ਦੀ ਰਿਪੇਅਰ ਅਤੇ ਅਪਗ੍ਰੇਡੇਸ਼ਨ ਅਧੀਨ ਸ਼ਲਾਘਾਯੋਗ ਕਾਰਜ ਕੀਤਾ ਹੈ।ਵਿਧਾਇਕ ਬਣਾਂਵਾਲੀ ਨੇ ਦੱਸਿਆ ਕਿ ਪਿੰਡ ਤਲਵੰਡੀ ਅਕਲੀਆ ਦੀ ਫਿਰਨੀ 46.45 ਲੱਖ ਰੁਪਏ, ਪਿੰਡ ਬਹਿਣੀਵਾਲ ਤੋਂ ਚਹਿਲਾਵਾਲੀ ਤੋਂ ਕਮਾਲੂ ਸਵੈਚ 115.2 ਲੱਖ,  ਜੌੜਕੀਆਂ ਤੋਂ ਨੰਗਲਾ 43.52 ਲੱਖ, ਰਾਮਾਨੰਦੀ ਤੋ...
ਸਰਸਾ ਨੰਗਲ ਵਿਖੇ ਬਣੇਗਾ ਫੁੱਟ ਓਵਰ ਬ੍ਰਿਜ਼, ਇਲਾਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ- ਹਰਜੋਤ ਬੈਂਸ

ਸਰਸਾ ਨੰਗਲ ਵਿਖੇ ਬਣੇਗਾ ਫੁੱਟ ਓਵਰ ਬ੍ਰਿਜ਼, ਇਲਾਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ- ਹਰਜੋਤ ਬੈਂਸ

Local
ਭਰਤਗੜ੍ਹ (ਕੀਰਤਪੁਰ ਸਾਹਿਬ) 07 ਅਕਤੂਬਰ ()- ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਲਹਿਰ ਚਲਾਈ ਗਈ ਹੈ। ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਲਗਾਤਾਰ ਵੱਡੇ ਪ੍ਰੋਜੈਕਟ ਸੁਰੂ ਕੀਤੇ ਜਾ ਰਹੇ ਹਨ। ਕੰਢੀ ਇਲਾਕੇ ਵਿਚ ਤਿੰਨ ਪੁਲਾਂ ਦਾ ਕੰਮ ਕਰੋੜਾਂ ਦੀ ਲਾਗਤ/ ਸੜਕਾਂ ਦਾ ਕੰਮ ਲਗਭਗ 100 ਕਰੋੜ ਦੀ ਲਾਗਤ ਨਾਲ ਸੁਰੂ ਹੋ ਰਿਹਾ ਹੈ। ਇਸ ਵਿਕਾਸ ਦੀ ਲਹਿਰ ਨੂੰ ਹੋਰ ਗਤੀ ਦਿੰਦੇ ਹੋਏ ਅੱਜ ਸਰਸਾ ਨੰਗਲ ਵਿਖੇ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਦੇ ਨਜ਼ਦੀਕ ਫੁੱਟ ਓਵਰ ਬ੍ਰਿਜ਼ ਦਾ ਨੀਂਹ ਪੱਥਰ ਰੱਖਿਆ ਹੈ, ਜਿਸ ਦਾ ਕੰਮ ਜਲਦੀ ਮੁਕੰਮਲ ਕਰਕੇ ਇਹ ਪੁਲ ਲੋਕਾਂ ਨੂੰ ਸਮਰਪਿਤ ਹੋਵੇਗਾ।    ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਅੱਜ 2.10 ਕਰੋੜ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਫੁੱਟ ਓਵਰ ਬ੍ਰਿਜ਼ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਕੇਵਲ ਉਹੀ ਨੀਂਹ ਪੱਥਰ ਰੱਖੇ ਜਾ ਰਹੇ ਹਨ, ਜਿਨ੍ਹਾਂ ਵਿਕਾਸ ਦੇ ਕੰਮਾਂ ਦੀਆਂ ਪ੍ਰਵਾ...
ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਸਰਗਰਮ: ਡੀ ਸੀ ਨਵਜੋਤ ਕੌਰ

ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਸਰਗਰਮ: ਡੀ ਸੀ ਨਵਜੋਤ ਕੌਰ

Local
ਮਾਨਸਾ, 6 ਅਕਤੂਬਰ-  ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਡਿਪਟੀ ਕਮਿਸ਼ਨਰ  ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਦੀ ਅਗਵਾਈ ਹੇਠ ਲਗਾਤਾਰ ਸਰਗਰਮ ਹੈ। ਇਸ ਮੁਹਿੰਮ ਤਹਿਤ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਾਉਣ ਲਈ ਵੀ ਰਣਨੀਤੀ ਉਲੀਕੀ ਗਈ ਹੈ। ਇਸ ਦੇ ਨਾਲ ਹੀ ਸਰਕਲ ਅਫ਼ਸਰ, ਕਲੱਸਟਰ ਅਫ਼ਸਰ ਤੇ ਨੋਡਲ ਅਫ਼ਸਰ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ।        ਇਸੇ ਮੁਹਿੰਮ ਤਹਿਤ ਅੱਜ ਇੱਥੇ ਬੱਚਤ ਭਵਨ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਵੱਲੋਂ ਸਿਵਲ ਅਤੇ ਪੁਲਿਸ-ਪ੍ਰਸ਼ਾਸਨਿਕ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।       ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ&nbs...
ਡੇਂਗੂ ਤੇ ਮਲੇਰੀਆ ਵਿਰੋਧ ਮੁਹਿੰਮ ਤਹਿਤ ਅਮਰਗੜ੍ਹ ਵਿਖੇ ਕੀਤਾ ਵਿਸੇ਼ਸ ਸਰਵੇ ,ਨਾਲ ਹੀ ਕਰਵਾਈ ਗਈ ਫੋਗਿੰਗ

ਡੇਂਗੂ ਤੇ ਮਲੇਰੀਆ ਵਿਰੋਧ ਮੁਹਿੰਮ ਤਹਿਤ ਅਮਰਗੜ੍ਹ ਵਿਖੇ ਕੀਤਾ ਵਿਸੇ਼ਸ ਸਰਵੇ ,ਨਾਲ ਹੀ ਕਰਵਾਈ ਗਈ ਫੋਗਿੰਗ

Local
ਅਮਰਗੜ/ਮਾਲੇਰਕੋਟਲਾ , 06 ਸਤੰਬਰ :-                 ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸੁਰੱਖਿਆ ਲਈ ਡੇਂਗੂ ਅਤੇ ਮਲੇਰੀਆ ਵਰਗੀਆਂ ਮੌਸਮੀ ਬਿਮਾਰੀਆਂ ਤੋਂ ਬਚਾਅ ਵਾਸਤੇ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਡੇਂਗੂ ਦੀ ਜਾਂਚ ਲਈ ਅਲਾਈਜਾ ਟੈਸਟ ਜਿਲ੍ਹਾ ਹਸਪਤਾਲ ‘ਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸਾ ਨਿਰਦੇਸਾ ਤਹਿਤ ਅਮਰਗੜ੍ਹ ਵਿਖੇ ਡੇਂਗੂ ਤੇ ਮਲੇਰੀਆ ਵਿਰੋਧ ਮੁਹਿੰਮ ਤਹਿਤ ਵਿਸੇ਼ਸ ਸਰਵੇ ਕਰਵਾਇਆ ਗਿਆ ।                          ਸਿਵਲ ਸਰਜਨ ਡਾ. ਸੰਜੇ ਗੋਇਲ  ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਵਿੱਚ ਬੁਖ਼ਾਰ ਤੋਂ ਪੀੜਤ 737 ਮਰੀਜ਼ਾਂ ਵੱਲੋਂ ਅਲਾਈਜਾ ਟੈਸਟ ਕਰਵਾਇਆ ਗਿਆ, ਜਿਨ੍ਹਾਂ ‘ਚੋਂ ਹੁਣ ਤੱਕ 24 ਮਰੀਜ਼ਾਂ ਦਾ ਟੈਸਟ ਪੋਜਟਿਵ ਪਾਇਆ ਗਿਆ। ਪੋਜਟਿਵ&nbs...
ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਸਰਗਰਮ: ਡੀ ਸੀ ਨਵਜੋਤ ਕੌਰ

ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਸਰਗਰਮ: ਡੀ ਸੀ ਨਵਜੋਤ ਕੌਰ

Local
ਮਾਨਸਾ, 6 ਅਕਤੂਬਰ-  ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਡਿਪਟੀ ਕਮਿਸ਼ਨਰ  ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਦੀ ਅਗਵਾਈ ਹੇਠ ਲਗਾਤਾਰ ਸਰਗਰਮ ਹੈ। ਇਸ ਮੁਹਿੰਮ ਤਹਿਤ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਾਉਣ ਲਈ ਵੀ ਰਣਨੀਤੀ ਉਲੀਕੀ ਗਈ ਹੈ। ਇਸ ਦੇ ਨਾਲ ਹੀ ਸਰਕਲ ਅਫ਼ਸਰ, ਕਲੱਸਟਰ ਅਫ਼ਸਰ ਤੇ ਨੋਡਲ ਅਫ਼ਸਰ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ।        ਇਸੇ ਮੁਹਿੰਮ ਤਹਿਤ ਅੱਜ ਇੱਥੇ ਬੱਚਤ ਭਵਨ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਵੱਲੋਂ ਸਿਵਲ ਅਤੇ ਪੁਲਿਸ-ਪ੍ਰਸ਼ਾਸਨਿਕ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।       ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ...
ਬਦਲ ਰਿਹਾ ਪੰਜਾਬ ! ਜਲਾਲਾਬਾਦ ਮੰਡੀ ਵਿੱਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾਂ

ਬਦਲ ਰਿਹਾ ਪੰਜਾਬ ! ਜਲਾਲਾਬਾਦ ਮੰਡੀ ਵਿੱਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾਂ

Hot News
ਜਲਾਲਾਬਾਦ, 6 ਅਕਤੂਬਰ : ਜਲਾਲਾਬਾਦ ਦੀ ਸਥਾਨਕ ਸਬਜ਼ੀ ਅਤੇ ਫਲ ਮੰਡੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ "ਕੰਮ ਦੀ ਰਾਜਨੀਤੀ" ਦੀ ਇੱਕ ਜਿਉਂਦੀ ਜਾਗਦੀ ਉਦਾਹਰਣ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਨੂੰ ਤੁਰੰਤ ਹੱਲ ਕਰਨਾ ਹੀ ਸੱਚੇ "ਕੰਮ ਦੀ ਰਾਜਨੀਤੀ" ਹੈ, ਅਤੇ ਇਸ ਸਿਧਾਂਤ ਨੂੰ ਜਲਾਲਾਬਾਦ ਦੇ ਵਿਧਾਇਕ ਸਰਦਾਰ ਜਗਦੀਪ ਕੰਬੋਜ ਗੋਲਡੀ ਨੇ ਸਾਬਤ ਕੀਤਾ ਹੈ। ਸਾਲਾਂ ਤੋਂ, ਜਲਾਲਾਬਾਦ ਮੰਡੀ ਵਿੱਚ ਛੋਟੇ ਵਪਾਰੀ ਅਤੇ ਸਟ੍ਰੀਟ ਵਿਕਰੇਤਾ ਟ੍ਰੈਫਿਕ ਜਾਮ ਅਤੇ ਮੀਂਹ ਅਤੇ ਧੁੱਪ ਵਿੱਚ ਕਾਰੋਬਾਰ ਕਰਨ ਦੀ ਮੁਸ਼ਕਲ ਨਾਲ ਜੂਝਦੇ ਸਨ। ਪਰ ਹੁਣ, ਇਹ ਸਥਿਤੀ ਬਦਲ ਗਈ ਹੈ। ਵਿਧਾਇਕ ਗੋਲਡੀ ਨੇ ਮੁੱਖ ਸੜਕਾਂ ਤੋਂ ਰੁਕਾਵਟ ਨੂੰ ਦੂਰ ਕਰਦੇ ਹੋਏ ਬਾਜ਼ਾਰ ਵਿੱਚ ਇੱਕ ਸਾਂਝੀ, ਸੁਵਿਧਾਜਨਕ ਅਤੇ ਸੁਰੱਖਿਅਤ ਜਗ੍ਹਾ ਬਣਾਈ। ਹੁਣ, ਸਟ੍ਰੀਟ ਵਿਕਰੇਤਾ ਛੱਤ (ਸ਼ੈੱਡ) ਹੇਠ ਆਰਾਮ ਨਾਲ ਆਪਣਾ ਕਾਰੋਬਾਰ ਕਰ ਸਕਦੇ ਹਨ, ਜਿਸ ਨਾਲ ਉਨ੍ਹਾਂ ਦੀ ਰੋਜ਼ੀ-ਰੋਟੀ ਆਸਾਨ ਹੋ ਗਈ ਹੈ। ਇਸ ਪ੍ਰੋਜੈਕਟ ਦੀ ਲਾਗਤ ਲਗਭਗ ₹3 ਕਰੋੜ ਸੀ, ਜਿਸਦਾ ਨੀਂਹ ਪੱਥਰ ਮਾਰਚ 2024 ਵਿੱਚ ਰੱਖਿਆ ਗਿਆ ਸੀ, ਅਤੇ ਇਹ ...
ਪੰਜਾਬ ਦੇ ਖੇਤਾਂ ’ਚ ਨਵੀਂ ਲਹਿਰ :ਮਾਨ ਸਰਕਾਰ ਦੀ ਕੋਸ਼ਿਸ਼ ਨਾਲ ਕਿਸਾਨਾਂ ਨੇ ਮੱਕੀ ਵੱਲ ਵਧਾਇਆ ਰੁਝਾਨ

ਪੰਜਾਬ ਦੇ ਖੇਤਾਂ ’ਚ ਨਵੀਂ ਲਹਿਰ :ਮਾਨ ਸਰਕਾਰ ਦੀ ਕੋਸ਼ਿਸ਼ ਨਾਲ ਕਿਸਾਨਾਂ ਨੇ ਮੱਕੀ ਵੱਲ ਵਧਾਇਆ ਰੁਝਾਨ

Punjab Development
ਚੰਡੀਗੜ੍ਹ, 6 ਅਕਤੂਬਰ : "ਰੰਗਲਾ ਪੰਜਾਬ" ਦਾ ਦ੍ਰਿਸ਼ਟੀਕੋਣ ਸ਼ਹਿਰਾਂ ਨੂੰ ਸੁੰਦਰ ਬਣਾਉਣ ਤੱਕ ਸੀਮਤ ਨਹੀਂ ਹੈ; ਇਸਦਾ ਅਸਲ ਅਰਥ ਜ਼ਮੀਨ ਨੂੰ ਠੀਕ ਕਰਨਾ ਅਤੇ ਕਿਸਾਨਾਂ ਨੂੰ ਅਮੀਰ ਬਣਾਉਣਾ ਹੈ। ਸਾਲਾਂ ਤੋਂ, ਪੰਜਾਬ ਦੇ ਕਿਸਾਨ ਚੌਲਾਂ ਅਤੇ ਕਣਕ ਦੀ ਕਾਸ਼ਤ ਦੇ ਇੱਕ ਦੁਸ਼ਟ ਚੱਕਰ ਵਿੱਚ ਫਸੇ ਹੋਏ ਸਨ। ਬਹੁਤ ਜ਼ਿਆਦਾ ਚੌਲਾਂ ਦੀ ਕਾਸ਼ਤ ਨੇ ਨਾ ਸਿਰਫ਼ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਖ਼ਤਰਨਾਕ ਪੱਧਰ ਤੱਕ ਘਟਾ ਦਿੱਤਾ ਬਲਕਿ ਰਵਾਇਤੀ ਫਸਲਾਂ ਤੋਂ ਆਮਦਨ ਘਟਣ ਕਾਰਨ ਕਿਸਾਨਾਂ ਨੂੰ ਵਿੱਤੀ ਤਣਾਅ ਵਿੱਚ ਵੀ ਪਾ ਦਿੱਤਾ। ਇਸ ਸਮੱਸਿਆ ਦਾ ਇੱਕੋ ਇੱਕ ਹੱਲ ਫ਼ਸਲ ਵਿਭਿੰਨਤਾ ਸੀ। ਮਾਨ ਸਰਕਾਰ ਨੇ ਇਸ ਚੁਣੌਤੀ ਨੂੰ ਇੱਕ ਮੌਕੇ ਵਜੋਂ ਦੇਖਿਆ ਅਤੇ ਕਿਸਾਨਾਂ ਨੂੰ ਚੌਲਾਂ ਤੋਂ ਬਦਲਵੀਆਂ, ਘੱਟ ਪਾਣੀ ਵਾਲੀਆਂ ਫਸਲਾਂ, ਖਾਸ ਕਰਕੇ ਮੱਕੀ ਵੱਲ ਤਬਦੀਲ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ। ਸਾਉਣੀ ਮੱਕੀ ਦੀ ਕਾਸ਼ਤ ਅਧੀਨ ਰਕਬੇ ਵਿੱਚ 16.27% ਦਾ ਰਿਕਾਰਡ ਤੋੜ ਵਾਧਾ ਦਰਜ ਕੀਤਾ ਗਿਆ ਹੈ। ਰਕਬਾ 86,000 ਹੈਕਟੇਅਰ (2024) ਤੋਂ ਵਧ ਕੇ 100,000 ਹੈਕਟੇਅਰ (2025) ਹੋ ਗਿਆ ਹੈ। ਇਹ ਫਸਲੀ ਵਿਭਿੰਨਤਾ ਮੁਹਿੰਮ ਵਿੱ...
ਬਜ਼ੁਰਗਾਂ ਨੂੰ ਸਲਾਮ! ਮਾਨ ਸਰਕਾਰ ਦੀ ਮੁਹਿੰਮ, “ਸਾਡੇ ਬੁਜ਼ੁਰਗ ਸਾਡਾ ਮਾਨ” ਰਾਹੀਂ ਪੰਜਾਬ ਦੇ 2.2 ਮਿਲੀਅਨ ਬਜ਼ੁਰਗਾਂ ਨੂੰ ਮੁਫ਼ਤ ਇਲਾਜ ਅਤੇ ਸਤਿਕਾਰ ਮਿਲਿਆ।

ਬਜ਼ੁਰਗਾਂ ਨੂੰ ਸਲਾਮ! ਮਾਨ ਸਰਕਾਰ ਦੀ ਮੁਹਿੰਮ, “ਸਾਡੇ ਬੁਜ਼ੁਰਗ ਸਾਡਾ ਮਾਨ” ਰਾਹੀਂ ਪੰਜਾਬ ਦੇ 2.2 ਮਿਲੀਅਨ ਬਜ਼ੁਰਗਾਂ ਨੂੰ ਮੁਫ਼ਤ ਇਲਾਜ ਅਤੇ ਸਤਿਕਾਰ ਮਿਲਿਆ।

Punjab Development
ਚੰਡੀਗੜ੍ਹ, 5 ਸਤੰਬਰ : ਪੰਜਾਬ, ਇਹ ਧਰਤੀ ਸਿਰਫ਼ ਪੰਜ ਦਰਿਆਵਾਂ ਦੀ ਨਹੀਂ ਹੈ; ਇਹ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਦੀਆਂ ਕਹਾਣੀਆਂ ਅਤੇ ਤਜ਼ਰਬਿਆਂ ਦਾ ਇੱਕ ਵਿਸ਼ਾਲ ਸਮੁੰਦਰ ਹੈ। ਆਧੁਨਿਕਤਾ ਦੀ ਤੇਜ਼ ਰਫ਼ਤਾਰ ਨੇ ਪਰਿਵਾਰਾਂ ਨੂੰ ਛੋਟੀਆਂ ਇਕਾਈਆਂ ਵਿੱਚ ਵੰਡ ਦਿੱਤਾ ਹੈ। ਘਰ ਤਾਂ ਵੱਡੇ ਹੋ ਗਏ ਹਨ, ਪਰ ਸਾਡੇ ਦਿਲਾਂ ਦੇ ਕੋਨੇ ਛੋਟੇ ਹੋ ਗਏ ਹਨ, ਅਤੇ ਇਨ੍ਹਾਂ ਛੋਟੇ ਕੋਨਿਆਂ ਵਿੱਚ, ਸਾਡੇ ਬਜ਼ੁਰਗ - ਸਾਡੀ ਜ਼ਿੰਦਗੀ ਦੇ ਬੋਹੜ ਦੇ ਰੁੱਖ - ਇਕੱਲੇ ਖੜ੍ਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਸ ਅਣਦੇਖੇ ਦਰਦ ਨੂੰ ਪਛਾਣਿਆ ਹੈ ਅਤੇ ਕੋਈ ਯੋਜਨਾ ਨਹੀਂ, ਸਗੋਂ ਇੱਕ ਪ੍ਰੇਮ ਪੱਤਰ ਲਿਖਿਆ ਹੈ - ਨਾਮ: "ਸਾਡੇ ਬੁਜ਼ੁਰਗ ਸਾਡਾ ਮਾਨ" (ਸਾਡੇ ਬਜ਼ੁਰਗ, ਸਾਡਾ ਸਨਮਾਨ)। ਇਹ ਸਿਰਫ਼ ਇੱਕ ਨਾਅਰਾ ਨਹੀਂ ਹੈ; ਇਹ ਪੰਜਾਬ ਦੇ ਸੱਭਿਆਚਾਰ ਵਿੱਚ ਵਾਪਸ ਜਾਣ ਦਾ ਪ੍ਰਣ ਹੈ, ਜਿੱਥੇ ਬਜ਼ੁਰਗ ਘਰ ਦੀ ਨੀਂਹ ਸਨ, ਅਤੇ ਉਨ੍ਹਾਂ ਦੀ ਹਰ ਜ਼ਰੂਰਤ ਨੂੰ ਪੂਰਾ ਕਰਨਾ ਪਰਿਵਾਰ ਦਾ ਅੰਤਮ ਫਰਜ਼ ਮੰਨਿਆ ਜਾਂਦਾ ਸੀ। ਇਹ ਪਹਿਲ ਬਜ਼ੁਰਗਾਂ ਲਈ ਪੁਰਾਣੀ ਪੈਨਸ਼ਨ ਵਾਂਗ ਨਹੀਂ ਹੈ, ਸਗੋਂ ਉਸ ਪਿਆਰ ਅਤੇ ਸਤਿਕਾਰ ਨੂੰ ਬਹਾਲ ਕਰਨ ਦੀ...