ਸਥਾਨਕ ਸਰਕਾਰਾਂ ਵਿਭਾਗ ਯਕੀਨੀ ਬਣਾਵੇ ਕਿ ਸੀਵਰਮੈਨ ਤੇ ਸਫਾਈ ਸੇਵਕਾਂ ਦੀ ਨਵੀਂ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਹੋਵੇ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਹ ਯਕੀਨੀ ਬਨਾਉਣ ਲਈ ਕਿਹਾ ਕਿ ਸੀਵਰਮੈਨ ਅਤੇ ਸਫਾਈ ਸੇਵਕਾਂ ਦੀ ਨਵੀਂ ਕੀਤੀ ਜਾਣ ਵਾਲੀ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਰਮਚਾਰੀਆਂ ਨੂੰ ਕਈ ਗੰਭੀਰ ਸਮੱਸਿਆਵਾਂ ਨਾਲ ਜੂਝਣਾ ਪੈਂਦਾ ਹੈ ਅਤੇ ਇੰਨ੍ਹਾਂ ਵਿੱਚੋਂ ਜਿਆਦਾਤਰ ਕੋਲ ਰੋਜਗਾਰ ਦੇ ਹੋਰ ਬਦਲ ਵੀ ਬਹੁਤ ਘੱਟ ਹੁੰਦੇ ਹਨ।
ਅੱਜ ਇਥੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਅਤੇ ਪੰਜਾਬ ਨਗਰ ਪਾਲਿਕਾ ਕਰਮਚਾਰੀ ਸੰਗਠਨ ਨਾਲ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਨਿਰਦੇਸ਼ ਦਿੱਤੇ। ਇਨ੍ਹਾਂ ਉੱਚ ਪੱਧਰੀ ਮੀਟਿੰਗਾਂ, ਜਿਸ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ, ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਕੁਲਵੰਤ ਸਿੰਘ, ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ ਦੀਪਤ...

