Wednesday, March 4Malwa News
Shadow

Tag: punjab news

ਕਾਰ ਛੁਡਾਉਣ ਲਈ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਕਾਬੂ

ਕਾਰ ਛੁਡਾਉਣ ਲਈ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਕਾਬੂ

Hot News
ਲੁਧਿਆਣਾ, 29 ਜਨਵਰੀ : ਜਬਤ ਕੀਤੀ ਗਈ ਕਾਰ ਛੁਡਾਉਣ ਲਈ ਰਿਸ਼ਵਤ ਮੰਗਣ ਵਾਲੇ ਹੌਲਦਾਰ ਨੂੰ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ। ਇਹ ਹੌਲਦਾਰ ਸੇਵਾਮੁਕਤ ਹੋ ਚੁੱਕਾ ਹੈ, ਪਰ ਐਸ ਐਚ ਓ ਨੇ ਨੇ ਸੇਵਾਮੁਕਤੀ ਪਿਛੋਂ ਖੁਦ ਹੀ ਉਸ ਨੂੰ ਥਾਣੇ ਵਿਚ ਕੰਮ ਵਾਸਤੇ ਰੱਖਿਆ ਹੋਇਆ ਸੀ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਖੰਨਾ ਨੇੜੇ ਦੇ ਪਿੰਡ ਮੋਹਨ ਮਾਜਰਾ ਦੇ ਵਾਸੀ ਸੁਖਵੀਰ ਸਿੰਘ ਨੇ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਦੱਸਿਆ ਸੀ ਕਿ ਉਸਦੀ ਕਾਰ ਮਾਛੀਵਾੜਾ ਪੁਲੀਸ ਨੇ ਜਬਤ ਕਰ ਲਈ ਸੀ। ਇਸ ਤੋਂ ਬਾਅਦ ਜਦੋਂ ਉਸ ਨੇ ਕਾਰ ਛੁਡਾਉਣ ਲਈ ਥਾਣੇ ਪਹੁੰਚ ਕੀਤੀ ਤਾਂ ਉਥੇ ਹਾਜਰ ਸੇਵਾ ਮੁਕਤ ਹੌਲਦਾਰ ਬਲਵਿੰਦਰ ਸਿੰਘ ਨੇ ਉਸ ਨੂੰ ਦੱਸਿਆ ਕਿ ਇਹ ਕਾਰ ਮੁੱਖ ਮੁਨਸ਼ੀ ਦੇ ਕਬਜੇ ਵਿਚ ਹੈ ਅਤੇ ਉਹ ਕਾਰ ਛੁਡਵਾਉਣ ਲਈ 25 ਹਜਾਰ ਰੁਪਏ ਲਵੇਗਾ। ਬਾਅਦ ਵਿਚ ਉਸ ਨੇ 15 ਹਜਾਰ ਰੁਪਏ ਵਿਚ ਸੌਦਾ ਤੈਅ ਕਰ ਲਿਆ। ਕੱਲ੍ਹ ਸੁਖਵੀਰ ਸਿੰਘ ਨੇ ਫੇਰ ਥਾਣੇ ਵਿਚ ਬਲਵਿੰਦਰ ਸਿੰਘ ਨੂੰ ਰਿਸ਼ਵਤ ਦੀ ਰਕਮ ਘੱਟ ਕਰਨ ਦੀ ਬੇਨਤੀ ਕੀਤੀ ਤਾਂ ਉਸ ਨੇ 10 ਹਜਾਰ ਰੁਪਏ ਦਾ ਸੌਦਾ ਤੈਅ ਕਰ ਲਿਆ। ਇਸਦੀ ਸਾਰੀ ...
ਆਲ ਇੰਡੀਆ ਹਾਕ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਟ ਲਈ ਟਰਾਇਲ 3 ਨੂੰ

ਆਲ ਇੰਡੀਆ ਹਾਕ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਟ ਲਈ ਟਰਾਇਲ 3 ਨੂੰ

Hot News
ਚੰਡੀਗੜ੍ਹ, 29 ਜਨਵਰੀ : ਸੈਂਟਰਲ ਸਿਵਲ ਸਰਵਿਸਜ਼ ਬੋਰਡ ਵਲੋਂ ਕਰਵਾਏ ਜਾ ਰਹੇ ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਮੁਕਾਬਲਿਆਂ ਲਈ ਟਰਾਇਲ 3 ਫਰਵਰੀ ਨੂੰ ਕਰਵਾਏ ਜਾ ਰਹੇ ਹਨ। ਹਾਕੀ ਟੀਮਾਂ ਦੀ ਚੋਣ ਲਈ ਇਹ ਟਰਾਇਲ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ, ਕੁਸ਼ਤੀ ਦੇ ਟਰਾਇਲ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਅਤੇ ਵਾਲੀਬਾਲ ਦੀਆਂ ਟੀਮਾਂ ਦੇ ਟਰਾਇਲ ਮਲਟੀਪਰਪਜ਼ ਖੇਡ ਸਟੇਡੀਅਮ ਸੈਕਟਰ 63 ਮੋਹਾਲੀ ਵਿਖੇ ਹੋਣਗੇ।ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਟ 14 ਤੋਂ 28 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਦੇਸ਼ ਭਰ ਵਿਚੋਂ ਟੀਮਾਂ ਭਾਗ ਲੈਣਗੀਆਂ। ਪੰਜਾਬ ਦੀਆਂ ਟੀਮਾਂ ਲਈ ਟਰਾਇਲ 3 ਫਰਵਰੀ ਨੂੰ ਕਰਵਾਏ ਜਾ ਰਹੇ ਹਨ। ਇਨ੍ਹਾਂ ਟਰਾਇਲਾਂ ਵਿਚ ਕਿਸੇ ਵੀ ਸਰਕਾਰੀ ਵਿਭਾਗ, ਕਾਰਪੋਰੇਸ਼ਨ, ਬੈਂਕ ਜਾਂ ਖੁਦਮੁਖਤਿਆਰ ਸੰਸਥਾ ਦੇ ਮੁਲਾਜ਼ਮ ਭਾਗ ਲੈ ਸਕਦੇ ਹਨ।...
ਹਾਈ ਕੋਰਟ ਵਲੋਂ ਕਾਂਗਰਸ ਨੂੰ ਵੱਡਾ ਝਟਕਾ : ਮੇਅਰ ਦੀ ਚੋਣ ਦਾ ਮਾਮਲਾ

ਹਾਈ ਕੋਰਟ ਵਲੋਂ ਕਾਂਗਰਸ ਨੂੰ ਵੱਡਾ ਝਟਕਾ : ਮੇਅਰ ਦੀ ਚੋਣ ਦਾ ਮਾਮਲਾ

Breaking News, Hot News
ਚੰਡੀਗੜ੍ਹ, 29 ਜਨਵਰੀ : ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਦੀ ਚੋਣ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੇਅਰ ਦੀ ਚੋਣ ਨੂੰ ਚੁਣੌਤੀ ਦਿੱਤੀ ਗਈ। ਇਸ ਮਾਮਲੇ ਵਿਚ ਅਦਾਲਤ ਨੇ ਸੁਣਵਾਈ ਕਰਦਿਆਂ ਪਟੀਸ਼ਨ ਰੱਦ ਕਰ ਦਿੱਤੀ, ਜਿਸ ਨਾਲ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਸਪਸ਼ਟ ਕਿਹਾ ਕਿ ਪਟੀਸ਼ਨ ਸੁਣਵਾਈ ਦੇ ਯੋਗ ਨਹੀਂ ਹੈ।ਅਦਾਲਤ ਨੇ ਉਨ੍ਹਾਂ ਨੂੰ ਇਲੈਕਸ਼ਨ ਟ੍ਰਿਬਿਊਨਲ ਕੋਲ ਜਾਣ ਦੀ ਸਲਾਹ ਦਿੱਤੀ ਹੈ। ਜਦਕਿ ਅਦਾਲਤ ਦਾ ਫੈਸਲਾ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਹਾਈ ਕੋਰਟ ਨੇ ਦੁੱਧ ਦਾ ਦੁੱਧ-ਪਾਣੀ ਦਾ ਪਾਣੀ ਕਰ ਦਿੱਤਾ ਹੈ। ਚੋਣਾਂ ਬਿਲਕੁਲ ਸਹੀ ਹੋਈਆਂ ਹਨ। ਪੰਚਾਇਤ ਚੋਣਾਂ ਦੇ ਸਮੇਂ ਵੀ ਅਜਿਹਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਇਸ ਤਰ੍ਹਾਂ ਦੇ ਡਰਾਮੇ ਤੋਂ ਬਾਜ਼ ਆਉਣਾ ਚਾਹੀਦਾ ਹੈ।ਅੰਮ੍ਰਿਤਸਰ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣੀ ਸੀ ਅਤੇ ਉਹ ਇਸ ਗੱਲ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਸੀ। ਪਰ ਲਗਭਗ ਇੱਕ ਮਹੀਨੇ ਬਾਅਦ ਸਥਿਤੀ ਬਿਲਕੁਲ ਬਦਲ ਗਈ ਸੀ। ...
ਇਸ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ 10 ਨੂੰ

ਇਸ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ 10 ਨੂੰ

Hot News
ਚੰਡੀਗੜ੍ਹ, 29 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਨਵੇਂ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਇਸ ਲਈ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ। ਪਹਿਲਾਂ ਮੀਟਿੰਗ 6 ਫਰਵਰੀ ਨੂੰ ਹੋਣੀ ਸੀ, ਹੁਣ ਮੀਟਿੰਗ ਦਾ ਸ਼ੈਡਿਊਲ ਬਦਲ ਕੇ 10 ਫਰਵਰੀ ਕਰ ਦਿੱਤਾ ਗਿਆ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿੱਚ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਸਾਰੇ ਕੈਬਨਿਟ ਮੰਤਰੀਆਂ ਨੂੰ ਇਸ ਮੀਟਿੰਗ ਵਿੱਚ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।ਦੱਸ ਦੇਈਏ ਕਿ ਇਹ ਇਸ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਹੈ। ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ। ਦਿੱਲੀ ਚੋਣਾਂ ਦੀ ਵੋਟਿੰਗ ਖਤਮ ਹੋਣ ਦੇ ਅਗਲੇ ਹੀ ਦਿਨ ਮੀਟਿੰਗ ਰੱਖੀ ਗਈ ਹੈ। ਮੀਟਿੰਗ ਤੋਂ ਬਾਅਦ ਕਈ ਅਹਿਮ ਮੁੱਦਿਆਂ 'ਤੇ ਸਰਕਾਰ ਫੈਸਲਾ ਲੈ ਸਕਦੀ ਹੈ।ਚਰਚਾ ਹੈ ਕਿ ਮੀਟਿੰਗ ਵਿੱਚ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਪਾਉਣ ਸਮੇਤ ਹੋਰ ਕਈ ਅਹਿਮ ਮੁੱਦਿਆਂ 'ਤੇ ਫੈਸਲਾ ਹੋ ਸਕਦਾ ਹੈ। ਨਾਲ ਹੀ ਪੰਜਾਬ ਵਿੱਚ ਕੁਝ ਨਵੀਆਂ ਨੀਤੀਆਂ ਲਾਗੂ ਕਰਨ 'ਤੇ ਵੀ ਚਰਚਾ ਹੋਵੇਗੀ। 6 ਫਰਵਰੀ ਨੂੰ...
ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦੀ ਪ੍ਰੌਪਰਟੀ ਕੁਰਕ

ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦੀ ਪ੍ਰੌਪਰਟੀ ਕੁਰਕ

Breaking News
ਲੁਧਿਆਣਾ, 29 ਜਨਵਰੀ : ਲੁਧਿਆਣਾ ਦੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਮਣੀਅਮ ਦੀ ਅਚੱਲ ਜਾਇਦਾਦਾਂ ਅਤੇ ਬੈਂਕ ਖਾਤਿਆਂ ਵਿੱਚ ਪਏ ਪੈਸਿਆਂ ਸਮੇਤ ਕੁੱਲ 5.58 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰ ਲਈ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਜਲੰਧਰ (ਈ ਡੀ) ਵਲੋਂ ਚੇਅਰਮੈਨ ਰਮਨ ਬਾਲਾ ਦੇ ਕਾਰਜਕਾਲ ਦੌਰਾਨ ਹੋਏ ਘੋਟਾਲਿਆਂ ਕਾਰਨ ਇਹ ਜਾਇਦਾਦ ਕੁਰਕ ਕੀਤੀ ਗਈ ਹੈ।ਕਰੀਬ ਤਿੰਨ ਮਹੀਨੇ ਪਹਿਲਾਂ ਮੌਜੂਦਾ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੇ ਈਡੀ ਨੂੰ ਭੇਜੇ ਗਏ ਪੱਤਰ ਵਿੱਚ ਲਿਖਿਆ ਸੀ ਕਿ ਰਮਨ ਬਾਲਾ ਸੁਬਰਮਣੀਅਮ ਦੇ ਕਾਰਜਕਾਲ ਦੌਰਾਨ ਐਲਡੀਪੀ ਯੋਜਨਾ ਤਹਿਤ ਅਲਾਟ ਕੀਤੇ ਪਲਾਟਾਂ ਵਿੱਚ ਧਾਂਦਲੀ ਦੀ ਸ਼ਿਕਾਇਤ ਕੀਤੀ ਗਈ ਸੀ। ਜਿਸ ਤੋਂ ਬਾਅਦ ਮਾਮਲੇ ਵਿੱਚ ਜਾਂਚ ਸ਼ੁਰੂ ਹੋਈ। ਪਹਿਲਾਂ ਪੰਜਾਬ ਵਿਜੀਲੈਂਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਫਿਰ ਤਿੰਨ ਮਹੀਨੇ ਪਹਿਲਾਂ ਈਡੀ ਵੀ ਇਸ ਕੇਸ ਵਿੱਚ ਐਕਸ਼ਨ ਮੋਡ ਵਿੱਚ ਆ ਗਈ।ਪ੍ਰਵਰਤਨ ਨਿਰਦੇਸ਼ਾਲਯ (ਈਡੀ) ਜਲੰਧਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲਆਈਟੀ) ਦੇ ਤਤਕਾਲੀ ਪ੍ਰਧਾਨ ਰਮਨ ਬਾਲਾ ਸੁਬ...
150 ਕਰੋੜ ਲੋਕਾਂ ਦੇ ਪੇਟ ‘ਚ ਕੀੜੇ : ਤੁਸੀਂ ਵੀ ਰਹੋ ਸਾਵਧਾਨ

150 ਕਰੋੜ ਲੋਕਾਂ ਦੇ ਪੇਟ ‘ਚ ਕੀੜੇ : ਤੁਸੀਂ ਵੀ ਰਹੋ ਸਾਵਧਾਨ

Health
ਚੰਡੀਗੜ੍ਹ, 29 ਜਨਵਰੀ : ਵਿਸ਼ਵ ਸਿਹਤ ਸੰਗਠਨ (WHO) ਦੇ ਅਨੁਸਾਰ, ਦੁਨੀਆ ਦੇ 150 ਕਰੋੜ ਲੋਕਾਂ ਦੇ ਪੇਟ ਵਿੱਚ ਕੀੜੇ ਹਨ। ਇਸਦਾ ਮਤਲਬ ਹੈ ਕਿ ਪੂਰੀ ਦੁਨੀਆ ਦੀ 24% ਆਬਾਦੀ ਨੂੰ ਇਹ ਸਮੱਸਿਆ ਹੈ। ਆਮ ਤੌਰ 'ਤੇ ਸਫਾਈ ਨਾ ਰੱਖਣ ਵਾਲੇ ਅਤੇ ਘੱਟ ਸਫਾਈ ਵਾਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਇਹ ਮੁਸ਼ਕਲ ਹੁੰਦੀ ਹੈ। ਭਾਰਤ ਵਰਗੇ ਵਿਕਾਸਸ਼ੀਲ ਦੇਸ਼ ਵਿੱਚ ਇਹ ਸਮੱਸਿਆ ਆਮ ਹੈ। ਇਸ ਦੇ ਸਭ ਤੋਂ ਵੱਧ ਕੇਸ ਬੱਚਿਆਂ ਵਿੱਚ ਦੇਖੇ ਜਾਂਦੇ ਹਨ।ਬੱਚੇ ਸਫਾਈ ਤੋਂ ਬਿਲਕੁਲ ਅਣਜਾਣ ਹੁੰਦੇ ਹਨ। ਬਹੁਤ ਛੋਟੇ ਬੱਚੇ ਅਕਸਰ ਆਪਣਾ ਅੰਗੂਠਾ ਚੂਸਦੇ ਹਨ। ਉਨ੍ਹਾਂ ਨੂੰ ਜੋ ਚੀਜ਼ ਮਿਲਦੀ ਹੈ, ਮੂੰਹ ਵਿੱਚ ਪਾਉਂਦੇ ਹਨ ਅਤੇ ਚੱਬਣ ਦੀ ਕੋਸ਼ਿਸ਼ ਕਰਦੇ ਹਨ। ਉਹ ਚਾਕ ਅਤੇ ਮਿੱਟੀ ਖੁਰਚ ਕੇ ਖਾ ਲੈਂਦੇ ਹਨ। ਇਸ ਨਾਲ ਉਨ੍ਹਾਂ ਦੇ ਪੇਟ ਵਿੱਚ ਗੰਦਗੀ ਪਹੁੰਚਦੀ ਹੈ ਅਤੇ ਕੀੜੇ ਹੋ ਜਾਂਦੇ ਹਨ।ਪੇਟ ਵਿੱਚ ਮੌਜੂਦ ਕੀੜੇ ਸਾਡਾ ਖਾਧਾ ਖਾਣਾ ਚੱਟ ਕਰ ਲੈਂਦੇ ਹਨ। ਸਰੀਰ ਤੋਂ ਪੋਸ਼ਕ ਤੱਤ ਸੋਖ ਲੈਂਦੇ ਹਨ। ਇਸ ਲਈ ਪੇਟ ਵਿੱਚ ਕੀੜੇ ਹੋਣ 'ਤੇ ਸਰੀਰ ਵਿੱਚ ਪੋਸ਼ਣ ਦੀ ਕਮੀ ਹੋ ਜਾਂਦੀ ਹੈ। ਇਸ ਨਾਲ ਅਨੀਮੀਆ ਹੋ ਸਕਦਾ ਹੈ, ਭਾਰ ਘੱਟ ਹੋ ਸਕਦ...
ਰਿਸ਼ਵਤ ਲੈਂਦਾ ਲਾਈਨਮੈਨ ਤੇ ਮੀਟਰ ਰੀਡਰ ਕਾਬੂ

ਰਿਸ਼ਵਤ ਲੈਂਦਾ ਲਾਈਨਮੈਨ ਤੇ ਮੀਟਰ ਰੀਡਰ ਕਾਬੂ

Hot News
ਲੁਧਿਆਣਾ, 28 ਜਨਵਰੀ : ਪੰਜਾਬ ਵਿਚ ਸਰਕਾਰ ਵਲੋਂ ਭਰਿਸ਼ਟਾਚਾਰ ਵਿਰੁਧ ਸ਼ੁਰੂ ਕੀਤੀ ਗਈ ਮੁਹਿੰਮ ਅਧੀਨ ਅੱਜ ਵਿਜੀਲੈਂਸ ਬਿਊਰੋ ਨੇ ਫੋਕਲ ਪੁਆਇੰਟ ਲੁਧਿਆਣਾ ਵਿਖੇ ਇਕ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਲੁਧਿਆਣਾ ਦੇ ਜਮਾਲਪੁਰ ਵਾਸੀ ਸੰਦੀਪ ਸਿੰਘ ਵਲੋਂ ਵਿਜੀਲੈਂਸ ਕੋਲ ਸ਼ਿਕਾਇਤ ਕੀਤੀ ਸੀ ਕਿ ਉਸਦੇ ਸ਼ੋਰੂਮ ਵਿਚ ਸੜੇ ਹੋਏ ਮੀਟਰ ਨੂੰ ਬਦਲਣ ਲਈ ਲਾਈਨਮੈਨ ਨੇ 30 ਹਜਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਉਸ ਨੇ 20 ਹਜਾਰ ਰੁਪਏ ਤਾਂ ਪਹਿਲਾਂ ਲੈ ਲਏ ਅਤੇ ਹੁਣ 10 ਹਜਾਰ ਰੁਪਏ ਹੋਰ ਮੰਗ ਰਿਹਾ ਸੀ। ਇਸ ਪਿਛੋਂ ਵਿਜੀਲੈਂਸ ਨੇ ਜਾਲ ਵਿਛਾ ਕੇ ਸ਼ਿਕਾਇਤ ਕਰਤਾ ਪਾਸੋਂ ਪੰਜ ਹਜਾਰ ਰੁਪਏ ਰਿਸ਼ਵਤ ਲੈਂਦਿਆਂ ਲਾਈਨਮੈਨ ਅਤੇ ਮੀਟਰ ਰੀਡਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੋਵਾਂ ਖਿਲਾਫ ਪਰਚਾ ਦਰਜ ਕਰ ਲਿਆ ਹੈ।...
ਨਸ਼ਿਆਂ ਖਿਲਾਫ ਲੜਾਈ ਲਈ ਔਰਤਾਂ ਦਾ ਸ਼ਕਤੀਸ਼ਾਲੀ ਹੋਣਾ ਜਰੂਰੀ

ਨਸ਼ਿਆਂ ਖਿਲਾਫ ਲੜਾਈ ਲਈ ਔਰਤਾਂ ਦਾ ਸ਼ਕਤੀਸ਼ਾਲੀ ਹੋਣਾ ਜਰੂਰੀ

Hot News
ਚੰਡੀਗੜ੍ਹ, 28 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੰਜਾਬ ਦੇ ਯਤਨਾਂ ਨੂੰ ਮਜ਼ਬੂਤ ਕਰਦਿਆਂ, ਨਸ਼ਿਆਂ ਦੇ ਵਿਰੁੱਧ ਲੜਾਈ ਵਿੱਚ ਔਰਤਾਂ ਨੂੰ ਸ਼ਕਤੀਸ਼ਾਲੀ ਬਣਾਉਣ ਦੇ ਤਰੀਕਿਆਂ 'ਤੇ ਚਰਚਾ ਲਈ ਹਿੱਸੇਦਾਰਾਂ ਦੀ ਸਲਾਹ-ਮਸ਼ਵਰਾ ਮੀਟਿੰਗ ਆਯੋਜਿਤ ਕੀਤੀ ਗਈ।ਅੱਜ ਇੱਥੇ ਸਿਹਤ ਸੇਵਾਵਾਂ ਨਿਰਦੇਸ਼ਾਲੇ ਵਿੱਚ ਆਯੋਜਿਤ ਇਸ ਵਰਕਸ਼ਾਪ ਦੀ ਪ੍ਰਧਾਨਗੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਰਚੁਅਲ ਤੌਰ 'ਤੇ ਕੀਤੀ। ਇਸ ਤੋਂ ਇਲਾਵਾ, ਸਾਰੇ ਜ਼ਿਲ੍ਹਿਆਂ ਦੇ ਮਨੋਵਿਗਿਆਨੀ, ਪੰਜਾਬ ਪੁਲਿਸ ਦੇ ਨੁਮਾਇੰਦੇ ਅਤੇ ਵੱਖ-ਵੱਖ ਐੱਨ.ਜੀ.ਓ. ਵੀ ਇਸ ਵਰਕਸ਼ਾਪ ਵਿੱਚ ਸ਼ਾਮਲ ਹੋਏ।ਡਾ. ਬਲਬੀਰ ਸਿੰਘ ਨੇ ਨਸ਼ਿਆਂ ਦੇ ਵਿਰੁੱਧ ਲੜਾਈ ਵਿੱਚ ਔਰਤਾਂ ਦੀ ਭਾਗੀਦਾਰੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਔਰਤਾਂ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰ ਦੇ ਮੈਂਬਰਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਮੁੜ-ਵਸੇਬਾ ਸੇਵਾਵਾਂ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀਆਂ ਹਨ।ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ...
ਭਗਵੰਤ ਮਾਨ ਦੇ ਰੋਡ ਸ਼ੋਅ ‘ਚ ਆਇਆ ਦਿੱਲੀ ਵਾਸੀਆਂ ਦਾ ਹੜ੍ਹ

ਭਗਵੰਤ ਮਾਨ ਦੇ ਰੋਡ ਸ਼ੋਅ ‘ਚ ਆਇਆ ਦਿੱਲੀ ਵਾਸੀਆਂ ਦਾ ਹੜ੍ਹ

Breaking News
ਨਵੀਂ ਦਿੱਲੀ, 28 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿਧਾਨ ਸਭਾ ਚੋਣਾ ਦੇ ਪ੍ਰਚਾਰ ਦੌਰਾਨ ਵਿਸ਼ਵਾਸ਼ ਨਗਰ ਹਲਕੇ ਵਿਚ ਰੋਡ ਸ਼ੋਅ ਕੀਤਾ। ਇਸ ਮੌਕੇ ਆਮ ਲੋਕਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹਈਆ ਕਰਵਾਉਣ 'ਤੇ ਜੋਰ ਦਿੱਤਾ ਹੈ ਅਤੇ ਭਰਿਸ਼ਟਾਚਾਰ ਮੁਕਤ ਪ੍ਰਸਾਸਨ ਦਿੱਤਾ ਹੈ, ਜਦਕਿ ਹੋਰ ਪਾਰਟੀਆਂ ਦੀਆਂ ਸਰਕਾਰਾਂ ਲੋਕਾਂ ਨੂੰ ਲਾਰਿਆਂ ਤੋਂ ਵੱਧ ਕੁੱਝ ਨਹੀਂ ਦੇ ਸਕਦੀਆਂ।ਇਸ ਤੋਂ ਬਾਅਦ ਭਗਵੰਤ ਸਿੰਘ ਮਾਨ ਨੇ ਹਲਕਾ ਜੰਗਪੁਰਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵਲੋਂ ਲੋਕਾਂ ਦੀ ਕੀਤੀ ਹੋਈ ਸੇਵਾ ਕਿਸੇ ਤੋਂ ਭੁੱਲੀ ਹੋਈ ਨਹੀ਼। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਜਪਾ ਦੀਆਂ ਚਾਲਾਂ ਤੋਂ ਸੁਚੇਤ ਰਹਿਣ। ਭਾਜਪਾ ਵਲੋਂ ਕੇਜਰੀਵਾਲ ਸਿਸੋਦੀਆ ਜੋੜੀ ਤੋ...
ਫਿਰੋਜ਼ਪੁਰ ‘ਚ ਕਰਵਾਇਆ ਬਸੰਤ ਮੇਲਾ

ਫਿਰੋਜ਼ਪੁਰ ‘ਚ ਕਰਵਾਇਆ ਬਸੰਤ ਮੇਲਾ

Hot News
ਫਿਰੋਜ਼ਪੁਰ, 28 ਜਨਵਰੀ : ਇਥੋਂ ਦੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਬਸੰਤ ਮੇਲਾ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋਏ। ਇਸ ਰਾਜ ਪੱਧਰੀ ਬਸੰਤ ਮੇਲੇ ਵਿਚ ਕਰਵਾਏ ਗਏ ਪਤੰਗਬਾਜੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੀ ਦਿੱਤੇ ਗਏ। ਇਸ ਮੌਕੇ ਫਿਰੋਜ਼ਪੁਰ ਦੇ ਵਿਧਾਇਕ ਰਜਨੀਸ਼ ਦਹੀਆ, ਰਣਬੀਰ ਭੁੱਲਰ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾਂ ਅਤੇ ਹੋਰ ਅਧਿਕਾਰੀ ਤੇ ਆਗੂ ਵੀ ਸ਼ਾਮਲ ਹੋਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਿਰੋਜ਼ਪੁਰ ਦਾ ਬਸੰਤ ਮੇਲਾ ਪੂਰੇ ਪੰਜਾਬ ਵਿਚ ਮਸ਼ਹੂਰ ਹੈ।...