Thursday, March 5Malwa News
Shadow

Tag: punjab news

ਕਮਜ਼ੋਰ ਵਰਗਾਂ ਲਈ ਜਿਲ੍ਹਾ ਪੱਧਰ ‘ਤੇ ਲਾਏ ਜਾਣਗੇ ਜਾਗਰੂਕਤਾ ਕੈਂਪ

ਕਮਜ਼ੋਰ ਵਰਗਾਂ ਲਈ ਜਿਲ੍ਹਾ ਪੱਧਰ ‘ਤੇ ਲਾਏ ਜਾਣਗੇ ਜਾਗਰੂਕਤਾ ਕੈਂਪ

Hot News
ਚੰਡੀਗੜ੍ਹ, 23 ਜਨਵਰੀ : ਪੰਜਾਬ ਦੇ ਕਮਜ਼ੋਰ ਤੇ ਪੱਛੜੇ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਖ ਵੱਖ ਜਿਲਿਆਂ ਵਿਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਉਨ੍ਹਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਮੁਹਈਆ ਕਰਵਾਈ ਜਾ ਸਕੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੱਛੜੀਆਂ ਸ੍ਰੇਣੀਆਂ ਭੋੱ ਵਿਕਾਸ ਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਸਰਕਾਰ ਵਲੋਂ ਪੰਜਾਬ ਵਿਚਲੇ ਪੱਛੜੀਆਂ ਸ੍ਰੇਣੀਆਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਬਹੁਤ ਸਾਰੀਆਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਪਰ ਇਨ੍ਹਾਂ ਕਮਜ਼ੋਰ ਵਰਗਾਂ ਕੋਲ ਸਾਧਨਾਂ ਅਤੇ ਜਾਣਕਾਰੀ ਦੀ ਘਾਟ ਕਾਰਨ ਉਹ ਲੋਕ ਸਰਕਾਰ ਦੀਆਂ ਯੋਜਨਾਵਾਂ ਦਾ ਪੂਰਾ ਲਾਹਾ ਨਹੀਂ ਲੈ ਸਕਦੇ। ਇਸ ਲਈ ਹੁਣ ਸਰਕਾਰ ਵਲੋਂ ਇਨ੍ਹਾਂ ਸਕੀਮਾਂ ਬਾਰੇ ਹਰ ਵਿਅਕਤੀ ਨੂੰ ਜਾਣੂ ਕਰਵਾਉਣ ਲਈ ਹਰ ਜਿਲੇ ਵਿਚ ਜਾਗਰੂਕਤਾ ਕੈਂਪ ਲਾਏ ਜਾਣ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵਲੋਂ ਸਵੈ ਰੋਜ਼ਗਾਰ ਸਕੀਮ ਰਾਹੀਂ ਇਨ੍ਹਾਂ ਵਰਗਾਂ ਦੇ ਨੌਜਵਾਨਾਂ ਨੂੰ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਕੀਮ ਅਧੀਨ ਸਿੱਧਾ ...
ਰਾਘਵ ਚੱਢਾ ਦੇ ਰੋਡ ਸ਼ੋਅ ‘ਚ ਭੀੜ ਨੇ ਲਾਏ ਕੇਜਰੀਵਾਲ ਦੇ ਨਾਅਰੇ

ਰਾਘਵ ਚੱਢਾ ਦੇ ਰੋਡ ਸ਼ੋਅ ‘ਚ ਭੀੜ ਨੇ ਲਾਏ ਕੇਜਰੀਵਾਲ ਦੇ ਨਾਅਰੇ

Breaking News
ਨਵੀਂ ਦਿੱਲੀ, 23 ਜਨਵਰੀ : ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਦਰਸ਼ ਨਗਰ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼੍ਰੀ ਮੁਕੇਸ਼ ਕੁਮਾਰ ਗੋਇਲ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ ਅਤੇ ਜਨਤਾ ਤੋਂ ਆਸ਼ੀਰਵਾਦ ਮੰਗਿਆ। ਇਸ ਰੋਡ ਸ਼ੋ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਨੌਜਵਾਨ, ਮਾਵਾਂ ਅਤੇ ਭੈਣਾਂ ਨੇ ਹਿੱਸਾ ਲਿਆ। ਰੋਡ ਸ਼ੋ ਵਿੱਚ ਆਈ ਲੋਕਾਂ ਦੀ ਭੀੜ ਨੇ ਸਪਸ਼ਟ ਕਰ ਦਿੱਤਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ ਅਤੇ ਅਰਵਿੰਦ ਕੇਜਰੀਵਾਲ ਮੁੜ ਤੀਜੀ ਵਾਰ ਰਿਕਾਰਡ ਬਹੁਮਤ ਨਾਲ ਮੁੱਖ ਮੰਤਰੀ ਬਨਣਗੇ।ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ, "ਸਾਨੂੰ ਜਿਸ ਤਰ੍ਹਾਂ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ, ਉਹ ਦੱਸਦਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਸਰਕਾਰ ਦਿੱਲੀ ਵਿੱਚ ਫਿਰ ਤੋਂ ਭਾਰੀ ਬਹੁਮਤ ਨਾਲ ਬਣੇਗੀ। ਸਾਨੂੰ ਲੋਕਾਂ ਤੋਂ ਬਹੁਤ ਪਿਆਰ, ਆਸ਼ੀਰਵਾਦ ਅਤੇ ਸਮਰਥਨ ਮਿਲ ਰਿਹਾ ਹੈ।"ਆਮ ਆਦਮੀ ਪਾਰਟੀ ਨੇ ਦਿੱਲੀ ਦੇ ਲੋਕਾਂ ਨੂੰ ਰੋਜਗਾਰ, ਸਿੱਖਿਆ ਅਤੇ ਸਿਹਤ ਵਰਗੇ ਮੁੱਦਿਆਂ 'ਤੇ ਵਾਅਦੇ ਕੀਤੇ ਹਨ। ਪਾਰਟੀ ਨੇ ਦਿੱਲੀ ਦੇ ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਪ੍ਰਦਾਨ ਕ...
ਸਰਹੱਦ ਪਾਰੋਂ ਆ ਰਹੇ ਨਸ਼ੇ ਖਿਲਾਫ ਸਖਤੀ ਵਰਤੀ ਜਾਵੇ : ਯਾਦਵ

ਸਰਹੱਦ ਪਾਰੋਂ ਆ ਰਹੇ ਨਸ਼ੇ ਖਿਲਾਫ ਸਖਤੀ ਵਰਤੀ ਜਾਵੇ : ਯਾਦਵ

Hot News
ਫਿਰੋਜ਼ਪੁਰ, 23 ਜਨਵਰੀ : ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਗਣਤੰਤਰ ਦਿਵਸ ਮੌਕੇ ਕੀਤੇ ਜਾ ਰਹੇ ਸਖਤ ਸੁਰੱਖਿਆ ਪ੍ਰਬੰਧਾਂ ਦੇ ਨਿਰੀਖਣ ਲਈ ਅੱਜ ਜਿਲਾ ਫਿਰੋਜ਼ਪੁਰ ਦਾ ਦੌਰਾਨ ਕੀਤਾ। ਇਸ ਦੌਰਾਨ ਪੁਲੀਸ ਮੁਖੀ ਨੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਜਿਲਾ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਅਤੇ ਮੋਗਾ ਦੇ ਪੁਲੀਸ ਅਧਿਕਾਰੀ ਸ਼ਾਮਲ ਹੋਏ।ਇਸ ਮੌਕੇ ਸੰਬੋਧਨ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪਾਕਿਸਤਾਨੀ ਸਰਹੱਦ ਤੋਂ ਹਥਿਆਰ ਅਤੇ ਨਸ਼ਾ ਸਪਲਾਈ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਲਈ ਸਰਹੱਦ ਪਾਰੋਂ ਆ ਰਹੇ ਨਸ਼ੇ ਅਤੇ ਹਥਿਆਰਾਂ ਨੂੰ ਨਕੇਲ ਪਾਉਣ ਲਈ ਸਖਤੀ ਵਰਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਪੰਜਾਬ ਵਿਚ ਅਪਰਾਧਿਕ ਗਤੀਵਿਧੀਆਂ ਦਾ ਬਿੱਲਕੁੱਲ ਖਾਤਮਾ ਕਰਨ ਲਈ ਹਰ ਇਲਾਕੇ ਵਿਚ ਚੌਕਸੀ ਵਰਤੀ ਜਾਣੀ ਚਾਹੀਦੀ ਹੈ।ਪੁਲੀਸ ਮੁਖੀ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਕੁੱਝ ਸ਼ਰਾਰਤੀ ਅਨਸਰ ਅਮਨ ਕਾਨੂੰਨ ਦੀ ਸਥਿੱਤੀ ਭੰਗ ਕਰ ਸਕਦੇ ਹਨ। ਇਸ ਲਈ ਸ਼ਰਾਰਤੀ ਅਨਸਰਾਂ 'ਤੇ ਨਕੇਲ ਕਸੀ ਜਾਵੇ। ਉਨ੍ਹਾਂ ਨੇ ਸਖਤੀ ਨਾਲ ਹਦਾਇਤ ਕੀਤੀ ਕਿ...
ਪੰਜਾਬ ‘ਚ ਲੜਕੇ ਲੜਕੀਆਂ ਦਾ ਅਨੁਪਾਤ ਘਟਿਆ

ਪੰਜਾਬ ‘ਚ ਲੜਕੇ ਲੜਕੀਆਂ ਦਾ ਅਨੁਪਾਤ ਘਟਿਆ

Breaking News
ਚੰਡੀਗੜ੍ਹ, 23 ਜਨਵਰੀ : ਪੰਜਾਬ ਦੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਹਿਲਾ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਪੰਜਾਬ ਵਿਚ ਲੜਕੀ ਅਤੇ ਲੜਕਿਆਂ ਦੇ ਅਨੁਪਾਤ ਵਿਚ ਕਮੀ ਆ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿਚ ਇਕ ਹਜਾਰ ਲੜਕਿਆਂ ਪਿੱਛੇ ਲੜਕੀਆਂ ਦੀ ਜਨਮ ਦਰ ਸਾਲ 2014–15 ਦੌਰਾਨ 918 ਸੀ, ਜੋ ਕਿ ਪਿਛਲੇ ਸਾਲ ਵਧ ਕੇ 930 ਹੋ ਗਈ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਅਤੇ ਲੜਕੀਆਂ ਦੇ ਚੰਗੇ ਭਵਿੱਖ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਪੰਜਾਬ ਦੇ ਲੋਕ ਲੜਕੀਆਂ ਜੰਮਣ 'ਤੇ ਮਾਣ ਮਹਿਸੂਸ ਕਰਨ ਲੱਗੇ ਹਨ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਕਾਰਨ ਹੀ ਹਸਪਤਾਲਾਂ ਵਿਚ ਜਨੇਪੇ ਦੀ ਦਰ ਵੀ 61 ਪ੍ਰਤੀਸ਼ਤ ਤੋਂ ਵਧ ਕੇ 97.3 ਹੋ ਗਈ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਮਹਿਲਾ ਸਸ਼ਕਤੀਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਹੁਸ਼ਿਆ...
ਚਾਈਨਾ ਡੋਰ ‘ਤੇ ਮੁਕੰਮਲ ਪਾਬੰਦੀ

ਚਾਈਨਾ ਡੋਰ ‘ਤੇ ਮੁਕੰਮਲ ਪਾਬੰਦੀ

Local
ਫਰੀਦਕੋਟ, 23 ਜਨਵਰੀ : ਜਿਲਾ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਚਾਈਨਾ ਡੋਰ ਵੇਚਣ ਅਤੇ ਖਰੀਦਣ 'ਤੇ ਪਾਬੰਦੀ ਲਾਉਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਜੇ ਕੋਈ ਵੀ ਦੁਕਾਨਦਾਰ ਚਾਈਨਾ ਡੋਰ ਵੇਚਦਾ ਫੜ੍ਹਿਆ ਜਾਂਦਾ ਹੈ ਤਾਂ ਉਸ ਨੂੰ ਪੰਜਾ ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਦਾ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜਿਲਾ ਫਰੀਦਕੋਟ ਵਿਚ ਕਿਸੇ ਨੂੰ ਵੀ ਚਾਈਨਾ ਡੋਰ ਵੇਚਣ ਅਤੇ ਖਰੀਦਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।...
ਕੈਨੇਡਾ ‘ਚ ਲਾਪਤਾ ਹੋ ਗਈ ਬਠਿੰਡਾ ਦਾ ਲੜਕੀ

ਕੈਨੇਡਾ ‘ਚ ਲਾਪਤਾ ਹੋ ਗਈ ਬਠਿੰਡਾ ਦਾ ਲੜਕੀ

Breaking News
ਬਠਿੰਡਾ, 23 ਜਨਵਰੀ : ਬਠਿੰਡਾ ਤੋਂ ਕਨਾਡਾ ਗਈ ਇੱਕ ਯੁਵਤੀ ਲਪਤਾ ਹੋ ਗਈ ਹੈ। ਗਾਂਵ ਸੰਦੋਹਾ ਦੀ ਰਹਿਣ ਵਾਲੀ ਸੰਦੀਪ ਕੌਰ 15 ਜਨਵਰੀ ਤੋਂ ਗਾਇਬ ਹੈ। ਪਰਿਵਾਰ ਨੇ ਹੁਣ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮਦਦ ਲਈ ਅਪੀਲ ਕੀਤੀ ਹੈ।ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਬੇਟੀ ਨੂੰ ਬਬਹਤਰ ਭਵਿੱਖ ਲਈ ਜਮੀਨ ਵੇਚ ਕੇ ਕਨਾਡਾ ਭੇਜਿਆ ਸੀ। ਸੰਦੀਪ ਪਹਿਲਾਂ ਹੀ ਕਨਾਡਾ ਵਿੱਚ ਆਪਣੀ ਪੜ੍ਹਾਈ ਪੂਰੀ ਕਰ ਚੁੱਕੀ ਸੀ ਅਤੇ ਰੋਜ਼ਗਾਰ ਦੀ ਭਾਲ ਵਿੱਚ ਸੀ।ਉਹ ਨਿਯਮਤ ਰੂਪ ਨਾਲ ਪਰਿਵਾਰ ਨਾਲ ਸੰਪਰਕ ਵਿੱਚ ਰਹਿੰਦੀ ਸੀ ਅਤੇ ਉਨ੍ਹਾਂ ਨੂੰ ਭਰੋਸਾ ਦਿੰਦੀ ਸੀ ਕਿ ਉਹ ਮਿਹਨਤ ਕਰਕੇ ਪਰਿਵਾਰ ਦੀ ਆਰਥਿਕ ਸਥਿਤੀ ਸੁਧਾਰੇਗੀ ਅਤੇ ਕਰਜ਼ਾ ਚੁਕਾਵੇਗੀ।ਕਨਾਡਾ ਪੁਲਿਸ ਅਜੇ ਤੱਕ ਯੁਵਤੀ ਦਾ ਕੋਈ ਸੁਰਾਗ ਨਹੀਂ ਲਗਾ ਪਾਈ ਹੈ। ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਮੁੰਦਰ ਦੀਆਂ ਲਹਿਰਾਂ ਵਿੱਚ ਡੁੱਬਣ ਦਾ ਅੰਦੇਸਾ ਹੈ, ਪਰ ਪਰਿਵਾਰ ਇਸ ਗੱਲ ਤੋਂ ਸੰਤੁਸ਼ਟ ਨਹੀਂ ਹੈ।ਉਹ ਘਟਨਾ ਦੀ ਉੱਚ ਪੱਧਰ 'ਤੇ ਜਾਂਚ ਦੀ ਮੰਗ ਕਰ ਰਹੇ ਹਨ ਅਤੇ ਸੱਚਾਈ ਸਾਹਮਣੇ ਲਿਆਉਣ ਲਈ ਦੋਵਾਂ ਸਰਕਾਰਾਂ ਤੋਂ ਹਸਤਖੇਪ ਦੀ ਅਪੀਲ ਕਰ ਰਹੇ ਹਨ।ਜਨਵਰੀ ਤੋਂ 15, ਲੜਕੀ ਦਾ...
ਵਲਟੋਹਾ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਵੀਡੀਓ ਹੋਈ ਵਾਇਰਲ

ਵਲਟੋਹਾ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਵੀਡੀਓ ਹੋਈ ਵਾਇਰਲ

Breaking News, Punjab Politics
ਅੰਮ੍ਰਿਤਸਰ, 22 ਜਨਵਰੀ : ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਇੱਕ ਨਵਾਂ ਵਿਵਾਦ ਸਾਹਮਣੇ ਆਇਆ ਹੈ। ਅਕਤੂਬਰ 2024 ਦੀ ਪੇਸ਼ੀ ਦਾ ਇੱਕ ਨਵਾਂ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਬਰਖ਼ਾਸਤ ਅਕਾਲੀ ਨੇਤਾ ਵਿਰਸਾ ਸਿੰਘ ਵਲਟੋਹਾ ਵਿਚਕਾਰ ਹੋਈ ਬਹਿਸ ਦਿਖਾਈ ਗਈ ਹੈ।ਵੀਡੀਓ ਵਿੱਚ ਇੱਕ ਮਹੱਤਵਪੂਰਨ ਖੁਲਾਸਾ ਹੋਇਆ ਹੈ, ਜਿੱਥੇ ਗਿਆਨੀ ਹਰਪ੍ਰੀਤ ਸਿੰਘ ਨੇ ਮੰਨਿਆ ਕਿ ਉਨ੍ਹਾਂ ਦੇ ਭਾਜਪਾ ਅਤੇ ਇਸਦੇ ਸਿਆਸੀ ਨੇਤਾਵਾਂ ਨਾਲ ਸਬੰਧ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਫ਼ੋਨ 'ਤੇ ਗੱਲਬਾਤ ਅਤੇ ਮੁਲਾਕਾਤਾਂ ਕਰਦੇ ਹਨ। ਇਸ ਦੌਰਾਨ ਹੋਰ ਸਿੰਘ ਸਾਹਿਬਾਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਅਜਿਹਾ ਕੋਈ ਸਬੰਧ ਨਹੀਂ ਹੈ।ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇਸ ਵਾਇਰਲ ਕਲਿੱਪ ਦੀ ਜਾਣਕਾਰੀ ਇੱਕ ਪੰਜਾਬੀ ਨਿਊਜ਼ ਚੈਨਲ ਤੋਂ ਮਿਲੀ। ਵਲਟੋਹਾ 15 ਅਕਤੂਬਰ ਤੋਂ ਲਗਾਤਾਰ ਮੰਗ ਕਰ ਰਹੇ ਹਨ ਕਿ ਪੇਸ਼ੀ ਦੇ ਸਾਰੇ ਰਿਕਾਰਡ ਕੀਤੇ ਵੀਡੀਓ ਜਨਤਕ ਕੀਤੇ ਜਾਣ।ਵਿਵਾਦ ਉਦੋਂ ਹੋਰ ਗੰਭੀਰ ਹੋ ਗਿਆ ਜਦੋਂ ਗਿਆਨੀ ਹਰਪ੍ਰੀਤ ਸਿੰ...
ਰਿਸ਼ਵਤ ਲੈਣ ਵਾਲਾ ਪੁਲੀਸ ਵਾਲਾ ਹੀ ਚੁੱਕ ਲਿਆ ਵਿਜੀਲੈਂਸ ਨੇ

ਰਿਸ਼ਵਤ ਲੈਣ ਵਾਲਾ ਪੁਲੀਸ ਵਾਲਾ ਹੀ ਚੁੱਕ ਲਿਆ ਵਿਜੀਲੈਂਸ ਨੇ

Hot News
ਜਲੰਧਰ, 22 ਜਨਵਰੀ : ਵਿਜੀਲੈਂਸ ਨੇ ਇੱਕ ਔਰਤ ਤੋਂ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲੇ ਕਾਂਸਟੇਬਲ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਸਿਪਾਹੀ ਔਰਤ ਦੇ ਭਰਾ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਰਿਸ਼ਵਤ ਲੈ ਰਿਹਾ ਸੀ। ਇਸ ਮਾਮਲੇ ਵਿੱਚ ਸਹਿ-ਦੋਸ਼ੀ ਥਾਣਾ ਐਸ.ਐਚ.ਓ. ਗ੍ਰਿਫਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ।ਪੰਜਾਬ ਵਿਜੀਲੈਂਸ ਨੇ ਰਿਸ਼ਵਤਖੋਰ ਪੁਲਿਸ ਮੁਲਾਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਪੁਲਿਸ ਵਿਭਾਗ ਵਿੱਚ ਕਾਂਸਟੇਬਲ ਦੇ ਅਹੁਦੇ 'ਤੇ ਤੈਨਾਤ ਹੈ। ਵਿਜੀਲੈਂਸ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤੈਨਾਤ ਸਿਪਾਹੀ ਕਿੰਦਰ ਸਿੰਘ ਨੂੰ ਇੱਕ ਔਰਤ ਤੋਂ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸਹਿ-ਦੋਸ਼ੀ ਥਾਣਾ ਐਸ.ਐਚ.ਓ. ਬਲਜਿੰਦਰ ਸਿੰਘ ਮੱਲੀ ਗ੍ਰਿਫਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ।ਦੋਸ਼ ਹੈ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਨੇ ਔਰਤ ਦੇ ਭਰਾ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਉਸ ਨੂੰ ਡਰਾ ਧਮਕਾ ਕੇ ਉਸ ਤੋਂ 50 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ।ਵਿਜੀਲੈਂਸ ਬੁਲਾਰੇ ਨੇ ਦੱਸ...
ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿਚ ਜਾਵੇਗਾ ਫਿਨਲੈਂਡ : ਬੈਂਸ

ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿਚ ਜਾਵੇਗਾ ਫਿਨਲੈਂਡ : ਬੈਂਸ

Hot News
ਚੰਡੀਗੜ੍ਹ, 22 ਜਨਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵਲੋਂ ਵਿਦਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿਚ ਫਿਨਲੈਂਡ ਭੇਜਿਆ ਜਾਵੇਗਾ, ਜਿਸ ਵਿਚ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ ਸ਼ਾਮਲ ਹੋਣਗੇ।ਅੱਜ ਮੋਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਦੌਰੇ ਦੌਰਾਨ ਸਿੱਖਿਆ ਮੰਤਰੀ ਦੇ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਦੇ ਮਾਹਿਰਾਂ ਦੀ ਟੀਮ ਨੇ ਐਮੀਨੈਂਸ ਸਕੂਲਾਂ ਦੀ ਪ੍ਰਣਾਲੀ ਦਾ ਮੁਆਇਨਾ ਕੀਤਾ। ਫਿਨਲੈਂਡ ਦੇ ਮਾਹਿਰਾਂ ਦਾ ਇਹ ਵਫਦ ਪਿਛਲੇ ਦਿਨਾਂ ਤੋਂ ਪੰਜਾਬ ਵਿਚ ਆਇਆ ਹੋਇਆ ਹੈ ਅਤੇ ਇਹ ਮਾਹਿਰ ਅਧਿਆਪਕਾਂ ਦੇ ਤੇ ਹੋਰ ਸਿੱਖਿਆ ਅਧਿਕਾਰੀਆਂ ਨੂੰ ਸਿੱਖਿਆ ਦੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦੇ ਰਹੇ ਹਨ।ਇਸ ਮੌਕੇ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਫਿਨਲੈਂਡ ਤੋਂ ਆਈ ਮਾਹਿਰਾਂ ਦੀ ਟੀਮ ਵਿਚ ਸ਼ਾਮਲ ਏਰੀ ਕਿਓਸਕੀ, ਸ੍ਰੀ ਜੋਇਲ, ਮਿਸ ਮਿਰਜਾਮੀ ਈਨੋਲਾ ਅਤੇ ਮਿਸ ਸਾਰੀ ਇਸੋਕਾਇਟੋ ਸਿੰਜੋਈ ਵਲੋਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿਚ ਹੋਰ ਸੁਧਾਰ ਕਰਨ ਲਈ ਅਹਿਮ ਭੂਮਿਕਾ ...
ਭਗਵੰਤ ਮਾਨ ਨੇ ਤੀਜੇ ਦਿਨ ਵੀ ਦਿੱਲੀ ‘ਚ ਕੱਢੇ ਰੋਡ ਸ਼ੋਅ

ਭਗਵੰਤ ਮਾਨ ਨੇ ਤੀਜੇ ਦਿਨ ਵੀ ਦਿੱਲੀ ‘ਚ ਕੱਢੇ ਰੋਡ ਸ਼ੋਅ

Breaking News
ਨਵੀਂ ਦਿੱਲੀ, 22 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤੀਜੇ ਦਿਨ ਵੀ ਦਿੱਲੀ ਵਿਚ ਚੋਣ ਪ੍ਰਚਾਰ ਕੀਤਾ ਅਤੇ ਵਿਧਾਨ ਸਭਾ ਹਲਕਾ ਨਰੇਲਾ, ਤਿਮਾਰਪੁਰ ਅਤੇ ਬੁਰਾੜੀ ਵਿਚ ਰੋਡ ਸ਼ੋਅ ਕੱਢਿਆ। ਉਨ੍ਹਾਂ ਨੇ ਦਾਅਵਾ ਕੀਤਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਨੂੰ ਹਰ ਹਾਲਤ ਵਿਚ ਬਹੁਮੱਤ ਮਿਲੇਗਾ ਅਤੇ ਭਾਜਪਾ ਦੇ ਸੁਪਨੇ ਚਕਨਾਚੂਰ ਹੋਣਗੇ।ਭਗਵੰਤ ਸਿੰਘ ਮਾਨ ਦੇ ਰੋਡ ਸ਼ੋਅ ਦਾ ਥਾਂ ਥਾਂ 'ਤੇ ਲੋਕਾਂ ਦੀ ਭੀੜ ਨੇ ਭਰਵਾਂ ਸਵਾਗਤ ਕੀਤਾ ਅਤੇ ਫੁੱਲਾਂ ਦੀ ਵਰਖਾ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਅਰਵਿੰਦ ਕੇਜਰੀਵਾਲ ਦੇ ਹੱਥ ਇੰਨੇ ਮਜਬੂਤ ਕਰੋ ਕਿ ਅੱਗੇ ਤੋਂ ਵਿਰੋਧੀ ਪਾਰਟੀਆਂ ਚੋਣ ਲੜਨ ਦੀ ਹਿੰਮਤ ਵੀ ਨਾ ਕਰਨ। ਉਨ੍ਹਾਂ ਨੇ ਕਿਹਾ ਦਿੱਲੀ ਦੇ ਲੋਕਾਂ ਨੂੰ ਜਿਸ ਤਰਾਂ ਦਾ ਪਾਰਦਰਸ਼ੀ ਪ੍ਰਸਾਸਨ ਸ੍ਰੀ ਅਰਵਿੰਦ ਕੇਜਰੀਵਾਲ ਨੇ ਮੁਹਈਆਕ ਰਵਾਇਆ ਹੈ, ਉਹ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਹਮੇਸ਼ਾਂ ਲੋਕਾਂ ਨੂੰ ਲੁੱਟਣ ਤੇ ਕੁੱਟਣ ਦੀ ਨੀਤੀ ਹੀ ਅਪਣਾਈ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਦੀਆਂ ...