Monday, August 17Malwa News
Shadow

Tag: punjab news

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਫਿਰੋਜ਼ਪੁਰ, 14 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਆਧਾਰਤ ਇੱਕ ਕਾਰਵਾਈ ਵਿੱਚ ਫਿਰੋਜ਼ਪੁਰ ਪੁਲਿਸ ਨੇ 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਫਿਰੋਜ਼ਪੁਰ ਦੇ ਹਬੀਬਵਾਲਾ ਦੇ ਰਹਿਣ ਵਾਲੇ ਸੋਨੂੰ ਸਿੰਘ ਵਜੋਂ ਹੋਈ ਹੈ ਅਤੇ ਮੁਲਜ਼ਮ ਦਾ ਕੋਈ ਵੀ ਪੁਰਾਣਾ ਅਪਰਾਧਕ ਰਿਕਾਰਡ ਨਹੀਂ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਡਰੱਗ ਨੈੱਟਵਰਕ ਕਪੂਰਥਲਾ ਜੇਲ੍ਹ ਵਿੱਚ ਬੰਦ ਇੱਕ ਵਿਅਕਤੀ ਵੱਲੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਭੇਜੀ ਗਈ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ...

ਪੰਜਾਬ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਅਤੇ ਮੁੜ ਵਸੇਬੇ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ: ਸੌਂਦ

Hot News
ਚੰਡੀਗੜ੍ਹ, 14 ਸਤੰਬਰ:- ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ 2300 ਤੋਂ ਵੱਧ ਪਿੰਡਾਂ ਵਿੱਚ ਹਾਲ ਹੀ ‘ਚ ਆਏ ਹੜ੍ਹਾਂ ਕਰਕੇ ਹੋਏ ਵਿਆਪਕ ਨੁਕਸਾਨ ਦੀ ਪੂਰਤੀ ਲਈ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਇੱਕ ਵਿਆਪਕ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਹ ਮੁਹਿੰਮ ਤੁਰੰਤ ਰਾਹਤ, ਜ਼ਰੂਰੀ ਬੁਨਿਆਦੀ ਢਾਂਚੇ ਦੀ ਬਹਾਲੀ ਅਤੇ ਸਾਰੇ ਕਾਰਜਾਂ ਦੇ ਪਾਰਦਰਸ਼ੀ ਅਮਲ 'ਤੇ ਕੇਂਦਰਿਤ ਹੋਵੇਗੀ। ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹਾਂ ‘ਚ ਹੋਣ ਵਾਲੇ ਨੁਕਸਾਨ ਸਬੰਧੀ ਰਾਹਤ ਅਤੇ ਮੁੜ ਵਸੇਬਾ ਗਤੀਵਿਧੀਆਂ ਦੇ ਸਮਰਥਨ ਲਈ 100 ਕਰੋੜ ਰੁਪਏ ਦਾ ਸਮਰਪਿਤ ਫੰਡ ਕਾਇਮ ਕਰ ਰਹੀ ਹੈ।  ਮੁੱਖ ਮੰਤਰੀ ਦੇ ਐਲਾਨ ਅਨੁਸਾਰ ਅਤਿ ਜ਼ਰੂਰੀ ਕੰਮ ਸ਼ੁਰੂ ਕਰਨ ਲਈ ਹਰੇਕ ਗ੍ਰਾਮ ਪੰਚਾਇਤ ਨੂੰ ਪਹਿਲਾਂ 1 ਲੱਖ ਰੁਪਏ ਜਾਰੀ ਕੀਤੇ ਜਾਣਗੇ ਤਾਂ ਜੋ ਉਹ ਪਿੰਡ ਦੀਆਂ ਗਲੀਆਂ ਤੋਂ ਮਿੱਟੀ ਅਤੇ ਮਲਬਾ ਹਟਾਉਣ ਅਤੇ ਮਰੇ ਹੋਏ ਪਸ਼ੂਆਂ ਦੇ ਸੁਰੱਖਿਅਤ ਨਿਪਟਾਰੇ ਵਰਗੇ ਕੰਮ ਜਲਦ...

ਗੁਰਦਾਸਪੁਰ ਯੂਨੀਵਰਸਿਟੀ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 3.5 ਲੱਖ ਰੁਪਏ ਦਾ ਯੋਗਦਾਨ

Hot News
ਚੰਡੀਗੜ੍ਹ, 14 ਸਤੰਬਰ:-ਏਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਮਿਸਾਲ ਪੇਸ਼ ਕਰਦਿਆਂ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ (ਐਸ.ਬੀ.ਐਸ.ਐਸ.ਯੂ.) ਗੁਰਦਾਸਪੁਰ ਨੇ ਸੂਬੇ ਭਰ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਵਿੱਚ ਯੋਗਦਾਨ ਪਾਉਣ ਲਈ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ 3,50,000 ਰੁਪਏ ਦਿੱਤੇ ਹਨ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਐਸ.ਕੇ. ਮਿਸ਼ਰਾ ਦੀ ਅਗਵਾਈ ਵਿੱਚ ਯੂਨੀਵਰਸਿਟੀ ਦੇ ਇੱਕ ਵਫ਼ਦ ਨੇ ਪੰਜਾਬ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਅਤੇ ਹੜ੍ਹ ਰਾਹਤ ਫੰਡ ਲਈ ਚੈੱਕ ਭੇਟ ਕੀਤਾ। ਇਸ ਵਫ਼ਦ ਵਿੱਚ ਰਜਿਸਟਰਾਰ,ਡੀਨ ਅਕਾਦਮਿਕ ਮਾਮਲੇ, ਡੀਨ ਯੋਜਨਾਬੰਦੀ ਤੇ ਵਿਕਾਸ ਅਤੇ ਸਹਾਇਕ ਰਜਿਸਟਰਾਰ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਇਹ ਰਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ ਦੀ ਭਾਗੀਦਾਰੀ ਰਾਹੀਂ ਇਕੱਤਰ ਕੀਤੀ ਗਈ ਸੀ, ਜਿਨ੍ਹਾਂ ਨੇ ਪੰਜਾਬ ਵਿੱਚ ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਾਨ ਕੀਤੀ। ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਸ. ਹਰਜੋਤ ਸਿੰਘ...

ਪੰਜਾਬ ਸਰਕਾਰ ਵੱਲੋਂ ਹੜ੍ਹਾਂ ਪਿੱਛੋਂ ਪਸ਼ੂਆਂ ਦੀ ਸੁਰੱਖਿਆ ਲਈ ਵਿਆਪਕ ਤੇ ਸਮਾਂਬੱਧ ਕਾਰਜ ਯੋਜਨਾ ਤਿਆਰ

Hot News
ਚੰਡੀਗੜ੍ਹ, 14 ਸਤੰਬਰ:- ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਦੇ ਮਾਰੂ ਨਤੀਜਿਆਂ ਤੋਂ ਸਮੁੱਚੇ ਪਸ਼ੂਧਨ ਦੀ ਸੁਰੱਖਿਆ ਲਈ ਫੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ, ਖੁਰ ਰੋਗ ਅਤੇ ਪਰਜੀਵੀ ਲਾਗਾਂ ਸਮੇਤ ਗੰਭੀਰ ਜੋਖਮਾਂ ਨੂੰ ਘਟਾਉਣ ਲਈ ਵਿਆਪਕ ਅਤੇ ਸਮਾਂਬੱਧ ਕਾਰਜ ਯੋਜਨਾ ਉਲੀਕੀ ਗਈ ਹੈ। ਦੱਸ ਦੇਈਏ ਕਿ ਇਨ੍ਹਾਂ ਹੜ੍ਹਾਂ ਦੌਰਾਨ 713 ਪਿੰਡਾਂ ਵਿੱਚ 2.53 ਲੱਖ ਪਸ਼ੂ ਪ੍ਰਭਾਵਿਤ ਹੋਏ ਹਨ। ਇਸ ਵਿਆਪਕ ਕਾਰਜ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੇ ਪਸ਼ੂਆਂ ਨੂੰ ਹੜ੍ਹ ਦੇ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਣ ਲਈ ਕਾਰਜ ਯੋਜਨਾ ਤਿਆਰ ਕੀਤੀ ਹੈ। ਇਨ੍ਹਾਂ ਬੀਮਾਰੀਆਂ ਵਿੱਚ ਗਲ ਘੋਟੂ, ਖੁਰ ਰੋਗ, ਥਣਾਂ ਦੀ ਬੀਮਾਰੀ, ਚਿੱਚੜ ਰੋਗ, ਚਮੜੀ ਰੋਗ, ਮੋਕ ਲੱਗਣੀ ਆਦਿ ਰੋਗਾਂ ਅਤੇ ਪੋਸ਼ਣ ਦੀ ਘਾਟ ਸ਼ਾਮਲ ਹੈ। ਇਸ ਬਹੁ-ਪੱਖੀ ਮੁਹਿੰਮ ਤਹਿਤ ਪ੍ਰਭਾਵਿਤ ਪਸ਼ੂ ਪਾਲਕਾਂ ਦੀ ਸਹਾਇਤਾ ਲਈ ਸਮੂਹਿਕ ਟੀਕਾਕਰਨ, ਕੀਟਾਣੂ-ਮੁਕਤ ...

ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਨੂੰ ਬਹਾਲ ਕਰਨ ਲਈ 5-ਰੋਜ਼ਾ ਮੁਹਿੰਮ ਦਾ ਆਗ਼ਾਜ਼

Breaking News
ਚੰਡੀਗੜ੍ਹ, 14 ਸਤੰਬਰ:-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਲਈ ਨਿਰਵਿਘਨ ਅਤੇ ਮੁਸ਼ਕਲ ਰਹਿਤ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਸਾਰੀਆਂ ਅਨਾਜ ਮੰਡੀਆਂ ਨੂੰ ਚਾਲੂ ਕਰਨ ਲਈ ਵਿਸ਼ੇਸ਼ ਪੰਜ-ਰੋਜ਼ਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਉਦੇਸ਼ ਖੜ੍ਹੇ ਪਾਣੀ ਅਤੇ ਚਿੱਕੜ ਨੂੰ ਸਾਫ਼ ਕਰਨਾ ਹੈ ਤਾਂ ਜੋ ਸੂਬੇ ਦੀਆਂ ਸਾਰੀਆਂ ਮੰਡੀਆਂ ਸਾਉਣੀ ਖਰੀਦ ਸੀਜ਼ਨ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਕੀਤੀਆਂ ਜਾ ਸਕਣ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਐਤਵਾਰ ਤੋਂ ਸ਼ੁਰੂ ਹੋਣ ਵਾਲੀ ਇਹ ਮੁਹਿੰਮ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ 'ਤੇ ਕੇਂਦ੍ਰਿਤ ਹੈ ਜਿੱਥੇ ਮੰਡੀਆਂ ਖੜ੍ਹੇ ਪਾਣੀ ਅਤੇ ਜਮ੍ਹਾਂ ਹੋਏ ਚਿੱਕੜ ਨਾਲ ਪ੍ਰਭਾਵਿਤ ਹਨ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਸਾਰੇ ਜ਼ਿਲ੍ਹਾ ਮੰਡੀ ਅਫਸਰਾਂ(ਡੀਐਮਓਜ਼) ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ 'ਤੇ ਇਨ੍ਹਾਂ ਯਤਨਾਂ ਦੀ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਾਰੀਆਂ ਪ੍ਰਭਾਵਿਤ ਮੰਡੀਆਂ ...

ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸਫਾਈ ਮੁਹਿੰਮ, ਪੀਣ ਵਾਲੇ ਪਾਣੀ ਦੀ ਸਪਲਾਈ, ਜਾਇਦਾਦਾਂ ਦੇ ਨੁਕਸਾਨ ਦਾ ਮੁਲਾਂਕਣ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 14 ਸਤੰਬਰ:ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਕੀਤੇ ਜਾਣ ਵਾਲੇ ਉਪਾਵਾਂ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਉਪਾਵਾਂ ਵਿੱਚ ਸੂਬੇ ਦੇ ਕਸਬਿਆਂ ਵਿੱਚ ਆਮ ਸਥਿਤੀ ਦੀ ਬਹਾਲੀ ਨੂੰ ਯਕੀਨੀ ਬਣਾਉਣ ਲਈ ਸਫਾਈ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸਿਹਤ ਸਬੰਧੀ ਰੋਕਥਾਮ ਉਪਾਅ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰਾਂ, ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ/ਜਨਰਲ) ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਸਾਰੇ ਕਾਰਜਕਾਰੀ ਅਧਿਕਾਰੀਆਂ ਨੂੰ ਮਿਸ਼ਨ ਮੋਡ 'ਤੇ ਕੰਮ ਕਰਨ ਲਈ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ। ਸੂਬੇ ਵਿੱਚ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਦਰਿਆਵਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਸਹਾਇਕ ਨਦੀਆਂ ਵਿੱਚ ਪਾਣੀ ਦਾ ਪੱਧਰ ਵਧਣ ਅਤੇ ਭਾਰੀ ਬਾਰਸ਼ ਕਾਰਨ ਆਏ ਗੰਭੀਰ ਹੜ੍ਹ ਅਤੇ ਪਾਣੀ ਭਰਨ ਦੀਆਂ ਸਮੱਸਿਆਵਾਂ ਨੂੰ ਵੇਖਦਿਆਂ, ਕੈਬਨਿਟ ਮੰਤਰੀ ਨੇ ਦੱਸ...

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ: ਹਰਦੀਪ ਸਿੰਘ ਮੁੰਡੀਆਂ

Breaking News
ਚੰਡੀਗੜ੍ਹ, 14 ਸਤੰਬਰ:- ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਨੋਡਲ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਆਏ ਭਿਆਨਕ ਹੜ੍ਹਾਂ ਨੇ ਵੱਡਾ ਨੁਕਸਾਨ ਕੀਤਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਸਰਕਾਰ ਵੱਲੋਂ 2303 ਅਜਿਹੇ ਪਿੰਡਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿੱਥੇ ਬੁਨਿਆਦੀ ਸਹਾਇਤਾ ਅਤੇ ਮੁੜ-ਵਸੇਬੇ ਲਈ ਤੁਰੰਤ ਉਪਰਾਲੇ ਕਰਨੇ ਜ਼ਰੂਰੀ ਹਨ। ਇਸ ਲਈ ਨਿਯੁਕਤ ਨੋਡਲ ਪ੍ਰਤੀਨਿਧ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਿਯੁਕਤ ਗਜ਼ਟਿਡ ਅਫ਼ਸਰਾਂ ਨਾਲ ਤਾਲਮੇਲ ਕਰਦੇ ਹੋਏ ਆਪਣੀਆਂ ਡਿਊਟੀਆਂ ਨਿਭਾਉਣਗੇ। ਸ. ਮੁੰਡੀਆਂ ਨੇ ਦੱਸਿਆ ਕਿ ਇਹ ਪ੍ਰਤੀਨਿਧ ਰਾਹਤ ਸਮੱਗਰੀ ਦੀ ਵੰਡ ਦੀ ਨਿਗਰਾਨੀ ਕਰਨਗੇ, ਫ਼ਸਲਾਂ, ਮਕਾਨਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਦੇ ਮੁਲਾਂਕਣ ਵਿੱਚ ਸਹਾਇਤਾ ਕਰਨਗੇ ਅਤੇ ਹੜ੍ਹ ਪੀੜਤਾਂ ਦੇ ਕਲੇਮ ਸਮਾਂਬੱਧ ਤਰੀਕੇ ਨਾਲ ਫੈਸੀਲੀਟੇਟ ਕਰ...

ਪੰਜਾਬ ਦੇ 2300 ਪਿੰਡਾਂ ‘ਚ ਅੱਜ ਤੋਂ ਸਫਾਈ ਮਹਾ ਅਭਿਆਨ ਸ਼ੁਰੂ – ਇਕੱਠੇ ਚਲਣਗੇ ਝਾੜੂ ਤੇ JCB ਮਸ਼ੀਨਾਂ

Breaking News
ਚੰਡੀਗੜ੍ਹ, 14 ਸਤੰਬਰ : ਜਦੋਂ ਪੰਜਾਬ ‘ਚ ਹੜ੍ਹ ਦਾ ਸੰਕਟ ਆਇਆ ਸੀ, ਤਦੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਸਰਕਾਰ ਨੇ ਪੂਰੀ ਨਿਸ਼ਠਾ ਨਾਲ ਜ਼ਮੀਨੀ ਪੱਧਰ ‘ਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਹੁਣ ਜਿਵੇਂ-ਜਿਵੇਂ ਪਾਣੀ ਹਟ ਰਿਹਾ ਹੈ, ਮਾਨ ਸਰਕਾਰ ਨੇ ਰਾਹਤ, ਸਫਾਈ ਅਤੇ ਮੁੜ-ਨਿਰਮਾਣ ਦਾ ਵੱਡਾ ਅਭਿਆਨ ਸ਼ੁਰੂ ਕਰ ਦਿੱਤਾ ਹੈ। 14 ਸਤੰਬਰ ਤੋਂ 23 ਸਤੰਬਰ ਤੱਕ ਸੂਬੇ ਭਰ ‘ਚ ਸਫਾਈ ਅਤੇ ਬਹਾਲੀ ਲਈ ਖਾਸ ਡਰਾਈਵ ਚੱਲੇਗੀ, ਜੋ 2300 ਤੋਂ ਵੱਧ ਪਿੰਡਾਂ ਅਤੇ ਸ਼ਹਿਰੀ ਵਾਰਡਾਂ ‘ਚ ਇਕੱਠੇ ਸ਼ੁਰੂ ਹੋਈ ਹੈ।ਇਸ ਮਹਾ ਅਭਿਆਨ ਦਾ ਟੀਚਾ ਹਰ ਗਲੀ, ਹਰ ਮੋਹੱਲਾ, ਹਰ ਵਾਰਡ ਨੂੰ ਸਾਫ-ਸੁਥਰਾ ਅਤੇ ਪਹਿਲਾਂ ਨਾਲੋਂ ਵਧੀਆ ਬਣਾਉਣਾ ਹੈ। ਪਾਣੀ ਨਾਲ ਇਕੱਠੀ ਹੋਈ ਗਾਦ, ਸਿਲਟ ਅਤੇ ਗੰਦਗੀ ਹਟਾਉਣ ਲਈ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਪੰਚਾਇਤਾਂ ਨੂੰ ਸਪਸ਼ਟ ਹੁਕਮ ਜਾਰੀ ਕੀਤੇ ਗਏ ਹਨ। ਕਈ ਜ਼ਿਲ੍ਹਿਆਂ ਵਿੱਚ 1000 ਤੋਂ ਵੱਧ ਸਫਾਈ ਕਰਮਚਾਰੀ, 200 ਤੋਂ ਵੱਧ ਟ੍ਰੈਕਟਰ-ਟ੍ਰਾਲੀਆਂ, 150 JCB ਮਸ਼ੀਨਾਂ ਅਤੇ ਸੈਂਕੜਿਆਂ ਹੈਲਥ ਵਰਕਰ ਲਗਾਤਾਰ ਇਸ ਕੰਮ ਵਿੱਚ ਲੱਗੇ ਹੋਏ ਹਨ। ਸਰਕਾਰ ਨੇ ਹਰ ਜ਼ਿਲ੍ਹੇ ਵਿੱਚ ਨੋਡਲ ਅਫਸਰ ਤ...

ਕੇਂਦਰੀ ਮੰਤਰੀ ਦੇ ਰੋਪੜ ਦੌਰੇ ਦੌਰਾਨ ਆਪ ਵਿਧਾਇਕ ਨੇ ਮੰਗਿਆ ਹੜ੍ਹ ਪੀੜਤਾਂ ਦਾ ਪੁਰਾਣਾ ਬਕਾਇਆ

Hot News
ਰੋਪੜ, 14 ਸਤੰਬਰ : ਅੱਜ ਕੇਂਦਰੀ ਮੰਤਰੀ ਐਲ ਮੁਰੂਗਨ ਨੇ ਰੋਪੜ ਇਲਾਕੇ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਦੌਰਾਨ ਇਲਾਕੇ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਹਲਕੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਨੇ ਕੇਂਦਰੀ ਰਾਜ ਮੰਤਰੀ ਨੂੰ ਇਲਾਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ।ਹਲਕਾ ਵਿਧਾਇਕ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਦੀਆਂ ਸੜਕਾਂ ਅਤੇ ਹੋਰ ਇਨਫਰਾਸਟਰੱਕਚਰ ਦਾ ਪ੍ਰਬੰਧ ਪੂਰੀ ਤਰਾਂ ਨਹੀਂ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਸਾਲ 2023 ਵਿਚ ਹੜ੍ਹ ਆਏ ਸੀ ਅਤੇ ਉਸ ਮੌਕੇ ਟੁੱਟੀਆਂ ਸੜਕਾਂ ਅਜੇ ਤੱਕ ਨਵੀਆਂ ਨਹੀਂ ਬਣਾਈਆਂ ਜਾ ਸਕੀਆਂ। ਉਨ੍ਹਾਂ ਨੇ ਕਿਹਾ ਕਿ ਇਹ ਇਲਾਕਾ ਆਸ ਪਾਸ ਦੇ ਸਾਰੇ ਰਾਜਾਂ ਦੀ ਮਾਰ ਝੱਲਦਾ ਹੈ, ਪਰ ਕੇਂਦਰ ਸਰਕਾਰ ਵਲੋਂ ਇਸ ਇਲਾਕੇ ਨੂੰ ਬਣਦੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ।ਵਿਧਾਇਕ ਦਿਨੇਸ਼ ਚੱਢਾ ਨੇ ਮੰਤਰੀ ਤੋਂ ਮੰਗ ਕੀਤੀ ਕਿ ਰਾਜ ਸਰਕਾਰ ਦਾ ਬਕਾਇਆ ਰਹਿੰਦਾ 60 ਹਜਾਰ ਕਰੋੜ ਰੁਪਿਆ ਤੁਰੰਤ ਜਾਰੀ ਕੀਤਾ ਜਾਵੇ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਪ੍ਰਧਾਨ ਮੰਤਰੀ ਨੂੰ ਪੱਤਰ...

‘ਯੁੱਧ ਨਸ਼ਿਆਂ ਵਿਰੁੱਧ’: 196ਵੇਂ ਦਿਨ, ਪੰਜਾਬ ਪੁਲਿਸ ਨੇ 383 ਥਾਵਾਂ ‘ਤੇ ਕੀਤੀ ਛਾਪੇਮਾਰੀ; 99 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 13 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 196ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 383 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕਰਕੇ 99 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ, 196 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29,387 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ, 1.2 ਕਿਲੋ ਅਫੀਮ, 5 ਕਿਲੋ ਗਾਂਜਾ, 65 ਕਿਲੋ ਭੁੱਕੀ, 1108 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6770 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ...