Saturday, March 7Malwa News
Shadow

Tag: punjab news

ਪੰਜਾਬ ਦੇ 6 ਹੋਰ ਕੈਡਿਟਾਂ ਨੇ ਚਮਕਾਇਆ ਸੂਬੇ ਦਾ ਨਾਮ

ਪੰਜਾਬ ਦੇ 6 ਹੋਰ ਕੈਡਿਟਾਂ ਨੇ ਚਮਕਾਇਆ ਸੂਬੇ ਦਾ ਨਾਮ

Breaking News
ਚੰਡੀਗੜ੍ਹ, 30 ਨਵੰਬਰ : ਪੰਜਾਬ ਸਰਕਾਰ ਦੇ ਪ੍ਰਬੰਧਾਂ ਵਾਲੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਦੇ ਅੱਜ 6 ਹੋਰ ਕੈਡਿਟਾਂ ਨੇ 147ਵੇਂ ਐਨ ਡੀ ਏ ਕੋਰਸ ਵਿਚੋਂ ਪਾਸ ਹੋ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਨ੍ਹਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਇਸ ਕੋਰਸ ਦੀ ਤਿੰਨ ਸਾਲਾਂ ਦੀ ਸਖਤ ਟਰੇਨਿੰਗ ਪੂਰੀ ਕਰਨ ਪਿਛੋਂ ਗੁਰਕੀਰਤ ਸਿੰਘ, ਬਰਜਿੰਦਰ ਸਿੰਘ, ਯੁਵਰਾਜ ਸਿੰਘ ਤੋਮਰ, ਕੁਸ਼ ਪਾਂਡਿਆ, ਵਿਨਾਇਕ ਸ਼ਰਮਾਂ ਅਤੇ ਸੁਖਦੇਵ ਸਿੰਘ ਗਿੱਲ ਹੁਣ ਆਪਣੀ ਅਗਲੀ ਸਿਖਲਾਈ ਹਾਸਲ ਕਰਨਗੇ। ਇਨ੍ਹਾਂ ਨੂੰ ਹੁਣ ਇਕ ਸਾਲ ਦੀ ਕਮਿਸ਼ਨਡ ਅਫਸਰ ਬਨਣ ਦੀ ਸਿਖਲਾਈ ਦਿੱਤੀ ਜਾਵੇਗੀ। ਫੌਜ ਵਿਚੋਂ ਰਿਟਾਇਰ ਹੋਏ ਲਾਂਸ ਨਾਇਕ ਦੇ ਪੁੱਤਰ ਗੁਰਕੀਰਤ ਸਿੰਘ ਨੇ ਪਾਸਿੰਗ ਆਊਟ ਕੋਰਸ ਦੇ ਆਰਟਸ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਕੋਰਸ ਦੀ ਕਨਵੋਕੇਸ਼ਨ ਦੇ ਮੁੱਖ ਮਹਿਮਾਨ ਲਖਨਊ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਗੁਰਕੀਰਤ ਸਿੰਘ ਨੂੰ ਸਨਮਾਨਿਤ ਕੀਤਾ।...
ਪੰਜਾਬ ਦੇ ਡਿਪਟੀ ਮੁੱਖ ਚੋਣ ਅਧਿਕਾਰੀ ਹੋਏ ਸੇਵਾ ਮੁਕਤ

ਪੰਜਾਬ ਦੇ ਡਿਪਟੀ ਮੁੱਖ ਚੋਣ ਅਧਿਕਾਰੀ ਹੋਏ ਸੇਵਾ ਮੁਕਤ

Hot News
ਚੰਡੀਗੜ੍ਹ, 30 ਨਵੰਬਰ : ਪੰਜਾਬ ਦੇ ਉੱਪ ਮੁੱਖ ਚੋਣ ਅਧਿਕਾਰੀ ਭਾਰਤ ਭੂਸ਼ਨ ਬਾਂਸਲ ਅੱਜ ਆਪਣੀ 36 ਸਾਲ ਦੀ ਸੇਵਾ ਪਿਛੋਂ ਸੇਵਾ ਮੁਕਤ ਹੋ ਗਏ ਹਨ ਅਤੇ ਅੱਜ ਉਨ੍ਹਾਂ ਦੇ ਦਫਤਰ ਵਿਚ ਸਾਰੇ ਸਟਾਫ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਅਤੇ ਵਿਦਾਇਗੀ ਪਾਰਟੀ ਦਿੱਤੀ ਗਈ।ਇਸ ਮੌਕੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਅਤੇ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਭਾਰਤ ਭੂਸ਼ਨ ਬਾਂਸਲ ਦੀ ਚੰਗੀ ਸਿਹਤ ਦੀ ਕਾਮਨਾ ਕਰਦਿਆਂ ਉਨ੍ਹਾਂ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਭਾਰਤ ਭੂਸ਼ਨ ਬਾਂਸਲ ਸਾਲ 1989 ਵਿਚ ਕਲਰਕ ਵਜੋਂ ਭਰਤੀ ਹੋਏ ਸਨ ਅਤੇ ਵੱਖ ਵੱਖ ਆਹੁਦਿਆਂ 'ਤੇ ਤਰੱਕੀ ਕਰਦੇ ਹੋਏ ਡਿਪਟੀ ਸੀ ਈ ਓ ਦੇ ਆਹੁਦੇ ਤੋਂ ਰਿਟਾਇਰ ਹੋਏ ਹਨ।...
ਭਗਵੰਤ ਮਾਨ ਨੇ ਰੰਗਲਾ ਪੰਜਾਬ ਬਣਾਉਣ ਲਈ ਵਿਸ਼ਵ ਬੈਂਕ ਤੋਂ ਮੰਗੀ ਸਹਾਇਤਾ

ਭਗਵੰਤ ਮਾਨ ਨੇ ਰੰਗਲਾ ਪੰਜਾਬ ਬਣਾਉਣ ਲਈ ਵਿਸ਼ਵ ਬੈਂਕ ਤੋਂ ਮੰਗੀ ਸਹਾਇਤਾ

Breaking News
ਚੰਡੀਗੜ੍ਹ, 29 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਪੂਰਾ ਕਰਨ ਲਈ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਟੈਨੋ ਕੁਆਮੇ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਦੇ ਲੋਕਾਂ ਨੂੰ ਅਧੁਨਿਕ ਸਹੂਲਤਾਂ ਮੁਹਈਆ ਕਰਵਾਉਣ ਲਈ ਸਹਾਇਤਾ ਦੀ ਮੰਗ ਕੀਤੀ।ਮੁੱਖ ਮੰਤਰੀ ਨੇ ਪੰਜਾਬ ਦੀ ਵਿੱਤੀ ਹਾਲਤ ਬਾਰੇ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਦੇ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਇਥੋਂ ਦੀਆਂ ਜਨਤਕ ਸੇਵਾਵਾਂ ਵਿਚ ਸੁਧਾਰ ਲਈ ਵਿੱਤੀ ਸਹਾਇਤਾ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਪੰਜਾਬ ਦੇ ਹਰ ਨਾਗਰਿਕ ਦੀਆਂ ਲੋੜਾਂ ਪੂਰੀਆਂ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਮੌਜੂਦਾ ਸਰਕਾਰ ਦਾ ਮਕਸਦ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਅਤੇ ਇਥੋਂ ਦੇ ਲੋਕਾਂ ਨੂੰ ਅਤਿ ਅਧੁਨਿਕ ਸਹੂਲਤਾਂ ਮੁਹਈਆ ਕਰਵਾਉਣਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਇਥੋਂ ਦੇ ਕਿਸਾਨਾਂ ਦੀਆਂ ਵੀ ਬਹੁਤ ਸਾਰੀਆਂ ਸਮੱਸਿਆਵਾਂ ਹਨ...
ਪੰਜਾਬ ਦੇ ਡਿਪੂ ਹੋਲਡਰਾਂ ਦਾ ਕਮਿਸ਼ਨ ਦੁੱਗਣਾ ਕਰਨ ਦਾ ਐਲਾਨ

ਪੰਜਾਬ ਦੇ ਡਿਪੂ ਹੋਲਡਰਾਂ ਦਾ ਕਮਿਸ਼ਨ ਦੁੱਗਣਾ ਕਰਨ ਦਾ ਐਲਾਨ

Breaking News
ਚੰਡੀਗੜ੍ਹ, 29 ਨਵੰਬਰ : ਪੰਜਾਬ ਸਰਕਾਰ ਨੇ ਅੱਜ ਰਾਜ ਦੇ ਸਾਰੇ ਡਿਪੂ ਹੋਲਡਰਾਂ ਦਾ ਕਮਿਸ਼ਨ ਵਧਾ ਕੇ ਦੁੱਗਣਾ ਕਰਨ ਦਾ ਐਲਾਨ ਕਰ ਦਿੱਤਾ ਹੈ। ਅੱਜ ਇਥੇ ਖਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਿਛਲੇ 8 ਸਾਲਾਂ ਤੋਂ ਡਿਪੂ ਹੋਲਡਰਾਂ ਦਾ ਕਮਿਸ਼ਨ ਵਧਾਇਆ ਨਹੀਂ ਗਿਆ।ਉਨ੍ਹਾਂ ਨੇ ਦੱਸਿਆ ਕਿ 2016 ਵਿਚ ਡਿਪੂ ਹੋਲਡਰਾਂ ਦੀ ਮਾਰਜਨ ਮਨੀ 50 ਰੁਪਏ ਪ੍ਰਤੀ ਕੁਇੰਟਲ ਫਿਕਸ ਕੀਤੀ ਗਈ ਸੀ। ਇਸ ਤੋਂ ਬਾਅਦ ਇਸ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ। ਹੁਣ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਹ ਮਾਰਜਨ ਮਨੀ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਹੈ। ਇਹ ਵਾਧਾ ਅਪ੍ਰੈਲ 2024 ਤੋਂ ਲਾਗੂ ਕਰ ਦਿੱਤਾ ਗਿਆ ਹੈ। ਇਸ ਨਾਲ ਪੰਜਾਬ ਦੇ 14400 ਡਿਪੂ ਹੋਲਡਰਾਂ ਨੂੰ ਲਾਭ ਮਿਲੇਗਾ। ਇਸ ਕੰਮ ਲਈ ਸਰਕਾਰ ਵਲੋਂ 38.43 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿਚ ਹੋਰ ਰਾਸ਼ਨ ਡਿੱਪੂ ਵੀ ਖੋਲ੍ਹੇ ਜਾ ਰਹੇ ਹਨ ਅਤੇ ਨਵੇਂ ਡਿਪੂਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 5 ਦਸੰਬਰ ਮਿਥੀ ਗਈ ਹੈ। ਪੰਜਾਬ ਵਿਚ 9792 ਨਵੇਂ ਰਾਸ਼ਨ ਡਿੱਪੂ ਖੋਲ੍ਹੇ ਜਾ ਰਹੇ ਹਨ। ਇਨ੍...
ਪੰਜਾਬ ਦੀ ਪਹਿਲੀ ਲਿਫਟ ਸਿੰਚਾਈ ਯੋਜਨਾ ਸ਼ੁਰੂ

ਪੰਜਾਬ ਦੀ ਪਹਿਲੀ ਲਿਫਟ ਸਿੰਚਾਈ ਯੋਜਨਾ ਸ਼ੁਰੂ

Hot News
ਸ੍ਰੀ ਆਨੰਦਪੁਰ ਸਾਹਿਬ, 29 ਨਵੰਬਰ : ਅੱਜ ਪੰਜਾਬ ਵਿਚ ਪਹਿਲੇ ਲਿਫਟ ਸਿੰਚਾਈ ਯੋਜਨਾ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੀਮ ਪਹਾੜੀ ਇਲਾਕੇ ਚੰਗਰ ਦੇ ਪਿੰਡਾਂ ਲਈ ਲਿਫਟ ਸਿੰਚਾਈ ਦਾ ਨੀਂਹ ਪੱਥਰ ਰੱਖਿਆ।ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸ਼ੁਰੂ ਕੀਤੇ ਗਏ ਇਸ ਪ੍ਰੋਜੈਕਟ 'ਤੇ 90 ਕਰੋੜ ਰੁਪਏ ਖਰਚ ਆਉਣਗੇ ਅਤੇ ਇਹ ਪ੍ਰੋਜੈਕਟ ਪਿੰਡ ਸਮਲਾਹ ਵਿਖੇ ਲਗਾਇਆ ਜਾਵੇਗਾ, ਜਿਸ ਨਾਲ ਆਸ ਪਾਸ ਦੇ ਸਾਰੇ ਪਿੰਡਾਂ ਨੂੰ ਨਹਿਰੀ ਪਾਣੀ ਮੁਹਈਆ ਕਰਵਾਇਆ ਜਾਵੇਗਾ। ਨੀਂਹ ਪੱਥਰ ਰੱਖਣ ਪਿਛੋਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਇਸ ਇਲਾਕੇ ਵਿਚ ਆਏ ਸਨ, ਤਾਂ ਉਸ ਵੇਲੇ ਹੀ ਉਨ੍ਹਾਂ ਨੇ ਇਹ ਫੈਸਲਾ ਕਰ ਲਿਆ ਸੀ ਕਿ ਇਨ੍ਹਾਂ ਪਿੰਡਾਂ ਨੂੰ ਨਹਿਰੀ ਪਾਣੀ ਹਰ ਹਾਲਤ ਵਿਚ ਪਹੁੰਚਾਇਆ ਜਾਵੇਗਾ। ਇਸ ਲਈ ਜਦੋਂ ਹੁਣ ਲੋਕਾਂ ਨੇ ਉਨ੍ਹਾਂ ਨੂੰ ਤਾਕਤ ਬਖਸ਼ੀ ਹੈ ਤਾਂ ਇਹ ਕੰਮ ਸਿਰੇ ਲੱਗ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਵੱਖ ਵੱਖ 23 ਵਿਭਾਗਾਂ ਵਲੋ਼ ਮਨਜੂਰੀ ਮਿਲ ਜਾਣ ਪਿਛੋਂ ਇਹ ਪ੍ਰੋਜੈਕਟ ਸ਼ੁਰੂ ਹੋਇਆ ਹੈ। ਇਸ ਪ੍ਰੋਜੈਕਟ ਤਹਿਤ 10 ਪੰਪ ਲਗਾਏ ਜਾਣਗੇ, ਜਿਸ ਨਾਲ 3...
ਪੰਜਾਬ ‘ਚ ਸਿੰਚਾਈ ਵਿਭਾਗ ਦਾ ਬੱਜਟ 400 ਕਰੋੜ ਤੋਂ ਵਧਾ ਕੇ 1500 ਕਰੋੜ ਕੀਤਾ

ਪੰਜਾਬ ‘ਚ ਸਿੰਚਾਈ ਵਿਭਾਗ ਦਾ ਬੱਜਟ 400 ਕਰੋੜ ਤੋਂ ਵਧਾ ਕੇ 1500 ਕਰੋੜ ਕੀਤਾ

Breaking News
ਫਰੀਦਕੋਟ, 29 ਨਵੰਬਰ : ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਲਈ ਵਿਆਪਕ ਯੋਜਨਾ ਉਲੀਕੀ ਗਈ ਹੈ ਜਿਸ ਤਹਿਤ ਹਰ ਇਲਾਕੇ ਵਿਚ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਸਰਕਾਰ ਵਲੋਂ ਸਿੰਜਾਈ ਵਿਭਾਗ ਦਾ ਬਜਟ 400 ਕਰੋੜ ਤੋਂ ਵਧਾ ਕੇ 1500 ਕਰੋੜ ਕਰ ਦਿੱਤਾ ਗਿਆ ਹੈ।ਅੱਜ ਫਰੀਦਕੋਟ ਵਿਖੇ ਮਚਾਕੀ ਮੱਲ ਸਿੰਘ ਰੋਡ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ 'ਤੇ 10.24 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਦੋ ਸਟੀਲ ਦੇ ਪੁਲਾਂ ਦਾ ਉਦਘਾਟਨ ਕਰਨ ਪਿਛੋਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਪੁਲਾਂ ਦੇ ਬਨਣ ਨਾਲ ਆਸ ਪਾਸ ਦੇ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀ ਸਹੂਲਤ ਮਿਲੇਗੀ। ਇਸ ਤੋਂ ਪਹਿਲਾਂ ਇਹ ਪੁਲ ਬਹੁਤ ਤੰਗ ਸਨ, ਜਿਸ ਨਾਲ ਆਸ ਪਾਸ ਦੇ ਇਲਾਕੇ ਦੇ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਹਮੇਸ਼ਾਂ ਹਾਦਸੇ ਦਾ ਖਤਰਾ ਬਣਿਆ ਰਹਿੰਦਾ ਸੀ। ਇਹ ਪੁਲ ਮਿਥੇ ਸਮੇਂ ਤੋਂ ਚਾਰ ਮਹੀਨੇ ਪਹਿਲਾਂ ਹੀ ਤਿਆਰ ਕਰ ਦਿੱਤਾ ਗਿਆ ਹੈ, ਜਿਸ ਲਈ ਜਿਲਾ ਪ੍ਰਸ...
ਸਾਰੇ ਸ਼ਹਿਰਾਂ ‘ਚ ਲੱਗਣਗੇ ਮਹਿਲਾਵਾਂ ਲਈ ਵਿਸ਼ੇਸ਼ ਕੈਂਪ

ਸਾਰੇ ਸ਼ਹਿਰਾਂ ‘ਚ ਲੱਗਣਗੇ ਮਹਿਲਾਵਾਂ ਲਈ ਵਿਸ਼ੇਸ਼ ਕੈਂਪ

Hot News
ਚੰਡੀਗੜ੍ਹ, 29 ਨਵੰਬਰ : ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੇ ਸਰਵਪੱਖੀ ਵਿਕਾਸ ਲਈ ਅਤੇ ਉਨ੍ਹਾਂ ਨੂੰ ਸਿਹਤ, ਸਿੱਖਆ ਤੇ ਰੋਜਗਾਰ ਦੇ ਮੌਕੇ ਮੁਹਈਆ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਸ਼ੁਰੂਆਤ 2 ਦਸੰਬਰ ਨੂੰ ਮਲੋਟ ਤੋਂ ਕੀਤੀ ਜਾਵੇਗੀ।ਅੱਜ ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿਚ ਕੀਤੀ ਗਈ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੜਕੀਆਂ ਅਤੇ ਮਹਿਲਾਵਾਂ ਲਈ ਸ਼ਸ਼ਤੀਕਰਨ ਅਤੇ ਸੁਰੱਖਿਆ ਵਾਲਾ ਮਹੌਲ ਸਿਰਜਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਕਾਨੂੰਨਾਂ ਬਾਰੇ ਜਾਣਕਾਰੀ ਹੋਣਾ ਬਹੁਤ ਲਾਜ਼ਮੀ ਹੈ। ਇਸ ਲਈ ਵੱਖ ਵੱਖ ਢੰਗਾਂ ਨਾਲ ਮਹਿਲਾਵਾਂ ਨੂੰ ਜਾਗਰਿਤ ਕੀਤਾ ਜਾ ਰਿਹਾ ਹੈ।ਵੱਖ ਵੱਖ ਸ਼ਹਿਰਾਂ ਵਿਚ ਲਾਏ ਜਾ ਰਹੇ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਮਹਿਲਾਵਾਂ ਦੀ ਡਾਕਟਰਾਂ ਵਲੋਂ ਮੁਫਤ ਜਾਂਚ ਵੀ ਕੀਤੀ ਜਾਵੇਗੀ ਅਤੇ ਸਰੀਰ ਦੇ ਸਾਰੇ...
ਪੰਜਾਬ ਦੇ ਹਰ ਸ਼ਹਿਰ ਵਿਚ ਅਰਬਨ ਅਸਟੇਟ ਬਣਾਏ ਜਾਣਗੇ

ਪੰਜਾਬ ਦੇ ਹਰ ਸ਼ਹਿਰ ਵਿਚ ਅਰਬਨ ਅਸਟੇਟ ਬਣਾਏ ਜਾਣਗੇ

Breaking News
ਚੰਡੀਗੜ੍ਹ, 29 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਸ਼ਹਿਰੀ ਲੋਕਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਹਰ ਸ਼ਹਿਰ ਵਿਚ ਅਰਬਨ ਅਸਟੇਟ ਬਣਾਏ ਜਾਣਗੇ। ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਸ਼ਹਿਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਸਰਕਾਰ ਵਲੋਂ ਅਣਥੱਕ ਯਤਨ ਕੀਤੇ ਜਾ ਰਹੇ ਹਨ।ਮੰਤਰੀ ਨੇ ਐਲਾਨ ਕੀਤਾ ਕਿ ਵੱਡੇ ਸ਼ਹਿਰਾਂ ਦੀ ਤਰਜ 'ਤੇ ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਹੀ ਅਰਬਨ ਅਸਟੇਟ ਬਣਾਏ ਜਾਣਗੇ, ਜਿਥੇ ਅਤਿ ਅਧੁਨਿਕ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ। ਇਸ ਸਬੰਧੀ ਵਿਭਾਗ ਵਲੋਂ ਸਾਰੇ ਸ਼ਹਿਰਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਜਾਇਦਾਦਾਂ ਦੀ ਨਿਲਾਮੀ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਕੀਤੀ ਗਈ, ਜਿਸ ਨਾਲ ਸਰਕਾਰ ਨੇ ਪੰਜ ਹਜਾਰ ਕਰੋੜ ਰੁਪਏ ਦੀ ਕਮਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਮੁੱਖ ਤਰਜੀਹ ਪਾਰਦਰਸ਼ੀ ਅਤੇ ਜਵਾਬਦੇਹੀ ਸੇਵਾਵਾਂ ਮੁਹਈਆ ਕਰਵਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵ...
ਟਰਾਂਸਪੋਰਟ ਵਿਭਾਗ ਵਲੋਂ ਡਿਫਾਲਟਰ ਡੀਲਰਾਂ ਦੇ ਖਾਤੇ ਕੀਤੇ ਬੰਦ

ਟਰਾਂਸਪੋਰਟ ਵਿਭਾਗ ਵਲੋਂ ਡਿਫਾਲਟਰ ਡੀਲਰਾਂ ਦੇ ਖਾਤੇ ਕੀਤੇ ਬੰਦ

Hot News
ਚੰਡੀਗੜ੍ਹ, 29 ਨਵੰਬਰ : ਪੰਜਾਬ ਸਰਕਾਰ ਨੇ ਟੈਕਸ ਨਾ ਭਰਨ ਵਾਲੇ ਮੋਟਰ ਡੀਲਰਾਂ ਖਿਲਾਫ ਸਖਤੀ ਵਰਤਦਿਆਂ ਟਰਾਂਸਪੋਰਟ ਵਿਭਾਗ ਦੇ ਪੋਰਟਲ ਤੋਂ ਖਾਤੇ ਬੰਦ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੱਡੀਆਂ ਦੇ ਡੀਲਰਾਂ ਦਾ 7.85 ਕਰੋੜ ਰੁਪਏ ਦਾ ਪੋਜੈਸ਼ਨ ਟੈਕਸ ਬਕਾਇਆ ਹੈ, ਜੋ ਹੁਣ ਜਲਦੀ ਉੁਗਰਾਹਿਆ ਜਾਵੇਗਾ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਬਕਾਇਆ ਟੈਕਸ ਉਗਰਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਡਿਫਾਲਟਰ ਡੀਲਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਡਿਫਾਲਟਰ ਡੀਲਰਾਂ ਨੂੰ ਪਹਿਲਾਂ ਵੀ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ, ਪਰ ਫਿਰ ਵੀ ਉਨ੍ਹਾਂ ਨੇ ਟੈਕਸ ਦੀ ਅਦਾਇਗੀ ਨਹੀਂ ਕੀਤੀ।ਟਰਾਂਸਪੋਰਟ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਆਟੋਮੋਬਾਈਲ ਡੀਲਰਜ਼ ਐਸੋਸੀਏਸ਼ਨ ਨੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫਤਰ ਪਾਸੋਂ ਰਿਆਇਤ ਦੀ ਮੰਗ ਕੀਤੀ ਸੀ, ਜਿਸ ਤਹਿਤ ਉਨ੍ਹਾਂ ਨੂੰ ਕਈ ਮੌਕੇ ਦਿੱਤੇ ਜਾ ਚੁੱਕੇ ਹਨ। ਇਸ ਲਈ ਕਈ ਡਿਫਾਲਟਰ ਡੀਲਰਾਂ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਹੈ।ਉਨ੍ਹਾਂ ਨੇ ਦੱਸਿਆ ...
ਚੰਗਰ ਇਲਾਕੇ ਦੀ ਸਦੀਆਂ ਪੁਰਾਣੀ ਸਮੱਸਿਆ ਆਪ ਸਰਕਾਰ ਨੇ ਕੀਤੀ ਹੱਲ

ਚੰਗਰ ਇਲਾਕੇ ਦੀ ਸਦੀਆਂ ਪੁਰਾਣੀ ਸਮੱਸਿਆ ਆਪ ਸਰਕਾਰ ਨੇ ਕੀਤੀ ਹੱਲ

Breaking News, Hot News
ਚੰਡੀਗੜ੍ਹ, 28 ਨਵੰਬਰ : ਸਦੀਆਂ ਤੋਂ ਨਹਿਰੀ ਪਾਣੀ ਦੀ ਉਡੀਕ ਕਰ ਰਹੇ ਚੰਗਰ ਇਲਾਕੇ ਲਈ ਵੱਡੀ ਰਾਹਤ ਦੀ ਖਬਰ ਹੈ ਕਿ ਹੁਣ ਪੰਜਾਬ ਸਰਕਾਰ ਨੇ ਇਸ ਕੰਮ ਲਈ 86.21 ਕਰੋੜ ਰੁਪਏ ਦੀ ਲਾਗਤ ਨਾਲ ਲਿਟਫ ਸਿੰਚਾਈ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਹੈ।ਲਿਫਟ ਸਿੰਚਾਈ ਯੋਜਨਾ ਦਾ ਨੀਂਹ ਪੱਥਰ ਕੇਂਦਰੀ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਰੱਖਿਆ। ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਚੰਗਰ ਇਲਾਕੇ ਦੇ ਲੋਕ ਸਦੀਆਂ ਤੋਂ ਬਰਸਾਤੀ ਪਾਣੀ ਨਾਲ ਹੀ ਖੇਤੀਬਾੜੀ ਕਰ ਰਹੇ ਸਨ ਅਤੇ ਉਨ੍ਹਾਂ ਦਾ ਸਾਰਾ ਦਾਰੋਮਦਾਰ ਬਰਸਾਤਾਂ 'ਤੇ ਹੀ ਨਿਰਭਰ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਹਰਜੋਤ ਸਿੰਘ ਬੈਂਸ ਨੇ ਇਸ ਇਲਾਕੇ ਦੇ ਲੋਕਾਂ ਦੀ ਸਦੀਆਂ ਪੁਰਾਣੀ ਮੰਗ ਪੂਰੀ ਕਰਨ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਸਨ। ਹਰਜੋਤ ਬੈਂਸ ਦੇ ਯਤਨਾਂ ਨਾਲ ਹੁਣ ਪੰਜਾਬ ਸਰਕਾਰ ਨੇ ਲਿਫਟ ਸਿੰਚਾਈ ਦੇ ਪ੍ਰੋਜੈਕਟ ਨੂੰ ਮਨਜੂਰੀ ਦੇ ਦਿੱਤੀ ਹੈ।ਕੇਂਦਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੀਂਹ ਪੱਥਰ ਰੱਖਣ ਪਿਛੋਂ ਦੱਸਿਆ ਕਿ ਇਸ ਯੋਜਨਾ ਅਧੀਨ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਨੀਮ ਪਹਾੜੀ ਇਲਾਕੇ ਦੇ ਲਗਭਗ ਇਕ ਦਰਜਨ ਪਿੰਡਾਂ ਵਿਚ ਗਰਮੀਆਂ ਵਿਚ ਖੇਤੀਬਾੜ...