ਸੂਬੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ ਹਰ ਕਦਮ ਚੁੱਕਿਆ ਜਾਵੇਗਾ : ਮੋਹਿੰਦਰ ਭਗਤ
ਚੰਡੀਗੜ੍ਹ, 26 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖ਼ੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਸੂਬੇ ਦੇ ਵੱਖ ਵੱਖ ਜਿਲ੍ਹਿਆਂ ਦੇ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਕਿਸਾਨਾਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਮੀਟਿੰਗ ਦੀ ਕੀਤੀ ਗਈ।
ਇਸ ਮੀਟਿੰਗ ਦੌਰਾਨ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਕਿਸਾਨਾਂ ਨੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੂੰ ਆਪਣੀਆਂ ਮੁਸਕਲਾਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ। ਮੰਤਰੀ ਵੱਲੋਂ ਉਨ੍ਹਾਂ ਦੀਆਂ ਮੁਸਕਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਉਨ੍ਹਾ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਵੱਲੋਂ ਉਨ੍ਹਾ ਨੂੰ ਸਰਕਾਰ ਵੱਲੋਂ ਮਿਲ ਰਹੇ ਵਿੱਤੀ ਲਾਭ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਪ੍ਰਗਟਾਇਆ।
ਇਸ ਮੌਕੇ ਬਾਗਬਾਨੀ ਮੰਤਰੀ ਨੇ ਦੱਸਿ...

