Tuesday, September 29Malwa News
Shadow

Tag: punjab news

ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਲੋਕ-ਪੱਖੀ ਵਿਕਾਸ ਮਾਨ ਸਰਕਾਰ ਦੀ ਮੁੱਖ ਤਰਜੀਹ: ਡਾ. ਗੁਰਪ੍ਰੀਤ ਕੌਰ ਮਾਨ

ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਲੋਕ-ਪੱਖੀ ਵਿਕਾਸ ਮਾਨ ਸਰਕਾਰ ਦੀ ਮੁੱਖ ਤਰਜੀਹ: ਡਾ. ਗੁਰਪ੍ਰੀਤ ਕੌਰ ਮਾਨ

Local
ਧੂਰੀ, 26 ਸਤੰਬਰ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ, ਸਨਮਾਨ ਅਤੇ ਸਸ਼ਕਤੀਕਰਨ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਸਖੀਆਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਧੂਰੀ ਵਿਧਾਨ ਸਭਾ ਹਲਕੇ ਦੀਆਂ ਸਖੀਆਂ ਦੇ ਸਨਮਾਨ ਲਈ ਕਰਵਾਏ ਸਖੀ ਮਿਲਣੀ ਸਮਾਗਮ ਦੌਰਾਨ ਕੀਤਾ। ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਸਖੀਆਂ ਪੰਜਾਬ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ, ਜੋ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਸਰਕਾਰ ਅਤੇ ਲੋਕਾਂ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਯੋਗ ਮਹਿਲਾਵਾਂ ਦੀ ਪਛਾਣ, ਰਜਿਸਟ੍ਰੇਸ਼ਨ, ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਪੂਰੇ ਕਰਵਾਉਣ ਅਤੇ ਯੋਜਨਾ ਸਬੰਧੀ ਜਾਣਕਾਰੀ ਦੇਣ ਵਿੱਚ ਸਖੀਆਂ ਨੇ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਕਈ ਮਹਿਲਾਵਾਂ ਦੇ ਦਸਤਾਵੇਜ਼ ਅਧੂਰੇ ਹੋਣ ...
ਵਿਰਾਸਤ ਏ ਖਾਲਸਾ ਦੇਖਣ ਆਏ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨਾਲ ਸਿੱਖਿਆ ਮੰਤਰੀ ਨੇ ਕੀਤੀ ਮੁਲਾਕਾਤ

ਵਿਰਾਸਤ ਏ ਖਾਲਸਾ ਦੇਖਣ ਆਏ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨਾਲ ਸਿੱਖਿਆ ਮੰਤਰੀ ਨੇ ਕੀਤੀ ਮੁਲਾਕਾਤ

Local
ਸ੍ਰੀ ਅਨੰਦਪੁਰ ਸਾਹਿਬ 26 ਸਤੰਬਰ: ਵਿਰਾਸਤ-ਏ-ਖਾਲਸਾ ਵਿਖੇ ਪਹੁੰਚੇ ਪੀ.ਐੱਮ. ਸ਼੍ਰੀ ਸਰਕਾਰੀ ਹਾਈ ਸਕੂਲ, ਚਚੋਕੀ, ਫਗਵਾੜਾ ਦੇ ਵਿਦਿਆਰਥੀਆਂ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਅੱਜ ਅਚਾਨਕ ਮੁਲਾਕਾਤ ਕੀਤੀ। ਸਿੱਖਿਆ ਮੰਤਰੀ ਆਪਣੇ ਜ਼ਰੂਰੀ ਰੁਝੇਵਿਆਂ ਕਾਰਨ ਵਿਰਾਸਤ-ਏ-ਖਾਲਸਾ ਤੋਂ ਬਾਹਰ ਆ ਰਹੇ ਸਨ ਤਾਂ ਉਨ੍ਹਾਂ ਦੀ ਨਜ਼ਰ ਵਿਰਾਸਤ-ਏ-ਖਾਲਸਾ ਦੇਖਣ ਲਈ ਪਹੁੰਚੇ ਲਗਭਗ 400 ਸਕੂਲੀ ਵਿਦਿਆਰਥੀਆਂ ’ਤੇ ਪਈ। ਵਿਦਿਆਰਥੀਆਂ ਨੂੰ ਦੇਖਦਿਆਂ ਸ੍ਰ.ਬੈਂਸ ਤੁਰੰਤ ਉਨ੍ਹਾਂ ਕੋਲ ਪਹੁੰਚੇ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਪੜ੍ਹਾਈ ਅਤੇ ਸਕੂਲ ਸਬੰਧੀ ਜਾਣਕਾਰੀ ਹਾਸਲ ਕੀਤੀ।            ਇਸ ਮੌਕੇ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਤੋਂ ਉਨ੍ਹਾਂ ਦੇ ਸਕੂਲ ਵਿੱਚ ਉਪਲਬਧ ਸਹੂਲਤਾਂ, ਪੜ੍ਹਾਈ ਦੇ ਮਾਹੌਲ ਅਤੇ ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਹੋਏ ਬਦਲਾਅ ਬਾਰੇ ਜਾਣਕਾਰੀ ਲਈ। ਵਿਦਿਆਰਥੀਆਂ ਨੇ ਦੱਸਿਆ ਕਿ ਉਹ ਆਪਣੇ ਸਿੱਖਿਆ ਮੰਤਰੀ ਨੂੰ ਪਹਿਚਾਣਦੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਜਾ ਰਹੇ ਸੁਧਾਰਾਂ ਦਾ ਉਨ੍...
ਸ੍ਰੀ ਚਮਕੌਰ ਸਾਹਿਬ ਦੇ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗਰਾਉਂਡ ’ਚੋਂ 500 ਡਰੋਨਾਂ ਨੇ ਅਸਮਾਨ ਨੂੰ ਕੀਤਾ ਰੌਸ਼ਨ

ਸ੍ਰੀ ਚਮਕੌਰ ਸਾਹਿਬ ਦੇ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗਰਾਉਂਡ ’ਚੋਂ 500 ਡਰੋਨਾਂ ਨੇ ਅਸਮਾਨ ਨੂੰ ਕੀਤਾ ਰੌਸ਼ਨ

Local
ਸ੍ਰੀ ਚਮਕੌਰ ਸਾਹਿਬਜ਼, 26 ਸਤੰਬਰ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗਰਾਊਂਡ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ ਜਿਸ ਵਿੱਚ 500 ਡਰੋਨਾਂ ਨੇ ਅਸਮਾਨ ਨੂੰ ਰੁਸ਼ਨਾਉਂਦਿਆਂ ਗੁਰੂ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਬਾਰੇ ਬਿਹਤਰੀਨ ਪੇਸ਼ਕਾਰੀ ਕੀਤੀ । ਇਸ ਵਿਲੱਖਣ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਅਤੇ ਅਧਿਆਤਮਿਕਤਾ ਦਾ ਸੁਮੇਲ ਭਾਰੀ ਗਿਣਤੀ ਵਿੱਚ ਮੌਜੂਦ ਸੰਗਤ ਨੇ ਬਹੁਤ ਹੀ ਸ਼ਰਧਾ-ਭਾਵਨਾ ਨਾਲ ਦੇਖਿਆ। ਸ਼ੋਅ ਦੌਰਾਨ 500 ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਜਿਸ ਵਿੱਚ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦਾ ਸਦੀਵੀ ਸੰਦੇਸ਼ ਦੀ ਪੇਸ਼ਕਾਰੀ ਕੀਤੀ ਗਈ। ਸੰਗਤ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ...
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 26 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਵਿੱਚ ਸੋਧਾਂ ਦੀ ਸਮੀਖਿਆ ਕਰਨ ਅਤੇ ਸੁਝਾਅ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਤਾਲਮੇਲ ਵਾਸਤੇ ਸੂਬਾ ਸਰਕਾਰ ਵੱਲੋਂ ਕਾਇਮ ਸੱਤ ਮੈਂਬਰੀ ਉੱਚ-ਪੱਧਰੀ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ। ਇਹ ਮੀਟਿੰਗ ਐਤਵਾਰ ਨੂੰ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ ਅਤੇ ਇਸ ਵਿੱਚ ਕਾਨੂੰਨ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇਰੀ ਕਾਰਵਾਈ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਸਤਾਵਿਤ ਸੋਧਾਂ ਸਾਰੇ ਕਾਨੂੰਨੀ ਅਤੇ ਪ੍ਰਕਿਰਿਆਤਮਕ ਪਹਿਲੂਆਂ ਨੂੰ ਵਿਆਪਕ ਤੌਰ 'ਤੇ ਆਪਣੇ ਘੇਰੇ ਵਿੱਚ ਲੈਂਦੀਆਂ ਹਨ। ਸੂਬਾ ਸਰਕਾਰ ਵੱਲੋਂ ਬਣਾਈ ਇਸ ਉੱਚ-ਪੱਧਰੀ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਰਿਟਾਇਰਡ) ਜਸਪਾਲ ਸਿੰਘ, ਜਸਟਿਸ (ਰਿਟਾਇਰਡ) ਗੁਰਬੀਰ ਸਿੰਘ, ਆਈ.ਪੀ.ਐਸ (ਰ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪਿੰਡ ਤਲਵੰਡੀ ਡੋਗਰਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪਿੰਡ ਤਲਵੰਡੀ ਡੋਗਰਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ

Hot News
ਅੰਮ੍ਰਿਤਸਰ, 26 ਸਤੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਤਲਵੰਡੀ ਡੋਗਰਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਯਾਤਰਾ ਰਾਹੀਂ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਸ੍ਰੀ ਨੈਣਾ ਦੇਵੀ ਮੰਦਰ ਦੇ ਦਰਸ਼ਨ ਕਰੇਗੀ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੂਬੇ ਦੇ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਕੇ ਪੰਜਾਬ ਦੇ ਸ਼ਰਵਣ ਪੁੱਤਰ ਦਾ ਫਰਜ਼ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਆਪਣੇ ਧਾਰਮ...
ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

Hot News
ਬਟਾਲਾ, 26 ਸਤੰਬਰ (     ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗ ਰਾਹੀਂ ਹੱਲ ਕਰਵਾਉਣ ਉਪਰੰਤ ਗੱਲਬਾਤ ਕਰਦਿਆਂ ਕੀਤਾ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਵਾਸੀਆਂ ਦੇ ਹਿੱਤ ਵਿੱਚ ਰਿਕਾਰਡ ਕੰਮ ਕੀਤੇ ਗਏ ਹਨ ਅਤੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਰਾਹੀਂ ਸਾਲਾਨਾ ਲੱਖਾਂ ਰੁਪਏ ਦੇ ਲਾਭ ਮਿਲ ਰਹੇ ਹਨ। ਉਨ੍ਹਾਂ ਦੱਸਿਆ ਕਿ ਬਿਜਲੀ ਬਿੱਲਾਂ ਵਿਚ ਰਾਹਤ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ, ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਟੈਸਟ ਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀ ਲਈ ਮੁਫ਼ਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਆਦਿ ਸ਼ਾਮਲ ਹਨ। ਵਿਧਾਇਕ ਸ਼ੈਰ...
ਹਰਜੋਤ ਬੈਂਸ ਵੱਲੋਂ ਨੰਗਲ ਵਿੱਚ ਲਗਾਤਾਰ 29ਵੇਂ ਦਿਨ ਵੀ ਸਵੇਰ ਤੋਂ ਜਾਰੀ ਰੱਖੀ ਸਫਾਈ ਮੁਹਿੰਮ

ਹਰਜੋਤ ਬੈਂਸ ਵੱਲੋਂ ਨੰਗਲ ਵਿੱਚ ਲਗਾਤਾਰ 29ਵੇਂ ਦਿਨ ਵੀ ਸਵੇਰ ਤੋਂ ਜਾਰੀ ਰੱਖੀ ਸਫਾਈ ਮੁਹਿੰਮ

Hot News
ਨੰਗਲ 26 ਸਤੰਬਰ: ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਵਾਲਾ ਸ਼ਹਿਰ ਬਣਾਉਣ ਲਈ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਸਫਾਈ ਮੁਹਿੰਮ ਅੱਜ ਲਗਾਤਾਰ 29ਵੇਂ ਦਿਨ ਵੀ ਸਵੇਰ ਤੋਂ ਜਾਰੀ ਰਹੀ। ਸ੍ਰ.ਬੈਂਸ ਖੁੱਦ ਸਵੇਰ ਸਮੇਂ ਨੰਗਲ ਪਹੁੰਚੇ ਅਤੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਸਫਾਈ ਕਾਰਜਾਂ ਦਾ ਮੌਕੇ ’ਤੇ ਜਾਇਜ਼ਾ ਲਿਆ। ਉਨ੍ਹਾਂ ਸਫਾਈ ਸੇਵਕਾਂ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸਫਾਈ ਪ੍ਰਬੰਧਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।         ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ “ਬਦਲੇਗਾ ਨੰਗਲ” ਮੁਹਿੰਮ ਦਾ ਉਦੇਸ਼ ਸਿਰਫ਼ ਸ਼ਹਿਰ ਦੀ ਸਫਾਈ ਕਰਨਾ ਹੀ ਨਹੀਂ, ਸਗੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਮੌਕੇ ’ਤੇ ਜਾਇਜ਼ਾ ਲੈਣਾ ਅਤੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਨਾ ਵੀ ਹੈ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 2, 3, 4, 5, 10, 11, 12, 13 ਅਤੇ 14 ਵਿੱਚ ਸਫਾਈ ਕਾਰਜ ਲਗਭਗ ਮੁਕੰਮਲ ਕੀਤੇ ਜਾ...
ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਵਾਢੀ ’ਤੇ ਪਾਬੰਦੀ

ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਵਾਢੀ ’ਤੇ ਪਾਬੰਦੀ

Hot News
ਬਰਨਾਲਾ, 26 ਸਤੰਬਰ-     ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਵਿਵੇਕ ਕੁਮਾਰ ਮੋਦੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ  ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਝੋਨਾ ਵੱਢਣ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਇੰਸਪੈਕਸ਼ਨ ਕਰਵਾਉਣਗੇ ਅਤੇ ਕੋਈ ਵੀ ਕੰਬਾਇਨ ਸੁਪਰ ਐਸ.ਐਮ.ਐਸ. ਲਗਾਏ ਬਿਨਾਂ ਨਹੀਂ ਵਰਤੀ ਜਾਵੇਗੀ।   ਉਪਰੋਕਤ ਹੁਕਮ 20 ਨਵੰਬਰ 2026 ਤੱਕ ਲਾਗੂ ਰਹਿਣਗੇ।...
ਮਾਲੇਰਕੋਟਲਾ ਦੇ ਅੰਬਰ ’ਤੇ 500 ਡਰੋਨਾਂ ਨੇ ਉਕਰੀ ਸ੍ਰੀ ਗੁਰੂ ਰਵਿਦਾਸ ਜੀ ਦੀ ਰੂਹਾਨੀ ਵਿਰਾਸਤ

ਮਾਲੇਰਕੋਟਲਾ ਦੇ ਅੰਬਰ ’ਤੇ 500 ਡਰੋਨਾਂ ਨੇ ਉਕਰੀ ਸ੍ਰੀ ਗੁਰੂ ਰਵਿਦਾਸ ਜੀ ਦੀ ਰੂਹਾਨੀ ਵਿਰਾਸਤ

Hot News
ਮਾਲੇਰਕੋਟਲਾ, 25 ਸਤੰਬਰ:                 ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਅਲ-ਫਲਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਨਿਵੇਕਲੇ ਡਰੋਨ ਸ਼ੋਅ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੀ ਸੰਗਤ ਦੇ ਰੂਪ ਵਿੱਚ ਸ਼ਾਮਲ ਹੋਏ।                ਡਰੋਨ ਸ਼ੋਅ ਦੌਰਾਨ ਅੰਬਰ ਵਿੱਚ ਉੱਡੇ 500 ਡਰੋਨਾਂ ਨੇ ਰੰਗ-ਬਿਰੰਗੀਆਂ ਰੌਸ਼ਨ ਆਕ੍ਰਿਤੀਆਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਸਿੱਖਿਆਵਾਂ ਅਤੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਅਧਿਆਤਮਿਕ ਵਿਰਾਸਤ ਅਤੇ ਆਧੁਨਿਕ ਤਕਨੀਕ ਦੇ ਇਸ ਵਿਲੱਖਣ ਸੁਮੇਲ ਨੇ ਮੌਜੂਦ ਸੰਗਤ ਨੂੰ ਵਿਸ਼ੇਸ਼ ਤੌਰ ’ਤੇ ਪ੍ਰਭਾਵਿਤ ਕੀਤਾ।  &nbs...
ਵਿਦਿਆਰਥੀਆਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਹੋਣ ਲਈ ਕੀਤਾ ਗਿਆ ਉਤਸ਼ਾਹਿਤ

ਵਿਦਿਆਰਥੀਆਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਹੋਣ ਲਈ ਕੀਤਾ ਗਿਆ ਉਤਸ਼ਾਹਿਤ

Hot News
ਧਨੌਲਾ, 26 ਸਤੰਬਰ- ਨੌਜਵਾਨਾਂ ਨੂੰ ਲੋਕਤੰਤਰ ਦਾ ਅਹਿਮ ਹਿੱਸਾ ਬਣਾਉਣ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਪਬਲਿਕ ਸਕੂਲ, ਧਨੌਲਾ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਉਲੀਕਿਆ ਗਿਆ।     ਇਸ ਮੌਕੇ ਡਾ. ਬਰਜਿੰਦਰ ਪਾਲ ਸਿੰਘ, ਡਿਪਟੀ ਡੀ.ਈ.ਓ. (ਸੈਕੰਡਰੀ ਸਿੱਖਿਆ) ਬਰਨਾਲਾ ਅਤੇ ਸ੍ਰੀ ਮੇਜਰ ਸਿੰਘ,ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫਸਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਦੌਰਾਨ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਹਨਾਂ ਵੱਲੋਂ ਖ਼ਾਸ ਤੌਰ 'ਤੇ ਉਹਨਾਂ ਵਿਦਿਆਰਥੀਆਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਹੋਣ ਲਈ ਉਤਸ਼ਾਹਿਤ ਕੀਤਾ ਗਿਆ, ਜਿਨ੍ਹਾਂ ਦੀ ਉਮਰ 01 ਅਕਤੂਬਰ 2026 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਪੂਰੀ ਹੋ ਰਹੀ ਹੈ। ਉਹਨਾਂ ਦੱਸਿਆ ਕਿ ਇੱਕ ਮਜ਼ਬੂਤ ਲੋਕਤੰਤਰ ਦੀ ਸਿਰਜਣਾ ਲਈ ਨੌਜਵਾਨਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ, ਇਸ ਲਈ ਯੋਗ ਵਿਦਿਆਰਥੀ ਆਪਣੀ ਵੋਟ ਜ਼ਰੂਰ ਬਣਵਾਉਣ। ਇਸ ਪ੍ਰੋਗਰਾਮ ਦੌਰਾਨ ਸਕੂਲ ਦੇ ਚੇਅਰਮੈਨ, ਪ੍ਰਿੰਸੀਪਲ ਅਤੇ ਸਮੂਹ ...