Saturday, March 7Malwa News
Shadow

Tag: punjab news

ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਦੀ ਨਵੀਂ ਪਹਿਲ

ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਦੀ ਨਵੀਂ ਪਹਿਲ

Hot News
ਚੰਡੀਗੜ੍ਹ, 9 ਦਸੰਬਰ : ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਅਤੇ ਆਰਥਿਕ ਤੌਰ 'ਤੇ ਕਮਜੋਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਕੋਚਿੰਗ ਦੇਣ ਲਈ ਨਵਾਂ ਉਪਰਾਲਾ ਕਰਦਿਆਂ ਸੂਬਾ ਪੱਧਰ ਦੇ ਪ੍ਰੋਫੈਸ਼ਨਲ ਕੋਚਿੰਗ ਕੈਂਪ ਲਗਾਏ ਜਾ ਰਹੇ ਹਨ। ਅੱਜ ਪਹਿਲੇ ਰਿਹਾਇਸ਼ੀ ਕੋਚਿੰਗ ਕੈਂਪ ਵਿਚ ਮੋਹਾਲੀ ਅਤੇ ਜਲੰਧਰ ਦੇ ਤਿੰਨ ਤਿੰਨ ਸੌ ਵਿਦਿਆਰਥੀ ਕੋਚਿੰਗ ਲੈਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 8 ਦਸੰਬਰ ਤੋਂ 29 ਦਸੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਚੱਲਣ ਵਾਲੇ ਇਸ ਕੈਂਪ ਵਿਚ ਵਿਦਿਆਰਥੀਆਂ ਨੂੰ ਐਨ ਈ.ਈ.ਟੀ, ਆਈ ਆਈ.ਟੀ. ਅਤੇ ਜੇ ਈ ਈ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਕੋਚਿੰਗ ਦਿੱਤੀ ਜਾਵੇਗੀ। ਇਸ ਕੈਂਪ ਦੇ ਉਦਘਾਟਨੀ ਸਮਾਗਮ ਵਿਚ ਵਿਦਿਆਰਥੀਆਂ ਗਿੱਧੇ ਭੰਗੜੇ ਅਤੇ ਹੋਰ ਕਲਾਕਾਰੀਆਂ ਰਾਹੀਂ ਪੰਜਾਬੀ ਵਿਰਸੇ ਨੂੰ ਪੇਸ਼ ਕੀਤਾ।ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਿਰਤੋੜ ਯਤਨ ਕੀਤੇ ਜਾ ਰਹ...
ਪੰਜਾਬ ਸਟੇਟ ਸਪੋਰਟਸ ਐਕਟ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ : ਭਗਵੰਤ ਮਾਨ

ਪੰਜਾਬ ਸਟੇਟ ਸਪੋਰਟਸ ਐਕਟ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ : ਭਗਵੰਤ ਮਾਨ

Breaking News
ਚੰਡੀਗੜ੍ਹ, 9 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡੀ ਪਹਿਲਕਦਮੀ ਕਰਦਿਆਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਸਟੇਟ (ਡਿਵੈਲਪਮੈਂਟ ਐਂਡ ਪ੍ਰਮੋਸ਼ਨ ਆਫ ਸਪੋਰਟਸ) ਐਕਟ 2024 ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਐਕਟ ਲਾਗੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ, ਜਦਕਿ ਅਜੇ ਤੱਕ ਦੇਸ਼ ਦੇ ਹੋਰ ਕਿਸੇ ਸੂਬੇ ਨੇ ਇਹ ਐਕਟ ਲਾਗੂ ਨਹੀਂ ਕੀਤਾ।ਅੱਜ ਚੰਡੀਗੜ੍ਹ ਵਿਖੇ ਖੇਡ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਵਿਕਾਸ ਲਈ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ 'ਤੇ ਚੰਗੇ ਤਜ਼ਰਬਿਆਂ ਨੂੰ ਅਪਣਾਉਣ ਲਈ ਇਹ ਐਕਟ ਵੱਡਾ ਸਾਧਨ ਬਣੇਗਾ। ਇਸ ਐਕਟ ਨਾਲ ਖਿਡਾਰੀਆਂ ਦੀ ਚੋਣ ਵੀ ਨਿਰਪੱਖ ਅਤੇ ਪਾਰਦਰਸ਼ੀ ਹੋਵੇਗੀ। ਇਸ ਨਾਲ ਮਿਹਨਤੀ ਖਿਡਾਰੀਆਂ ਨੂੰ ਚੰਗੇ ਮੌਕੇ ਮੁਹਈਆ ਹੋਣਗੇ। ਇਸ ਤੋਂ ਇਲਾਵਾ ਇਸ ਐਕਟ ਨਾਲ ਖੇਡ ਸੰਸਥਾਵਾਂ ਵਲੋਂ ਸਰਕਾਰੀ ਫੰਡਾਂ ਦੀ ਸੁਚੱਜੀ ਵਰਤੋਂ ਲਈ ਵੀ ਮੱਦਦ ਮਿਲੇਗੀ। ਇਸ ਐਕਟ ਦੇ ਤਹਿਤ ਹਰ ਜਿਲੇ ਵਿਚ ਇਕ ਵਿਸ਼ੇਸ਼ ਖੇਡ ਲਈ ਜਿਲਾ ਐਸੋਸੀਏਸ਼ਨ ਰਜਿਸਟਰਡ ਹੋਵੇਗੀ ਅਤੇ ਖੇਡਾਂ ਬਾਰੇ ਸਾਰੇ ਖਾਤਿਆਂ ਦੀ ਦੇਖ ਰੇਖ ਵੀ...
ਸੜਕਾਂ ‘ਤੇ ਰੁਲ ਰਹੇ ਕਿਸਾਨਾਂ ਬਾਰੇ ਕੇਂਦਰ ਮੂਕ ਦਰਸ਼ਕ ਬਣੀ : ਸੰਧਵਾਂ

ਸੜਕਾਂ ‘ਤੇ ਰੁਲ ਰਹੇ ਕਿਸਾਨਾਂ ਬਾਰੇ ਕੇਂਦਰ ਮੂਕ ਦਰਸ਼ਕ ਬਣੀ : ਸੰਧਵਾਂ

Hot News
ਚੰਡੀਗੜ੍ਹ, 9 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਦੇ ਮਸਲੇ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਜਾਣ ਬੁੱਝ ਕੇ ਕਿਸਾਨਾਂ ਨੂੰ ਸੰਘਰਸ਼ ਲਈ ਮਜਬੂਰ ਕੀਤਾ ਜਾ ਰਿਹਾ ਹੈ।ਸ੍ਰੀ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਸੜਕਾਂ 'ਤੇ ਰੁਲ ਰਹੇ ਹਨ ਅਤੇ ਕੇਂਦਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਯੂਰਪ ਵਰਗੇ ਦੇਸ਼ਾਂ ਦੇ ਕਿਸਾਨ ਆਪਣੇ ਮਸਲਿਆਂ ਨੂੰ ਸਿੱਧੇ ਸੰਸਦ ਵਿਚ ਉਠਾ ਸਕਦੇ ਹਨ, ਪਰ ਭਾਰਤ ਵਿਚ ਕਿਸਾਨਾਂ ਦੀ ਫਰਿਆਦ ਨਹੀਂ ਸੁਣੀ ਜਾ ਰਹੀ। ਉਨ੍ਹਾਂ ਨੇ ਕਿਹਾ ਕਿ ਜਿਹੜਾ ਕਿਸਾਨਾਂ ਦੇਸ਼ ਦੇ ਲੱਖਾਂ ਲੋਕਾਂ ਲਈ ਭੋਜਨ ਪੈਦਾ ਕਰ ਰਿਹਾ ਹੈ, ਉਹ ਖੁਦ ਆਪਣੀਆਂ ਮੰਗਾਂ ਲਈ ਸੜਕਾਂ 'ਤੇ ਰੁਲ ਰਿਹਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਕਿਸਾਨਾਂ 'ਤੇ ਅੱਤਿਆਚਾਰ ਕਰਨ ਦੀ ਥਾਂ ਗੱਲਬਾਤ ਦਾ ਰਾਹ ਅਪਣਾ ਕੇ ਕਿਸਾਨਾਂ ਦੇ ਮਸਲੇ ਸੁਣੇ ਜਾਣ।...
ਭਗਵੰਤ ਮਾਨ ਖੁਦ ਕਰੇਗਾ ਜੋੜ ਮੇਲੇ ਦੇ ਪ੍ਰਬੰਧਾਂ ਦੀ ਨਿਗਰਾਨੀ

ਭਗਵੰਤ ਮਾਨ ਖੁਦ ਕਰੇਗਾ ਜੋੜ ਮੇਲੇ ਦੇ ਪ੍ਰਬੰਧਾਂ ਦੀ ਨਿਗਰਾਨੀ

Breaking News
ਚੰਡੀਗੜ੍ਹ, 9 ਦਸੰਬਰ : ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਤੱਕ ਚੱਲਣ ਵਾਲੇ ਸਮਾਗਮਾਂ ਲਈ ਪੰਜਾਬ ਸਰਕਾਰ ਵਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਪ੍ਰਬੰਧਾਂ ਦੀ ਨਿਗਰਾਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕਰਨਗੇ।ਸ਼ਹੀਦੀ ਜੋੜਮੇਲੇ ਦੇ ਪ੍ਰਬੰਧਾਂ ਲਈ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਬੁਲਾਈ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦੀ ਜੋੜ ਮੇਲੇ ਮੌਕੇ ਦੁਨੀਆਂ ਭਰ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚਦੇ ਹਨ। ਇਸ ਲਈ ਸ਼ਰਧਾਲੂਆਂ ਲਈ ਹਰ ਤਰਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਐਲਾਨ ਕੀਤਾ ਕਿ ਇਨ੍ਹਾਂ ਪ੍ਰਬੰਧਾਂ ਦੀ ਨਿਗਰਾਨੀ ਉਹ ਖੁਦ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਫਤਿਹਗੜ੍ਹ ਸਾਹਿਬ ਵਿਖੇ ਹਰ ਥਾਂ ਸੀ ਸੀ ਟੀਵੀ ਕੈਮਰੇ ਲਗਾਏ ਜਾਣਗੇ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਜੋੜ ਮੇਲੇ ਤੋਂ ਪਹਿਲਾਂ ਸਾਰੀਆਂ ਸੜਕਾਂ ਦੀ ਮੁਰੰਮਤ ਲਈ ਫੰਡ ਪਹਿਲਾਂ ਹੀ ਜਾਰੀ ਹੋ ਚੁੱਕੇ ਹਨ ਅਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ...
ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਪ੍ਰਕਿਰਿਆ ਹੋਵੇਗੀ ਜਲਦੀ ਸ਼ੁਰੂ

ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਪ੍ਰਕਿਰਿਆ ਹੋਵੇਗੀ ਜਲਦੀ ਸ਼ੁਰੂ

Hot News
ਚੰਡੀਗੜ੍ਹ, 9 ਦਸੰਬਰ : ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਿਚਾਰ ਕੀਤਾ ਜਾ ਰਿਹਾ ਹੈ। ਸਰਕਾਰ ਵਲੋਂ ਨੌਜ਼ਵਾਨਾਂ ਨੂੰ ਨੌਕਰੀਆਂ ਦੇਣ ਲਈ ਪਹਿਲਾਂ ਹੀ ਮੁਹਿੰਮ ਸ਼ਰੂ ਕੀਤੀ ਹੋਈ ਹੈ ਅਤੇ ਹੁਣ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।ਸਿੱਖਿਆ ਵਿਭਾਗ ਦੀਆ ਚਾਰ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਕੀਤੀ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਬਹੁਤ ਸਾਰੇ ਕੱਚੇ ਮੁਲਾਜ਼ਮਾਂ ਪੱਕੇ ਹੋਣ ਦੀ ਆਸ ਲਾਈ ਬੈਠੇ ਹਨ। ਇਸ ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਸਰਕਾਰ ਵਲੋਂ ਪੂਰੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਸਿੱਖਿਆ ਵਿਭਾਗ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਇਕ ਸਾਂਝੀ ਕਮੇਟੀ ਗਠਿਤ ਕੀਤੀ ਜਾਵੇਗੀ। ਇਸ ਕਮੇਟੀ ਵਲੋਂ ਮੁਲਾਜ਼ਮ ਯ...
ਜ਼ਿਮਣੀ ਚੋਣਾ ‘ਚ ਜਿੱਤੇ ਕਾਂਗਰਸ ਦੇ ਇਕਲੌਤੇ ਵਿਧਾਇਕ ਨੇ ਸਹੁੰ ਚੁੱਕੀ

ਜ਼ਿਮਣੀ ਚੋਣਾ ‘ਚ ਜਿੱਤੇ ਕਾਂਗਰਸ ਦੇ ਇਕਲੌਤੇ ਵਿਧਾਇਕ ਨੇ ਸਹੁੰ ਚੁੱਕੀ

Breaking News
ਚੰਡੀਗੜ੍ਹ, 9 ਦਸੰਬਰ : ਅੱਜ ਪੰਜਾਬ ਵਿਧਾਨ ਸਭਾ ਵਿਚ ਨਵੇਂ ਚੁਣੇ ਗਏ ਕਾਂਗਰਸ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਆਹੁਦੇ ਦੀ ਸਹੁੰ ਚੁੱਕੀ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਹੁਦੇ ਦੀ ਸਹੁੰ ਚੁੱਕਾਈ। ਪੰਜਾਬ ਦੇ ਚਾਰ ਵਿਧਾਨ ਸਭਾ ਵਿਚ ਹੋਈਆਂ ਜ਼ਿਮਣੀ ਚੋਣਾ ਦੌਰਾਨ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਚੋਣ ਜਿੱਤੀ ਸੀ। ਬਾਕੀ ਤਿੰਨ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਸੀ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪਹਿਲਾਂ ਵਿਧਾਇਕ ਵਜੋਂ ਸਹੁੰ ਚੁੱਕ ਲਈ ਸੀ, ਪਰ ਕਾਂਗਰਸ ਦੇ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਨੇ ਅੱਜ ਆਹੁਦੇ ਦੀ ਸਹੁੰ ਚੁੱਕੀ।...
Another three-day remand of the shooter on Sukhbir Badal

Another three-day remand of the shooter on Sukhbir Badal

English
Amritsar, 8 December: Akali Dal president Sukhbir Singh Badal's attacker, Narain Singh Chora, was presented in court today after the end of his remand. The court again remanded Chora to three days of police custody. At Sri Harmandir Sahib in Amritsar, Narain Singh Chora had suddenly fired shots at Sukhbir Singh Badal, who was performing seva (service). The police officers present at the scene immediately tried to control Chora, but he fired shots. Due to the police's alertness, the bullet instead hit the bell tower gate of Sri Harmandir Sahib, which helped prevent harm to Badal. After arresting Chora, the police had initially presented him in court, and the court had earlier granted a three-day police remand. After the completion of this remand period, Chora was again presented in co...
ਬਾਦਲ ‘ਤੇ ਗੋਲੀ ਚਲਾਉਣ ਵਾਲੇ ਚੌੜਾ ਦਾ ਤਿੰਨ ਦਿਨ ਦਾ ਹੋਰ ਰਿਮਾਂਡ

ਬਾਦਲ ‘ਤੇ ਗੋਲੀ ਚਲਾਉਣ ਵਾਲੇ ਚੌੜਾ ਦਾ ਤਿੰਨ ਦਿਨ ਦਾ ਹੋਰ ਰਿਮਾਂਡ

Breaking News
ਅੰਮ੍ਰਿਤਸਰ, 8 ਦਸੰਬਰ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਰਿਮਾਂਡ ਖਤਮ ਹੋਣ ਪਿਛੋਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਚੌਣਾ ਨੂੰ ਫਿਰ ਤੋਂ ਤਿੰਨ ਦੇ ਪੁਲੀਸ ਰਿਮਾਂਡ 'ਤੇ ਪੁਲੀਸ ਹਵਾਲੇ ਕਰ ਦਿੱਤਾ ਗਿਆ।ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ 'ਤੇ ਅਚਾਨਕ ਨਰਾਇਣ ਸਿੰਘ ਚੌੜਾ ਨੇ ਗੋਲੀ ਚਲਾ ਦਿੱਤੀ ਗਈ ਸੀ। ਮੌਕੇ 'ਤੇ ਹਾਜਰ ਪੁਲੀਸ ਮੁਲਾਜ਼ਮਾਂ ਨੇ ਚੌਕਸੀ ਵਰਤਿਆਂ ਤੁਰੰਤ ਨਰਾਇਣ ਸਿੰਘ ਚੌੜਾ ਨੂੰ ਕਾਬੂ ਕਰ ਲਿਆ, ਪਰ ਚੌੜਾ ਨੇ ਤੁਰੰਤ ਗੋਲੀ ਚਲਾ ਦਿੱਤੀ। ਪੁਲੀਸ ਦੀ ਹੁਸ਼ਿਆਰੀ ਕਾਰਨ ਇਹ ਗੋਲੀ ਸੁਖਬੀਰ ਸਿੰਘ ਬਾਦਲ ਦੀ ਥਾਂ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਗੇਟ 'ਚ ਵੱਜ ਗਈ, ਜਿਸ ਨਾਲ ਬਚਾਅ ਹੋ ਗਿਆ। ਪੁਲੀਸ ਨੇ ਚੌੜਾ ਨੂੰ ਗ੍ਰਿਫਤਾਰ ਕਰਨ ਪਿਛੋਂ ਅਦਾਲਤ ਵਿਚ ਪੇਸ਼ ਕੀਤਾ ਸੀ ਅਤੇ ਅਦਾਲਤ ਨੇ ਚੌੜਾ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ ਸੀ। ਪੁਲੀਸ ਰਿਮਾਂਡ ਖਤਮ ਹੋਣ ਪਿਛੋਂ ਅੱਜ ਫੇਰ ਪੁਲੀਸ ਵਲੋਂ ਚੌੜਾ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲੀਸ ਨੇ ਹੋਰ ਰਿਮਾਂਡ ਦੀ ਮੰਗ ...
ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ‘ਚ ਦਾਖਲਾ ਸ਼ੁਰੂ

ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ‘ਚ ਦਾਖਲਾ ਸ਼ੁਰੂ

Hot News
ਚੰਡੀਗੜ੍ਹ, 8 ਦਸੰਬਰ : ਪੰਜਾਬ ਸਰਕਾਰ ਦੇ ਪ੍ਰਬੰਧਾਂ ਹੇਠ ਚੱਲ ਰਹੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਵਿਚ ਦਾਖਲੇ ਲਈ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਇੰਸਟੀਚਿਊਟ ਵਿਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ 22 ਦਸੰਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਰਿਟਾ.) ਅਜੇ ਐਚ ਚੌਹਾਨ ਨੇ ਦੱਸਿਆ ਕਿ ਦਾਖਲਾ ਪ੍ਰੀਖਿਆ 12 ਜਨਵਰੀ ਨੂੰ ਲਈ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਨੈਸ਼ਨਲ ਡਿਫੈਂਸ ਅਕੈਡਮੀ ਵਿਚ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਲਈ ਇਸ ਇੰਸਟੀਚਿਊਟ ਵਿਚ ਕੋਰਸ ਕਰਵਾਏ ਜਾਂਦੇ ਹਨ। ਇਨ੍ਹਾਂ ਕੋਰਸਾਂ ਲਈ ਗਿਆਰਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਸੰਸਥਾ ਵਿਚੋਂ ਟਰੇਨਿੰਗ ਪ੍ਰਾਪਤ ਕਰਨ ਪਿਛੋ਼ ਹੁਣ ਤੱਕ 238 ਕੈਡਿਟ ਵੱਖ ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿਚ ਜਾ ਚੁੱਕੇ ਹਨ। ਇਸ ਸੰਸਥਾ ਦੇ 160 ਕਿੈਡਿਟ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫਸਰ ਵੀ ਬਣ ਚੁੱਕੇ ਹਨ।...
ਪੰਜਾਬ ਵਿਚ ਹੋ ਗਿਆ ਫੇਰ ਚੋਣਾ ਦਾ ਐਲਾਨ : ਚੋਣ ਜਾਬਤਾ ਲਾਗੂ

ਪੰਜਾਬ ਵਿਚ ਹੋ ਗਿਆ ਫੇਰ ਚੋਣਾ ਦਾ ਐਲਾਨ : ਚੋਣ ਜਾਬਤਾ ਲਾਗੂ

Breaking News
ਚੰਡੀਗੜ੍ਹ, 8 ਨਵੰਬਰ : ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਪੰਜਾਬ ਵਿਚ ਨਗਰ ਨਿਗਮਾਂ ਅਤੇ ਨਗਰ ਕੌਂਸਲ ਦੀਆਂ ਚੋਣਾ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾ 21 ਦਸੰਬਰ ਨੂੰ ਕਰਵਾਈਆਂ ਜਾਣਗੀਆਂ ਅਤੇ ਵੋਟਾਂ ਪੈਣ ਤੋਂ ਬਾਅਦ ਸ਼ਾਮ ਨੂੰ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਇਸਦੇ ਨਾਲ ਹੀ ਅੱਜ ਤੋਂ ਹੀ ਪੰਜਾਬ ਵਿਚ ਚੋਣ ਜਾਬਤਾ ਲੱਗ ਗਿਆ ਹੈ।ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀ ਚੋਣ ਲਈ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਚਾਰ ਵਜੇ ਤੱਕ ਵੋਟਾਂ ਪੈਣਗੀਆਂ। ਪੰਜਾਬ ਵਿਚ ਪੰਜ ਨਗਰ ਨਿਗਮ ਹਨ, ਜਿਨ੍ਹਾਂ ਵਿਚ ਲੁਧਿਆਣਾ, ਪਟਿਆਲ, ਅੰਮ੍ਰਿਤਸਰ, ਜਲੰਧਰ ਅਤੇ ਫਗਵਾੜਾ ਸ਼ਾਮਲ ਹਨ। ਇਸ ਤੋਂ ਇਲਾਵਾ ਬਾਕੀ ਸਾਰੇ ਸ਼ਹਿਰਾਂ ਵਿਚ ਨਗਰ ਕੌਂਸਲਾਂ ਹਨ। ਇਨ੍ਹਾਂ ਚੋਣਾ ਲਈ ਸੋਮਵਾਰ ਤੋਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਿਲਸਾ ਸ਼ੁਰੂ ਹੋ ਜਾਵੇਗਾ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਰੀਕ ਵੀ 12 ਦਸੰਬਰ ਮਿਥੀ ਗਈ ਹੈ। ਨਾਮਜ਼ਦਗੀਆਂ ਦੀ ਪੜਤਾਲ 13 ਦਸੰਬਰ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਤਰੀਕ 14 ਦਸੰਬਰ ਮਿਥੀ ਗਈ ਹੈ। ਇਸ ਤੋਂ ਪਹਿਲ...