Monday, August 17Malwa News
Shadow

Tag: punjab news

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

Hot News
ਚੰਡੀਗੜ੍ਹ, 15 ਸਤੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ 'ਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਪਿੰਡ ਪੱਧਰ 'ਤੇ ਨਿਗਰਾਨ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਹੈ। ਇੱਥੇ ਯੂਥ ਕਲੱਬਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਵਿਕਾਸ 'ਚ ਤੇਜ਼ੀ ਲਿਆਉਣ ਲਈ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਰਦਾਤਾਵਾਂ ਦੇ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ, ਜਿਸ ਲਈ ਲੋਕਾਂ ਦੇ ਪੱਧਰ 'ਤੇ ਨਿਗਰਾਨੀ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੰਤਵ ਲਈ ਵਿਕਾਸ ਕਾਰਜਾਂ ਦੀ ਨਿਗਰਾਨੀ ਅਤੇ ਉਨ੍ਹਾਂ ਦੇ ਸੁਚਾਰੂ ਅਤੇ ਪਾਰਦਰਸ਼ੀ ਅਮਲ ਨੂੰ ਯਕੀਨੀ ਬਣਾਉਣ ਲਈ ਪਿੰਡ ਪੱਧਰੀ ਨਿਗਰਾਨ ਕਮੇਟੀਆਂ ਬਣਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਵਿੱਚ ਯੂਥ ਕਲੱਬਾਂ ਦੇ ਮੈਂਬਰ ਅਤੇ ਪਿੰਡ ਦੇ ਹੋਰ ਚੁਣੇ ਹੋਏ ਨੁਮਾਇੰਦੇ ਸ਼ਾਮਲ ਹੋਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਕਮੇਟੀਆਂ ਜ਼ਮੀਨੀ ਪੱਧਰ 'ਤੇ ਸਰਕਾਰੀ ਫੰਡਾਂ ਦ...

ਹਾਊਸਿੰਗ ਸੁਸਾਇਟੀਆਂ ਨੂੰ 21 ਦਿਨਾਂ ਦੇ ਅੰਦਰ ਬਕਾਏ ਦੀ ਅਦਾਇਗੀ ਕਰਨ ਦੇ ਨਿਰਦੇਸ਼: ਰਜਿਸਟਰਾਰ ਸਹਿਕਾਰੀ ਸੁਸਾਇਟੀਆਂ

Hot News
ਚੰਡੀਗੜ੍ਹ 15 ਸਤੰਬਰ:- ਸਹਿਕਾਰਤਾ ਵਿਭਾਗ ਨੇ ਉਨ੍ਹਾਂ ਸਹਿਕਾਰੀ ਹਾਊਸਿੰਗ ਅਤੇ ਹਾਊਸ ਬਿਲਡਿੰਗ ਸੁਸਾਇਟੀਆਂ ਨੂੰ ਨੋਟਿਸ ਭੇਜਣ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਆਪਣੇ ਮੈਂਬਰਾਂ ਤੋਂ ਬਕਾਇਆ ਇਕੱਠਾ ਕਰਨ ਦੇ ਬਾਵਜੂਦ ਸਬੰਧਤ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਇਹ ਅਦਾਇਗੀ ਨਹੀਂ ਕੀਤੀਆਂ ਹਨ।  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਰਜਿਸਟਰਾਰ ਸਹਿਕਾਰੀ ਸੁਸਾਇਟੀਆਂ ਗਿਰੀਸ਼ ਦਿਆਲਨ ਨੇ ਇਨ੍ਹਾਂ ਸਾਰੀਆਂ ਸੁਸਾਇਟੀਆਂ ਨੂੰ ਨੋਟਿਸ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਬਕਾਏ ਵਿੱਚ ਬਾਹਰੀ ਵਿਕਾਸ ਖਰਚੇ (ਈਡੀਸੀ), ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀਐਲਯੂ) ਖਰਚੇ ਅਤੇ ਹੋਰ ਖ਼ਰਚੇ ਸ਼ਾਮਲ ਹਨ। ਇਹ ਅਦਾਇਗੀਆਂ ਨਾ ਕਰਨਾ ਪ੍ਰਬੰਧਕ ਕਮੇਟੀਆਂ ਅਤੇ ਅਹੁਦੇਦਾਰਾਂ ਦੇ ਪੱਖ ਤੋਂ ਵਿਸ਼ਵਾਸ ਦੀ ਗੰਭੀਰ ਉਲੰਘਣਾ ਹੈ। ਅਜਿਹੇ ਡਿਫਾਲਟ ਨਾ ਸਿਰਫ਼ ਸੁਸਾਇਟੀਆਂ ਦੀ ਕਾਨੂੰਨੀ ਸਥਿਤੀ ਨੂੰ ਖ਼ਤਰੇ ਵਿੱਚ ਪਾਉਂਦੇ ਹਨ ਸਗੋਂ ਉਨ੍ਹਾਂ ਦੇ ਮੈਂਬਰਾਂ ਦੇ ਹਿੱਤਾਂ ਨੂੰ ਢਾਹ ਲਾਉਂਦੇ ਹਨ। ਮੈਂਬਰਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਕਾਨੂੰਨੀ ਜ਼ਰੂਰਤਾਂ ਦੀ ਪਾਲਣਾ ਨੂੰ ਯਕੀਨੀ ਬਣਾਉ...

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 15 ਸਤੰਬਰ ਟੈਕਸ ਚੋਰੀ ਵਿਰੁੱਧ ਆਪਣੀ ਲੜਾਈ ਦੇ ਇੱਕ ਵੱਡੇ ਪੱਧਰ 'ਤੇ ਤੇਜ਼ੀ ਨਾਲ ਵਧਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਦੇ ਕਰ ਵਿਭਾਗ ਨੇ 385 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਲੈਣ-ਦੇਣ ਸਮੇਤ ਇੱਕ ਵੱਡੇ ਜਾਅਲੀ ਬਿਲਿੰਗ ਘੁਟਾਲੇ, ਜਿਸ ਰਾਹੀਂ 69.57 ਕਰੋੜ ਰੁਪਏ ਦੀ ਟੈਕਸ ਚੋਰੀ ਹੋਈ, ਵਿੱਚ ਸ਼ਾਮਲ 7 ਵਿਅਕਤੀਆਂ ਵਿਰੁੱਧ ਦੋ ਐਫਆਈਆਰ ਦਰਜ ਕੀਤੀਆਂ ਹਨ। ਇਸ ਸਬੰਧੀ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 12 ਸਤੰਬਰ, 2025 ਨੂੰ ਦਰਜ ਕੀਤੀਆਂ ਗਈਆਂ ਐਫ.ਆਈ.ਆਰ ਵਿੱਚੋਂ ਪਹਿਲੀ ਮੈਸਰਜ਼ ਰਾਜਧਾਨੀ ਆਇਰਨ ਪ੍ਰੋਡਕਟਸ ਪ੍ਰਾਈਵੇਟ ਲਿਮਟਿਡ ਅਤੇ ਇਸਦੇ ਡਾਇਰੈਕਟਰਾਂ, ਮਨੀਸ਼ ਗਰਗ ਅਤੇ ਰਿਦਮ ਗਰਗ ਵਿਰੁੱਧ ਦਰਜ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਦੌਰਾਨ ਮੈਸਰਜ਼ ਮਹਾਲਕਸ਼ਮੀ ਟ੍ਰੇਡਰਜ਼ ਅਤੇ ਮੈਸਰਜ਼ ਸ਼ਿਵ ਸ਼ਕਤੀ ਐਂਟਰਪ੍ਰਾਈਜ਼ਿਜ਼ ਸਮੇਤ ਜਾਅਲੀ ਫਰਮਾਂ ਦੇ ਇੱਕ ਗੁੰਝਲਦਾਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ, ਜੋ ਕਿ ਸਾਰੇ ਵੱਡੇ ਪੱਧਰ 'ਤੇ ਧੋਖ...

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ- ਮੁੱਖ ਮੰਤਰੀ

Breaking News
ਚੰਡੀਗੜ੍ਹ, 15 ਸਤੰਬਰ:- ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਭੇਜਣ ਉਤੇ ਪਾਬੰਦੀ ਲਗਾਉਣ ਦੇ ਫੈਸਲੇ `ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਇਹ ਸਮਝਣਾ ਬਹੁਤ ਮੁਸ਼ਕਲ ਹੈ ਕਿ ਕੀ ਭਾਜਪਾ ਦੀ ਨੀਤੀ ਪਾਕਿਸਤਾਨ ਵਿਰੁੱਧ ਹੈ ਜਾਂ ਆਪਣੇ ਲੋਕਾਂ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਮੋਦੀ ਸਰਕਾਰ ਦਾ ਪੰਜਾਬ ਵਿਰੋਧੀ ਰਵੱਈਆ ਝਲਕਦਾ ਹੈ। ਉਨ੍ਹਾਂ ਕਿਹਾ ਕਿ ਜੇ ਇਕ ਪਾਕਿਸਤਾਨੀ ਅਦਾਕਾਰਾ ਇਕ ਪੰਜਾਬੀ ਅਦਾਕਾਰ ਨਾਲ ਫਿਲਮ ਕਰਦੀ ਹੈ ਤਾਂ ਕੇਂਦਰ ਸਰਕਾਰ ਵੱਲੋਂ ਉਸ ਫਿਲਮ ਉੱਤੇ ਪਾਬੰਦੀ ਲਗਾ ਦਿੱਤੀ ਜਾਂਦੀ ਹੈ ਅਤੇ ਪੰਜਾਬੀਆਂ ਨੂੰ ਗੱਦਾਰ ਕਿਹਾ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਵਤੀਰੇ ਨਾਲ ਸਾਡੀ ਫਿਲਮ ਸਨਅਤ ਅਤੇ ਪੰਜਾਬੀ ਕਲਕਾਰਾਂ ਨੂੰ ਨੁਕਸਾਨ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਇਹ ਫਿਲਮ ਪਹਿਲਗਾਮ ਅਤਿਵਾਦੀ ਹਮਲੇ ਤੋਂ ਕਾਫ਼ੀ ਸਮਾਂ ਪਹਿਲਾਂ ਫਿਲਮਾਈ ਗਈ...

‘ਵਨ ਹੈਲਥ’ ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

Breaking News
ਚੰਡੀਗੜ੍ਹ, 15 ਸਤੰਬਰ:ਐਂਟੀਮਾਕ੍ਰੋਬੀਅਲ ਰਸਿਸਟੈਂਸ (ਏਐਮਆਰ) ਦੇ ਵਧ ਰਹੇ ਖ਼ਤਰੇ ਦੇ ਮੁਕਾਬਲੇ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਐਂਟੀਮਾਕ੍ਰੋਬੀਅਲ ਰਸਿਸਟੈਂਸ (ਪੰਜਾਬ-ਸੈਪਕਾਰ) ਦੀ ਰੋਕਥਾਮ ਲਈ ਸਮਰਪਿਤ ਪੰਜਾਬ ਰਾਜ ਕਾਰਜ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਨਾਲ ਪੰਜਾਬ ਭਾਰਤ ਦਾ ਸੱਤਵਾਂ ਅਤੇ ਖਿੱਤੇ ਦਾ ਮੋਹਰੀ ਸੂਬਾ ਬਣ ਗਿਆ ਹੈ ਜਿਸਨੇ ਐਂਟੀਬਾਇਓਟਿਕਸ, ਜੋ ਕਿ ਇੱਕ ਗੰਭਰ ਆਲਮੀ ਸਿਹਤ ਚੁਣੌਤੀ ਹੈ, ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ ਇੱਕ ਸਮਰਪਿਤ ਨੀਤੀ ਅਪਣਾਈ ਹੈ। ਇਹ ਵਿਆਪਕ ਯੋਜਨਾ ਸੂਬੇ ਨੂੰ ਕੌਮੀ ਅਤੇ ਆਲਮੀ ਸਿਹਤ ਤਰਜੀਹਾਂ ਨਾਲ ਜੋੜਦਿਆਂ 'ਵਨ ਹੈਲਥ' ਪਹੁੰਚ ਨੂੰ ਅਪਨਾਉਣ 'ਤੇ ਕੇਂਦਰਿਤ ਹੈ, ਜੋ ਮਨੁੱਖੀ ਤੇ ਜਾਨਵਰਾਂ ਦੀ ਸਿਹਤ, ਖੇਤੀਬਾੜੀ ਅਤੇ ਵਾਤਾਵਰਣ ਖੇਤਰਾਂ ਵਿੱਚ ਯਤਨਾਂ ਨੂੰ ਇੱਕਜੁੱਟ ਕਰਦੀ ਹੈ ਤਾਂ ਜੋ ਏਐਮਆਰ ਚੁਣੌਤੀ ਦਾ ਸਮੂਹਿਕ ਯਤਨਾਂ ਨਾਲ ਮੁਕਾਬਲਾ ਕੀਤਾ ਜਾ ਸਕੇ।ਪੰਜਾਬ ਦੀ ਏਐਮਆਰ ਕਾਰਜ-ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਰਸਿਸਟੈਂਸ ਪੈਟਰਨਾਂ ਨੂੰ ਟਰੈਕ ਕਰਨ ਵਾਸਤੇ ਲੈਬਾਟਰੀ ਨੈ...

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 15 ਸਤੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਗੰਨਾ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਨਿੱਜੀ ਮਿੱਲਾਂ ਦੁਆਰਾ ਖਰੀਦੇ ਗਏ ਉਨ੍ਹਾਂ ਦੇ ਗੰਨੇ ਦੀ ਕੀਮਤ ਵਿੱਚ ਪੰਜਾਬ ਸਰਕਾਰ ਦੇ ਹਿੱਸੇ ਦੀ ਬਕਾਇਆ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕਰ ਦਿੱਤੀ ਜਾਵੇਗੀ। ਇਸ ਦੌਰਾਨ ਕਿਸਾਨ ਸੰਗਠਨਾਂ ਨੇ ਇਸ ਮੀਟਿੰਗ ਅਤੇ ਭਰੋਸੇ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ। ਇੱਥੇ ਆਪਣੇ ਦਫ਼ਤਰ ਵਿਖੇ ਗੰਨਾ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੇਤੀਬਾੜੀ ਭਾਈਚਾਰੇ ਦੀ ਭਲਾਈ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਅਦਾਇਗੀਆਂ ਵਿੱਚ ਕਿਸੇ ਵੀ ਦੇਰੀ ਕਾਰਨ ਗੰਨਾ ਉਤਪਾਦਕਾਂ ਨੂੰ ਹੋਣ ਵਾਲੀਆਂ ਵਿੱਤੀ ਮੁਸ਼ਕਲਾਂ ਨੂੰ ਸਮਝਦਿਆਂ ਭਰੋਸਾ ਦਿੱਤਾ ਕਿ ਸਰਕਾਰ ਬਕਾਇਆ ਅਦਾਇਗੀਆਂ ਦੀ ਅਦਾਇਗੀ ਲਈ ਜਲਦੀ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਉਨ੍ਹਾਂ ...

ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਸਟਾਫ਼ ਵੱਲੋਂ ਹੜ੍ਹ ਰਾਹਤ ਕਾਰਜਾਂ ਵਿੱਚ 31.53 ਲੱਖ ਰੁਪਏ ਦਾ ਯੋਗਦਾਨ

Breaking News
ਚੰਡੀਗੜ੍ਹ, 15 ਸਤੰਬਰ:– ਮਾਨਵਤਾ ਦੀ ਸੇਵਾ ਲਈ ਏਕਤਾ ਅਤੇ ਹਮਦਰਦੀ ਵਾਲੇ ਨੇਕ ਕਾਰਜ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਅਤੇ ਸਟਾਫ਼ ਨੇ ਸਮੂਹਿਕ ਤੌਰ 'ਤੇ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ 31,53,000 ਰੁਪਏ ਦਾ ਯੋਗਦਾਨ ਪਾਇਆ ਹੈ, ਜਿਸ ਨਾਲ ਸੂਬੇ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ ਅੱਜ ਨੰਗਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਲੁਧਿਆਣਾ ਸ੍ਰੀਮਤੀ ਡਿੰਪਲ ਮਦਾਨ ਦੀ ਅਗਵਾਈ ਵਿੱਚ ਅਧਿਆਪਕਾਂ ਦੇ ਵਫ਼ਦ ਦੁਆਰਾ ਇਹ ਸਮੂਹਿਕ ਯੋਗਦਾਨ ਰਸਮੀ ਤੌਰ 'ਤੇ ਭੇਟ ਕੀਤਾ ਗਿਆ। ਅਧਿਆਪਕਾਂ ਦੇ ਇਸ ਵਫ਼ਦ ਵਿੱਚ ਡਿਪਟੀ ਡੀਈਓ ਸ੍ਰੀ ਅਮਨਦੀਪ ਸਿੰਘ, ਸਟੇਟ ਸਪੋਰਟਸ ਕਮੇਟੀ ਮੈਂਬਰ ਸ੍ਰੀ ਅਜੀਤ ਪਾਲ ਅਤੇ ਫਿਜ਼ਿਕਸ ਦੇ ਲੈਕਚਰਾਰ ਸ੍ਰੀ ਦਿਨੇਸ਼ ਮੋਦੀ ਸ਼ਾਮਲ ਸਨ। ਸ. ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ, “ਸਾਡੇ ਅਧਿਆਪਕਾਂ ਵੱਲੋਂ ਪਾਇਆ ਇਹ ਵਿਸ਼ੇਸ਼ ਯੋਗਦਾਨ ਸਮਾਜ ਪ੍ਰਤੀ ਉਨ੍ਹਾਂ ਦੀ ਸੰਵੇਦਨਾ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Hot News
ਚੰਡੀਗੜ੍ਹ, 15 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੇ ਜਲੰਧਰ ਵਿਖੇ ਸੜਕ ਹਾਦਸੇ ਵਿੱਚ ਹੋਏ ਬੇਵਕਤੀ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ ਅਤੇ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ ਅਤੇ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦੀ ਤਾਕਤ ਦੇਵੇ।...

ਵਿਧਾਇਕ ਵਿਜੈ ਸਿੰਗਲਾ ਵੱਲੋਂ ਬਰਸਾਤ ਕਾਰਨ ਡਿੱਗੇ ਘਰ ਦੇ ਪਰਿਵਾਰਿਕ ਮੈਂਬਰਾਂ ਨੂੰ 04 ਲੱਖ 16 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ

Local
ਮਾਨਸਾ, 15 ਸਤੰਬਰ:-          ਪਿਛਲੇ ਦਿਨੀਂ ਪਈ ਭਾਰੀ ਬਰਸਾਤ ਕਾਰਨ ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਬਣੇ, ਜਿਸ ਕਾਰਨ ਕਈ ਲੋਕਾਂ ਦੇ ਘਰ ਨੁਮਸਾਨੇ ਗਏ। ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਮਾਨਸਾ ਵਿਖੇ ਬਰਸਾਤ ਕਾਰਨ ਮਕਾਨ ਡਿੱਗਣ ਕਰਕੇ ਹੋਏ ਨੁਕਸਾਨ ਕਰਕੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਮੁਆਵਜ਼ੇ ਵਜ਼ੋਂ 04 ਲੱਖ 16 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕਰਨ ਮੌਕੇ ਕੀਤਾ।           ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮਾਨਸਾ ਦੇ ਵਾਰਡ ਨੰਬਰ 01 ਵਿਖੇ ਮਕਾਨ ਡਿਗਣ ਕਾਰਨ ਮਹਿੰਦਰ ਸਿੰਘ ਦੀ ਪਤਨੀ ਕਰਮਜੀਤ ਕੌਰ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਸਹਾਇਤਾ ਲਈ ਮਹਿੰਦਰ ਸਿੰਘ ਦੇ ਲੜਕੇ ਜੀਵਨ ਸਿੰਘ ਨੂੰ 04 ਲੱਖ ਰੁਪਏ ਅਤੇ ਉਸ ਦੀ ਬੇਟੀ ਜੋ ਕਿ ਇਸ ਹਾਦਸੇ ਵਿਚ ਜ਼ਖਮੀ ਹੋ ਗਈ ਸੀ ਦੇ ਇਲਾਜ਼ ਲਈ 16 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਵਿਧਾਇਕ ਨੇ ਕਿਹਾ ਕਿ...

ਯੁੱਧ ਨਸ਼ਿਆਂ ਵਿਰੁੱਧ: ਬਾਜ਼ੀਗਰ ਬਸਤੀ ਧੂਰੀ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਨਾਜਾਇਜ਼ ਉਸਾਰੀਆਂ ਢਾਹੀਆਂ

Local
ਧੂਰੀ, 15 ਸਤੰਬਰ (000) - ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਮੁਤਾਬਕ ਐੱਸ.ਪੀ. (ਸਥਾਨਕ) ਸ੍ਰ ਦਿਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਬਾਜ਼ੀਗਰ ਬਸਤੀ ਧੂਰੀ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹਿਆ ਗਿਆ। ਇਸ ਮੌਕੇ ਸ੍ਰ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਰਹਿੰਦੇ 11 ਵਿਅਕਤੀਆਂ ਖਿਲਾਫ ਐਨ.ਡੀ.ਪੀ.ਐੱਸ. ਐਕਟ ਦੇ ਕਈ ਕੇਸ ਦਰਜ ਹਨ। ਇਹਨਾਂ ਵੱਲੋਂ ਸਰਕਾਰੀ ਜਗ੍ਹਾ/ਰਸਤਿਆਂ ਉਪਰ ਨਜ਼ਾਇਜ਼ ਕਬਜ਼ੇ ਵੀ ਕੀਤੇ ਹੋਏ ਹਨ। ਅੱਜ ਢੁਕਵੀਂ ਪ੍ਰਕਿਰਿਆ ਰਾਹੀਂ ਇਹਨਾਂ ਦੀਆਂ ਨਜ਼ਾਇਜ਼/ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕ...