Thursday, March 5Malwa News
Shadow

Tag: punjab news

ਰਿਸ਼ਵਤ ਲੈਣ ਵਾਲਾ ਨੰਬਰਦਾਰ ਗ੍ਰਿਫਤਾਰ

ਰਿਸ਼ਵਤ ਲੈਣ ਵਾਲਾ ਨੰਬਰਦਾਰ ਗ੍ਰਿਫਤਾਰ

Hot News
ਲੁਧਿਆਣਾ, 24 ਜਨਵਰੀ : ਵਿਜੀਲੈਂਸ ਬਿਊਰੋ ਨੇ ਇਥੋਂ ਦੇ ਇਕ ਨੰਬਰਦਾਰ ਨੂੰ ਸਫਾਈ ਸੇਵਕ ਪਾਸੋਂ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕਰ ਲਿਆ ਹੈ। ਨਗਰ ਨਿਗਮ ਲੁਧਿਆਣਾ ਦੇ ਸਫਾਈ ਸੇਵਕ ਸੰਦੀਪ ਨੇ ਮੁੱਖ ਮੰਤਰੀ ਦੀ ਭਰਿਸ਼ਟਾਚਾਰ ਵਿਰੋਧੀ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਨੰਬਰਦਾਰ ਸੰਜੇ ਕੁਮਾਰ ਉਸਦੀਆਂ ਹਾਜਰੀਆਂ ਲਗਾਉਣ ਅਤੇ ਹਾਜਰੀਆਂ ਦਾ ਰਿਕਾਰਡ ਰੱਖਣ ਲਈ ਮਹੀਨਾਵਾਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਸ ਨੇ ਦੋਸ਼ ਲਾਇਆ ਕਿ ਪਿਛਲੇ ਦੋ ਸਾਲ ਦੌਰਾਨ ਉਹ ਇਕ ਲੱਖ 40 ਹਜਾਰ ਰੁਪਏ ਰਿਸ਼ਵਤ ਵਜੋਂ ਦੇ ਚੁੱਕਾ ਹੈ। ਵਿਜੀਲੈਂਸ ਬਿਊਰੋ ਨੇ ਇਸ ਸਬੰਧੀ ਜਾਂਚ ਕੀਤੀ ਅਤੇ ਸਾਰੇ ਸਬੂਤ ਇਕੱਠੇ ਕੀਤੇ। ਦੋਸ਼ ਸਾਬਤ ਹੋਣ ਪਿਛੋਂ ਵਿਜੀਲੈਂਸ ਬਿਊਰੋ ਵਲੋਂ ਨਿੰਬਰਦਾਰ ਸੰਜੇ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।...
ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਦੀ ਰਿਸ਼ਵਤ ਮੰਗਣ ਵਾਲਾ ਥਾਣੇਦਾਰ ਖੁਦ ਹੀ ਗ੍ਰਿਫਤਾਰ

ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਦੀ ਰਿਸ਼ਵਤ ਮੰਗਣ ਵਾਲਾ ਥਾਣੇਦਾਰ ਖੁਦ ਹੀ ਗ੍ਰਿਫਤਾਰ

Hot News
ਬਟਾਲਾ, 24 ਜਨਵਰੀ : ਕੁੱਟਮਾਰ ਦੇ ਮਾਮਲੇ ਵਿਚ ਪਰਚਾ ਦਰਜ ਕਰਨ ਪਿਛੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਰਿਸ਼ਵਤ ਮੰਗਣ ਵਾਲੇ ਏ ਐਸ ਆਈ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਜਿਲਾ ਗੁਰਦਾਸਪੁਰ ਦੇ ਪਿੰਡ ਗੋਖੂਵਾਲ ਦੇ ਵਾਸੀ ਗੁਰਦਿਆਲ ਚੰਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੀ ਕੁੱਝ ਵਿਅਕਤੀਆਂ ਵਲੋਂ ਕੁੱਟਮਾਰ ਕੀਤੀ ਗਈ ਸੀ। ਇਸ ਸਬੰਧੀ ਥਾਣਾ ਸਿਵਲ ਲਾਈਨਜ਼ ਬਟਾਲਾ ਵਿਖੇ ਪਰਚਾ ਦਰਜ ਕੀਤਾ ਗਿਆ ਸੀ। ਇਸ ਪਰਚੇ ਦੀ ਤਫਤੀਸ਼ ਲਈ ਏ ਐਸ ਆਈ ਸੁਖਰਾਜ ਸਿੰਘ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ। ਹੁਣ ਸੁਖਰਾਜ ਸਿੰਘ ਇਸ ਮਾਮਲੇ ਵਿਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤ ਵਿਚ ਕਿਹਾ ਗਿਆ ਸੀ ਕਿ ਏ ਐਸ ਆਈ ਵਲੋਂ ਪ੍ਰਤੀ ਵਿਅਕਤੀ ਦੀ ਗ੍ਰਿਫਤਾਰੀ ਲਈ ਪੰਜ ਹਜਾਰ ਰੁਪਏ ਰਿਸ਼ਵਤ ਮੰਗੀ ਗਈ ਸੀ। ਇਸ ਸ਼ਿਕਾਇਤ ਦੇ ਆਧਾਰ 'ਤੇ ਵਿਜੀਲੈਂਸ ਪੁਲੀਸ ਵਲੋਂ ਜਾਲ ਵਿਛਾ ਕੇ ਇਸ ਏ ਐਸ ਆਈ ਨੂੰ ਪੰਜ ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਪੁਲੀਸ ਵਲੋਂ ਏ ਐਸ ਆਈ ਸੁਖਰਾਜ...
ਆਵਾਰਾ ਕੁੱਤਿਆਂ ਖਿਲਾਫ ਸਖਤ ਐਕਸ਼ਨ

ਆਵਾਰਾ ਕੁੱਤਿਆਂ ਖਿਲਾਫ ਸਖਤ ਐਕਸ਼ਨ

Hot News
ਚੰਡੀਗੜ੍ਹ, 24 ਜਨਵਰੀ : ਪੰਜਾਬ ਵਿਚ ਆਵਾਰਾ ਕੁੱਤਿਆਂ ਵਲੋਂ ਬੱਚਿਆਂ ਨੂੰ ਕੱਟਣ ਦੀਆਂ ਘਟਨਾਵਾਂ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਅਦੇਸ਼ ਦਿੱਤੇ ਹਨ ਕਿ ਸ਼ਹਿਰਾਂ ਵਿਚ ਆਵਾਰਾ ਕੁੱਤਿਆਂ ਦੀ ਗਿਣਤੀ ਕਰਵਾ ਕੇ ਜਲਦੀ ਸਟਰਲਾਈਜੇਸ਼ਨ ਕਰਵਾਈ ਜਾਵੇ।ਕੰਵਰਦੀਪ ਸਿੰਘ ਨੇ ਦੱਸਿਆ ਕਿ ਆਵਾਰਾ ਕੁੱਤਿਆਂ ਵਲੋਂ ਬੱਚਿਆਂ ਨੂੰ ਕੱਟਣ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਰੋਜ਼ਾਨਾ ਮੀਡੀਆ ਵਿਚ ਬੱਚਿਆਂ ਨੂੰ ਕੱਟੇ ਜਾਣ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ। ਲੁਧਿਆਣਾ ਦੇ ਨੇੜੇ ਦੇ ਪਿੰਡ ਹਸਨਪੁਰ ਵਿਚ ਇਕ ਹਫਤੇ ਅੰਦਰ ਹੀ ਦੋ ਬੱਚਿਆਂ ਨੂੰ ਨੋਚ ਨੋਚ ਕੇ ਮਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਵੀ ਕਈ ਸ਼ਹਿਰਾਂ ਵਿਚ ਦਰਦਨਾਕ ਘਟਨਾਵਾਂ ਵਾਪਰੀਆਂ ਹਨ। ਇਸ ਲਈ ਉਨ੍ਹਾਂ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਤੇ ਪੇਂਡੂ ਵਿਕਾਸ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਆਦੇਸ਼ ਦਿੱਤਾ ਕਿ ਆਵਾਰਾ ਕੁੱਤਿਆਂ ਦੀ ਜਲਦੀ ਸਟਰਲਾਈਜੇਸ਼ਨ ਕਰਵਾਈ ਜਾਵੇ।...
ਪੰਜ ਸਾਲ ਤੱਕ ਦੇ ਬੱਚਿਆਂ ਦੇ ਵੀ ਬਨਣਗੇ ਆਧਾਰ ਕਾਰਡ

ਪੰਜ ਸਾਲ ਤੱਕ ਦੇ ਬੱਚਿਆਂ ਦੇ ਵੀ ਬਨਣਗੇ ਆਧਾਰ ਕਾਰਡ

Breaking News
ਚੰਡੀਗੜ੍ਹ, 24 ਜਨਵਰੀ : ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਆਧਾਰ ਦੀ ਵਰਤੋਂ ਅਤੇ ਵਿਲੱਖਣ ਪਛਾਣ ਲਾਗੂ ਕਰਨ ਬਾਰੇ ਇਕ ਵਰਕਸ਼ਾਪ ਦੀ ਪ੍ਰਧਾਨਗੀ ਕੀਤੀ ਅਤੇ ਪੰਜਾਬ ਵਿਚ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਦੀ ਹਦਾਇਤ ਕੀਤੀ।ਮੁੱਖ ਸਕੱਤਰ ਨੇ ਬੈਂਕਾਂ ਅਤੇ ਡਾਕ ਵਿਭਾਗ ਸਮੇਤ ਸਾਰੇ ਵਿਭਾਗਾਂ ਨੂੰ ਸਾਰੀਆਂ ਆਧਾਰ ਨਾਮਾਂਕਣ ਕਿੱਟਾਂ ਜਲਦੀ ਐਕਟੀਵੇਟ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸਾਰੇ ਬੱਚਿਆਂ ਨੂੰ ਆਧਾਰ ਨਾਲ ਜੋੜਿਆ ਜਾਵੇਗਾ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਜੋਰ ਦੇ ਕੇ ਕਿਹਾ ਕਿ ਵਿਦਿਆਰਥੀਆਂ ਅਤੇ ਬੱਚਿਆਂ ਲਈ ਆਧਾਰ ਸੇਵਾਵਾਂ ਉਪਲਬਧ ਕਰਵਾਈਆਂ ਜਾਣ। ਇਸ ਮੀਟਿੰਗ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ।...
ਭਾਜਪਾ ਨੇ ਕੇਜਰੀਵਾਲ ਨੂੰ ਮਾਰਨ ਦੀ ਸਾਜਿਸ਼ ਰਚੀ : ਭਗਵੰਤ ਮਾਨ

ਭਾਜਪਾ ਨੇ ਕੇਜਰੀਵਾਲ ਨੂੰ ਮਾਰਨ ਦੀ ਸਾਜਿਸ਼ ਰਚੀ : ਭਗਵੰਤ ਮਾਨ

Breaking News
ਨਵੀਂ ਦਿੱਲੀ, 24 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਇਕ ਪ੍ਰੈਸ ਕਾਨਫਰੰਸ ਕਰਕੇ ਭਾਰਤੀ ਜਨਤਾ ਪਾਰਟੀ 'ਤੇ ਵੱਡਾ ਦੋਸ਼ ਲਾਇਆ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸ੍ਰੀ ਕੇਜਰੀਵਾਲ ਨੂੰ ਦਿੱਤੀ ਗਈ ਪੰਜਾਬੀ ਪੁਲੀਸ ਦੀ ਸੁਰੱਖਿਆ 'ਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਪੰਜਾਬੀ ਪੁਲੀਸ ਦੀ ਸੁਰੱਖਿਆ ਤੁਰੰਤ ਬਹਾਲ ਕੀਤੀ ਜਾਵੇਭਗਵੰਤ ਸਿੰਘ ਮਾਨ ਨੇ ਦੋਸ਼ ਲਾਇਆ ਕਿ ਭਾਜਪਾ ਵਲੋਂ ਸ੍ਰੀ ਕੇਜਰੀਵਾਲ ਨੂੰ ਮਾਰਨ ਦੀਆਂ ਸਾਜਿਸ਼ਾਂ ਲੰਮੇ ਸਮੇਂ ਤੋਂ ਹੀ ਰਚੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਕਈ ਵਾਰ ਸ੍ਰੀ ਕੇਜਰੀਵਾਲ 'ਤੇ ਹਮਲੇ ਕਰਵਾਏ ਗਏ, ਪਰ ਪੰਜਾਬ ਪੁਲੀਸ ਦੇ ਯਤਨਾਂ ਨਾਲ ਇਹ ਹਮਲੇ ਕਾਮਯਾਬ ਨਹੀਂ ਹੋਣ ਦਿੱਤੇ ਗਏ। ਉਨ੍ਹਾਂ ਨੇ ਦੱਸਿਆ ਕਿ ਭਾਜਪਾ ਦੀ ਇਸ ਸਾਜਿਸ਼ ਦਾ ਪਹਿਲਾਂ ਹੀ ਪੰਜਾਬ ਪੁਲੀਸ ਨੂੰ ਪਤਾ ਲੱਗ ਚੁੱਕਾ ਸੀ। ਇਸ ਲਈ ਪੰਜਾਬ ਪੁਲੀਸ ਵਲੋਂ ਸਰਕਾਰ ਕੋਲ ਰ...
ਵਿਦਿਆਰਥੀਆਂ ਨੂੰ ਤੰਗ ਕਰਨ ਵਾਲੇ ਪ੍ਰਿੰਸੀਪਲ ਤੇ ਕੈਂਪ ਮੈਨੇਜਰ ਖਿਲਾਫ ਐਕਸ਼ਨ

ਵਿਦਿਆਰਥੀਆਂ ਨੂੰ ਤੰਗ ਕਰਨ ਵਾਲੇ ਪ੍ਰਿੰਸੀਪਲ ਤੇ ਕੈਂਪ ਮੈਨੇਜਰ ਖਿਲਾਫ ਐਕਸ਼ਨ

Hot News
ਲੁਧਿਆਣਾ, 24 ਜਨਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਵਿਖੇ ਲੇਟ ਆਉਣ ਵਾਲੇ ਵਿਦਿਆਰਥੀਆਂ ਨੂੰ ਸਜ਼ਾ ਦੇਣ ਦੇ ਮਕਸਦ ਨਾਲ ਗੈਰਵਾਜ਼ਬ ਸਰੀਰਕ ਸਜ਼ਾ ਦੇਣ ਵਿਰੁੱਧ ਸਖਤ ਐਕਸ਼ਨ ਲਿਆ ਹੈ ਅਤੇ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਸਕੂਲ ਦੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜਤੋ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਵਲੋਂ ਵਿਦਿਆਰਥੀਆਂ ਨਾਲ ਕਿਸੇ ਵੀ ਕਿਸਮ ਦਾ ਮਾੜਾ ਰਵਈਆ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਦੋਂ ਹੀ ਉਨ੍ਹਾਂ ਦੇ ਧਿਆਨ ਵਿਚ ਇਹ ਘਟਨਾ ਆਈ ਤਾਂ ਉਨ੍ਹਾਂ ਨੇ ਤੁਰੰਤ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਕਾਰਵਾਈ ਕਰਨ ਲਈ ਆਦੇਸ਼ ਜਾਰੀ ਕਰ ਦਿੱਤੇ ਸਨ। ਉਨ੍ਹਾਂ ਨੇ ਕਿਹਾ ਕਿ ਇਸ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਕੈਂਪ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਕੂਲ ਵਿਚ ਲੇਟ ਆਉਣ ਵਾਲੇ ਵਿਦਿਆਰਥੀਆਂ ਪਾਸੋਂ ਰੇਤਾ ਅਤੇ ਬੱਜਰੀ ਚੁੱਕਵਾਈ ਜਾ ਰਹੀ ਸੀ।ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਵਿਚ ਵਿਦਿਆਰ...
ਰਾਜ ਲਾਲੀ ਗਿੱਲ ਪਹੁੰਚ ਗਈ ਲੁਧਿਆਣਾ

ਰਾਜ ਲਾਲੀ ਗਿੱਲ ਪਹੁੰਚ ਗਈ ਲੁਧਿਆਣਾ

Hot News
ਚੰਡੀਗੜ੍ਹ, 23 ਜਨਵਰੀ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਅੱਜ ਲੁਧਿਆਣਾ ਦਾ ਦੌਰਾ ਕੀਤਾ ਅਤੇ ਮੂੰਹ ਕਾਲਾ ਕਰਕੇ ਘੁੰਮਾਈਆਂ ਗਈਆਂ ਤਿੰਨ ਲੜਕੀਆਂ ਅਤੇ ਇਕ ਔਰਤ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਹ ਲੁਧਿਆਣਾ ਦੇ ਏ ਡੀ ਸੀ ਰੋਹਿਤ ਗੁਪਤਾ ਨੂੰ ਨਾਲ ਲੈ ਕੇ ਘਟਨਾਂ ਸਥਾਨ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਪਰਿਵਾਰਾਂ ਨਾਲ ਇਸ ਘਟਨਾਂ ਦਾ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਸਖਤ ਸਜ਼ਾ ਮਿਲੇਗੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਮੁੱਖ ਦੋਸ਼ੀ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।ਲੁਧਿਆਣਾ ਦੀ ਇਕ ਫੈਕਟਰੀ ਦੇ ਮਾਲਕ ਵਲੋਂ ਚੋਰੀ ਦੇ ਸ਼ੱਕ ਵਿਚ ਤਿੰਨ ਲੜਕੀਆਂ ਅਤੇ ਇਕ ਔਰਤ ਦਾ ਮੂੰਹ ਕਾਲਾ ਕਰਕੇ ਉਨ੍ਹਾਂ ਦੇ ਹੱਥਾਂ ਵਿਚ 'ਮੈਂ ਚੋਰ ਹਾਂ' ਦੀਆਂ ਤਖਤੀਆਂ ਫੜ੍ਹਾ ਕੇ ਘੁੰਮਾਇਆ ਗਿਆ ਸੀ। ਇਸਦੀ ਵੀਡੀਓ ਵਾਇਰਲ ਹੋਣ ਪਿਛੋਂ ਪੁਲੀਸ ਵਲੋਂ ਇਸ ਸਬੰਧੀ ਪਰਚਾ ਦਰਜ ਕਰ ਲਿਆ ਗਿਆ ਸੀ।...
ਭਗਵੰਤ ਮਾਨ ਨੇ ਦਿੱਲੀ ਦੇ ਤਿੰਨ ਹਲਕਿਆਂ ‘ਚ ਕੱਢੇ ਰੋਡ ਸ਼ੋਅ

ਭਗਵੰਤ ਮਾਨ ਨੇ ਦਿੱਲੀ ਦੇ ਤਿੰਨ ਹਲਕਿਆਂ ‘ਚ ਕੱਢੇ ਰੋਡ ਸ਼ੋਅ

Breaking News
ਨਵੀਂ ਦਿੱਲੀ, 23 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿਧਾਨ ਸਭਾ ਚੋਣਾ ਲਈ ਪ੍ਰਚਾਰ ਨੂੰ ਤੇਜ਼ ਕਰਦਿਆਂ ਵੱਖ ਵੱਖ ਹਲਕਿਆਂ ਵਿਚ ਰੋਡ ਸ਼ੋਅ ਕੱਢੇ। ਹਲਕਾ ਕਸਤੂਰਬਾ ਲਗਰ ਵਿਚ ਵੱਡਾ ਰੋਡ ਸ਼ੋਅ ਕੱਢਿਆ ਗਿਆ, ਜਿਸ ਵਿਚ ਵੱਡੀ ਭੀੜ ਸ਼ਾਮਲ ਹੋਈ। ਇਸ ਤੋਂ ਬਾਅਦ ਮਹਿਰੌਲੀ ਅਤੇ ਛਤਰਪੁਰ ਹਲਕਿਆਂ ਵਿਚ ਵੀ ਦੋ ਰੈਲੀਆਂ ਕੀਤੀਆਂ।ਰੋਡ ਸ਼ੋਅ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਇਨ੍ਹਾਂ ਚੋਣਾ ਵਿਚ ਆਪਣੇ ਪਰਿਵਾਰ ਅਤੇ ਬੱਚਿਆਂ ਦੀ ਕਿਸਮਤ ਦਾ ਫੈਸਲਾ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਚੋਣਾ ਵਿਚ ਇਕ ਪਾਸੇ ਨਫਰਤ ਦੀ ਰਾਜਨੀਤੀ ਕਰਨ ਵਾਲੇ ਹਨ ਅਤੇ ਦੂਜੇ ਪਾਸੇ ਲੋਕਾਂ ਲਈ ਦਿਨ ਰਾਤ ਕੰਮ ਕਰਨ ਵਾਲੇ ਹਨ। ਨਫਰਤ ਦੀ ਰਾਜਨੀਤੀ ਕਦੇ ਕਿਸੇ ਦਾ ਭਲਾ ਨਹੀਂ ਕਰ ਸਕਦੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਦੀ ਲੋਕ ਪੱਖੀ ਸੋਚ ਦਾ ਸਿੱਟਾ ਹੈ ਕਿ ਪਿਛਲੇ 10 ਸਾਲਾਂ ਵਿਚ ਹੀ ਆਮ ਆਦਮੀ ਪਾਰਟੀ ਇਕ ਛੋਟੀ ਜਿਹੀ ਪਾਰਟੀ ਤੋਂ ਇਕ ਕੌਮੀ ਪੱਧਰ ਦੀ ਪਾਰਟੀ ਬਣ ਗਈ ਹੈ। ਇਸ ਵੇਲੇ ਪੂਰੇ ਦੇਸ਼ ਵਿਚ ਆਪ ਦਾ ਡੰਕਾ ਵੱਜ ਰਿਹਾ ਹੈ। ਉਨ੍...
ਮੁੱਖ ਮੰਤਰੀ ਭਗਵੰਤ ਮਾਨ ਨੇ ਰੱਦ ਕੀਤਾ ਫਰੀਦਕੋਟ ਦੌਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਰੱਦ ਕੀਤਾ ਫਰੀਦਕੋਟ ਦੌਰਾ

Hot News
ਫਰੀਦਕੋਟ, 23 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ 26 ਜਨਵਰੀ ਗਣਤੰਤਰ ਦਿਵਸ ਵਾਲੇ ਦਿਨੀ ਦਾ ਆਪਣਾ ਫਰੀਦਕੋਟ ਦੌਰਾ ਰੱਦ ਕਰ ਦਿੱਤਾ ਹੈ ਅਤੇ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਕੌਮੀ ਝੰਡਾ ਲਹਿਰਾਉਣਗੇ।ਅੱਜ ਇਥੇ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਬਾਰੇ ਕੀਤੀ ਗਈ ਜਿਲਾ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ 26 ਜਨਵਰੀ ਨੂੰ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਗਣਤੰਤਰ ਦਿਵਸ ਸਮਾਗਮ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਹੋਣਗੇ। ਇਸ ਸਮਾਗਮ ਦੌਰਾਨ ਵਿਲੱਖਣ ਪ੍ਰਾਪਤੀਆਂ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਲਈ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਵਿਭਾਗਾਂ ਦੇ ਚੰਗਾ ਕੰਮ ਕਰਨ ਵਾਲੇ ਮੁਲਾਜ਼ਮਾਂ ਦੀਆਂ ਸੂਚੀਆਂ ਜਲਦੀ ਭੇਜ ਦੇਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਵੱਖ ਵੱਖ ਸਭਿਆਚਾਰਕ ਅਤੇ ਦੇਸ਼ ਭਗਤੀ ਨਾਲ ਸਬੰਧਿਤ ਕਲਾਕਾਰੀਆਂ ਵੀ ਪੇਸ਼ ਕੀਤੀਆਂ ...
ਹੌਲਦਾਰ ਨੇ ਹੀ ਫਸਾ ਦਿੱਤਾ ਰਿਸ਼ਵਤ ਲੈਣ ਵਾਲਾ ਸਾਥੀ ਹੌਲਦਾਰ

ਹੌਲਦਾਰ ਨੇ ਹੀ ਫਸਾ ਦਿੱਤਾ ਰਿਸ਼ਵਤ ਲੈਣ ਵਾਲਾ ਸਾਥੀ ਹੌਲਦਾਰ

Hot News
ਬਠਿੰਡਾ, 23 ਜਨਵਰੀ : ਕਮਾਂਡੋ ਪੁਲੀਸ ਵਿਚ ਤਾਇਨਾਤ ਇਕ ਹੌਲਦਾਰ ਨੇ ਹੀ ਹੋਰ ਹੌਲਦਾਰ ਨੂੰ ਵਿਜੀਲੈਂਸ ਦੀ ਕੁੜਿੱਕੀ ਵਿਚ ਫਸਾ ਦਿੱਤਾ, ਜੋ ਉਸ ਤੋਂ ਕਮਾਂਡੋ ਡਰਿੱਲ ਅਫਸਰ ਦੇ ਨਾਂ 'ਤੇ 50 ਹਜਾਰ ਰੁਪਏ ਰਿਸ਼ਵਤ ਮੰਗ ਰਿਹਾ ਸੀ। ਅੱਜ ਵਿਜੀਲੈਂਸ ਦੀ ਟੀਮ ਨੇ ਇਸ ਹੌਲਦਾਰ ਨੂੰ 50 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰਲਿਆ ਹੈ।ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਕਮਾਂਡੋ ਪੁਲੀਸ ਵਿਚ ਤਾਇਨਤਾਰ ਹੌਲਦਾਰ ਪਰਮਿੰਦਰ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਇਕ ਪੁਲੀਸ ਕੇਸਿ ਵਿਚ ਉਸਦੀ ਦੋ ਸਾਲ ਦੀ ਸਥਾਈ ਬਰਖਾਸਤਗੀ ਦੀ ਜਾਂਚ ਚੱਲ ਰਹੀ ਹੈ। ਇਸ ਜਾਂਚ ਵਿਚ ਮੱਦਦ ਕਰਨ ਲਈ ਕਮਾਂਡੋ ਡਰਿੱਲ ਅਫਸਰ (ਸੀ.ਡੀ.ਓ.) ਤਰਸੇਮ ਸਿੰਘ ਨੇ 50 ਹਜਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਉਸ ਨੇ ਕਿਹਾ ਕਿ ਇਹ ਰਿਸ਼ਵਤ ਦੀ ਰਕਮ ਉਸਦੇ ਨਾਲ ਤਾਇਨਾਤ ਹੌਲਦਾਰ ਨਛੱਤਰ ਸਿੰਘ ਨੂੰ ਦੇ ਦੇਵੇ। ਪਰਮਿੰਦਰ ਸਿੰਘ ਦੀ ਸ਼ਿਕਾਇਤ ਪਿਛੋਂ ਵਿਜੀਲੈਂਸ ਨੇ ਜਾਲ ਵਿਛਾ ਕੇ ਨਛੱਤਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਵਿਜੀਲੈਂਸ ਬਿਊਰੋ ਨੇ ਨਛੱਤਰ ਸਿੰਘ ਅਤੇ ਤਰਸੇਮ ਸਿੰਘ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।...