Monday, August 17Malwa News
Shadow

Tag: punjab news

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 1 ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ

Local
ਹੁਸ਼ਿਆਰਪੁਰ, 21 ਸਤੰਬਰ :      ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ  ਵਾਰਡ ਨੰਬਰ 1 ਵਿਚ 32.50 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਟਿਊਬਵੈੱਲ ਨਾਲ ਇਲਾਕਾ ਵਾਸੀਆਂ ਦੀ ਪਾਣੀ ਦੀ ਸਮੱਸਿਆ ਦਾ ਹੱਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਥਾਨਕ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਨਾਲ ਪੂਰਾ ਕੀਤਾ ਗਿਆ ਹੈ।       ਵਿਧਾਇਕ ਨੇ ਦੱਸਿਆ ਕਿ 2022 ਤੋਂ ਹੁਣ ਤੱਕ ਨਗਰ ਨਿਗਮ ਵੱਲੋਂ ਸ਼ਹਿਰ ਵਿਚ ਵੱਡੀ ਗਿਣਤੀ ਵਿਚ ਨਵੇਂ ਟਿਊਬਵੈੱਲ ਲਗਾਏ ਗਏ ਹਨ, ਜਿਸ ਕਾਰਨ ਵੱਖ-ਵੱਖ ਖੇਤਰਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਸਥਿਤੀ ਵਿਚ ਬੇਹੱਦ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਬਰਸਾਤਾਂ ਕਾਰਨ ਰੁਕਿਆ ਹੋਇਆ ਸੜਕਾਂ ਦਾ ਕੰਮ ਵੀ ਚਾਲੂ ਹੋ ਗਿਆ ਹੈ ਅਤੇ ਸ਼ਹਿਰ ਦੀਆਂ ਸੜਕਾਂ ਦੀ ਕਾਇਆ ਕਲਪ ਲਈ ਵੱਡੀ ਪੱਧਰ ਤੇ ਮੁਹਿੰਮ ਵਿੱਢੀ ਗਈ ਹੈ।      ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਅਤੇ ਜਨਤਾ ਨਾਲ ਕੀਤੇ ਹਰ ਵਾਅ...

ਹਲਕਾ ਧੂਰੀ ਦੇ ਪਿੰਡ ਬਾਲੀਆਂ ਅਤੇ ਮੂਲੋਵਾਲ ਵਿੱਚ ਜਲ ਸਪਲਾਈ ਸਕੀਮਾਂ ਦੇ ਕੰਮ ਦੀ ਸ਼ੁਰੂਆਤ

Local
ਬਾਲੀਆਂ/ਮੂਲੋਵਾਲ (ਧੂਰੀ), 21 ਸਤੰਬਰ (000) - ਪੰਜਾਬ ਸਰਕਾਰ ਵੱਲੋਂ ਹਰੇਕ ਸੂਬਾ ਵਾਸੀ ਨੂੰ ਸ਼ੁੱਧ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਉਪਰਾਲੇ ਤਹਿਤ ਅੱਜ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਬਾਲੀਆਂ ਅਤੇ ਮੂਲੋਵਾਲ ਵਿੱਚ ਨਵੀਆਂ ਜਲ ਸਪਲਾਈ ਸਕੀਮਾਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਦੋਵੇਂ ਕੰਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਰਵਾਈ। ਇਹਨਾਂ ਦੋਵੇਂ ਪ੍ਰੋਜੈਕਟਾਂ ਉੱਤੇ 3.69 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਗੱਲਬਾਤ ਕਰਦਿਆਂ ਸੁਖਵੀਰ ਸਿੰਘ ਅਤੇ ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਵੇਂਕਿ ਇਹਨਾਂ ਦੋਵਾਂ ਪਿੰਡਾਂ ਵਿੱਚ ਸ਼ੁੱਧ ਪੀਣ ਵਾਲੇ ਪਾਣੀ ਦੀ ਸਹੂਲਤ ਤਾਂ ਪਹਿਲਾਂ ਹੀ ਸੀ ਪਰ ਹੁਣ ਇਹਨਾਂ ਦਾ ਦਾਇਰਾ ਹੋਰ ਵਧਾਉਣ ਦੇ ਨਾਲ ਨਾਲ ਵਿਕਸਤ ਕੀਤਾ ਜਾ ਰਿਹਾ ਹੈ। ਜਿਸ ਉਪਰੰਤ ਦੋਵੇਂ ਪਿੰਡਾਂ ਦੇ 1350 ਤੋਂ ਵਧੇਰੇ ਘਰਾਂ ਨੂੰ ਨਵੇਂ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ। ਜਿਸ ਨਾਲ ਇਹਨਾਂ ਪਿੰਡਾਂ ਵਿੱਚ ਪਹਿਲਾਂ ਤੋਂ ਮੌਜੂਦ ਜਲ ਸਪਲਾਈ ਸਕੀਮ...

ਭਾਰਤ ਬਜ਼ੁਰਗਾਂ ਦੀ ਸਿਆਣਪ ਤੇ ਨੌਜਵਾਨਾਂ ਦੀ ਤਾਕਤ ਨਾਲ ਹੀ ਬਣੇਗਾ ਵਿਸ਼ਵ ਸ਼ਕਤੀ: ਅਨੀਰੁੱਧ ਤਿਵਾੜੀ

Local
ਪਟਿਆਲਾ, 21 ਸਤੰਬਰ:- ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ, (ਮਗਸੀਪਾ) ਚੰਡੀਗੜ੍ਹ ਦੇ ਡਾਇਰੈਕਟਰ ਜਨਰਲ ਤੇ ਸਪੈਸ਼ਲ ਮੁੱਖ ਸਕੱਤਰ ਅਨੀਰੁੱਧ ਤਿਵਾੜੀ ਨੇ ਕਿਹਾ ਹੈ ਕਿ ਸਾਡਾ ਦੇਸ਼ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਤਰੱਕੀ ਕਰਨ ਵਾਲੀ ਅਰਥਵਿਵਸਥਾ ਹੈ। ਉਨ੍ਹਾਂ ਇੱਥੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰ.ਜੀ.ਐਨ.ਯੂ.ਐਲ) ਵੱਲੋਂ ਕਰਵਾਏ ਦੋ ਦਿਨਾਂ ਰਾਸ਼ਟਰੀ ਸੰਮੇਲਨ “ਸੀਜ਼ਨਜ਼ ਆਫ਼ ਲਾਈਫ਼” ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕਿਹਾ ਕਿ ਜੇ ਅਸੀਂ ਬਜ਼ੁਰਗਾਂ ਦਾ ਤਜ਼ਰਬੇ ਤੇ ਸਿਆਣਪ ਅਤੇ ਨੌਜਵਾਨਾਂ ਦੀ ਤਾਕਤ ਨਾਲ ਜੋੜੀਏ, ਤਾਂ ਭਾਰਤ ਵਿਸ਼ਵ ਸ਼ਕਤੀ ਬਣੇਗਾ।ਕੇਂਦਰੀ ਸਮਾਜਿਕ ਨਿਆਂ ਮੰਤਰਾਲੇ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ ਦੇ ਸਾਂਝੇ ਯਤਨਾਂ ਨਾਲ ਕਰਵਾਏ ਇਸ ਸੰਮੇਲਨ ਦੌਰਾਨ ਅਨੀਰੁੱਧ ਤਿਵਾੜੀ ਨੇ ਕਿਹਾ ਕਿ ਉਮਰ ਕਿਸੇ ਵੀ ਕੰਮ ਵਿੱਚ ਰੁਕਾਵਟ ਨਹੀਂ। ਉਨ੍ਹਾਂ ਕਿਹਾ ਕਿ ਨੋਬਲ ਇਨਾਮ ਜੇਤੂਆਂ ਦੀ ਉਮਰ ਵੀ ਵਧ ਰਹੀ ਹੈ, ਖ਼ੁਸ਼ ਰਹਿਣ ਦਾ ਰਾਜ ਸਿਆਣਪ ਅਤੇ ਤਾਕਤ ਦਾ ਸੰਤੁਲਨ ਹੈ। ਉਨ੍ਹਾਂ ਗੀਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ...

ਮੁੱਖ ਮੰਤਰੀ ਮਾਨ ਦਾ ਆਮ ਆਦਮੀ ਨੂੰ ਵੱਡਾ ਤੋਹਫ਼ਾ, ਪੰਜਾਬ ਸਰਕਾਰ ਨੇ ਰੋਜ਼ਾਨਾ ਡੇਅਰੀ ਉਤਪਾਦਾਂ ਦੀਆਂ ਕੀਮਤਾਂ ਘਟਾਈਆਂ

Hot News
ਚੰਡੀਗੜ੍ਹ, 20 ਸਤੰਬਰ : ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਤੋਂ ਸਾਬਤ ਕਰ ਦਿੱਤਾ ਹੈ ਕਿ ਉਸਦੀ ਤਰਜੀਹ ਆਮ ਆਦਮੀ ਦੀ ਭਲਾਈ ਅਤੇ ਰੋਜ਼ਾਨਾ ਜੀਵਨ ਨੂੰ ਆਸਾਨ ਬਣਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੇਰਕਾ ਦੁੱਧ ਅਤੇ ਹੋਰ ਡੇਅਰੀ ਉਤਪਾਦਾਂ ਦੀਆਂ ਕੀਮਤਾਂ ਵਿੱਚ ਮਹੱਤਵਪੂਰਨ ਕਟੌਤੀ ਕਰਨ ਦਾ ਫੈਸਲਾ ਨਾ ਸਿਰਫ਼ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਦਾ ਹੈ ਬਲਕਿ ਸੂਬੇ ਦੀ ਸਹਿਕਾਰੀ ਪ੍ਰਣਾਲੀ ਨੂੰ ਵੀ ਮਜ਼ਬੂਤ ਕਰਦਾ ਹੈ। ਇਹ ਕਦਮ ਪੰਜਾਬ ਦੇ ਹਰ ਘਰ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਗਿਆ ਹੈ। ਪੰਜਾਬ ਦੇ ਕਿਸਾਨਾਂ ਦੀ ਸਹਿਕਾਰੀ ਸੰਸਥਾ ਮਿਲਕਫੈੱਡ ਦਾ ਇੱਕ ਭਰੋਸੇਯੋਗ ਬ੍ਰਾਂਡ ਵੇਰਕਾ ਹੁਣ ਹੋਰ ਵੀ ਪਹੁੰਚਯੋਗ ਹੋਵੇਗਾ। ਦੁੱਧ, ਘਿਓ, ਮੱਖਣ, ਪਨੀਰ ਅਤੇ ਆਈਸ ਕਰੀਮ ਵਰਗੇ ਰੋਜ਼ਾਨਾ ਉਤਪਾਦਾਂ ਦੀਆਂ ਕੀਮਤਾਂ ਵਿੱਚ ਕਟੌਤੀ ਦਾ ਸਿੱਧਾ ਫਾਇਦਾ ਖਪਤਕਾਰਾਂ ਨੂੰ ਹੋਵੇਗਾ। ਉਦਾਹਰਣ ਵਜੋਂ, ਘਿਓ 30-35 ਰੁਪਏ ਪ੍ਰਤੀ ਲੀਟਰ/ਕਿਲੋਗ੍ਰਾਮ ਸਸਤਾ ਹੋ ਜਾਵੇਗਾ, ਪਨੀਰ ਦੀ ਕੀਮਤ 15 ਰੁਪਏ ਪ੍ਰਤੀ ਕਿਲੋਗ੍ਰਾਮ ਘੱਟ ਜਾਵੇਗੀ, ਅਤੇ ਟੇਬਲ ਬਟਰ ਅਤੇ ਬਿਨਾਂ ਨਮਕੀਨ ਮੱਖਣ ਦੀਆਂ ਕੀਮਤਾਂ ਵੀ ਘਟਾਈਆਂ...

ਅੰਮ੍ਰਿਤਸਰ ਵਿਖੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 20 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ੀ ਹੈਂਡਲਰ ਹਰਪਾਲ ਸਿੰਘ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸਦੇ ਕਬਜ਼ੇ ਵਿੱਚੋਂ 5.032 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਵਨਦੀਪ ਸਿੰਘ, ਵਾਸੀ  ਬਹਿੜਵਾਲ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਵਨਦੀਪ ਨੇ ਦੱਸਿਆ ਕਿ ਉਹ ਆਪਣੇ ਵਿਦੇਸ਼ ਅਧਾਰਤ ਹੈਂਡਲਰ ਹਰਪਾਲ ਸਿੰਘ, ਜੋ ਕਿ ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦਾ ਵਾਸੀ ਹੈ ਅਤੇ ਇਸ ਸਮੇਂ ਅਮਰੀਕਾ ਵਿੱਚ ਰਹਿ ਰਿਹਾ ਹੈ, ਦੇ ਨਿਰਦੇਸ਼ਾਂ 'ਤੇ ਕੰਮ ਕਰ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

Breaking News
ਚੰਡੀਗੜ੍ਹ/ਸੰਗਰੂਰ, 20 ਸਤੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਰੈਸਟ ਹਾਊਸ, ਸੰਗਰੂਰ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਆਦੇਸ਼ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡਾਕਟਰਾਂ, ਨਰਸਾਂ ਅਤੇ ਫਾਰਮਾਸਿਸਟਾਂ ਨਾਲ ਲੈਸ ਐਂਬੂਲੈਂਸਾਂ ਹੜ੍ਹ ਤੋਂ ਬਾਅਦ ਦੀਆਂ ਸਿਹਤ ਚੁਣੌਤੀਆਂ ਦਾ ਹੱਲ ਕਰਨਗੀਆਂ ਅਤੇ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਾਉਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਰਾਹੀਂ ਅਗਲੇ 15 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ, ਅਤੇ ਗੰਭੀਰ ਮਾਮਲਿਆਂ ਵਿੱਚ, ਮਰੀਜ਼ਾਂ ਨੂੰ ਅਗਲੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਵਿੱਚ ਭੇਜਿਆ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾ...

ਪੰਜਾਬ ਸਰਕਾਰ ਦੇ SSF ਨੇ ਬਚਾਈਆਂ 37,000 ਤੋਂ ਵੱਧ ਜਾਨਾਂ , ਸੜਕ ਹਾਦਸਿਆਂ ਵਿੱਚ ਆਈ 78% ਦੀ ਕਮੀ

Punjab Development
ਚੰਡੀਗੜ੍ਹ, 20 ਸਤੰਬਰ : ਇਹ ਪੰਜਾਬ ਦੀਆਂ ਸੜਕਾਂ ਦੀ ਕਹਾਣੀ ਹੈ, ਜੋ ਕਦੇ ਡਰ ਅਤੇ ਅਨਿਸ਼ਚਿਤਤਾ ਨਾਲ ਭਰੀਆਂ ਹੋਈਆਂ ਸਨ। ਰੋਜ਼ਾਨਾ ਅਖ਼ਬਾਰਾਂ ਦੀਆਂ ਸੁਰਖੀਆਂ ਸੜਕ ਹਾਦਸੇ ਦੀ ਦੁਖਦਾਈ ਕਹਾਣੀ ਦੱਸਦੀਆਂ ਸਨ। ਸੜਕਾਂ 'ਤੇ ਹਾਦਸਿਆਂ ਦੀ ਵਧਦੀ ਗਿਣਤੀ ਡੂੰਘੀ ਚਿੰਤਾ ਦਾ ਵਿਸ਼ਾ ਬਣ ਗਈ ਸੀ। ਔਸਤਨ, ਹਰ ਰੋਜ਼ ਸੜਕ ਹਾਦਸਿਆਂ ਵਿੱਚ 15 ਤੋਂ 16 ਕੀਮਤੀ ਜਾਨਾਂ ਜਾਂਦੀਆਂ ਸਨ। ਇਹ ਮੌਤਾਂ ਸਿਰਫ਼ ਇੱਕ ਗਿਣਤੀ ਨਹੀਂ ਸਨ, ਸਗੋਂ ਕਈ ਪਰਿਵਾਰਾਂ ਦੇ ਸੁਪਨਿਆਂ ਦੇ ਚਕਨਾਚੂਰ ਹੋਣ, ਇੱਕ ਮਾਂ ਦੀ ਖਾਲੀ ਗੋਦ ਅਤੇ ਇੱਕ ਬੱਚੇ ਦੇ ਪਿਤਾ ਦਾ ਪਰਛਾਵਾਂ ਉਨ੍ਹਾਂ ਦੇ ਸਿਰ ਤੋਂ ਹਟਣ ਦਾ ਕਾਰਨ ਸਨ। ਇਸ ਦਰਦ ਨੂੰ ਮਹਿਸੂਸ ਕਰਦੇ ਹੋਏ, ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇੱਕ ਇਨਕਲਾਬੀ ਕਦਮ ਚੁੱਕਿਆ। ਉਨ੍ਹਾਂ ਨੇ ਸਿਰਫ਼ ਐਲਾਨ ਹੀ ਨਹੀਂ ਕੀਤੇ, ਸਗੋਂ ਜ਼ਮੀਨੀ ਪੱਧਰ 'ਤੇ ਕਾਰਵਾਈ ਦਾ ਪ੍ਰਦਰਸ਼ਨ ਵੀ ਕੀਤਾ। ਇਸ ਦਿਸ਼ਾ ਵਿੱਚ ਦੋ ਵੱਡੇ ਅਤੇ ਮਹੱਤਵਪੂਰਨ ਔਜ਼ਾਰ ਤਾਇਨਾਤ ਕੀਤੇ ਗਏ ਸਨ: ਸੜਕ ਸੁਰੱਖਿਆ ਬਲ (SSF) ਅਤੇ 'ਫਰਿਸ਼ਤੇ' ਸਕੀਮ। ਇਹ ਦੋਵੇਂ ਯੋਜਨਾਵਾਂ, ਹੱਥ ਮਿਲਾ ਕੇ ਕੰਮ ਕਰ ਰਹੀਆਂ ਹਨ, ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿ...

ਪੰਜਾਬ ਨੇ ਸਾਢੇ 15 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਦਿੱਤੀ ਮਨਜ਼ੂਰੀ; ਸੁਪਰ ਸੀਡਰ ਦੀ ਸਭ ਤੋਂ ਵੱਧ ਮੰਗ: ਗੁਰਮੀਤ ਸਿੰਘ ਖੁੱਡੀਆਂ

Hot News
ਚੰਡੀਗੜ੍ਹ, 19 ਸਤੰਬਰ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਨਾਲ ਲੈਸ ਕਰਨ ਲਈ ਪੰਜਾਬ ਸਰਕਾਰ ਨੇ ਰਾਜ ਭਰ ਦੇ ਕਿਸਾਨਾਂ ਵੱਲੋਂ 42,476 ਮਸ਼ੀਨਾਂ ਲਈ ਦਿੱਤੀਆਂ ਗਈਆਂ ਕੁੱਲ 16,837 ਅਰਜ਼ੀਆਂ ਵਿੱਚੋਂ ਹੁਣ ਤੱਕ 15,613 ਸੀ.ਆਰ.ਐਮ. ਮਸ਼ੀਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੀ.ਆਰ.ਐਮ. ਸਕੀਮ ਬਾਰੇ ਵੇਰਵੇ ਸਾਂਝੇ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ, ਪਰਾਲੀ ਸਾੜਨ ਕਾਰਨ ਵਾਤਾਵਰਣ ਉੱਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਨੂੰ ਘਟਾਉਣ ਅਤੇ ਪਰਾਲੀ ਦੇ ਸੁਚੱਜੇ ਤੇ ਪ੍ਰਭਾਵੀ ਪ੍ਰਬੰਧਨ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੇ ਸਬਸਿਡੀ ਪ੍ਰਾਪਤ ਕਰਨ ਲਈ 42,476 ਸੀ.ਆਰ.ਐਮ. ਮਸ਼ੀਨਾਂ ਲਈ ਅਰਜ਼ੀਆਂ ਦਿੱਤੀਆਂ ਹਨ। ਇਸ ਸੂਚੀ ...

ਆਮ ਆਦਮੀ ਨੂੰ ਵੱਡੀ ਰਾਹਤ-ਮੁੱਖ ਮੰਤਰੀ ਵੱਲੋਂ ਵੇਰਕਾ ਦੇ ਦੁੱਧ ਅਤੇ ਹੋਰਨਾਂ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਦਾ ਐਲਾਨ

Hot News
*ਚੰਡੀਗੜ੍ਹ, 19 ਸਤੰਬਰ:*- ਖਪਤਕਾਰ-ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਜਨਤਾ ਨੂੰ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਵੇਰਕਾ ਦੇ ਦੁੱਧ ਅਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ, ਜੋ ਕਿ ਪੰਜਾਬ ਦੀ ਕਿਸਾਨ ਸਹਿਕਾਰੀ ਸੰਸਥਾ ਮਿਲਕਫੈੱਡ ਦਾ ਇੱਕ ਭਰੋਸੇਮੰਦ ਬ੍ਰਾਂਡ ਹੈ, ਵੱਲੋਂ ਆਪਣੇ ਦੁੱਧ ਅਤੇ ਦੁੱਧ ਤੋ ਬਣੇ ਉਤਪਾਦਾਂ ਦੀ ਪ੍ਰਸਿੱਧ ਸ਼੍ਰੇਣੀ ਦੀਆਂ ਕੀਮਤਾਂ ਵਿੱਚ ਮਹੱਤਵਪੂਰਨ ਕਟੌਤੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੋਧੀਆਂ ਕੀਮਤਾਂ 22 ਸਤੰਬਰ, 2025 ਦੀ ਸਵੇਰ ਤੋਂ ਲਾਗੂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਕੀਮਤਾਂ ਭਾਰਤ ਸਰਕਾਰ ਦੇ ਜੀ.ਐਸ.ਟੀ. 2.0 ਸੁਧਾਰਾਂ ਮੁਤਾਬਕ ਹੋਣਗੀਆਂ, ਜਿਸ ਤਹਿਤ ਜ਼ਰੂਰੀ ਡੇਅਰੀ ਉਤਪਾਦਾਂ 'ਤੇ ਟੈਰਿਫ ਘਟਾਏ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਉਪਾਅ ਸੂਬੇ ਦੇ ਸਹਿਕਾਰੀ ਮਾਡਲ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਪੰਜਾਬ ਦੇ ਲੋਕਾਂ ਲਈ ਕਾਫੀ ਲਾਹੇਵੰਦ ਸਿੱਧ ਹੋਣਗੇ। ਨਵੀਂਆਂ ਕੀਮਤਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮ...

“ਯੁੱਧ ਨਸ਼ਿਆਂ ਵਿਰੁੱਧ”: 202ਵੇਂ ਦਿਨ, ਪੰਜਾਬ ਪੁਲਿਸ ਨੇ 7.6 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਅਫੀਮ ਸਮੇਤ 93 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

Hot News
ਚੰਡੀਗੜ੍ਹ, 19 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 202ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 377 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 76 ਐਫਆਈਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 202 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,201 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 7.6 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਅਫੀਮ, 1687 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ...