ਉਮੀਦਵਾਰਾਂ ਤੋਂ ਰਿਸ਼ਵਤ ਲੈਣ ਵਾਲੇ ਰਿਟਰਨਿੰਗ ਅਫ਼ਸਰ ਖ਼ਿਲਾਫ਼ ਪਰਚਾ ਦਰਜ
ਫਿਰੋਜ਼ਪੁਰ, 25 ਦਸੰਬਰ: ਪੰਜਾਬ ਵਿੱਚ ਹੋਈਆਂ ਪੰਚਾਇਤ ਚੋਣਾਂ ਦੌਰਾਨ ਸਰਪੰਚ ਅਤੇ ਪੰਚਾਇਤ ਮੈਂਬਰ ਲਈ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਕਾਗਜ ਨਾ ਰੱਦ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਰਿਟਰਨਿੰਗ ਅਫ਼ਸਰ, ਸਹਾਇਕ ਰਿਟਰਨਿੰਗ ਅਫ਼ਸਰ ਅਤੇ ਇਕ ਹੋਟਲ ਮਾਲਕ ਖਿਲਾਫ ਪਰਚਾ ਦਰਜ ਕਰ ਕੇ ਹੋਟਲ ਮਾਲਕ ਰਾਹੁਲ ਨਾਰੰਗ ਨੂੰ ਗਿ੍ਫਤਾਰ ਕਰ ਲਿਆ ਹੈ।
ਵਿਜੀਲੈਂਸ ਪੁਲੀਸ ਦੇ ਇਕ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਰੋਜ਼ਪੁਰ ਜ਼ਿਲੇ ਦੇ ਨਹਿਰੀ ਵਿਭਾਗ ਦੇ ਐਸ ਡੀ ਓ ਗੁਲਾਬ ਸਿੰਘ ਜ਼ੋ ਉਸ ਵੇਲੇ ਰਿਟਰਨਿੰਗ ਅਫ਼ਸਰ ਸੀ, ਖੇਤੀਬਾੜੀ ਵਿਭਾਗ ਦੇ ਸਬ ਇੰਸਪੈਕਟਰ ਦਵਿੰਦਰ ਸਿੰਘ ਜ਼ੋ ਉਸ ਵੇਲੇ ਸਹਾਇਕ ਰਿਟਰਨਿੰਗ ਅਫ਼ਸਰ ਸੀ ਅਤੇ ਫਿਰੋਜ਼ਪੁਰ ਦੇ ਹੀ ਨਿਵੇਦਿਅਮ ਹੋਟਲ ਦੇ ਮਾਲਕ ਰਾਹੁਲ ਨਾਰੰਗ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਤੂਤ ਵਿਚ ਪੰਚਾਇਤੀ ਚੋਣਾਂ ਸਮੇਂ ਹਰਦੀਪ ਸਿੰਘ ਅਤੇ ਉਸ ਦੇ ਭਰਾ ਜਗਦੇਵ ਸਿੰਘ ਨੇ ਸਰਪੰਚੀ ਦੇ ਉਮੀਦਵਾਰ ਵਜੋਂ ਕਾਗਜ ਦਾਖਲ ਕੀਤੇ ਸਨ। ਇਸ ਤੋਂ ਇਲਾਵਾ ਸੁਖਜੀਤ ਕੌਰ, ਰਛਪਾਲ ਸਿੰਘ, ਜਗਮੋਹਨ ਸਿੰਘ ਅਤੇ ਮਨਜੀਤ...








