Thursday, November 6Malwa News
Shadow

Tag: punjab news

ਹੁਣ ਬਜ਼ੁਰਗਾਂ ਨੂੰ ਪੈਨਸ਼ਨ ਦਫ਼ਤਰ ਜਾਣ ਦੀ ਨਹੀਂ ਪਏਗੀ ਲੋੜ! ਮਾਨ ਸਰਕਾਰ ਨੇ ਲਾਂਚ ਕੀਤਾ ‘ਸੇਵਾ ਪੋਰਟਲ’, 3.15 ਲੱਖ ਬਜ਼ੁਰਗਾਂ ਨੂੰ ਹੁਣ ਘਰ ਬੈਠੇ ਮਿਲੇਗੀ ਪੈਨਸ਼ਨ

ਹੁਣ ਬਜ਼ੁਰਗਾਂ ਨੂੰ ਪੈਨਸ਼ਨ ਦਫ਼ਤਰ ਜਾਣ ਦੀ ਨਹੀਂ ਪਏਗੀ ਲੋੜ! ਮਾਨ ਸਰਕਾਰ ਨੇ ਲਾਂਚ ਕੀਤਾ ‘ਸੇਵਾ ਪੋਰਟਲ’, 3.15 ਲੱਖ ਬਜ਼ੁਰਗਾਂ ਨੂੰ ਹੁਣ ਘਰ ਬੈਠੇ ਮਿਲੇਗੀ ਪੈਨਸ਼ਨ

Punjab Development
ਚੰਡੀਗੜ੍ਹ, 4 ਨਵੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਂਜ ਇਥੇ ਸੂਬੇ ਦੇ ਲਗਭਗ 3.15 ਲੱਖ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤੇ ਗਏ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਪੋਰਟਲ, ਜਿਸਦਾ ਪਤਾ https://pensionersewa.punjab.gov.in ਹੈ, ਦਾ ਉਦੇਸ਼ ਪੈਨਸ਼ਨ ਵੰਡ ਕੇਸਾਂ ਦੀ ਪ੍ਰਕਿਰਿਆ ਦੇ ਕਾਰਜ ਪ੍ਰਵਾਹ ਨੂੰ ਸਵੈਚਾਲਤ ਕਰਨਾ ਅਤੇ ਪੈਨਸ਼ਨਰਾਂ ਤੇ ਪਰਿਵਾਰਕ ਪੈਨਸ਼ਨਰਾਂ ਨੂੰ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੋਰਟਲ ਸ਼ੁਰੂ ਵਿੱਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕਰੇਗਾ, ਜਿਨ੍ਹਾਂ ਵਿੱਚ 'ਜੀਵਨ ਪ੍ਰਮਾਣ' ਮੋਬਾਈਲ ਐਪ ਰਾਹੀਂ ਡਿਜੀਟਲ ਲਾਈਫ਼ ਸਰਟੀਫਿਕੇਟ ਜਮ੍ਹਾਂ ਕਰਾਉਣਾ, ਉਤਰਾਅਧਿਕਾਰੀ ਮਾਡਿਊਲ ਰਾਹੀਂ ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ (ਐੱਲ.ਟੀ.ਸੀ.) ਲੈਣ ਲਈ ਅਰਜ਼ੀ ਦੇਣਾ, ਸ਼ਿਕਾਇਤ ਨਿਵਾਰਣ ਮਾਡਿਊਲ...
‘ਸੀਐਮ ਦੀ ਯੋਗਸ਼ਾਲਾ’ ਨੇ ਰਚਿਆ ਇਤਿਹਾਸ; 2 ਲੱਖ ਲੋਕ ਰੋਜ਼ਾਨਾ ਕਰ ਰਹੇ ਮੁਫ਼ਤ ਯੋਗ, 4,500 ਤੋਂ ਜ਼ਿਆਦਾ ਕਲਾਸਾਂ ਅਤੇ 2,600+ ਨੌਜਵਾਨਾਂ ਨੂੰ ਮਿਲੀ ਨੌਕਰੀ

‘ਸੀਐਮ ਦੀ ਯੋਗਸ਼ਾਲਾ’ ਨੇ ਰਚਿਆ ਇਤਿਹਾਸ; 2 ਲੱਖ ਲੋਕ ਰੋਜ਼ਾਨਾ ਕਰ ਰਹੇ ਮੁਫ਼ਤ ਯੋਗ, 4,500 ਤੋਂ ਜ਼ਿਆਦਾ ਕਲਾਸਾਂ ਅਤੇ 2,600+ ਨੌਜਵਾਨਾਂ ਨੂੰ ਮਿਲੀ ਨੌਕਰੀ

Punjab Development
ਚੰਡੀਗੜ੍ਹ, 4 ਨਵੰਬਰ : ਪੰਜਾਬ ਸਰਕਾਰ ਦੀ ਵਧੀਆ ਸ਼ੁਰੂਆਤ ‘ਸੀਐਮ ਦੀ ਯੋਗਸ਼ਾਲਾ’ ਨੇ ਨਾ ਸਿਰਫ਼ ਸੂਬੇ ਦੇ ਸਿਹਤ ਦੇ ਹਾਲਾਤ ਬਦਲ ਦਿੱਤੇ ਹਨ, ਸਗੋਂ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀਆਂ ਲੋਕਾਂ ਲਈ ਬਣੀਆਂ ਨੀਤੀਆਂ ਦੀ ਇੱਕ ਚੰਗੀ ਮਿਸਾਲ ਪੇਸ਼ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਨਾਲ ਸ਼ੁਰੂ ਹੋਇਆ ਇਹ ਕੰਮ ਯੋਗ ਨੂੰ ਸਿਰਫ਼ ਕਸਰਤ ਨਹੀਂ, ਸਗੋਂ ਇੱਕ ਜੀਵਨ ਢੰਗ ਬਣਾ ਰਿਹਾ ਹੈ, ਜੋ ਤਣਾਅ, ਮੋਟਾਪਾ, ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਅੱਜ ਦੀਆਂ ਬੀਮਾਰੀਆਂ ਨਾਲ ਲੜਨ ਵਿੱਚ ਮਦਦਗਾਰ ਸਾਬਤ ਹੋ ਰਿਹਾ ਹੈ। ਇਹ ਯੋਜਨਾ ਪੰਜਾਬ ਨੂੰ ਨਸ਼ਾ-ਮੁਕਤ ਅਤੇ ਤੰਦਰੁਸਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਸਾਬਤ ਹੋ ਰਹੀ ਹੈ। ਇਸ ਯੋਜਨਾ ਦੀ ਸਫਲਤਾ ਦਾ ਇੱਕ ਵੱਡਾ ਸਬੂਤ ਇਸ ਦਾ ਵਿਸ਼ਾਲ ਫੈਲਾਅ ਹੈ। ਸਰਕਾਰ ਨੇ ਇਸ ਨੂੰ ਸਿਰਫ਼ ਇੱਕ ਸਾਲ ਵਿੱਚ ਚਾਰ ਪੜਾਵਾਂ ਵਿੱਚ ਲਾਗੂ ਕੀਤਾ। ਅਪ੍ਰੈਲ 2023 ਵਿੱਚ 4 ਵੱਡੇ ਸ਼ਹਿਰਾਂ ਤੋਂ ਸ਼ੁਰੂ ਹੋਈ ਇਹ ਪਹਿਲ, ਜਿੱਥੇ 100 ਤੋਂ ਵੱਧ ਟ੍ਰੇਨਰਾਂ ਨੇ 500 ਤੋਂ ਵੱਧ ਕਲਾਸਾਂ ਸ਼ੁਰੂ ਕੀਤੀਆਂ, ਜਲਦੀ ਹੀ ਜੂਨ 2023 ਤੱਕ 9...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ 15-ਦਿਨਾ ਵਿਦਿਅਕ ਪਾਠਕ੍ਰਮ ਦੀ ਯੋਜਨਾ ਉਲੀਕੀ, ਸਾਰੀਆਂ ਤਹਿਸੀਲਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਮੁਫ਼ਤ ਬੱਸ ਸੇਵਾ ਦਾ ਕੀਤਾ ਜਾਵੇਗਾ ਪ੍ਰਬੰਧ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ 15-ਦਿਨਾ ਵਿਦਿਅਕ ਪਾਠਕ੍ਰਮ ਦੀ ਯੋਜਨਾ ਉਲੀਕੀ, ਸਾਰੀਆਂ ਤਹਿਸੀਲਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਮੁਫ਼ਤ ਬੱਸ ਸੇਵਾ ਦਾ ਕੀਤਾ ਜਾਵੇਗਾ ਪ੍ਰਬੰਧ

Breaking News
ਚੰਡੀਗੜ੍ਹ, 3 ਨਵੰਬਰ: ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀ ਵਿਰਾਸਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀ ਲਾਸਾਨੀ ਸ਼ਹਾਦਤ, ਸੱਚ ਦੇ ਰਾਹ 'ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨਾਲ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਧਰਮ ਜਾਂ ਫ਼ਿਰਕੇ ਲਈ ਨਹੀਂ, ਸਗੋਂ ਸਮੁੱਚੀ ਮਾਨਵਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਲਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋ...
ਹੁਣ ਧਿਆਨ ਨੌਕਰੀਆਂ ਦੇਣ ‘ਤੇ ਹੈ, ਨਾ ਕਿ ਉਨ੍ਹਾਂ ਦੀ ਭਾਲ ‘ਤੇ— ਮੁੱਖ ਮੰਤਰੀ ਮਾਨ ਦੇ ‘ਬਿਜ਼ਨਸ ਕਲਾਸ’ ਨੇ ਪੰਜਾਬ ਨੂੰ ‘ਸਟਾਰਟਅੱਪ ਸਟੇਟ’ ਬਣਾ ਦਿੱਤਾ ਹੈ!’ ਡਿਗਰੀ ਨਾਲ ਕਮਾਈ’ ਦੀ ਗਰੰਟੀ

ਹੁਣ ਧਿਆਨ ਨੌਕਰੀਆਂ ਦੇਣ ‘ਤੇ ਹੈ, ਨਾ ਕਿ ਉਨ੍ਹਾਂ ਦੀ ਭਾਲ ‘ਤੇ— ਮੁੱਖ ਮੰਤਰੀ ਮਾਨ ਦੇ ‘ਬਿਜ਼ਨਸ ਕਲਾਸ’ ਨੇ ਪੰਜਾਬ ਨੂੰ ‘ਸਟਾਰਟਅੱਪ ਸਟੇਟ’ ਬਣਾ ਦਿੱਤਾ ਹੈ!’ ਡਿਗਰੀ ਨਾਲ ਕਮਾਈ’ ਦੀ ਗਰੰਟੀ

Punjab Development
ਚੰਡੀਗੜ੍ਹ, 3 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਦਰਸ਼ੀ ਸੋਚ ਅਤੇ ਅਰਵਿੰਦ ਕੇਜਰੀਵਾਲ ਦੇ ਸਿੱਖਿਆ ਮਾਡਲ ਤੋਂ ਪ੍ਰੇਰਿਤ ਹੋ ਕੇ, ਪੰਜਾਬ ਨੇ ਦੇਸ਼ ਭਰ ਵਿੱਚ ਇੱਕ ਇਤਿਹਾਸਕ ਪਹਿਲਕਦਮੀ ਸ਼ੁਰੂ ਕੀਤੀ ਹੈ ਜਿਸ ਨੇ ਰਵਾਇਤੀ ਸਿੱਖਿਆ ਪ੍ਰਣਾਲੀ ਨੂੰ ਬਦਲ ਦਿੱਤਾ ਹੈ। ਹੁਣ, ਪੰਜਾਬ ਦੇ ਕਲਾਸਰੂਮਾਂ ਵਿੱਚ ਬੱਚੇ ਸਿਰਫ਼ ਡਿਗਰੀਆਂ ਹੀ ਨਹੀਂ ਕਮਾ ਰਹੇ ਹਨ, ਸਗੋਂ ਆਪਣੇ ਕਾਰੋਬਾਰਾਂ ਦੀ ਨੀਂਹ ਰੱਖ ਰਹੇ ਹਨ। ਇਹ ਸਿਰਫ਼ ਸਿੱਖਿਆ ਨਹੀਂ ਹੈ, ਸਗੋਂ ਇੱਕ ਆਰਥਿਕ ਕ੍ਰਾਂਤੀ ਹੈ, ਜਿਸਨੂੰ 'ਬਿਜ਼ਨਸ ਕਲਾਸ' (ਐਂਟਰਪ੍ਰੈਨਿਓਰਸ਼ਿਪ ਮਾਈਂਡਸੈੱਟ ਕੋਰਸ - ਈਐਮਸੀ) ਕਿਹਾ ਜਾਂਦਾ ਹੈ। ਇਹ ਪ੍ਰੋਗਰਾਮ, ਜੋ ਹੁਣ ਉੱਚ ਸਿੱਖਿਆ ਵਿੱਚ ਇੱਕ ਲਾਜ਼ਮੀ ਵਿਸ਼ਾ ਬਣ ਗਿਆ ਹੈ, ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਤੋਂ ਨੌਕਰੀ ਸਿਰਜਣਹਾਰਾਂ ਵਿੱਚ ਬਦਲਣ ਲਈ ਪੰਜਾਬ ਸਰਕਾਰ ਦਾ ਇੱਕ ਇਤਿਹਾਸਕ ਕਦਮ ਹੈ। ਮੁੱਖ ਮੰਤਰੀ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ, "ਹੁਣ ਪੰਜਾਬ ਦਾ ਹਰ ਨੌਜਵਾਨ ਉੱਦਮੀ ਬਣੇਗਾ, ਅਤੇ ਹਰ ਕਾਲਜ ਨਵੇਂ ਕਾਰੋਬਾਰਾਂ ਦਾ ਜਨਮ ਸਥਾਨ ਬਣੇਗਾ।" ਰਾਸ਼ਟਰੀ ਸਿੱਖਿਆ ਨੀਤੀ (NEP 2020) ਦੇ ਅਨੁਸਾਰ, ਪੰਜਾਬ ਸਰਕਾਰ ...
ਰਾਸ਼ਟਰੀ ਔਸਤ ਨਾਲੋਂ ਤਿੰਨ ਗੁਣਾ ਤੇਜ਼ ਹੈ ਪੰਜਾਬ! ਹੜ੍ਹਾਂ ਵਰਗੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ GST ਕਮਾਈ ਵਿੱਚ 21.5% ਦਾ ਹੋਇਆ ਵਾਧਾ

ਰਾਸ਼ਟਰੀ ਔਸਤ ਨਾਲੋਂ ਤਿੰਨ ਗੁਣਾ ਤੇਜ਼ ਹੈ ਪੰਜਾਬ! ਹੜ੍ਹਾਂ ਵਰਗੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ GST ਕਮਾਈ ਵਿੱਚ 21.5% ਦਾ ਹੋਇਆ ਵਾਧਾ

Hot News
ਚੰਡੀਗੜ੍ਹ, 3 ਨਵੰਬਰ : ​​​​​​​​​​​ਵਿੱਤੀ ਲਚਕੀਲੇਪਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਪੰਜਾਬ ਨੇ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਕੁਲੈਕਸ਼ਨ ਵਿੱਚ 21.51 ਫੀਸਦੀ ਦਾ ਵਾਧਾ ਦਰਜ ਕੀਤਾ ਹੈ, ਜਦੋਂ ਕਿ ਇਕੱਲੇ ਅਕਤੂਬਰ ਮਹੀਨੇ ਵਿੱਚ 14.46 ਫੀਸਦੀ ਦਾ ਮਜ਼ਬੂਤ ਵਾਧਾ ਹੋਇਆ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਆਪਕ ਹੜ੍ਹਾਂ ਅਤੇ ਜੀ.ਐਸ.ਟੀ. 2.0 ਤਹਿਤ ਹਾਲ ਹੀ ਵਿੱਚ ਟੈਕਸ ਦਰਾਂ ਦੇ ਤਰਕੀਕਰਨ ਦੇ ਬਾਵਜੂਦ ਸੂਬੇ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਾਧੇ ਦੇ ਵੇਰਵੇ ਦਿੰਦੇ ਹੋਏ ਦੱਸਿਆ ਕਿ ਸੂਬੇ ਨੇ ਅਪ੍ਰੈਲ ਤੋਂ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਵਜੋਂ 15,683.59 ਕਰੋੜ ਰੁਪਏ ਪ੍ਰਾਪਤ ਕੀਤੇ, ਜਦੋਂ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ ਇਹ ਪ੍ਰਾਪਤੀ 12,907.31 ਕਰੋੜ ਰੁਪਏ ਸੀ, ਜਿਸ ਵਿੱਚ ਕਿ 2,776 ਕਰੋੜ ਰੁਪਏ ਦਾ ਸ਼ਾਨਦਾਰ ਵਾਧਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਉਲਟ, ਵਿੱਤੀ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 1.20 ਕਰੋੜ ਰੁਪਏ ਦੀ ਲਾਗਤ ਦੇ ਰੱਖੇ ਨੀਂਹ ਪੱਥਰ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 1.20 ਕਰੋੜ ਰੁਪਏ ਦੀ ਲਾਗਤ ਦੇ ਰੱਖੇ ਨੀਂਹ ਪੱਥਰ

Local
ਲੰਬੀ/ਸ੍ਰੀ ਮੁਕਤਸਰ ਸਾਹਿਬ, 03 ਨਵੰਬਰ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ ਪਿੰਡ ਬੋਦੀਵਾਲਾ, ਪੰਨੀਵਾਲਾ ਅਤੇ ਮਿੱਡਾ ਵਿਖੇ 1.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਬੋਦੀਵਾਲਾ ਵਿਖੇ ਲਗਭਗ 25 ਲੱਖ ਦੀ ਲਾਗਤ ਨਾਲ ਬਨਣ ਵਾਲੇ ਪੰਚਾਇਤ ਘਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ  ਉਨ੍ਹਾਂ ਕਿਹਾ ਕਿ ਪਿੰਡ ਵਿਚ ਲਗਭਗ 36 ਲੱਖ ਦੀ ਲਾਗਤ ਨਾਲ ਖੇਡ ਮੈਦਾਨ ਦੀ ਉਸਾਰੀ , 3 ਲੱਖ ਦੀ ਲਾਗਤ ਨਾਲ ਬਸ ਸਟੈਂਡ ਦੀ ਉਸਾਰੀ, 5 ਲੱਖ ਦੀ ਲਾਗਤ ਨਾਲ ਸੋਲਿਡ ਵੈਸਟ ਮੈਨੇਜਮੈਂਟ, ਲਗਭਗ 54 ਲੱਖ ਦੀ ਲਾਗਤ ਨਾਲ ਬੋਦੀਵਾਲਾ ਤੋਂ ਗੱਦਾਡੋਬ ਸੜਕ ਅਤੇ ਲਗਭਗ 40 ਲੱਖ ਦੀ ਲਾਗਤ ਨਾਲ ਰੱਤਾਖੇੜਾ ਤੋਂ ਬੋਦੀਵਾਲਾ ਸੜਕ ਦੇ ਨਿਰਮਾਣ ਲਈ ਵੀ ਕੰਮ ਕਰਵਾਏ ਗਏ ਹਨ।          ਉਨ੍ਹਾਂ ਦੱਸਿਆ ਕਿ ਅੱਜ ਪਿੰਡ ਪੰਨੀਵਾਲਾ ਵਿਖੇ ਲਗਭ...
ਐੱਨਐੱਫਐੱਲ ਦੇ ਕਾਰਜਕਾਰੀ ਡਾਇਰੈਕਟਰ ਐੱਮਐੱਨ ਗੋਇਲ ਵਲੋਂ ਆਈਟੀਆਈ ਨੰਗਲ ਦਾ ਦੌਰਾਂ

ਐੱਨਐੱਫਐੱਲ ਦੇ ਕਾਰਜਕਾਰੀ ਡਾਇਰੈਕਟਰ ਐੱਮਐੱਨ ਗੋਇਲ ਵਲੋਂ ਆਈਟੀਆਈ ਨੰਗਲ ਦਾ ਦੌਰਾਂ

Local
ਨੰਗਲ  03 ਨਵੰਬਰ ()- ਨੰਗਲ ਦੀ ਉਦਯੋਗਿਕ ਇਕਾਈ ਨੈਸ਼ਨਲ ਫਰਟੀਲਾਈਜ਼ਰ ਕੈਮੀਕਲ ਲਿਮਟਡ ਦੇ ਕਾਰਜਕਾਰੀ ਡਾਇਰੈਕਟਰ ਐੱਮ ਐੱਨ ਗੋਇਲ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਦਾ ਦੌਰਾ ਕੀਤਾ ਗਿਆ।ਇਸ ਮੌਕੇ ਉਨਾਂ ਆਈਟੀਆਈ ਨਾਲ ਵੱਖ ਵੱਖ ਟਰੇਡਾ ਲਈ ਚਲ ਰਹੇ ਐੱਮਉਯੂ ਸਮਝੌਤਿਆਂ ਅਤੇ ਆਈਟੀਆਈ ਦੇ ਸਿੱਖਿਆਰਥੀਆਂ ਦੀ ਟਰੇਨਿੰਗ ਨੂੰ ਇੰਡਸਟਰੀ ਦੀ ਮੰਗ ਅਨੁਸਾਰ ਕਰਵਾਉਣ ਲਈ ਵੱਖ ਵੱਖ ਤਰੀਕਿਆਂ ਤੇ ਵੀਚਾਰ ਵਟਾਦਰਾਂ ਕੀਤਾ ਗਿਆ।ਇਸ ਮੌਕੇ ਉਨਾਂ ਵੱਖ ਵੱਖ ਵਰਕਸਾਪਾ ਦਾ ਦੌਰਾਂ ਕਰਦਿਆਂ ਸਿੱਖਿਆਰਥੀਆਂ ਨਾਲ ਬਹੁਤ ਸਾਰੇ ਤਕਨੀਕੀ ਨੁਕਤਿਆਂ ਤੇ ਗਲਬਾਤ ਕੀਤੀ।        ਇਸ ਮੌਕੇ ਉਨਾਂ ਸਿੱਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿੱਤਾ ਮੁੱਖੀ ਸਿੱਖਿਆਂ ਦਾ ਮਕਸਦ  ਸਿਰਫ ਸਰਟੀਫਿਕੇਟ ਪ੍ਰਾਪਤ ਕਰਨਾ ਨਹੀ ਹੋਣਾ ਚਾਹੀਦਾ,ਸਗੋਂ ਕਿੱਤੇ ਦੀ ਮੁਹਾਰਤ ਹੋਣੀ ਬਹੁਤ ਜਰੂਰੀ ਹੈ।ਇਸ ਮੌਕੇ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਨੇ ਆਏ  ਮਹਿਮਾਨਾ  ਦਾ ਧੰਨਵਾਦ ਕਰਦਿਆਂ ਕਿਹਾ ਕਿ ਤਕਨੀਕੀ ਸਿੱਖਿਆਂ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਹਰਜ...
ਧੂਰੀ ਹਲਕੇ ਦੀਆਂ ਸੜਕਾਂ ਦੀ ਬਦਲੀ ਜਾਵੇਗੀ ਨੁਹਾਰ : ਦਲਵੀਰ ਸਿੰਘ ਢਿੱਲੋਂ

ਧੂਰੀ ਹਲਕੇ ਦੀਆਂ ਸੜਕਾਂ ਦੀ ਬਦਲੀ ਜਾਵੇਗੀ ਨੁਹਾਰ : ਦਲਵੀਰ ਸਿੰਘ ਢਿੱਲੋਂ

Local
ਧੂਰੀ, 3 ਨਵੰਬਰ:- ਧੂਰੀ ਹਲਕੇ ਦੀਆਂ ਮੁੱਖ ਸੜਕਾਂ ਅਤੇ 30 ਪਿੰਡਾਂ ਦੀਆਂ ਫਿਰਨੀਆਂ ਦੇ ਨਵੀਨੀਕਰਨ ਅਤੇ ਸੜਕਾਂ ਨੂੰ ਚੌੜਾ ਕਰਨ ਉੱਤੇ ਕਰੀਬ 100 ਕਰੋੜ ਰੁਪਏ ਖ਼ਰਚੇ ਜਾਣਗੇ। ਇਹ ਪ੍ਰਗਟਾਵਾ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਧੂਰੀ ਹਲਕੇ ਦੇ ਵਿਕਾਸ ਕਾਰਜਾਂ ਲਈ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਰੱਖੀ ਮੀਟਿੰਗ ਵਿੱਚ ਕੀਤਾ। ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਦੀ ਮੌਜੂਦਗੀ ਵਿੱਚ ਹੋਈ ਬੈਠਕ ਦੌਰਾਨ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਐਸ.ਡੀ.ਐਮ ਧੂਰੀ ਰਿਸ਼ਭ ਬਾਂਸਲ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਪੱਪੂ ਜੌਲੀ ਤੇ ਅਨਿਲ ਮਿੱਤਲ ਵੀ ਮੌਜੂਦ ਸਨ। ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਧੂਰੀ ਸ਼ਹਿਰ ਦੀਆਂ ਸੜਕਾਂ ਦੇ ਨਵੀਨੀਕਰਨ ਉੱਤੇ ਕਰੀਬ 9 ਕਰੋੜ ਰੁਪਏ, ਧੂਰੀ ਹਲਕੇ ਦੇ 30 ਪਿੰਡਾਂ ਦੀਆਂ ਫਿਰਨੀਆਂ ਬਣਾਉਣ ਲਈ ਕਰੀਬ 30 ਕਰੋੜ ਰੁਪਏ ਅਤੇ ਲੋਕ ਨਿਰਮਾਣ ਵਿਭਾਗ ਅਧੀਨ ਧੂਰੀ ਹਲਕੇ ਵਿੱਚ ਆਉਂਦੀਆਂ ਮੁੱਖ ਸੜਕਾਂ ...
ਸਪੀਕਰ ਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਵਧਾਈ ਦਿੱਤੀ

ਸਪੀਕਰ ਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਵਧਾਈ ਦਿੱਤੀ

Hot News
ਚੰਡੀਗੜ੍ਹ, 3 ਨਵੰਬਰ 2025— ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਨੂੰ ਦਿਲੋਂ ਵਧਾਈ ਦਿੱਤੀ ਹੈ, ਜਿਸਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਵਜੋਂ ਇਤਿਹਾਸ ਰਚਿਆ ਹੈ ਅਤੇ ਆਪਣੀ ਅਗਵਾਈ ਹੇਠ ਭਾਰਤ ਨੂੰ ਵਰਲਡ ਕੱਪ ਜਿਤਾਇਆ ਹੈ।   ਸਪੀਕਰ ਸੰਧਵਾਂ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਨੇ ਆਪਣੀ ਲਗਨ, ਮਿਹਨਤ ਅਤੇ ਜਜ਼ਬੇ ਨਾਲ ਨਾ ਸਿਰਫ਼ ਪੰਜਾਬ ਦਾ, ਸਗੋਂ ਸਾਰੇ ਦੇਸ਼ ਦਾ ਮਾਣ ਵਧਾਇਆ ਹੈ। ਉਸਨੇ ਸਾਬਤ ਕੀਤਾ ਹੈ ਕਿ ਜੇਕਰ ਇਰਾਦੇ ਪੱਕੇ ਹੋਣ ਤਾਂ ਧੀਆਂ ਕਿਸੇ ਵੀ ਖੇਤਰ ਵਿੱਚ ਪੁੱਤਰਾਂ ਤੋਂ ਘੱਟ ਨਹੀਂ। ਉਹਨਾਂ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਨੇ ਖੇਡ ਜਗਤ ਵਿੱਚ ਨਵਾਂ ਇਤਿਹਾਸ ਰਚ ਕੇ ਹਰ ਇਕ ਮਾਂ-ਪਿਉ ਦੀਆਂ ਧੀਆਂ ਨੂੰ ਪ੍ਰੇਰਣਾ ਦਿੱਤੀ ਹੈ। ਇਹ ਜਿੱਤ ਮਹਿਲਾਵਾਂ ਦੇ ਸਸ਼ਕਤੀਕਰਨ ਦਾ ਪ੍ਰਤੀਕ ਹੈ ਅਤੇ ਖੇਡਾਂ ਵਿੱਚ ਨਵੇਂ ਸੁਨਹਿਰੀ ਯੁੱਗ ਦੀ ਸ਼ੁਰੂਆਤ ਹੈ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਨੇ ਹਮੇਸ਼ਾ ਹੌਂਸਲੇ ਅਤੇ ਹਿੰਮਤ ਨਾਲ ਦੁਨੀਆ ਅੱਗੇ ਆਪਣੀ ਕਾਬਲੀਅਤ ਸਾਬਤ ਕੀਤੀ ਹੈ ਅਤੇ ਹਰਮਨਪ੍ਰੀਤ ਕੌਰ ਦੀ ਇਹ ਜਿੱਤ ਉਸ...
ਝੋਨੇ ਦੀ ਚੁਕਾਈ 100 ਲੱਖ ਮੀਟ੍ਰਿਕ ਟਨ ਤੋਂ ਪਾਰ

ਝੋਨੇ ਦੀ ਚੁਕਾਈ 100 ਲੱਖ ਮੀਟ੍ਰਿਕ ਟਨ ਤੋਂ ਪਾਰ

Hot News
ਚੰਡੀਗੜ੍ਹ, 3 ਨਵੰਬਰ:- - ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਦੇ ਨਾਲ ਲਿਫਟਿੰਗ ਦਾ ਅੰਕੜਾ 100 ਲੱਖ ਮੀਟ੍ਰਿਕ ਟਨ (ਐਲਐਮਟੀ) ਨੂੰ ਪਾਰ ਕਰ ਗਿਆ ਹੈ। ਫ਼ਸਲ ਦੀ ਤੇਜ਼ੀ ਨਾਲ ਖਰੀਦ ਅਤੇ ਚੁਕਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਏ), ਮਜ਼ਦੂਰ ਸਮੇਤ ਕਿਸੇ ਵੀ ਭਾਈਵਾਲ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜੇ ਫ਼ਸਲ ਦੀ ਆਮਦ ਦੀ ਗੱਲ ਕਰੀਏ ਤਾਂ ਮੰਡੀਆਂ ਵਿੱਚ 127 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਆ ਚੁੱਕਾ ਹੈ, ਜਿਸ ਵਿੱਚੋਂ 124 ਲੱਖ ਮੀਟਰਕ ਟਨ ਦੀ ਖਰੀਦ ਹੋ ਗਈ ਹੈ। ਫ਼ਸਲ ਦੀ ਅਦਾਇਗੀ ਦੇ ਮਾਮਲੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ 27000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ  ਨੇ ਕਿਸਾਨ ਭਾਈਚਾਰੇ ਨੂੰ...