ਉਮੀਦ ਦੇ ਬੀਜ: ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਦੇਵੇਗੀ 2 ਲੱਖ ਕੁਇੰਟਲ ਕਣਕ ਦਾ ਬੀਜ
ਚੰਡੀਗੜ੍ਹ, 25 ਸਤੰਬਰ:- ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਨਾਲ ਝੰਬੇ ਕਿਸਾਨਾਂ ਦੀ ਸਹਾਇਤਾ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਆਗਾਮੀ ਹਾੜ੍ਹੀ ਸੀਜ਼ਨ ਲਈ ਦੋ ਲੱਖ ਕੁਇੰਟਲ ਉੱਚ-ਗੁਣਵੱਤਾ ਵਾਲਾ ਕਣਕ ਦਾ ਬੀਜ ਮੁਫ਼ਤ ਦਿੱਤਾ ਜਾਵੇਗਾ।
ਇਹ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰੈਸ ਕਾਨਫਰੰਸ ਵਿੱਚ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਵੀ ਮੌਜੂਦ ਸਨ।
ਸ. ਖੁੱਡੀਆਂ ਨੇ ਕਿਹਾ ਕਿ ਇਹ ਸਹਾਇਤਾ, ਜਿਸ ‘ਤੇ ਲਗਭਗ 74 ਕਰੋੜ ਰੁਪਏ ਖ਼ਰਚ ਆਵੇਗਾ, ਦਾ ਉਦੇਸ਼ ਸਾਉਣੀ ਸੀਜ਼ਨ-2025 ਦੌਰਾਨ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਨੁਕਸਾਨੇ ਗਏ 5 ਲੱਖ ਏਕੜ ਖੇਤੀਬਾੜੀ ਰਕਬੇ ਦੀਆਂ ਬਿਜਾਈ ਸਬੰਧੀ ਲੋੜਾਂ ਨੂੰ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਡਾ ਨੁਕਸਾਨ ਪਹੁੰਚਾਇਆ ਹੈ, ਜਿਸ ਨਾਲ ਝੋਨੇ, ਨਰਮੇ ਅਤੇ ਮੱਕੀ ਦੀ ਖੜ੍ਹੀ ਫਸਲ ਤਬਾਹ ਹੋ ਗਈ ਅਤੇ ਵੱਡੀ...