ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 9 ਅਕਤੂਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸਡ ਮੁਲਜ਼ਮ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮਿਲਕਫੈੱਡ ਦੇ ਅਧਿਕਾਰੀਆਂ ਨੂੰ ਤੁਰੰਤ ਇੱਕ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਹ ਨਿਰਦੇਸ਼ ਵੇਰਕਾ ਮੁੱਖ ਦਫ਼ਤਰ ਵਿਖੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਜਾਰੀ ਕੀਤੇ ਗਏ, ਜਿਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੀਆਂ ਮੰਗਾਂ, ਚਿੰਤਾਂਵਾਂ ਅਤੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ।
ਵਿੱਤ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਯੂਨੀਅਨ ਦੇ ਮੁੱਦਿਆ ਦੇ ਵਿਆਪਕ ਹੱਲ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਈ ਜਾਵੇ, ਜਿਸ ਵਿੱਚ ਵਿੱਤ ਵਿਭਾਗ ਦਾ ਇੱਕ ਸੀਨੀਅਰ ਅਧਿਕਾਰੀ, ਮਿਲਕਫੈੱਡ ਦੇ ਚੇਅਰਮੈਨ, ਮਿਲਕਫੈੱਡ ਦੇ ਐਮ.ਡੀ, ਮਿਲਕਫੈੱਡ ਦੇ ਡਾਇਰੈਕਟਰ, ਜਨਰਲ ਮੈਨੇਜਰ ਐਚਆਰ ਮਿਲਕਫੈੱਡ, ਮੈਨੇਜਰ ਵਿੱਤ ਅਤੇ ਯੂਨੀਅਨ ਦੇ ਦੋ ਨੁਮਾਇੰਦ...








