Monday, November 10Malwa News
Shadow

Tag: punjab news

55 ਸਾਲਾਂ ਦੀ ਉਡੀਕ ਤੋਂ ਬਾਅਦ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਬਣਾਈ ਜਾਵੇਗੀ ਇੱਕ ਵਿਰਾਸਤੀ ਸੜਕ – ਭਗਵੰਤ ਮਾਨ ਸਰਕਾਰ ਨੇ ਪੂਰਾ ਕੀਤਾ ਆਪਣਾ ਵਾਅਦਾ

55 ਸਾਲਾਂ ਦੀ ਉਡੀਕ ਤੋਂ ਬਾਅਦ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਬਣਾਈ ਜਾਵੇਗੀ ਇੱਕ ਵਿਰਾਸਤੀ ਸੜਕ – ਭਗਵੰਤ ਮਾਨ ਸਰਕਾਰ ਨੇ ਪੂਰਾ ਕੀਤਾ ਆਪਣਾ ਵਾਅਦਾ

Hot News
ਸ੍ਰੀ ਆਨੰਦਪੁਰ ਸਾਹਿਬ, 8 ਅਕਤੂਬਰ : ਇੱਕ ਇਤਿਹਾਸਕ ਫੈਸਲੇ ਵਿੱਚ, ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਗੁਰਦੁਆਰੇ ਦੇ ਸਾਹਮਣੇ ਇੱਕ ਵਿਰਾਸਤੀ ਸੜਕ ਬਣਾਉਣ ਦਾ ਐਲਾਨ ਕੀਤਾ ਹੈ। ਇਹ ਸੜਕ ਪ੍ਰੋਜੈਕਟ, ਜਿਸਦਾ ਨੀਂਹ ਪੱਥਰ 1970 ਵਿੱਚ ਰੱਖਿਆ ਗਿਆ ਸੀ, ਪਿਛਲੇ 55 ਸਾਲਾਂ ਵਿੱਚ ਕਿਸੇ ਵੀ ਸਰਕਾਰ ਦੁਆਰਾ ਪੂਰਾ ਨਹੀਂ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਹੁਣ ਇਸ ਲੰਬੇ ਸਮੇਂ ਤੋਂ ਲਟਕ ਰਹੇ ਪ੍ਰੋਜੈਕਟ ਨੂੰ ਪੂਰਾ ਕਰਨ ਦਾ ਕੰਮ ਆਪਣੇ ਹੱਥ ਵਿੱਚ ਲੈ ਲਿਆ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਿੱਖ ਧਰਮ ਦੇ ਪੰਜ ਪ੍ਰਮੁੱਖ ਤਖ਼ਤਾਂ ਵਿੱਚੋਂ ਇੱਕ ਹੈ ਅਤੇ ਇਹ ਉਹ ਥਾਂ ਹੈ ਜਿੱਥੇ ਗੁਰੂ ਗੋਬਿੰਦ ਸਿੰਘ ਨੇ 1699 ਵਿੱਚ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਹ ਸਥਾਨ ਸਿੱਖ ਭਾਈਚਾਰੇ ਲਈ ਬਹੁਤ ਪਵਿੱਤਰ ਅਤੇ ਮਹੱਤਵਪੂਰਨ ਹੈ। ਇਸ ਪਵਿੱਤਰ ਸਥਾਨ ਦੇ ਸਾਹਮਣੇ ਤੋਂ ਲੰਘਣ ਵਾਲਾ ਸੜਕ ਪ੍ਰੋਜੈਕਟ, ਜੋ ਦਹਾਕਿਆਂ ਤੋਂ ਲਟਕਿਆ ਹੋਇਆ ਸੀ, ਹੁਣ ਸਾਕਾਰ ਹੋਣ ਵਾਲਾ ਹੈ। ਜਦੋਂ ਇਸ ਪ੍ਰੋਜੈਕਟ ਦਾ ਨੀਂਹ ਪੱਥਰ 1970 ਵਿੱਚ ਰੱਖਿਆ ਗਿਆ ਸੀ, ਤਾਂ ਉਮੀਦ ਕੀਤੀ ਜਾ ਰਹੀ ਸੀ ...
ਮਾਨ ਸਰਕਾਰ ਦੇ ਅਧੀਨ ਪੰਜਾਬ ਨੇ ਭਰੀ ਨਵੀਂ ਉਡਾਣ ! ਸ਼ਿਵਾ ਟੈਕਸਫੈਬਸ ਨੇ ₹815 ਕਰੋੜ ਦਾ ਕੀਤਾ ਨਿਵੇਸ਼

ਮਾਨ ਸਰਕਾਰ ਦੇ ਅਧੀਨ ਪੰਜਾਬ ਨੇ ਭਰੀ ਨਵੀਂ ਉਡਾਣ ! ਸ਼ਿਵਾ ਟੈਕਸਫੈਬਸ ਨੇ ₹815 ਕਰੋੜ ਦਾ ਕੀਤਾ ਨਿਵੇਸ਼

Punjab Development
ਚੰਡੀਗੜ੍ਹ, 8 ਅਕਤੂਬਰ : ਪੰਜਾਬ, ਜੋ ਕਦੇ ਖੇਤੀਬਾੜੀ ਪ੍ਰਧਾਨ ਰਾਜ ਵਜੋਂ ਜਾਣਿਆ ਜਾਂਦਾ ਸੀ, ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਰਾਜਨੀਤਿਕ ਤੌਰ 'ਤੇ ਇੱਕ ਬੇਮਿਸਾਲ ਉਦਯੋਗਿਕ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ। ਸੂਬਾ ਸਰਕਾਰ ਦੀਆਂ ਪ੍ਰਗਤੀਸ਼ੀਲ ਅਤੇ ਨਿਵੇਸ਼ਕ-ਅਨੁਕੂਲ ਨੀਤੀਆਂ ਦੇ ਨਤੀਜੇ ਵਜੋਂ, ਲੁਧਿਆਣਾ ਵਿੱਚ ਟੈਕਸਟਾਈਲ ਉਦਯੋਗ ਵਿੱਚ ਇੱਕ ਮੋਹਰੀ ਨਾਮ, ਸ਼ਿਵਾ ਟੈਕਸਫੈਬਸ ਨੇ ₹815 ਕਰੋੜ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ ਹੈ। ਇਹ ਨਾ ਸਿਰਫ਼ ਇੱਕ ਵੱਡੀ ਵਿੱਤੀ ਵਚਨਬੱਧਤਾ ਹੈ ਬਲਕਿ ਰਾਜ ਦੀ ਆਰਥਿਕ ਤਰੱਕੀ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਵੀ ਹੈ। ਲੁਧਿਆਣਾ, ਜੋ ਪਹਿਲਾਂ ਹੀ "ਭਾਰਤ ਦੇ ਮੈਨਚੇਸਟਰ" ਵਜੋਂ ਜਾਣਿਆ ਜਾਂਦਾ ਹੈ, ਇਸ ਨਿਵੇਸ਼ ਨਾਲ ਆਪਣੀ ਵਿਸ਼ਵਵਿਆਪੀ ਮੌਜੂਦਗੀ ਨੂੰ ਹੋਰ ਮਜ਼ਬੂਤ ​​ਕਰੇਗਾ। ਸ਼ਿਵਾ ਟੈਕਸਫੈਬਸ ਇਸ ਰਕਮ ਦੀ ਵਰਤੋਂ ਆਪਣੀ ਵਿਸਥਾਰ ਯੋਜਨਾ ਦੇ ਹਿੱਸੇ ਵਜੋਂ ਇੱਕ ਅਤਿ-ਆਧੁਨਿਕ ਟੈਕਸਟਾਈਲ ਅਤੇ ਕੱਪੜਾ ਨਿਰਮਾਣ ਯੂਨਿਟ ਸਥਾਪਤ ਕਰਨ ਲਈ ਕਰੇਗਾ। ਜਦੋਂ ਇਸ ਵਿਸ਼ਾਲਤਾ ਦੀ ਇੱਕ ਫੈਕਟਰੀ ਸਥਾਪਿਤ ਹੁੰਦੀ ਹੈ, ਤਾਂ ਸਭ ਤੋਂ ਵੱਡਾ ਲਾਭ ਰੁਜ਼...
ਪੰਜਾਬ ਨੇ ਸਿਰਜਿਆ ਇਤਿਹਾਸ : ਸਰਕਾਰੀ ਦਫ਼ਤਰਾਂ ਵਿੱਚ ਸਾਰੇ ਪੁਰਾਣੇ ਕੇਸ ਹੋਏ ਕਲੀਅਰ , ਨਿਵੇਸ਼ ਵਿੱਚ ਆਈ ਤੇਜ਼ੀ

ਪੰਜਾਬ ਨੇ ਸਿਰਜਿਆ ਇਤਿਹਾਸ : ਸਰਕਾਰੀ ਦਫ਼ਤਰਾਂ ਵਿੱਚ ਸਾਰੇ ਪੁਰਾਣੇ ਕੇਸ ਹੋਏ ਕਲੀਅਰ , ਨਿਵੇਸ਼ ਵਿੱਚ ਆਈ ਤੇਜ਼ੀ

Punjab Development
ਚੰਡੀਗੜ੍ਹ, 8 ਅਕਤੂਬਰ : ਪੰਜਾਬ ਸਰਕਾਰ ਨੇ ਸਰਕਾਰੀ ਕਾਰਜਾਂ ਵਿੱਚ ਸੁਧਾਰ ਕਰਕੇ ਇੱਕ ਵੱਡਾ ਮੀਲ ਪੱਥਰ ਪ੍ਰਾਪਤ ਕੀਤਾ ਹੈ। ਸਾਰੇ ਪੁਰਾਣੇ ਲੰਬਿਤ ਕੇਸ (100%) ਰਾਜ ਪੱਧਰ 'ਤੇ ਕਲੀਅਰ ਹੋ ਗਏ ਹਨ। ਮੁੱਖ ਮੰਤਰੀ ਨੇ 29 ਮਈ, 2025 ਨੂੰ ਮੁੜ ਸੁਰਜੀਤ ਕੀਤਾ 'ਫਾਸਟ ਟ੍ਰੈਕ ਪੰਜਾਬ ਪੋਰਟਲ' ਲਾਂਚ ਕੀਤਾ। ਇਸ ਪੋਰਟਲ ਨੇ ਨਿਵੇਸ਼ਕਾਂ ਲਈ ਕੰਮ ਬਹੁਤ ਸੌਖਾ ਬਣਾ ਦਿੱਤਾ ਹੈ। ਇਹ ਪ੍ਰਾਪਤੀ ਸਮੇਂ ਸਿਰ ਪੂਰਾ ਕਰਨ ਅਤੇ ਪਾਰਦਰਸ਼ਤਾ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪੰਜਾਬ ਨੇ ਆਪਣੇ ਲੰਬਿਤ ਕੇਸਾਂ ਦੇ ਬੈਕਲਾਗ ਨੂੰ 90% ਤੋਂ ਵੱਧ ਘਟਾ ਦਿੱਤਾ ਹੈ। ਫਰਵਰੀ 2025 ਵਿੱਚ, ਲੰਬਿਤ ਅਰਜ਼ੀਆਂ ਦੀ ਗਿਣਤੀ 8,075 ਤੋਂ ਘੱਟ ਕੇ ਸਿਰਫ਼ 283 ਰਹਿ ਗਈ ਹੈ—ਜੋ ਕਿ 96% ਦੀ ਕਮੀ ਹੈ। ਇਸੇ ਤਰ੍ਹਾਂ, ਜ਼ਿਲ੍ਹਾ ਪੱਧਰ 'ਤੇ ਲੰਬਿਤ ਕੇਸ ਫਰਵਰੀ 2025 ਵਿੱਚ 833 ਤੋਂ ਘੱਟ ਕੇ ਹੁਣ ਸਿਰਫ਼ 17 ਰਹਿ ਗਏ ਹਨ। ਇਸਦਾ ਮਤਲਬ ਹੈ ਕਿ 98% ਕੇਸ ਕਲੀਅਰ ਹੋ ਗਏ ਹਨ। ਰਾਜ ਪੱਧਰ 'ਤੇ ਸਭ ਤੋਂ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਫਰਵਰੀ 2025 ਵਿੱਚ, 166 ਪੈਂਡਿੰਗ ਕੇਸ ਸਨ, ਜਿਨ੍ਹਾਂ ਨੂੰ ਹੁਣ ਪੂਰੀ ਤਰ੍ਹਾਂ ਸਾ...
ਵਿਸ਼ਵ ਚੈਂਪੀਅਨਸ਼ਿਪ ਵਿਚ ਵੀ ਛਾ ਗਿਆ ਕਰਨਲ ਅਮਨਪ੍ਰੀਤ ਸਿੰਘ ਗਿੱਲ

ਵਿਸ਼ਵ ਚੈਂਪੀਅਨਸ਼ਿਪ ਵਿਚ ਵੀ ਛਾ ਗਿਆ ਕਰਨਲ ਅਮਨਪ੍ਰੀਤ ਸਿੰਘ ਗਿੱਲ

Unexpected
ਚੰਡੀਗੜ੍ਹ, 7 ਅਕਤੂਬਰ : ਭਾਰਤੀ ਫੌਜ ਵਿਚ ਵੱਡੀਆਂ ਪ੍ਰਾਪਤੀਆਂ ਕਰਨ ਵਾਲੇ ਕਰਨਲ ਅਮਨਪ੍ਰੀਤ ਸਿੰਘ ਗਿੱਲ ਨੇ ਜਿਥੇ ਭਾਰਤੀ ਫੌਜ ਵਿਚ ਰਹਿੰਦਿਆਂ ਦੇਸ਼ ਦੀ ਰਾਖੀ ਲਈ ਮੱਲਾਂ ਮਾਰੀਆਂ, ਉਥੇ ਖੇਡਾਂ ਦੇ ਖੇਤਰ ਵਿਚ ਕੌਮੀ ਪੱਧਰ 'ਤੇ ਨਾਮਨਾ ਖੱਟ ਰਿਹਾ ਹੈ। ਜਿਥੇ ਉਹ ਖੁਦ ਲਗਾਤਾਰ ਵੱਖ ਵੱਖ ਖੇਡ ਗਤੀਵਿਧੀਆਂ ਵਿਚ ਭਾਗ ਲੈਂਦਾ ਰਹਿੰਦਾ ਹੈ, ਉਥੇ ਵੱਖ ਵੱਖ ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਵਿਚ ਵੀ ਦਿਨ ਰਾਤ ਇਕ ਕਰ ਦਿੰਦਾ ਹੈ।ਪੰਜਾਬ ਦੀ ਧਰਤੀ ਦੇ ਜੰਮਪਲ ਕਰਨਲ ਅਮਨਪ੍ਰੀਤ ਸਿੰਘ ਗਿੱਲ ਨੂੰ ਹੁਣ ਪੈਰਾਲੰਪਿਕ ਕਮੇਟੀ ਆਫ ਇੰਡੀਆ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਨਵੀਂ ਦਿੱਲੀ ਵਿਖੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ 27 ਨਵੰਬਰ ਤੋਂ 5 ਅਕਤੂਬਰ ਤੱਕ ਹੋਈ ਵਿਸ਼ਵ ਪੈਰਾ ਅਥਲੈਟਿਕ ਚੈਂਪੀਅਨਸ਼ਿਪ ਵਿਚ ਕਰਨਲ ਅਮਨਪ੍ਰੀਤ ਗਿੱਲ ਨੇ ਸ਼ਾਨਦਾਰ ਕਾਰਗੁਜਾਰੀ ਦਿਖਾਈ। ਪੈਰਾਲੰਪਿਕ ਕਮੇਟੀ ਆਫ ਇੰਡੀਆ ਵਲੋਂ ਦਿੱਤੇ ਗਏ ਪ੍ਰਸੰਸਾ ਪੱਤਰ ਵਿਚ ਦੱਸਿਆ ਗਿਆ ਕਿ ਕਰਨਲ ਗਿੱਲ ਨੇ ਆਰਗੇਨਾਈਜਿੰਗ ਕਮੇਟੀ ਦੇ ਮੈਂਬਰ ਬਾਖੂਬੀ ਪ੍ਰਬੰਧ ਨਿਭਾਏ ਅਤੇ ਚੈਂਪੀਅਨਸ਼ਿਪ ਦੀ ਸਫਲਤਾ ਲਈ ਦਿਨ ਰਾਤ ਇਕ ਕੀਤਾ। ਪੱਤਰ ਵਿਚ ਕਿਹਾ ...
ਕੇਂਦਰੀ ਰਾਜ ਮੰਤਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਕੇਂਦਰੀ ਰਾਜ ਮੰਤਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

Local
ਗੁਰਦਾਸਪੁਰ, 7 ਅਕਤੂਬਰ (    ) -ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਦਿੱਤੀ ਅਤੇ ਨਾਲ ਹੀ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਤੇ ਪੁਨਰਵਾਸ ਕਾਰਜਾਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਇਸ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਸ੍ਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਰਹੇ ਪੁਨਰਵਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਪੰਜਾਬ ਸਰਕਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ 1600 ਕਰੋੜ ਦਾ ਵਿਸ਼ੇ...
ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ, ਸੀਨੀਅਰ ਆਗੂ ਰਮਨ ਬਹਿਲ ਵੱਲੋਂ ਵਧਾਈ

ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ, ਸੀਨੀਅਰ ਆਗੂ ਰਮਨ ਬਹਿਲ ਵੱਲੋਂ ਵਧਾਈ

Local
ਗੁਰਦਾਸਪੁਰ, 7 ਅਕਤੂਬਰ (           )– ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਗੁਰਦਾਸਪੁਰ ਤੋਂ ਇੰਚਾਰਜ ਸ੍ਰੀ ਰਮਨ ਬਹਿਲ ਨੇ ਸਾਰੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਕਿਹਾ ਕਿ ਪਾਰਟੀ ਨੇ ਇਹ ਨਿਯੁਕਤੀਆਂ ਕਰਕੇ ਆਪਣੇ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਮਾਣ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨਵੇਂ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਨੂੰ ਹਲਕੇ ਅਤੇ ਜ਼ਿਲ੍ਹੇ ਪੱਧਰ ’ਤੇ ਹੋਰ ਮਜ਼ਬੂਤ ਕਰਨਗੇ ਅਤੇ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਰਹਿਣਗੇ। ਇਸ ਮੌਕੇ ਨਿਯੁਕਤੀ ਲਈ ਹਿਤੇਸ਼ ਮਹਾਜਨ, ਰਘੁਬੀਰ ਸਿੰਘ, ਕੁਲਦੀਪ ਕੁਮਾਰ, ਮਾਸਟਰ ਸ਼ਸ਼ੀ, ਹੇਮਰਾਜ ਗਿੱਲ, ਨਰਿੰਦਰ ਸਿੰਘ, ਅਸ਼ਵਨੀ ਸ਼ਰਮਾ, ਰਾਕੇਸ਼ ਕੁਮਾਰ, ਰਣਜੀਤ ਸਿੰਘ, ਰਾਣਾ ਰੋਸ਼ਨ ਲਾਲ, ਨਿਸ਼ਾਨ ਸਿੰਘ, ਬਲਜੀਤ ਕੁਮਾਰ, ਰਾਜੇਸ਼ ਕੁਮਾਰ, ਓਂਕਾਰ ਸਿੰਘ, ਭਾਰਤ ਭੂਸ਼ਣ ਸ਼ਰਮਾ, ਸੰਦੀਪ ਸਿੰਘ, ਮੋਹਨ ਲਾਲ, ਵਿਕਾਸ ਮਹਾਜਨ, ਜਗਦੀਪ ਸਿੰਘ ਅਤੇ ਗਗਨ ਮਹਾਜਨ ਨੇ ਆਮ ਆਦਮੀ ਪਾਰਟ...
50 ਲੱਖ ਦੀ ਲਾਗਤ ਨਾਲ ਮਹਾਰਿਸ਼ੀ ਭਗਵਾਨ ਵਾਲਮਿਕੀ ਭਵਨ ਉਸਾਰਿਆ ਜਾਵੇਗਾ- ਹਰਜੋਤ ਬੈਂਸ

50 ਲੱਖ ਦੀ ਲਾਗਤ ਨਾਲ ਮਹਾਰਿਸ਼ੀ ਭਗਵਾਨ ਵਾਲਮਿਕੀ ਭਵਨ ਉਸਾਰਿਆ ਜਾਵੇਗਾ- ਹਰਜੋਤ ਬੈਂਸ

Local
ਨੰਗਲ 07 ਅਕਤੂਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਕਿਹਾ ਹੈ ਕਿ ਨੰਗਲ ਵਿੱਚ ਮਹਾਰਿਸ਼ੀ ਭਗਵਾਨ ਵਾਲਮਿਕੀ ਜੀ ਦੇ ਭਵਨ ਦਾ ਨਿਰਮਾਣ 50 ਲੱਖ ਰੁਪਏ ਦੀ ਲਾਗਤ ਨਾਲ ਕਰਵਾਇਆ ਜਾਵੇਗਾ। ਜਿਸ ਲਈ 10  ਲੱਖ ਰੁਪਏ ਦੀ ਪਹਿਲੀ ਕਿਸ਼ਤ ਅਗਲੇ 30 ਦਿਨਾਂ ਵਿੱਚ ਜਾਰੀ ਹੋ ਜਾਵੇਗੀ। ਵਿਸ਼ਾਲ ਸੋਭਾ ਯਾਤਰਾ ਦਾ ਆਯੋਜਨ ਕਰਨ ਵਾਲੀ ਕਮੇਟੀ ਨੂੰ 2 ਲੱਖ ਰੁਪਏ ਦਿੱਤੇ ਹਨ ਤਾਂ ਜੋ ਅੱਗੇ ਤੋ ਵੀ ਅਜਿਹੇ ਸਮਾਗਮ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਆਯੋਜਿਤ ਕੀਤੇ ਜਾਣ।     ਸ.ਬੈਂਸ ਨੇ ਕਿਹਾ ਕਿ ਅੱਜ ਅਸੀ ਆਦਿ ਕਵੀ ਮਹਾਰਿਸ਼ੀ ਵਾਲਮੀਕਿ ਜੀ ਦੀ ਜੈਯੰਤੀ ਦੇ ਸਮਾਰੋਹ ਮਨਾ ਰਹੇ ਹਾਂ। ਧਾਰਮਿਕ ਨਗਰਾਂ ਦੇ ਸਰਵਪੱਖੀ ਵਿਕਾਸ ਉਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਇਤਿਹਾਸਕ ਮਹਾਨਤਾਂ ਬਾਰੇ ਸਮੁੱਚੀ ਲੋਕਾਈ ਨੂੰ ਜਾਣੂ ਕਰਵਾਇਆ ਜਾ ਸਕੇ।     ਸ.ਹਰਜੋਤ ...
ਅੰਮ੍ਰਿਤਸਰ-ਜਲੰਧਰ ‘ਚ ਬਣਣਗੇ ਅੰਤਰਰਾਸ਼ਟਰੀ ਸਟੇਡਿਅਮ, ਖੇਡਾਂ ‘ਚ ਜਲਦੀ ਦੇਸ਼ ‘ਚ ਨੰਬਰ ਵਨ ਹੋਵੇਗਾ ਪੰਜਾਬ – ਭਗਵੰਤ ਮਾਨ

ਅੰਮ੍ਰਿਤਸਰ-ਜਲੰਧਰ ‘ਚ ਬਣਣਗੇ ਅੰਤਰਰਾਸ਼ਟਰੀ ਸਟੇਡਿਅਮ, ਖੇਡਾਂ ‘ਚ ਜਲਦੀ ਦੇਸ਼ ‘ਚ ਨੰਬਰ ਵਨ ਹੋਵੇਗਾ ਪੰਜਾਬ – ਭਗਵੰਤ ਮਾਨ

Punjab Development
ਚੰਡੀਗੜ੍ਹ, 7 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵਾਰੀ ਫਿਰ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਸਰਕਾਰ ਦਾ ਮਕਸਦ ਪੰਜਾਬ ਨੂੰ ਖੇਡਾਂ ਦਾ ਕੇਂਦਰ ਬਣਾਉਣਾ ਹੈ। ਜਲੰਧਰ ਦੇ ਸੁਰਜੀਤ ਹਾਕੀ ਸਟੇਡਿਅਮ ਵਿੱਚ ਹੋਈ ਪੰਜਾਬ ਹਾਕੀ ਲੀਗ 2025 ਦੇ ਗ੍ਰੈਂਡ ਫਿਨਾਲੇ ‘ਤੇ ਉਨ੍ਹਾਂ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦਾ ਸ਼ਾਨਦਾਰ ਇਤਿਹਾਸ ਖੇਡਾਂ ਨਾਲ ਜੁੜਿਆ ਹੋਇਆ ਹੈ ਅਤੇ ਉਹ ਸਮਾਂ ਦੂਰ ਨਹੀਂ ਜਦੋਂ ਪੰਜਾਬ ਖੇਡਾਂ ‘ਚ ਦੇਸ਼ ਦਾ ਨੰਬਰ ਵਨ ਰਾਜ ਹੋਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਉਂਦੇ ਦਿਨਾਂ ‘ਚ ਜਲੰਧਰ ਅਤੇ ਅੰਮ੍ਰਿਤਸਰ ‘ਚ ਅੰਤਰਰਾਸ਼ਟਰੀ ਪੱਧਰ ਦੇ ਕ੍ਰਿਕਟ ਅਤੇ ਹਾਕੀ ਸਟੇਡਿਅਮ ਬਣਾਏ ਜਾਣਗੇ। ਉਨ੍ਹਾਂ ਸਾਫ਼ ਸ਼ਬਦਾਂ ‘ਚ ਕਿਹਾ ਕਿ ਪੰਜਾਬ ਨੂੰ ਖੇਡਾਂ ਦੀ ਰਾਜਧਾਨੀ ਬਣਾਉਣ ਲਈ ਸਰਕਾਰ ਬੇਮਿਸਾਲ ਕਦਮ ਚੁੱਕ ਰਹੀ ਹੈ, ਤਾਂ ਜੋ ਪੰਜਾਬ ਖੇਡ ਮੁਕਾਬਲਿਆਂ ਦਾ ਵਿਸ਼ਵ ਪੱਧਰੀ ਕੇਂਦਰ ਬਣੇ। ਉਨ੍ਹਾਂ ਨੇ ਪੰਜਾਬ ਹਾਕੀ ਲੀਗ ਨੂੰ ਇਤਿਹਾਸਕ ਕਹਿੰਦਿਆਂ ਕਿਹਾ ਕਿ ਇਹ ਦੇਸ਼ ਦੀ ਪਹਿਲੀ ਜੂਨਿਅਰ ਹਾਕੀ ਲੀਗ ਹੈ ਅਤੇ ਸਭ ਤੋਂ ਵੱਡੀ ਇਨਾਮੀ ਰਕਮ ਵਾਲੀ ਵੀ। ਇਸ ਟੂਰ...
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਖੁਸ਼ਬੂ ਸਵਨਾ ਨੇ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਸ਼੍ਰੀ ਵਾਲਮੀਕਿ ਜੀ ਦੇ ਆਸ਼ਰਮ ਪਹੁੰਚ ਹਾਜ਼ਰੀ ਲਗਵਾਈ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਖੁਸ਼ਬੂ ਸਵਨਾ ਨੇ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਸ਼੍ਰੀ ਵਾਲਮੀਕਿ ਜੀ ਦੇ ਆਸ਼ਰਮ ਪਹੁੰਚ ਹਾਜ਼ਰੀ ਲਗਵਾਈ

Local
ਫਾਜ਼ਿਲਕਾ 7 ਅਕਤੂਬਰ 2025- ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਨੇ ਸ਼੍ਰੀ ਵਾਲਮੀਕਿ ਜੀ ਦੇ ਆਸ਼ਰਮ ਪਹੁੰਚ ਹਾਜ਼ਰੀ ਲਗਵਾਈ ਅਤੇ ਭਗਵਾਨ ਜੀ ਦੇ ਚਰਨਾਂ ਵਿੱਚ ਮੱਥਾ ਟੇਕ ਆਸ਼ੀਰਵਾਦ ਪ੍ਰਾਪਤ ਕੀਤਾ|  ਉਨ੍ਹਾਂ ਮੱਥਾ ਟੇਕਦੀਆਂ ਫਾਜ਼ਿਲਕਾ ਵਾਸੀਆਂ ਦੇ ਭਲੇ ਦੀ ਅਰਦਾਸ ਕੀਤੀ| ਉਨ੍ਹਾਂ ਕਿਹਾ ਕੀ ਜਿਸ ਤਰ੍ਹਾਂ ਪਹਿਲਾਂ ਵੀ ਫਾਜ਼ਿਲਕਾ ਵਾਸੀਆਂ ਤੇ ਪਰਮਾਤਮਾ  ਦਾ ਹੱਥ ਹੈ ਉਸੇ ਤਰ੍ਹਾਂ ਅੱਗੇ ਵੀ ਬਣਿਆ ਰਹੇ | ਉਨ੍ਹਾਂ ਕਿਹਾ ਕੀ ਸੰਤ ਗੁਰੂ ਹਮੇਸ਼ਾ ਹੀ ਸਾਨੂੰ ਸਿੱਧੇ ਰਸਤੇ ਪਾਉਣ ਆਉਂਦੇ ਹਨ, ਇਸ ਕਰਕੇ ਸਾਨੂੰ ਇਨਾਂ ਦੇ ਵਿਚਾਰਾਂ ਨੂੰ ਆਪਣੀ ਜ਼ਿੰਦਗੀ ਵਿੱਚ ਜਰੂਰ ਅਪਣਾਉਣਾ ਚਾਹੀਦਾ ਹੈ| ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕੀ ਜੀ ਦੀਆਂ ਸਿੱਖਿਆਵਾਂ ਸਾਡੇ ਲਈ ਮਾਰਗਦਰਸ਼ਕ ਹਨ ਅਤੇ ਸਾਨੂੰ ਇਨ੍ਹਾਂ ਸਿੱਖਿਆਵਾਂ  ’ਤੇ ਚੱਲਣਾ ਚਾਹੀਦਾ ਹੈ। ਇਸ ਦੌਰਾਨ ਉਹਨਾਂ ਨੇ ਆਈਆਂ ਸੰਗਤਾਂ ਨੂੰ ਇਸ ਪਾਵਨ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ| ਇਸ ਮੌਕੇ ਉਨਾਂ ਕਮੇਟੀ ਨੂੰ 11000 ਰੁਪਏ ਵੀ ਭੇਂਟ ਕੀਤੇ...
ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

Hot News
ਚੰਡੀਗੜ੍ਹ/ਧੂਰੀ, 7 ਅਕਤੂਬਰ - ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਆਪਣੇ ਵਿਧਾਨ ਸਭਾ ਹਲਕਾ ਧੂਰੀ ਨੂੰ ਸਰਬਪੱਖੀ ਤੌਰ ਉੱਤੇ ਵਿਕਸਤ ਕਰਨ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ ਹੋ ਗਈ ਹੈ। ਅੱਜ ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ 3 ਕਰੋੜ 35 ਲੱਖ 95 ਹਜ਼ਾਰ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਸ੍ਰ ਰਾਜਵੰਤ ਸਿੰਘ ਘੁੱਲੀ, ਸ਼ਹਿਰ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। ਜਾਣਕਾਰੀ ਦਿੰਦਿਆਂ ਸੁਖਵੀਰ ਸਿੰਘ ਅਤੇ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਹਲਕਾ ਧੂਰੀ ਨੂੰ ਸੂਬੇ ਦਾ ਸਭ ਤੋਂ ਵਿਕਸਤ ਸ਼ਹਿਰ ਬਣਾਉਣਾ ਚਾਹੁੰਦੇ ਹਨ। ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਅੱਜ ਪਹਿਲੇ ਗੇੜ ਦੀ ਸ਼ੁਰੂਆਤ ਤਹਿਤ ਸ਼ਹਿਰ ਦੇ ਇਤਿਹਾਸਿਕ ਕ੍ਰਾਂਤੀ ਚੌਕ ਦੇ ਵਿਕਾਸ ਅਤੇ ਸੁੰਦਰੀਕਰਨ ਦਾ ਕੰਮ ਸ਼ੁਰੂ ਕੀ...